Wednesday, July 29, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ

ਸ਼ਹੀਦਾਂ ਦੀ ਕੁਰਬਾਨੀ ਨੌਜਵਾਨ ਵਰਗ ਲਈ ਹਮੇਸ਼ਾ ਪ੍ਰੇਰਣਾ ਸਰੋਤ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

30 ਜਨਵਰੀ, 2026 04:34 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਮਾਣਯੋਗ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਜੀ ਦੀ ਯੋਗ ਰਹਿਨੁਮਾਈ ਹੇਠ ਸਿਵਲ ਸਰਜਨ ਦਫ਼ਤਰ, ਸ਼ਹੀਦ ਭਗਤ ਸਿੰਘ ਨਗਰ ਵਿਖੇ ਅੱਜ ਦੇਸ਼ ਦੇ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਕੀਮਤੀ ਜਾਨਾਂ ਦੇਸ਼ ਲਈ ਨਿਸ਼ਾਵਰ ਕਰਨ ਵਾਲੇ ਅਮਰ ਸ਼ਹੀਦਾਂ ਦੀ ਯਾਦ ਵਿੱਚ ਦੋ ਮਿੰਟ ਦਾ ਮੌਨ ਧਾਰਿਆ ਗਿਆ। ਇਹ ਮੌਨ ਧਾਰਨ ਸਮਾਰੋਹ ਪੂਰੀ ਗੰਭੀਰਤਾ ਅਤੇ ਦੇਸ਼ਭਕਤੀ ਭਾਵਨਾ ਨਾਲ ਆਯੋਜਿਤ ਕੀਤਾ ਗਿਆ।

ਇਸ ਮੌਕੇ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਦੀ ਆਜ਼ਾਦੀ ਅਣਗਿਣਤ ਕੁਰਬਾਨੀਆਂ ਦਾ ਨਤੀਜਾ ਹੈ। ਉਨ੍ਹਾਂ ਨੇ ਦੱਸਿਆ ਕਿ ਦੇਸ਼ ਦੇ ਸੁਤੰਤਰਤਾ ਸੰਗਰਾਮ ਦੌਰਾਨ ਅਨੇਕਾਂ ਮਹਾਨ ਯੋਧਿਆਂ ਨੇ ਆਪਣੀਆਂ ਜਾਨਾਂ ਦੀ ਕੁਰਬਾਨੀ ਦੇ ਕੇ ਦੇਸ਼ ਨੂੰ ਗੁਲਾਮੀ ਦੀਆਂ ਜੰਜੀਰਾਂ ਤੋਂ ਮੁਕਤ ਕਰਵਾਇਆ। ਇਨ੍ਹਾਂ ਅਮਰ ਸ਼ਹੀਦਾਂ ਦੀ ਯਾਦ ਸਾਡੇ ਲਈ ਸਦਾ ਹੀ ਪ੍ਰੇਰਣਾ ਦਾ ਸਰੋਤ ਰਹੇਗੀ।
 
ਡਾ. ਗੁਰਿੰਦਰਜੀਤ ਸਿੰਘ ਨੇ ਕਿਹਾ ਕਿ ਸ਼ਹੀਦਾਂ ਦੀ ਕੁਰਬਾਨੀ ਸਿਰਫ਼ ਯਾਦ ਕਰਨ ਲਈ ਨਹੀਂ, ਸਗੋਂ ਉਨ੍ਹਾਂ ਦੇ ਆਦਰਸ਼ਾਂ ’ਤੇ ਚੱਲਣ ਲਈ ਹੁੰਦੀ ਹੈ। ਉਨ੍ਹਾਂ ਨੇ ਜ਼ੋਰ ਦਿੰਦਿਆਂ ਕਿਹਾ ਕਿ ਹਰ ਸਰਕਾਰੀ ਕਰਮਚਾਰੀ ਦੀ ਜ਼ਿੰਮੇਵਾਰੀ ਹੈ ਕਿ ਉਹ ਦੇਸ਼ ਸੇਵਾ ਨੂੰ ਆਪਣਾ ਸਭ ਤੋਂ ਵੱਡਾ ਧਰਮ ਸਮਝੇ ਅਤੇ ਆਪਣੀ ਡਿਊਟੀ ਪੂਰੀ ਇਮਾਨਦਾਰੀ, ਨਿਸ਼ਠਾ ਅਤੇ ਪਾਰਦਰਸ਼ਤਾ ਨਾਲ ਨਿਭਾਏ।
 
ਉਨ੍ਹਾਂ ਨੇ ਕਿਹਾ ਕਿ ਸਿਹਤ ਵਿਭਾਗ ਵਿੱਚ ਨਿਯੁਕਤ ਹੋਣ ਦੇ ਨਾਤੇ ਸਾਡਾ ਫ਼ਰਜ਼ ਹੋਰ ਵੀ ਵਧ ਜਾਂਦਾ ਹੈ, ਕਿਉਂਕਿ ਅਸੀਂ ਸਿੱਧੇ ਤੌਰ ’ਤੇ ਲੋਕਾਂ ਦੀ ਸਿਹਤ ਅਤੇ ਜੀਵਨ ਨਾਲ ਜੁੜੇ ਹੋਏ ਹਾਂ। ਉਨ੍ਹਾਂ ਨੇ ਸਮੂਹ ਸਟਾਫ਼ ਨੂੰ ਅਪੀਲ ਕੀਤੀ ਕਿ ਮਰੀਜ਼ਾਂ ਨਾਲ ਸੰਵੇਦਨਸ਼ੀਲਤਾ, ਸਹਿਯੋਗ ਅਤੇ ਮਨੁੱਖੀ ਦ੍ਰਿਸ਼ਟੀਕੋਣ ਨਾਲ ਪੇਸ਼ ਆਉਣ ਅਤੇ ਸਰਕਾਰੀ ਸਿਹਤ ਯੋਜਨਾਵਾਂ ਨੂੰ ਜ਼ਮੀਨੀ ਪੱਧਰ ’ਤੇ ਸਫ਼ਲ ਬਣਾਉਣ ਵਿੱਚ ਪੂਰਾ ਯੋਗਦਾਨ ਪਾਉਣ।
 
ਇਸ ਮੌਕੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਦੋ ਮਿੰਟ ਦਾ ਮੌਨ ਧਾਰ ਕੇ ਅਮਰ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਸੰਵਿਧਾਨਕ ਮੁੱਲਾਂ ਦੀ ਰੱਖਿਆ ਲਈ ਸਦਾ ਤਤਪਰ ਰਹਿਣ ਦਾ ਸੰਕਲਪ ਲਿਆ।
 
ਸਮਾਰੋਹ ਦੇ ਅੰਤ ’ਤੇ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਵੱਲੋਂ ਸਾਰੇ ਕਰਮਚਾਰੀਆਂ ਦਾ ਧੰਨਵਾਦ ਕੀਤਾ ਗਿਆ ਅਤੇ ਦੇਸ਼ ਸੇਵਾ ਪ੍ਰਤੀ ਸਮਰਪਣ ਨਾਲ ਕੰਮ ਕਰਨ ਦੀ ਅਪੀਲ ਕੀਤੀ ਗਈ।
 
ਇਸ ਮੌਕੇ ਹੋਰਨਾਂ ਤੋਂ ਇਲਾਵਾ ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਪ੍ਰੀਤ ਸਿੰਘ, ਜ਼ਿਲ੍ਹਾ ਸਿਹਤ ਅਫਸਰ ਡਾ ਰੇਣੂ ਮਿੱਤਲ, ਡਾ ਗੀਤਾਂਜਲੀ ਸਿੰਘ, ਡਾ ਸੋਨੀਆ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਰਾਕੇਸ਼ ਪਾਲ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਦਲਜੀਤ ਸਿੰਘ, ਪੀਏ ਅਜੇ ਕੁਮਾਰ, ਹੈਲਥ ਇੰਸਪੈਕਟਰ ਰਾਜੀਵ ਕੁਮਾਰ ਸਮੇਤ ਹੋਰ ਸਿਹਤ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ। 
 
Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ