Friday, July 31, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਵੱਡੀ ਖ਼ਬਰ: ਮੁਅੱਤਲ DIG ਹਰਚਰਨ ਸਿੰਘ ਭੁੱਲਰ ਦੇ ਮਾਮਲੇ 'ਚ ਨਵਾਂ ਮੋੜ

31 ਅਕਤੂਬਰ, 2025 06:47 PM

ਚੰਡੀਗੜ੍ਹ/ਮੋਹਾਲੀ : ਸੀ. ਬੀ. ਆਈ. ਅਦਾਲਤ ਵੱਲੋਂ ਰਿਸ਼ਵਤ ਕੇਸ ਵਿਚ ਫੜੇ ਗਏ ਡੀ. ਆਈ. ਜੀ. ਹਰਚਰਨ ਸਿੰਘ ਭੁੱਲਰ ਦੀ ਨਿਆਂਇਕ ਹਿਰਾਸਤ ਵਿਚ ਹੋਰ ਵਾਧਾ ਕਰ ਦਿੱਤਾ ਗਿਆ ਹੈ। ਉੱਥੇ ਹੀ ਇਸ ਮਾਮਲੇ ਵਿਚ ਹੁਣ ਪੰਜਾਬ ਵਿਜੀਲੈਂਸ ਬਿਊਰੋ ਦੀ ਵੀ ਐਂਟਰੀ ਹੋ ਗਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ, ਇਸ ਮਾਮਲੇ ਵਿਚ ਇਕ ਵੱਡਾ ਮੋੜ ਆਇਆ ਹੈ ਕਿਉਂਕਿ ਪੰਜਾਬ ਵਿਜੀਲੈਂਸ ਬਿਊਰੋ ਨੇ ਵੀ ਭੁੱਲਰ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਕੇਸ ਦਰਜ ਕਰ ਲਿਆ ਹੈ। ਹਾਲਾਂਕਿ, ਸੀ.ਬੀ.ਆਈ. ਪਹਿਲਾਂ ਹੀ ਭੁੱਲਰ ਦੇ ਖ਼ਿਲਾਫ਼ ਮੰਡੀ ਗੋਬਿੰਦਗੜ੍ਹ ਦੇ ਵਪਾਰੀ ਤੋਂ 5 ਲੱਖ ਰੁਪਏ ਦੀ ਰਿਸ਼ਵਤ ਦੇ ਮਾਮਲੇ ਵਿਚ ਅਤੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਦੀ ਜਾਂਚ ਕਰ ਰਹੀ ਹੈ।

ਅੱਜ ਮੁਅੱਤਲ ਡੀ. ਆਈ. ਜੀ. ਹਰਚਰਨ ਸਿੰਘ ਭੁੱਲਰ ਨੂੰ ਨਿਆਂਇਕ ਹਿਰਾਸਤ ਖ਼ਤਮ ਹੋਣ ਤੋਂ ਬਾਅਦ ਵੀਡੀਓ ਕਾਨਫਰੰਸਿੰਗ (VC) ਰਾਹੀਂ ਸੀ.ਬੀ.ਆਈ. ਅਦਾਲਤ ਵਿਚ ਪੇਸ਼ ਕੀਤਾ ਗਿਆ। ਅੱਜ ਸੀ.ਬੀ.ਆਈ. ਨੇ ਉਨ੍ਹਾਂ ਦਾ ਹੋਰ ਰਿਮਾਂਡ ਨਹੀਂ ਮੰਗਿਆ ਅਤੇ ਅਦਾਲਤ ਨੇ ਉਨ੍ਹਾਂ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ। ਇਸ ਦੌਰਾਨ ਉਹ ਚੰਡੀਗੜ੍ਹ ਦੀ ਬੁੜੈਲ ਜੇਲ੍ਹ ਵਿਚ ਰਹਿਣਗੇ।

ਰਿਸ਼ਵਤ ਦੇ ਮਾਮਲੇ ਦੀ ਜਾਂਚ ਦੇ ਨਾਲ-ਨਾਲ, ਸੀ.ਬੀ.ਆਈ. ਨੇ ਹੁਣ ਸਾਬਕਾ ਡੀ.ਆਈ.ਜੀ. ਵੱਲੋਂ 2017 ਤੋਂ ਲੈ ਕੇ ਹੁਣ ਤੱਕ ਬਣਾਈ ਗਈ ਜ਼ਮੀਨ-ਜਾਇਦਾਦ ਦੀ ਜਾਂਚ ਦਾ ਦਾਇਰਾ ਵੀ ਵਧਾ ਦਿੱਤਾ ਹੈ। ਸੀਬੀਆਈ ਅਨੁਸਾਰ, 1 ਅਗਸਤ ਤੋਂ 17 ਅਕਤੂਬਰ ਤੱਕ ਭੁੱਲਰ ਦੀ ਤਨਖਾਹ ਤੋਂ ਪ੍ਰਾਪਤ ਆਮਦਨ 4.74 ਲੱਖ ਰੁਪਏ ਸੀ। ਵਿੱਤ ਸਾਲ 2024-25 ਲਈ ਦਾਇਰ ਕੀਤੀ ਗਈ ਆਮਦਨ ਕਰ ਰਿਟਰਨ ਅਨੁਸਾਰ, ਉਨ੍ਹਾਂ ਦੀ ਸਾਰੇ ਜਾਣੇ-ਪਛਾਣੇ ਸਰੋਤਾਂ ਤੋਂ ਸਾਲਾਨਾ ਆਮਦਨ 45.95 ਲੱਖ ਰੁਪਏ ਸੀ। ਟੈਕਸ (13,82,270 ਰੁਪਏ) ਕੱਟਣ ਤੋਂ ਬਾਅਦ, ਉਨ੍ਹਾਂ ਦੀ ਸਾਲਾਨਾ ਆਮਦਨ ਲਗਭਗ 32 ਲੱਖ ਰੁਪਏ ਰਹੀ। ਹਾਲਾਂਕਿ, ਜ਼ਬਤ ਕੀਤੀਆਂ ਗਈਆਂ ਜਾਇਦਾਦਾਂ ਅਤੇ ਪਰਿਵਾਰ ਨਾਲ ਜੁੜੀਆਂ ਜਾਇਦਾਦਾਂ ਦਾ ਮੁੱਲ ਕਈ ਕਰੋੜ ਰੁਪਏ ਦੱਸਿਆ ਜਾ ਰਿਹਾ ਹੈ।

ਸੀ.ਬੀ.ਆਈ. ਨੇ ਦੱਸਿਆ ਕਿ ਭੁੱਲਰ ਨੇ ਅਣਜਾਣ ਵਿਅਕਤੀਆਂ ਦੀ ਮਿਲੀਭੁਗਤ ਨਾਲ ਆਪਣੀ ਜਾਣੀ-ਪਛਾਣੀ ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਈ ਅਤੇ ਆਪਣੇ ਅਹੁਦੇ ਦੌਰਾਨ ਗੈਰ-ਕਾਨੂੰਨੀ ਢੰਗ ਨਾਲ ਆਪਣੇ ਆਪ ਨੂੰ ਅਮੀਰ ਬਣਾਇਆ। ਉਹ ਜ਼ਬਤ ਕੀਤੀਆਂ ਗਈਆਂ ਜਾਇਦਾਦਾਂ ਬਾਰੇ ਤਸੱਲੀਬਖਸ਼ ਸਪੱਸ਼ਟੀਕਰਨ ਵੀ ਨਹੀਂ ਦੇ ਸਕੇ। ਦੱਸ ਦਈਏ ਕਿ 16 ਅਤੇ 17 ਅਕਤੂਬਰ ਨੂੰ ਹਰਚਰਨ ਸਿੰਘ ਭੁੱਲਰ ਦੇ ਘਰ ਦੀ ਤਲਾਸ਼ੀ ਲਈ ਗਈ ਸੀ, ਜਿਸ ਵਿਚ ਕਰੋੜਾਂ ਰੁਪਏ ਦੀ ਨਕਦੀ, ਗਹਿਣੇ, ਮਹਿੰਗੀਆਂ ਘੜੀਆਂ, ਗੱਡੀਆਂ, ਪ੍ਰਾਪਰਟੀ ਦੇ ਕਾਗਜ਼ ਤੇ ਹੋਰ ਕਈ ਕੁਝ ਮਿਲਿਆ ਸੀ।

ਭੁੱਲਰ ਦੇ ਵਕੀਲ ਦਾ ਦਾਅਵਾ- 'ਨੌਕਰੀ ਤੋਂ ਪਹਿਲਾਂ ਦੀ ਹੈ ਜਾਇਦਾਦ'
ਡੀ.ਆਈ.ਜੀ. ਭੁੱਲਰ ਦੇ ਵਕੀਲ ਐੱਚ. ਐੱਸ. ਧਨੋਆ ਦਾ ਕਹਿਣਾ ਹੈ ਕਿ ਭੁੱਲਰ ਦੀ ਪ੍ਰਾਪਰਟੀ ਉਨ੍ਹਾਂ ਦੀ ਨੌਕਰੀ ਤੋਂ ਪਹਿਲਾਂ ਦੀ ਹੈ। ਉਨ੍ਹਾਂ ਦੱਸਿਆ ਕਿ ਭੁੱਲਰ ਦੀ ਸਾਰੀ ਪ੍ਰਾਪਰਟੀ ਜੱਦੀ-ਪੁਸ਼ਤੀ ਹੈ। ਉਨ੍ਹਾਂ ਕਿਹਾ ਕਿ ਉਹ ਸਮਾਂ ਆਉਣ 'ਤੇ ਅਦਾਲਤ ਵਿਚ ਸਾਰੀਆਂ ਗੱਲਾਂ ਤੱਥਾਂ ਸਮੇਤ ਪੇਸ਼ ਕਰਨਗੇ। ਵਕੀਲ ਧਨੋਆ ਨੇ ਅਦਾਲਤ ਤੋਂ ਇਕ ਮੰਗ ਵੀ ਕੀਤੀ ਕਿ ਸੋਸ਼ਲ ਮੀਡੀਆ 'ਤੇ ਉਨ੍ਹਾਂ ਬਾਰੇ ਜੋ ਤੱਥ ਪੇਸ਼ ਕੀਤੇ ਜਾ ਰਹੇ ਹਨ, ਉਨ੍ਹਾਂ ਨੂੰ ਕੰਟਰੋਲ ਕੀਤਾ ਜਾਵੇ।

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.