Monday, August 03, 2026
BREAKING
2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ ਰਾਜ ਸਭਾ 'ਚ MSME ਬਿੱਲ ਪਾਸ, ਹੁਣ ਮੁਫ਼ਤ ਰਜਿਸਟ੍ਰੇਸ਼ਨ ਨਾਲ ਕਾਰੋਬਾਰ ਸ਼ੁਰੂ ਕਰਨਾ ਹੋਵੇਗਾ ਆਸਾਨ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥਣ ਦੀ ਮੌਤ ਮਾਮਲੇ 'ਚ ਮੈਜਿਸਟ੍ਰੇਟ ਜਾਂਚ ਦੇ ਹੁਕਮ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ ਵਿਰੋਧੀ ਧਿਰ ਨੇ ਹਿੰਦੂ ਸੰਤਾਂ ਦਾ ਅਪਮਾਨ ਕੀਤਾ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ: ਤਰੁਣ ਚੁੱਘ NEET ਪੇਪਰ ਲੀਕ ਪ੍ਰਦਰਸ਼ਨਾਂ 'ਚ ਸ਼ਾਮਲ ਵਿਦਿਆਰਥੀਆਂ ਖ਼ਿਲਾਫ਼ FIR ਵਾਪਸ ਲੈ ਸਕਦੀਆਂ ਹਨ ਸਰਕਾਰਾਂ : SC ਭਾਰਤ-ਉਜ਼ਬੇਕਿਸਤਾਨ ਨੂੰ ਅਗਲੇ 3 ਸਾਲਾਂ 'ਚ ਵਪਾਰ ਦੁੱਗਣਾ ਕਰਨ ਦਾ ਰੱਖਣਾ ਚਾਹੀਦਾ ਟੀਚਾ : ਗੋਇਲ ਉਜ਼ਬੇਕਿਸਤਾਨ ਦੇ ਵਿਦੇਸ਼ ਮੰਤਰੀ ਭਾਰਤ ਦੌਰੇ 'ਤੇ; ਵਪਾਰ ਤੇ ਕੁਨੈਕਟੀਵਿਟੀ ਨੂੰ ਮਜ਼ਬੂਤ ਕਰਨ 'ਤੇ ਰਹੇਗਾ ਜ਼ੋਰ

ਪੰਜਾਬ

ਸ਼ਗਨ ਸਕੀਮ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਐਲਾਨ, ਹਟਾ ਦਿੱਤੀ ਇਹ ਸ਼ਰਤ

13 ਅਗਸਤ, 2025 08:06 PM

ਚੰਡੀਗੜ੍ਹ : ਪੰਜਾਬ ਦੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਕਿਰਤ ਵਿਭਾਗ ਵੱਲੋਂ ਕਈ ਸਕੀਮਾਂ ਨੂੰ ਸਰਲ ਬਣਾਇਆ ਗਿਆ ਹੈ ਤਾਂ ਜੋ ਇਨ੍ਹਾਂ ਸਕੀਮਾਂ ਤੱਕ ਕਿਰਤੀਆਂ ਦੀ ਸੁਖਾਲੀ ਪਹੁੰਚ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਬਿਲਡਿੰਗ ਵਰਕਰਜ਼ ਵੈਲਫੇਅਰ ਬੋਰਡ ਦੀ 'ਸ਼ਗਨ ਸਕੀਮ' ਵਿਚ ਤਹਿਸੀਲਦਾਰ ਦੁਆਰਾ ਵਿਆਹ ਸਰਟੀਫਿਕੇਟ ਜਾਰੀ ਕਰਨ ਦੀ ਲੋੜ ਨੂੰ ਹਟਾ ਦਿੱਤਾ ਗਿਆ ਹੈ ਅਤੇ ਹੁਣ ਇਸ ਸਬੰਧੀ ਧਾਰਮਿਕ ਸੰਸਥਾ, ਜਿੱਥੇ ਵਿਆਹ ਹੋਇਆ ਹੋਵੇ ਦੀ ਤਸਵੀਰ ਅਤੇ ਦੋਵਾਂ ਪਰਿਵਾਰਾਂ ਵੱਲੋਂ ਦਿੱਤਾ ਸਵੈ-ਘੋਸ਼ਣਾ ਪੱਤਰ ਕਾਫ਼ੀ ਹੋਵੇਗਾ। ਸੌਂਦ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਸਰਕਾਰ ਵੱਲੋਂ 51,000 ਰੁਪਏ ਦੀ ਰਾਸ਼ੀ ਪ੍ਰਦਾਨ ਕੀਤੀ ਜਾਂਦੀ ਹੈ। ਇਸੇ ਤਰ੍ਹਾਂ ਹੁਣ ਸਿਰਫ਼ ਬੱਚੇ ਦਾ ਜਨਮ ਸਰਟੀਫਿਕੇਟ ਜਮ੍ਹਾਂ ਕਰਵਾਉਣ 'ਤੇ ਮਹਿਲਾ ਉਸਾਰੀ ਕਿਰਤੀਆਂ ਲਈ 21,000 ਰੁਪਏ ਅਤੇ ਪੁਰਸ਼ਾਂ ਲਈ 5,000 ਰੁਪਏ ਦੇ ਜਣੇਪਾ ਲਾਭ ਪ੍ਰਦਾਨ ਕੀਤੇ ਜਾਂਦੇ ਹਨ। ਇਸ ਤੋਂ ਪਹਿਲਾਂ ਬੱਚੇ ਦਾ ਆਧਾਰ ਕਾਰਡ ਜਮ੍ਹਾਂ ਕਰਵਾਉਣਾ ਪੈਂਦਾ ਸੀ ਪਰ ਹੁਣ ਇਹ ਪੁਰਾਣੀ ਸ਼ਰਤ ਨੂੰ ਹਟਾ ਦਿੱਤਾ ਗਿਆ ਹੈ।

ਇਸੇ ਤਰ੍ਹਾਂ ਪੰਜਾਬ ਕਿਰਤ ਭਲਾਈ ਬੋਰਡ ਵਿਚ ਸ਼ਗਨ ਸਕੀਮ ਦਾ ਲਾਭ ਲੈਣ ਲਈ ਰਜਿਸਟਰਡ ਮੈਰਿਜ ਸਰਟੀਫਿਕੇਟ ਦੀ ਸ਼ਰਤ ਵੀ ਖ਼ਤਮ ਕਰ ਦਿੱਤੀ ਗਈ ਹੈ ਅਤੇ ਹੁਣ ਕਿਰਤੀ ਧਾਰਮਿਕ ਸਥਾਨਾਂ ਅਤੇ ਵਿਆਹ ਕਰਵਾਉਣ ਵਾਲੀਆਂ ਧਾਰਮਿਕ ਸ਼ਖਸੀਅਤਾਂ ਦੀਆਂ ਫੋਟੋਆਂ ਜਮ੍ਹਾਂ ਕਰਵਾ ਕੇ ਸ਼ਗਨ ਸਕੀਮ ਦਾ ਲਾਭ ਲੈ ਸਕਦੇ ਹਨ। ਕਿਰਤ ਮੰਤਰੀ ਨੇ ਅੱਗੇ ਦੱਸਿਆ ਕਿ ਪੰਜਾਬ ਕਿਰਤ ਭਲਾਈ ਬੋਰਡ ਨੇ ਬੱਚਿਆਂ ਲਈ 'ਵਜ਼ੀਫ਼ਾ ਯੋਜਨਾ' ਅਧੀਨ ਮਜ਼ਦੂਰਾਂ ਦੀ ਦੋ ਸਾਲ ਦੀ ਸੇਵਾ ਸ਼ਰਤ ਵੀ ਖਤਮ ਕਰ ਦਿੱਤੀ ਹੈ ਅਤੇ ਮਜ਼ਦੂਰ ਆਪਣਾ ਯੋਗਦਾਨ ਪਾਉਣ ਦੇ ਦਿਨ ਤੋਂ ਹੀ ਵਜ਼ੀਫ਼ਾ ਯੋਜਨਾ ਦਾ ਲਾਭ ਪ੍ਰਾਪਤ ਕਰ ਸਕਦੇ ਹਨ।

ਸੌਂਦ ਨੇ ਅੱਗੇ ਦੱਸਿਆ ਕਿ 90 ਦਿਨਾਂ ਤੋਂ ਵੱਧ ਕੰਮ ਕਰ ਚੁੱਕੇ ਮਨਰੇਗਾ ਮਜ਼ਦੂਰਾਂ ਨੂੰ ਸਾਰੇ ਸਬੰਧਤ ਲਾਭ ਪ੍ਰਾਪਤ ਕਰਨ ਲਈ ਬਿਲਡਿੰਗ ਅਤੇ ਹੋਰ ਉਸਾਰੀ ਕਿਰਤੀ ਭਲਾਈ ਬੋਰਡ ਨਾਲ ਰਜਿਸਟਰ ਕਰਨ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਫਰਵਰੀ 2025 ਵਿਚ ਹੋਈ ਪੰਜਾਬ ਕਿਰਤ ਭਲਾਈ ਬੋਰਡ ਦੀ 55ਵੀਂ ਮੀਟਿੰਗ ਵਿਚ ਭਲਾਈ ਸਕੀਮਾਂ ਪ੍ਰਤੀ ਜਾਗਰੂਕਤਾ ਲਈ 1 ਕਰੋੜ ਰੁਪਏ ਦਾ ਬਜਟ ਪਾਸ ਕੀਤਾ ਗਿਆ ਸੀ।

Have something to say? Post your comment

ਅਤੇ ਪੰਜਾਬ ਖਬਰਾਂ

2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ

2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ