Wednesday, August 05, 2026
BREAKING
ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ 33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ PM ਦੀ ਪੋਸਟ ਹਟਾਏ ਜਾਣ ਦੇ ਮਾਮਲੇ 'ਚ ਮੈਟਾ ਦੇ ਹੈੱਡ ਨੂੰ ਸੰਮਨ ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ BIG BREAKING: ਪੰਜਾਬ 'ਚ ED ਦੀ RAID ਜਨਮ ਜਾਂ ਮੌਤ ਦੀ ਰਜਿਸਟਰੇਸ਼ਨ 'ਚ ਦੇਰੀ ਪਵੇਗੀ ਭਾਰੀ, ਜਾਣੋ ਰਾਜ ਸਭਾ 'ਚ ਪਾਸ ਹੋਏ ਬਿੱਲ ਦੇ ਨਵੇਂ ਨਿਯਮ ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪੰਜਾਬ

ਸ਼੍ਰੋਮਣੀ ਕਮੇਟੀ ਵੱਲੋਂ 350 ਸਾਲਾ ਸ਼ਤਾਬਦੀ ਸਮਾਗਮ ਪ੍ਰਭਾਵਸ਼ਾਲੀ ਤਰੀਕੇ ਨਾਲ ਮਨਾਏ ਜਾਣਗੇ : ਐਡਵੋਕੇਟ ਧਾਮੀ

29 ਜੂਨ, 2025 04:41 PM

ਅੰਮ੍ਰਿਤਸਰ : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ, ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਅਤੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਤਾਗੱਦੀ ਦੇ ਸਬੰਧ ਵਿਚ ਨਵੰਬਰ 2025 ਵਿਚ ਕੀਤੇ ਜਾਣ ਵਾਲੇ ਸ਼ਤਾਬਦੀ ਸਮਾਗਮਾਂ ਨੂੰ ਯਾਦਗਾਰੀ ਢੰਗ ਨਾਲ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ-ਵੱਖ ਪ੍ਰਤੀਨਿਧ ਸਿੱਖ ਸ਼ਖ਼ਸੀਅਤਾਂ ਅਤੇ ਮਹਾਂਪੁਰਖਾਂ ’ਤੇ ਅਧਾਰਿਤ ਇਕ ਉੱਚ ਪੱਧਰੀ ਤਾਲਮੇਲ ਕਮੇਟੀ ਦਾ ਗਠਨ ਕੀਤਾ ਗਿਆ ਹੈ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਬਣਾਈ ਇਸ ਕਮੇਟੀ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਸਮੇਤ ਸੁਖਬੀਰ ਸਿੰਘ ਬਾਦਲ, ਰਘੂਜੀਤ ਸਿੰਘ ਵਿਰਕ, ਬਾਬਾ ਹਰਨਾਮ ਸਿੰਘ ਖਾਲਸਾ, ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ, ਬਾਬਾ ਬਲਬੀਰ ਸਿੰਘ 96ਵੇਂ ਕਰੋੜੀ, ਬਾਬਾ ਅਵਤਾਰ ਸਿੰਘ ਸੁਰਸਿੰਘ, ਬਾਬਾ ਸੇਵਾ ਸਿੰਘ ਖਡੂਰ ਸਾਹਿਬ, ਬਾਬਾ ਕਸ਼ਮੀਰ ਸਿੰਘ ਕਾਰਸੇਵਾ ਭੂਰੀਵਾਲੇ, ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ, ਡਾ. ਦਲਜੀਤ ਸਿੰਘ ਚੀਮਾ, ਮਹੇਸ਼ਇੰਦਰ ਸਿੰਘ ਗਰੇਵਾਲ ਅਤੇ ਗੁਲਜ਼ਾਰ ਸਿੰਘ ਰਣੀਕੇ, ਬਾਬਾ ਜਗਜੀਤ ਸਿੰਘ ਹਰਖੋਵਾਲ ਵਾਲੇ, ਬਾਬਾ ਮੇਜਰ ਸਿੰਘ ਸੋਢੀ, ਬਾਬਾ ਜਗਜੀਤ ਸਿੰਘ ਲੋਪੋਂ, ਸਵਾਮੀ ਜੀ ਸੁੱਕੀ ਚੋਈ ਵਾਲੇ ਹੁਸ਼ਿਆਰਪੁਰ, ਸਿੱਖ ਵਿਦਵਾਨ ਡਾ. ਬਲਕਾਰ ਸਿੰਘ, ਡਾ. ਇੰਦਰਜੀਤ ਸਿੰਘ ਗੋਗੋਆਣੀ, ਡਾ. ਕੇਹਰ ਸਿੰਘ, ਡਾ. ਅਮਰਜੀਤ ਸਿੰਘ, ਡਾ. ਪਰਮਵੀਰ ਸਿੰਘ ਤੇ ਡਾ. ਹਰਭਜਨ ਸਿੰਘ ਦੇਹਰਾਦੂਨ, ਗੁਰਮੀਤ ਸਿੰਘ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ, ਪ੍ਰਿੰਸੀਪਲ ਬਲਜੀਤ ਸਿੰਘ ਚੌਂਤਾ ਕਲਾਂ, ਕੁਲਵੰਤ ਸਿੰਘ ਮੰਨਣ ਮੁੱਖ ਸਕੱਤਰ ਅਤੇ ਸਕੱਤਰ ਧਰਮ ਪ੍ਰਚਾਰ ਕਮੇਟੀ (ਕੋਆਰਡੀਨੇਟਰ) ਨੂੰ ਸ਼ਾਮਲ ਕੀਤਾ ਗਿਆ ਹੈ।

ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਹ ਕਮੇਟੀ ਜਿੱਥੇ ਸ਼ਤਾਬਦੀ ਸਬੰਧੀ ਕੀਤੇ ਜਾਣ ਵਾਲੇ ਵੱਖ-ਵੱਖ ਸਮਾਗਮਾਂ ਨੂੰ ਪ੍ਰਭਾਵਸ਼ਾਲੀ ਬਣਾਉਣ ਲਈ ਆਪਣੇ ਰਾਏ ਦੇਵੇਗੀ, ਉਥੇ ਹੀ ਦੇਸ਼ ਦੁਨੀਆਂ ਦੀ ਪ੍ਰਮੁੱਖ ਸ਼ਖ਼ਸੀਅਤਾਂ ਤੇ ਧਾਰਮਿਕ ਆਗੂਆਂ ਦੀ ਸ਼ਮੂਲੀਅਤ ਲਈ ਵੀ ਕਾਰਜਸ਼ੀਲ ਰਹੇਗੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਦੇਸ਼ ਭਰ ਅੰਦਰ ਸ਼ਤਾਬਦੀ ਨੂੰ ਸਮਰਪਿਤ ਸਮਾਗਮਾਂ ਦੀ ਆਰੰਭਤਾ ਕਰ ਦਿੱਤੀ ਗਈ ਹੈ, ਜਿਸ ਤਹਿਤ 5 ਅਤੇ 6 ਜੁਲਾਈ ਨੂੰ ਗੁਰਦੁਆਰਾ ਮੋਤੀ ਬਾਗ ਸਾਹਿਬ ਪਟਿਆਲਾ ਵਿਖੇ ਵਿਸ਼ਾਲ ਸਮਾਗਮ ਹੋਣਗੇ। ਇਸੇ ਤਰ੍ਹਾਂ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਗੁਰਮਤਿ ਸਮਾਗਮ, ਸੈਮੀਨਾਰ ਕਰਨ ਦੇ ਨਾਲ-ਨਾਲ ਨਗਰ ਕੀਰਤਨ ਵੀ ਸਜਾਏ ਜਾਣਗੇ।

ਐਡਵੋਕੇਟ ਧਾਮੀ ਨੇ ਕਿਹਾ ਕਿ ਸ਼ਤਾਬਦੀ ਦਾ ਮੁੱਖ ਸਮਾਗਮ ਨਵੰਬਰ 2025 ਵਿਚ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਵੇਗਾ, ਜਿਸ ਨੂੰ ਇਤਿਹਾਸਕ ਬਣਾਉਣ ਲਈ ਇਹ ਤਾਲਮੇਲ ਕਮੇਟੀ ਦੀ ਭੂਮਿਕਾ ਅਹਿਮ ਰਹੇਗੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਭਾਰਤੀ ਸੰਸਕ੍ਰਿਤੀ ਅਤੇ ਧਰਮ ਦੀ ਅਜ਼ਾਦੀ ਨੂੰ ਬਚਾਉਣ ਲਈ ਸ਼ਹਾਦਤ ਦਿੱਤੀ ਸੀ। ਉਨ੍ਹਾਂ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਕੌਮੀ ਪੱਧਰ ’ਤੇ ਮਨਾਉਣ ਲਈ ਹਰ ਇਕ ਨੂੰ ਸਹਿਯੋਗ ਕਰਨਾ ਚਾਹੀਦਾ ਹੈ ਤਾਂ ਜੋ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਮਾਨਵਤਾ ਲਈ ਦਿੱਤੀ ਸ਼ਹਾਦਤ ਦੇ ਸੁਨੇਹੇ ਨੂੰ ਵਿਆਪਕ ਰੂਪ ਵਿਚ ਦੁਨੀਆ ਅੰਦਰ ਉਭਾਰਿਆ ਜਾ ਸਕੇ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

BIG BREAKING: ਪੰਜਾਬ 'ਚ ED ਦੀ RAID

BIG BREAKING: ਪੰਜਾਬ 'ਚ ED ਦੀ RAID

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ