Sunday, October 25, 2026
BREAKING
• ਹਲਕਾ ਖਰੜ ਦੇ ਪਿੰਡ ਕਰੌਰਾ, ਸਿਓਂਕ, ਬਦਰਪੁਰ ਤੇ ਹਸਨਪੁਰ ਵਿੱਚ ਚੈਅਰਮੈਨ ਗੋਲਡੀ ਵੱਲੋਂ ਵਿਕਾਸ ਕਾਰਜ ਸ਼ੁਰੂ • ਐਤਵਾਰ ਨੂੰ ਓਡੀਸ਼ਾ ਜਾਣਗੇ PM ਮੋਦੀ, RBI ਡਾਟਾ ਸੈਂਟਰ ਦਾ ਕਰਨਗੇ ਉਦਘਾਟਨ • ਵਿਕਸਿਤ ਭਾਰਤ ਦੇ ਨਿਰਮਾਣ 'ਚ ਯੁਵਾ ਸ਼ਕਤੀ ਦੀ ਭੂਮਿਕਾ ਅਹਿਮ : PM ਮੋਦੀ • ਭਾਰਤ ਤੇ ਪੋਲੈਂਡ ਦੋ-ਪੱਖੀ ਵਪਾਰ ਨੂੰ ਕਰਨਗੇ ਦੁੱਗਣਾ; ਰੱਖਿਆ, ਆਫ਼ਤ ਪ੍ਰਬੰਧਨ ਤੇ ਅੱਤਵਾਦ ਨੂੰ ਲੈ ਕੇ ਵੀ ਅਹਿਮ ਐਲਾਨ • 1982 ਤੋਂ ਬਾਅਦ ਅਮਰੀਕੀ ਤੇਲ ਭੰਡਾਰ ਸਭ ਤੋਂ ਹੇਠਲੇ ਪੱਧਰ 'ਤੇ, ਰਿਕਾਰਡ ਉੱਚ ਪੱਧਰ 'ਤੇ ਡੀਜ਼ਲ ਦੀਆਂ ਕੀਮਤਾਂ • ਮਾਲਦੀਵ ਅਤੇ ਪਾਕਿਸਤਾਨ ਵੱਲੋਂ ਦੁਵੱਲਾ ਵਪਾਰ 200 ਮਿਲੀਅਨ ਅਮਰੀਕੀ ਡਾਲਰ ਪਹੁੰਚਾਉਣ ਦਾ ਟੀਚਾ • ਰਜਨੀਕਾਂਤ ਦੀ 'ਜੇਲਰ 2' ਨੇ 7 ਦਿਨਾਂ 'ਚ ਦੁਨੀਆ ਭਰ 'ਚ ₹549 ਕਰੋੜ ਤੋਂ ਵੱਧ ਦੀ ਕੀਤੀ ਕਮਾਈ • ‘ਬਾਹੂਬਲੀ’ ਤੋਂ ‘ਫੌਜੀ’ ਤੱਕ : ਪ੍ਰਭਾਸ ਦੀਆਂ 5 ਮੈਗਾ-ਬਜਟ ਫਿਲਮਾਂ ਜੋ ਰਚਣਗੀਆਂ ਇਤਿਹਾਸ • ਵੈਭਵ ਸੂਰਿਆਵੰਸ਼ੀ ਦੀ ਹੋਵੇਗੀ Playing XI 'ਚ ਐਂਟਰੀ ! ਇਸ ਖਿਡਾਰੀ ਦੀ ਲੈ ਸਕਦੈ ਜਗ੍ਹਾ • ਏਸ਼ੀਆਈ ਪੈਰਾ ਖੇਡਾਂ : ਐਥਲੈਟਿਕਸ ’ਚ ਦਬਦਬਾ ਬਰਕਾਰ, ਚੌਥੇ ਦਿਨ 7 ਗੋਲਡ ਮੈਡਲਾਂ ਸਮੇਤ ਭਾਰਤ ਨੇ ਜਿੱਤੇ ਕੁੱਲ 26 ਤਮਗੇ

ਮਨੋਰੰਜਨ

ਵੱਡੀ ਰਾਹਤ: ਹੱਟ ਗਿਆ ਰਣਵੀਰ ਸਿੰਘ 'ਤੇ ਲੱਗਾ ਬੈਨ ! ਅਦਾਕਾਰ ਦੇ ਲੀਗਲ ਨੋਟਿਸ ਅੱਗੇ ਝੁਕੀ FWICE

03 ਜੂਨ, 2026 06:37 PM

ਮੁੰਬਈ : ਫੈਡਰੇਸ਼ਨ ਆਫ ਵੈਸਟਰਨ ਇੰਡੀਆ ਸਿਨੇ ਇੰਪਲਾਈਜ਼ (FWICE) ਨੇ ਬੁੱਧਵਾਰ ਨੂੰ ਅਦਾਕਾਰ ਰਣਵੀਰ ਸਿੰਘ ਵਿਰੁੱਧ ਜਾਰੀ ਕੀਤੇ ਗਏ 'ਅਸਹਿਯੋਗ ਨਿਰਦੇਸ਼' (non-cooperation directive) ਯਾਨੀ ਬੈਨ ਨੂੰ ਤੁਰੰਤ ਪ੍ਰਭਾਵ ਨਾਲ ਵਾਪਸ ਲੈਣ ਦਾ ਐਲਾਨ ਕੀਤਾ ਹੈ। ਇਹ ਫੈਸਲਾ ਅਦਾਕਾਰ ਵੱਲੋਂ ਭੇਜੇ ਗਏ ਕਾਨੂੰਨੀ ਨੋਟਿਸ ਅਤੇ ਇੰਡਸਟਰੀ ਦੀਆਂ ਪ੍ਰਮੁੱਖ ਸੰਸਥਾਵਾਂ ਦੇ ਦਖਲ ਤੋਂ ਬਾਅਦ ਲਿਆ ਗਿਆ ਹੈ।


FWICE ਦੇ ਪ੍ਰਧਾਨ ਬੀ.ਐਨ. ਤਿਵਾਰੀ ਨੇ ਦੱਸਿਆ ਕਿ ਇੰਡੀਅਨ ਮੋਸ਼ਨ ਪਿਕਚਰ ਪ੍ਰੋਡਿਊਸਰਜ਼ ਐਸੋਸੀਏਸ਼ਨ (IMPAA), ਪ੍ਰੋਡਿਊਸਰਜ਼ ਗਿਲਡ ਆਫ ਇੰਡੀਆ (PGI) ਅਤੇ CINTAA ਦੀ ਬੇਨਤੀ ਅਤੇ ਦਖਲ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ, "ਅਸੀਂ ਸਾਰੇ ਨਿਰਮਾਤਾਵਾਂ ਨਾਲ ਮਿਲ ਕੇ ਬੈਠਾਂਗੇ ਤਾਂ ਜੋ ਅਜਿਹਾ ਫੈਸਲਾ ਲਿਆ ਜਾ ਸਕੇ ਜਿਸ ਨਾਲ ਨਾ ਤਾਂ ਨਿਰਮਾਤਾ-ਨਿਰਦੇਸ਼ਕਾਂ ਅਤੇ ਨਾ ਹੀ ਅਦਾਕਾਰ ਨੂੰ ਕੋਈ ਮੁਸ਼ਕਲ ਆਵੇ। ਇਸ ਮਾਮਲੇ ਵਿੱਚ ਕੋਈ ਜਿੱਤਿਆ ਜਾਂ ਹਾਰਿਆ ਨਹੀਂ ਹੈ। ਸਾਡਾ ਕਾਨੂੰਨੀ ਵਿਭਾਗ ਰਣਵੀਰ ਸਿੰਘ ਦੇ ਨੋਟਿਸ ਦਾ ਜਵਾਬ ਦੇਵੇਗਾ।"


ਦੱਸ ਦੇਈਏ ਕਿ ਇਹ ਸਾਰਾ ਵਿਵਾਦ ਫਰਹਾਨ ਅਖਤਰ ਦੀ ਆਉਣ ਵਾਲੀ ਫਿਲਮ 'ਡੌਨ 3' ਤੋਂ ਰਣਵੀਰ ਸਿੰਘ ਦੇ ਬਾਹਰ ਹੋਣ ਤੋਂ ਬਾਅਦ ਸ਼ੁਰੂ ਹੋਇਆ ਸੀ। ਫਿਲਮ ਦੇ ਨਿਰਮਾਤਾਵਾਂ—ਫਰਹਾਨ ਅਖਤਰ ਅਤੇ ਰਿਤੇਸ਼ ਸਿਧਵਾਨੀ—ਨੇ ਸ਼ਿਕਾਇਤ ਕੀਤੀ ਸੀ ਕਿ ਫਿਲਮ ਪਿਛਲੇ ਤਿੰਨ ਸਾਲਾਂ ਤੋਂ ਡਿਵੈਲਪਮੈਂਟ ਅਧੀਨ ਸੀ ਅਤੇ ਇਸ ਦੇ ਪ੍ਰੀ-ਪ੍ਰੋਡਕਸ਼ਨ 'ਤੇ ਲਗਭਗ 45 ਕਰੋੜ ਰੁਪਏ ਖਰਚ ਹੋ ਚੁੱਕੇ ਹਨ। ਇਸ ਸ਼ਿਕਾਇਤ ਤੋਂ ਬਾਅਦ FWICE ਨੇ 25 ਮਈ ਨੂੰ ਅਦਾਕਾਰ ਵਿਰੁੱਧ ਅਸਹਿਯੋਗ ਦਾ ਨਿਰਦੇਸ਼ ਜਾਰੀ ਕੀਤਾ ਸੀ।


ਵਿਵਾਦ ਦੇ ਦੌਰਾਨ ਰਣਵੀਰ ਸਿੰਘ ਨੇ ਚੁੱਪੀ ਧਾਰੀ ਰੱਖੀ ਸੀ। ਅਦਾਕਾਰ ਦੇ ਬੁਲਾਰੇ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਕਿ ਰਣਵੀਰ ਇੰਡਸਟਰੀ ਅਤੇ ਫਿਲਮ ਨਾਲ ਜੁੜੇ ਹਰ ਵਿਅਕਤੀ ਲਈ "ਡੂੰਘਾ ਸਤਿਕਾਰ" ਰੱਖਦੇ ਹਨ। ਬਿਆਨ ਅਨੁਸਾਰ, ਅਦਾਕਾਰ ਦਾ ਮੰਨਣਾ ਹੈ ਕਿ ਪੇਸ਼ੇਵਰ ਚਰਚਾਵਾਂ ਅਤੇ ਨਿੱਜੀ ਸਬੰਧਾਂ ਨੂੰ ਸਿਆਣਪ, ਮਰਿਯਾਦਾ ਅਤੇ ਆਪਸੀ ਸਤਿਕਾਰ ਨਾਲ ਸੰਭਾਲਿਆ ਜਾਣਾ ਚਾਹੀਦਾ ਹੈ।

 

Have something to say? Post your comment

ਅਤੇ ਮਨੋਰੰਜਨ ਖਬਰਾਂ

ਰਜਨੀਕਾਂਤ ਦੀ 'ਜੇਲਰ 2' ਨੇ 7 ਦਿਨਾਂ 'ਚ ਦੁਨੀਆ ਭਰ 'ਚ ₹549 ਕਰੋੜ ਤੋਂ ਵੱਧ ਦੀ ਕੀਤੀ ਕਮਾਈ

ਰਜਨੀਕਾਂਤ ਦੀ 'ਜੇਲਰ 2' ਨੇ 7 ਦਿਨਾਂ 'ਚ ਦੁਨੀਆ ਭਰ 'ਚ ₹549 ਕਰੋੜ ਤੋਂ ਵੱਧ ਦੀ ਕੀਤੀ ਕਮਾਈ

‘ਬਾਹੂਬਲੀ’ ਤੋਂ ‘ਫੌਜੀ’ ਤੱਕ : ਪ੍ਰਭਾਸ ਦੀਆਂ 5 ਮੈਗਾ-ਬਜਟ ਫਿਲਮਾਂ ਜੋ ਰਚਣਗੀਆਂ ਇਤਿਹਾਸ

‘ਬਾਹੂਬਲੀ’ ਤੋਂ ‘ਫੌਜੀ’ ਤੱਕ : ਪ੍ਰਭਾਸ ਦੀਆਂ 5 ਮੈਗਾ-ਬਜਟ ਫਿਲਮਾਂ ਜੋ ਰਚਣਗੀਆਂ ਇਤਿਹਾਸ

ਦਿਲਜੀਤ ਦੇ ਦਿੱਲੀ ਸ਼ੋਅ ਨੂੰ ਲੈ ਕੇ ਆਈ ਵੱਡੀ ਖਬਰ; ਪੁਲਸ ਨੇ ਨਹੀਂ ਦਿੱਤੀ ਮਨਜ਼ੂਰੀ

ਦਿਲਜੀਤ ਦੇ ਦਿੱਲੀ ਸ਼ੋਅ ਨੂੰ ਲੈ ਕੇ ਆਈ ਵੱਡੀ ਖਬਰ; ਪੁਲਸ ਨੇ ਨਹੀਂ ਦਿੱਤੀ ਮਨਜ਼ੂਰੀ

ਅਨੁਸ਼ਕਾ ਸੇਨ ਬਣੀ ਗਲੋਬਲ ਅੰਬੈਸਡਰ: ਬੋਲੀ - 'ਦੁਨੀਆ ਸੁਣੇਗੀ ਭਾਰਤ ਦੀਆਂ ਕਹਾਣੀਆਂ'

ਅਨੁਸ਼ਕਾ ਸੇਨ ਬਣੀ ਗਲੋਬਲ ਅੰਬੈਸਡਰ: ਬੋਲੀ - 'ਦੁਨੀਆ ਸੁਣੇਗੀ ਭਾਰਤ ਦੀਆਂ ਕਹਾਣੀਆਂ'

Tiger Shroff 'ਤੇ ਫਾਇਰਿੰਗ ਮਗਰੋਂ ਬੌਲੀਵੁੱਡ 'ਚ ਦਹਿਸ਼ਤ! ਰੇਣੂਕਾ ਸ਼ਹਾਣੇ ਨੇ ਜਤਾਈ ਚਿੰਤਾ

Tiger Shroff 'ਤੇ ਫਾਇਰਿੰਗ ਮਗਰੋਂ ਬੌਲੀਵੁੱਡ 'ਚ ਦਹਿਸ਼ਤ! ਰੇਣੂਕਾ ਸ਼ਹਾਣੇ ਨੇ ਜਤਾਈ ਚਿੰਤਾ

ਦਲੇਰ ਮਹਿੰਦੀ ਦੇ ਹੱਕ 'ਚ ਨਿੱਤਰੇ ਅਨੁਪਮ ਖੇਰ ! ਮੰਤਰੀ ਦੇ ਵਿਹਾਰ 'ਤੇ ਚੁੱਕੇ ਸਵਾਲ , ਆਖ'ਤੀ ਇਹ ਗੱਲ

ਦਲੇਰ ਮਹਿੰਦੀ ਦੇ ਹੱਕ 'ਚ ਨਿੱਤਰੇ ਅਨੁਪਮ ਖੇਰ ! ਮੰਤਰੀ ਦੇ ਵਿਹਾਰ 'ਤੇ ਚੁੱਕੇ ਸਵਾਲ , ਆਖ'ਤੀ ਇਹ ਗੱਲ

ਦਲੇਰ ਮਹਿੰਦੀ ਦੇ ਹੱਕ 'ਚ ਨਿੱਤਰੇ ਕਪਿਲ ਸ਼ਰਮਾ; ਟਰੋਲਰਾਂ ਨੂੰ ਦਿੱਤਾ ਠੋਕਵਾਂ ਜਵਾਬ

ਦਲੇਰ ਮਹਿੰਦੀ ਦੇ ਹੱਕ 'ਚ ਨਿੱਤਰੇ ਕਪਿਲ ਸ਼ਰਮਾ; ਟਰੋਲਰਾਂ ਨੂੰ ਦਿੱਤਾ ਠੋਕਵਾਂ ਜਵਾਬ

'ਉਡਤਾ ਤੀਰ' ਦੀ ਰਿਲੀਜ਼ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖ਼ਾਨ

'ਉਡਤਾ ਤੀਰ' ਦੀ ਰਿਲੀਜ਼ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖ਼ਾਨ

ਅਦਾਕਾਰਾ ਯਾਮੀ ਗੌਤਮ ਲਵ ਕੁਸ਼ ਰਾਮਲੀਲਾ 'ਚ ਕਰੇਹੀ ਰਾਵਣ ਦਹਿਣ

ਅਦਾਕਾਰਾ ਯਾਮੀ ਗੌਤਮ ਲਵ ਕੁਸ਼ ਰਾਮਲੀਲਾ 'ਚ ਕਰੇਹੀ ਰਾਵਣ ਦਹਿਣ

ਅਮਾਲ ਮਲਿਕ ਨੇ ਟਾਈਗਰ ਸ਼ਰਾਫ ਦੀ ਸੁਰੱਖਿਆ ਯਕੀਨੀ ਕਰਨ ਦੀ ਕੀਤੀ ਅਪੀਲ

ਅਮਾਲ ਮਲਿਕ ਨੇ ਟਾਈਗਰ ਸ਼ਰਾਫ ਦੀ ਸੁਰੱਖਿਆ ਯਕੀਨੀ ਕਰਨ ਦੀ ਕੀਤੀ ਅਪੀਲ