Saturday, April 25, 2026
BREAKING
ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ 4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼; ਕਿਹਾ ਕਿ ਸਰਕਾਰ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ ਪੰਜਾਬ ਆਬਕਾਰੀ ਵਿਭਾਗ ਵੱਲੋਂ ਸ਼ਹਿਰ ਚ ਵੱਖ-ਵੱਖ ਥਾਵਾਂ  ਤੇ ਨਾਜਾਇਜ਼ ਸ਼ਰਾਬ, ਘਰ ਦੀ ਕੱਢੀ  ਅਤੇ ਸਮਗਲ ਕੀਤੀ ਸ਼ਰਾਬ ਨੂੰ ਲੈ ਕੇ ਕੀਤੀ ਗਈ ਚੈਕਿੰਗ    ਨਿਯਮਤ ਟੀਕਾਕਰਨ ਪ੍ਰੋਗਰਾਮ ਨੂੰ ਮਿਸ਼ਨ ਮੋਡ ‘ਚ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਸੁਨਾਮ ਆਸ਼ਰਮ ਵਿੱਚ ਹਫਤਾਵਾਰੀ ਅਧਿਆਤਮਿਕ ਸਮਾਗਮ: ਸਾਧਵੀ ਸੁਖਵੀਰ ਭਾਰਤੀ ਵੱਲੋਂ ਸਤਗੁਰੂ ਦੀ ਮਹਿਮਾ ਉਜਾਗਰ ਪੰਜਾਬ: ਜੇਲ੍ਹ ਦਾ ਤਾਲਾ ਤੋੜ ਫਰਾਰ ਹੋਏ 2 ਹਵਾਲਾਤੀ, ASI ਤੇ ਪੁਲਸ ਕਰਮਚਾਰੀ ਸਸਪੈਂਡ ਅੰਮ੍ਰਿਤਪਾਲ ਨੂੰ 30 ਅਪ੍ਰੈਲ ਤੱਕ ਨਿਆਂਇਕ ਹਿਰਾਸਤ 'ਚ ਭੇਜਿਆ; ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਪੇਸ਼ੀ

ਪੰਜਾਬ

ਸ਼ਹੀਦ ਭਗਤ ਸਿੰਘ ਨਗਰ ਨੂੰ ਮਿਲੇ ਤਿੰਨ ਖੇਤੀਬਾੜੀ ਵਿਸਥਾਰ ਅਫ਼ਸਰ

25 ਸਤੰਬਰ, 2025 06:00 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਪੰਜਾਬ ਸਰਕਾਰ ਵੱਲੋਂ ਭਰਤੀ ਕੀਤੇ ਗਏ ਨਵੇਂ ਖੇਤੀਬਾੜੀ ਵਿਸਥਾਰ ਅਫ਼ਸਰਾਂ ਵਿਚੋਂ ਤਿੰਨ ਅਧਿਕਾਰੀਆਂ ਨੂੰ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿੱਚ ਤਾਇਨਾਤ ਕੀਤਾ ਗਿਆ ਹੈ ਜਿਨ੍ਹਾਂ ਦੀ ਨਿਯੁਕਤੀ ਨਵਾਂਸ਼ਹਿਰ, ਔੜ ਅਤੇ ਬਲਾਚੌਰ ਵਿਖੇ ਹੋਈ ਹੈ। ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਨਵੇਂ ਅਧਿਕਾਰੀਆਂ ਨੂੰ ਮੁਬਾਰਕਬਾਦ ਦਿੰਦਿਆ ਆਸ ਪ੍ਰਗਟਾਈ ਕਿ ਉਹ ਖੇਤੀਬਾੜੀ ਖੇਤਰ ਦੇ ਵਿਸਥਾਰ ਅਤੇ ਕਿਸਾਨਾਂ ਦੀ ਭਲਾਈ ਲਈ ਅਹਿਮ ਯੋਗਦਾਨ ਪਾਉਣਗੇ।  
  ਮੁੱਖ ਖੇਤੀਬਾੜੀ ਅਫ਼ਸਰ ਡਾ. ਰਾਕੇਸ਼ ਸ਼ਰਮਾ ਨੇ ਕਿਹਾ ਕਿ ਨਵੇਂ ਅਧਿਕਾਰੀਆਂ ਦੇ ਆਉਣ ਨਾਲ ਦਫ਼ਤਰੀ ਕੰਮ-ਕਾਜ ਨੂੰ ਤਾਂ ਬਲ ਮਿਲੇਗਾ ਹੀ ਸਗੋਂ ਕਿਸਾਨਾਂ ਨਾਲ ਸਬੰਧਤ ਸਰਗਰਮੀਆਂ ਅਤੇ ਵਿਭਾਗ ਦੀਆਂ ਵੱਖ–ਵੱਖ ਸਕੀਮਾਂ ਤੇ ਪ੍ਰੋਗਰਾਮਾਂ ਨੂੰ ਵੀ ਹੋਰ ਅਸਰਦਾਰ ਢੰਗ ਨਾਲ ਲਾਗੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿੱਚ ਉੱਚ ਸਿੱਖਿਆ ਹਾਸਲ ਤਿੰਨਾਂ ਅਧਿਕਾਰੀਆਂ ਨੇ ਆਪਣੇ ਅਹੁਦੇ ਸੰਭਾਲ ਕੇ ਸੇਵਾਵਾਂ ਸ਼ੁਰੂ ਕਰ ਦਿੱਤੀਆਂ ਹਨ।  

  ਨਵਾਂਸ਼ਹਿਰ ਵਿਖੇ ਤਾਇਨਾਤ ਖੇਤੀਬਾੜੀ ਵਿਸਥਾਰ ਅਫ਼ਸਰ ਗੁਰਪ੍ਰੀਤ ਸਿੰਘ, ਜੋ ਗੜ੍ਹਸ਼ੰਕਰ ਦੇ ਵਸਨੀਕ ਹਨ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਤੋਂ ਐਮ.ਐਸ.ਸੀ ਕੀਤੀ ਹੋਈ ਹੈ। ਆਪਣਾ ਅਹੁਦਾ ਸੰਭਾਲਣ ਮੌਕੇ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਉਹ ਆਪਣੀਆਂ ਸੇਵਾਵਾਂ ਪੂਰੀ ਨਿਸ਼ਠਾ ਅਤੇ ਸਮਰਪਨ ਭਾਵਨਾ ਨਾਲ ਨਿਭਾਉਣਗੇ ਅਤੇ ਵਿਭਾਗ ਵਲੋਂ ਸਮੇਂ–ਸਮੇਂ ਸਿਰ ਜਾਰੀ ਕੀਤੇ ਜਾਂਦੇ ਪ੍ਰੋਗਰਾਮਾਂ ਨੂੰ ਪੂਰੀ ਲਗਨ ਨਾਲ ਲਾਗੂ ਕਰਵਾਉਣਗੇ।  ਔੜ ਵਿਖੇ ਤਾਇਨਾਤ ਖੇਤੀਬਾੜੀ ਵਿਸਥਾਰ ਅਫ਼ਸਰ ਮੋਨਿਕਾ ਨੇ ਕਿਹਾ ਕਿ ਉਹ ਆਪਣੀ ਜਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਮੁਹਾਰਤ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਖੇਤੀਬਾੜੀ ਖੇਤਰ ਦੇ ਲੋੜੀਂਦੇ ਵਿਸਥਾਰ ਅਤੇ ਕਿਸਾਨਾਂ ਨੂੰ ਜਾਣਕਾਰੀ ਮੁਹੱਈਆ ਕਰਵਾਉਣ ਵਿੱਚ  ਕੋਈ ਕਸਰ ਨਹੀਂ ਛਡੀ ਜਾਵੇਗੀ ਤਾਂ ਜੋ ਇਲਾਕੇ ਵਿੱਚ ਕਿਸਾਨ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਕਿਸਾਨਾਂ ਤੱਕ ਪੁੱਜਦਾ ਕੀਤਾ ਜਾ ਸਕੇ।  

  ਬਲਾਚੌਰ ਵਿਖੇ ਤਾਇਨਾਤ ਖੇਤੀਬਾੜੀ ਵਿਸਥਾਰ ਅਫ਼ਸਰ ਜਗਮਨਦੀਪ ਕੌਰ ਨੇ ਕਿਹਾ ਕਿ ਕਿਸਾਨਾਂ ਨੂੰ ਖੇਤੀਬਾੜੀ ਖੇਤਰ ਵਿੱਚ ਨਵੀਂਆਂ ਤਕਨੀਕਾਂ ਦੀ ਜਾਣਕਾਰੀ ਨਾਲ ਲੈਸ ਕੀਤਾ ਜਾਵੇਗਾ ਤਾਂ ਜੋ ਉਹ ਸਮੇਂ ਦੇ ਹਾਣੀ ਬਣ ਸਕਣ। ਉਨ੍ਹਾਂ ਕਿਹਾ ਕਿ ਆਧੁਨਿਕ ਖੇਤੀ ਲਈ ਰੋਜ਼ਾਨਾ ਆ ਰਹੀਆਂ ਜਾਣਕਾਰੀਆਂ ਨੂੰ ਸਹਿਜੇ ਢੰਗ ਨਾਲ ਕਿਸਾਨਾਂ ਤੱਕ ਪਹੁੰਚਾਉਣਾ ਉਨ੍ਹਾਂ ਦੀ ਤਰਜੀਹ ਰਹੇਗੀ। ਇਸ ਮੌਕੇ ਨਵੇਂ ਅਧਿਕਾਰੀਆਂ ਦੇ ਪਰਿਵਾਰਕ ਮੈਂਬਰ ਅਤੇ ਵਿਭਾਗ ਦਾ ਅਮਲਾ ਵੀ ਮੌਜੂਦ ਸੀ।

Have something to say? Post your comment

ਅਤੇ ਪੰਜਾਬ ਖਬਰਾਂ

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼; ਕਿਹਾ ਕਿ ਸਰਕਾਰ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼; ਕਿਹਾ ਕਿ ਸਰਕਾਰ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ

ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ

ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ

ਪੰਜਾਬ ਆਬਕਾਰੀ ਵਿਭਾਗ ਵੱਲੋਂ ਸ਼ਹਿਰ ਚ ਵੱਖ-ਵੱਖ ਥਾਵਾਂ  ਤੇ ਨਾਜਾਇਜ਼ ਸ਼ਰਾਬ, ਘਰ ਦੀ ਕੱਢੀ  ਅਤੇ ਸਮਗਲ ਕੀਤੀ ਸ਼ਰਾਬ ਨੂੰ ਲੈ ਕੇ ਕੀਤੀ ਗਈ ਚੈਕਿੰਗ   

ਪੰਜਾਬ ਆਬਕਾਰੀ ਵਿਭਾਗ ਵੱਲੋਂ ਸ਼ਹਿਰ ਚ ਵੱਖ-ਵੱਖ ਥਾਵਾਂ  ਤੇ ਨਾਜਾਇਜ਼ ਸ਼ਰਾਬ, ਘਰ ਦੀ ਕੱਢੀ  ਅਤੇ ਸਮਗਲ ਕੀਤੀ ਸ਼ਰਾਬ ਨੂੰ ਲੈ ਕੇ ਕੀਤੀ ਗਈ ਚੈਕਿੰਗ   

ਨਿਯਮਤ ਟੀਕਾਕਰਨ ਪ੍ਰੋਗਰਾਮ ਨੂੰ ਮਿਸ਼ਨ ਮੋਡ ‘ਚ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਨਿਯਮਤ ਟੀਕਾਕਰਨ ਪ੍ਰੋਗਰਾਮ ਨੂੰ ਮਿਸ਼ਨ ਮੋਡ ‘ਚ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸੁਨਾਮ ਆਸ਼ਰਮ ਵਿੱਚ ਹਫਤਾਵਾਰੀ ਅਧਿਆਤਮਿਕ ਸਮਾਗਮ: ਸਾਧਵੀ ਸੁਖਵੀਰ ਭਾਰਤੀ ਵੱਲੋਂ ਸਤਗੁਰੂ ਦੀ ਮਹਿਮਾ ਉਜਾਗਰ

ਸੁਨਾਮ ਆਸ਼ਰਮ ਵਿੱਚ ਹਫਤਾਵਾਰੀ ਅਧਿਆਤਮਿਕ ਸਮਾਗਮ: ਸਾਧਵੀ ਸੁਖਵੀਰ ਭਾਰਤੀ ਵੱਲੋਂ ਸਤਗੁਰੂ ਦੀ ਮਹਿਮਾ ਉਜਾਗਰ

ਪੰਜਾਬ: ਜੇਲ੍ਹ ਦਾ ਤਾਲਾ ਤੋੜ ਫਰਾਰ ਹੋਏ 2 ਹਵਾਲਾਤੀ, ASI ਤੇ ਪੁਲਸ ਕਰਮਚਾਰੀ ਸਸਪੈਂਡ

ਪੰਜਾਬ: ਜੇਲ੍ਹ ਦਾ ਤਾਲਾ ਤੋੜ ਫਰਾਰ ਹੋਏ 2 ਹਵਾਲਾਤੀ, ASI ਤੇ ਪੁਲਸ ਕਰਮਚਾਰੀ ਸਸਪੈਂਡ

ਅੰਮ੍ਰਿਤਪਾਲ ਨੂੰ 30 ਅਪ੍ਰੈਲ ਤੱਕ ਨਿਆਂਇਕ ਹਿਰਾਸਤ 'ਚ ਭੇਜਿਆ; ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਪੇਸ਼ੀ

ਅੰਮ੍ਰਿਤਪਾਲ ਨੂੰ 30 ਅਪ੍ਰੈਲ ਤੱਕ ਨਿਆਂਇਕ ਹਿਰਾਸਤ 'ਚ ਭੇਜਿਆ; ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਪੇਸ਼ੀ