ਸੁਨਾਮ ਉਧਮ ਸਿੰਘ ਵਾਲਾ (ਰਮੇਸ਼ ਗਰਗ) : ਪੰਜਾਬ ਰਾਜ ਕੌਂਸਲ ਫਾਰ ਸਾਇੰਸ ਟੈਕਨੋਲੋਜੀ ਅਤੇ ਵਾਤਾਵਰਨ ਜੰਗਲ ਅਤੇ ਜਲਵਾਯੂ ਮੰਤਰਾਲੇ ਦੀਆਂ ਸੰਸਥਾਵਾਂ ਵਲੋਂ ਵਾਤਾਵਰਨ ਸਿੱਖਿਆ ਪ੍ਰੋਗਰਾਮ ਤਹਿਤ ਕਰਵਾਈਆਂ ਜਾ ਰਹੀਆਂ ਗਤੀਵਿਧੀਆਂ ਨੂੰ ਸਰਕਾਰੀ ਮਿਡਲ ਸਕੂਲ ਲਖਮੀਰਵਾਲਾ ਸੰਗਰੂਰ ਵਿਖੇ ਮਾਨਯੋਗ ਜਿਲ੍ਾ ਸਿੱਖਿਆ ਅਫਸਰ ਸੰਗਰੂਰ ਸ਼੍ਰੀਮਤੀ ਤਰਵਿੰਦਰ ਕੌਰ ਅਤੇ ਉਪ ਜਿਲ੍ਹਾ ਸਿੱਖਿਆ ਅਫਸਰ ਸ੍ਰੀ ਮਨਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਦੇ ਚਲਦੇ ਬੱਚਿਆਂ ਨੂੰ ਵਾਤਾਵਰਨ ਸੰਬੰਧੀ ਅਤੇ ਪਲਾਸਟਿਕ ਦੇ ਹੋਣ ਵਾਲੇ ਨੁਕਸਾਨ ਬਾਰੇ ਜਾਣੂ ਕਰਵਾਇਆ ਗਿਆ
ਇਸ ਮੌਕੇ ਬੱਚਿਆਂ ਨੂੰ ਜਾਗਰੂਕ ਕੀਤਾ ਗਿਆ ਕਿ ਵਾਤਾਵਰਣ ਨੂੰ ਕਿਵੇਂ ਸਾਫ ਰੱਖਿਆ ਜਾ ਸਕਦਾ ਹੈ ਵੱਧ ਤੋਂ ਵੱਧ ਬੂਟੇ ਲਗਾ ਕੇ ਵਾਤਾਵਰਨ ਨੂੰ ਹਰਿਆ ਭਰਿਆ ਰੱਖਿਆ ਜਾ ਸਕਦਾ ਅਤੇ ਇਸ ਨਾਲ ਜਿੱਥੇ ਵਾਤਾਵਰਨ ਵਧੀਆ ਹੁੰਦਾ ਹੈ ਉੱਥੇ ਆਕਸੀਜਨ ਵੀ ਵਧੀਆ ਮਿਲਦੀ ਹੈ। ਅਤੇ ਬੱਚਿਆਂ ਨੂੰ ਗੰਦਗੀ ਨਾ ਫਲਾਉਣ ਬਾਰੇ ਵੀ ਜਾਗਰੂਕ ਕੀਤਾ ਗਿਆ