Thursday, September 03, 2026
BREAKING
ਭਾਰਤੀ ਜੀਵਨ ਬੀਮਾ ਨਿਗਮ (ਐਲਆਈਸੀ) ਆਪਣੀ ਸਥਾਪਨਾ ਦੇ 70 ਸ਼ਾਨਦਾਰ ਸਾਲ ਪੂਰੇ ਹੋਣ ਦੇ ਮੌਕੇ 'ਤੇ ਬੀਮਾ ਹਫ਼ਤਾ ਮਨਾ ਰਿਹਾ ਹੈ ਅਣਪਛਾਤੀਆਂ ਅਤੇ ਲਾਵਾਰਿਸ ਲਾਸ਼ਾਂ ਦੀ ਸ਼ਨਾਖ਼ਤ ਲਈ ਸੂਬਾ ਪੱਧਰੀ ਡਿਜੀਟਲ ਪੋਰਟਲ 'ਪਹਿਚਾਣ' ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ ਗੈਂਗਸਟਰਾਂ ‘ਤੇ ਵਾਰ ਦਾ 225ਵਾਂ ਦਿਨ: ਪੰਜਾਬ ਪੁਲਿਸ ਵੱਲੋਂ 567 ਥਾਈਂ ਛਾਪੇਮਾਰੀ ; 185 ਕਾਬੂ ਪੰਜਾਬ ਸਰਕਾਰ ਵੱਲੋਂ ਬੀ.ਸੀ. ਸਰਟੀਫਿਕੇਟਾਂ ਸਬੰਧੀ ਅਸਪਸ਼ਟਤਾ ਦੂਰ ਕਰਨ ਲਈ ਚਲਾਈ ਜਾਵੇਗੀ ਸੂਬਾ ਪੱਧਰੀ ਮੁਹਿੰਮ, ਹਰ ਯੋਗ ਲਾਭਪਾਤਰੀ ਨੂੰ ਮਿਲੇਗਾ ਉਸਦਾ ਹੱਕ: ਡਾ. ਬਲਜੀਤ ਕੌਰ 'ਆਪ' ਨੇ ਪਰਮਿੰਦਰ ਸਿੰਘ ਗੋਲਡੀ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ, ਲਾਇਆ ਖਰੜ ਹਲਕੇ ਦਾ ਇੰਚਾਰਜ ਨੇਪਾਲ ਭੇਜੇ ਗਏ ਰਾਹਤ ਸਮੱਗਰੀ ਵਾਲੇ ਟਰੱਕ ਚੰਡੀਗੜ੍ਹ 'ਚ ਫਸੇ! ਪਿਆ ਵੱਡਾ ਪੰਗਾ, ਪੜ੍ਹੋ ਪੂਰੀ ਖ਼ਬਰ ਰਸਤੇ ਹੋਏ ਬੰਦ, ਨੇਪਾਲ 'ਚ ਡਰੋਨ ਜਰੀਏ ਘਰ ਪਹੁੰਚਾਈਆਂ ਜਾ ਰਹੀਆਂ ਲਾਸ਼ਾਂ ਪੰਜਾਬ : ਸਰਕਾਰੀ ਸਕੂਲ ਵਿਚ ਦਰਦਨਾਕ ਘਟਨਾ, ਕਲਾਸ ਵਿਚ ਹੈੱਡ ਟੀਚਰ ਦੀ ਮੌਤ ED ਨੇ ਮਨੀ ਲਾਂਡਰਿੰਗ ਮਾਮਲੇ 'ਚ ਤੀਜੀ ਵਾਰ ਲਿਖੀ ਪੰਜਾਬ ਪੁਲਸ ਨੂੰ ਚਿੱਠੀ ਬਲਵੰਤ ਸਿੰਘ ਰਾਜੋਆਣਾ ਨੂੰ ਅੱਖਾਂ ਦੇ ਇਲਾਜ ਦੀ ਮਿਲੀ ਇਜਾਜ਼ਤ, ਨਾਲ ਹੀ ਹਾਈਕੋਰਟ ਨੇ ਸੁਣਾਇਆ ਸਖ਼ਤ ਫ਼ੈਸਲਾ

ਹਿਮਾਚਲ

ਸਕੂਲ ਪ੍ਰਬੰਧਕ ਦੇ ਕਤਲ ਮਾਮਲੇ 'ਚ 2 ਪੇਸ਼ੇਵਰ ਸ਼ੂਟਰ ਹਰਿਆਣਾ ਤੋਂ ਗ੍ਰਿਫ਼ਤਾਰ

16 ਜੂਨ, 2026 06:03 PM

ਸ਼ਿਮਲਾ : ਸ਼ਿਮਲਾ ਦੇ ਸੰਜੌਲੀ ਖੇਤਰ 'ਚ ਇਕ ਸਕੂਲ ਪ੍ਰਬੰਧਕ ਦੇ ਕਤਲ ਮਾਮਲੇ 'ਚ 2 ਪੇਸ਼ੇਵਰ ਸ਼ੂਟਰਾਂ ਨੂੰ ਹਰਿਆਣਾ ਦੇ ਰੋਹਤਕ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਇਕ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦੇ ਹੋਏ ਸ਼ਿਮਲਾ ਦੇ ਵਧੀਕ ਪੁਲਸ ਸੁਪਰਡੈਂਟ (ਏਐੱਸਪੀ) ਅਭਿਸ਼ੇਕ ਧੀਮਨ ਨੇ ਦੱਸਿਆ ਕਿ ਹਰਿਆਣਾ ਦੇ ਝੱਜਰ ਵਾਸੀ ਆਸ਼ੀਸ਼ ਅਹਿਲਾਵਤ (22) ਅਤੇ ਰੋਹਤਕ ਵਾਸੀ ਦੀਪਕ (25) ਨੂੰ ਸ਼ਨੀਵਾਰ ਸ਼ਾਮ ਮੀਨਾਕਸ਼ੀ ਮਿੱਤਲ ਦੇ ਕਤਲ ਦੇ 39 ਘੰਟਿਆਂ ਅੰਦਰ ਗ੍ਰਿਫ਼ਤਾਰ ਕਰ ਲਿਆ ਗਿਆ। ਉਨ੍ਹਾਂ ਦੱਸਿਆ ਕਿ ਦੋਵੇਂ ਦੋਸ਼ੀ ਪੇਸ਼ੇਵਰ ਸ਼ੂਟਰ ਹਨ ਅਤੇ ਇਸ ਵਾਰਦਾਤ ਨੂੰ ਅੰਦਾਜ ਦੇਣ ਲਈ ਹਰਿਆਣਾ ਤੋਂ ਸ਼ਿਮਲਾ ਆਏ ਸਨ।

ਏਐੱਸਪੀ ਨੇ ਦੱਸਿਆ ਕਿ ਉਹ ਹਰਿਆਣਾ ਦੀ ਰਜਿਸਟਰੇਸ਼ਨ ਗਿਣਤੀ ਵਾਲੀ ਕਾਰ 'ਤੇ ਸ਼ਿਮਲਾ ਪਹੁੰਚੇ ਸਨ ਪਰ ਪੁਲਸ ਨੂੰ ਗੁੰਮਰਾਹ ਕਰਨ ਲਈ ਉਨ੍ਹਾਂ ਨੇ ਵਾਹਨ ਦੀ ਨੰਬਰ ਪਲੇਟ ਨਾਲ ਛੇੜਛਾੜ ਕਰ ਕੇ ਉਸ 'ਤੇ ਹਿਮਾਚਲ ਪ੍ਰਦੇਸ਼ ਦਾ ਨੰਬਰ ਲਗਾ ਦਿੱਤਾ ਸੀ। ਪੁਲਸ ਅਨੁਸਾਰ, ਦੋਸ਼ੀਆਂ ਨੇ 13 ਜੂਨ ਦੀ ਸ਼ਾਮ ਦੇਸੀ ਪਿਸਤੌਲ ਨਾਲ ਮੀਨਾਕਸ਼ੀ ਮਿੱਤਲ 'ਤੇ ਕਈ ਗੋਲੀਆਂ ਚਲਾਈਆਂ ਅਤੇ ਫਰਾਰ ਹੋ ਗਏ। ਪੁਲਸ ਨਾਕਿਆਂ ਤੋਂ ਬਚਣ ਲਈ ਉਨ੍ਹਾਂ ਨੇ ਸੰਪਰਕ ਮਾਰਗਾਂ ਦਾ ਇਸਤੇਮਾਲ ਕੀਤਾ ਅਤੇ ਸ਼ਿਮਲਾ ਤੋਂ ਹਰਿਆਣਾ ਦੌੜ ਗਏ। ਜਾਂਚ ਦੌਰਾਨ ਪੁਲਸ ਨੇ ਹਾਦਸੇ ਵਾਲੀ ਜਗ੍ਹਾ ਅਤੇ ਨੇੜੇ-ਤੇੜੇ ਦੇ ਖੇਤਰਾਂ ਦੇ ਸੀਸੀਟੀਵੀ ਫੁਟੇਜ ਦੇਖੇ। ਇਸ ਤੋਂ ਇਲਾਵਾ ਡਿਜੀਟਲ ਅਤੇ ਤਕਨੀਕੀ ਸਬੂਤਾਂ ਦਾ ਵਿਸ਼ਲੇਸ਼ਣ ਕੀਤਾ ਗਿਆ ਅਤੇ ਚਸ਼ਮਦੀਦਾਂ ਤੋਂ ਪੁੱਛ-ਗਿੱਛ ਕੀਤੀ ਗਈ। ਏਐੱਸਪੀ ਨੇ ਦੱਸਿਆ ਕਿ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਪੁਲਸ ਦੀ ਟੀਮ ਦਾ ਗਠਨ ਕੀਤਾ ਗਿਆ ਅਤੇ ਹਿਮਾਚਲ ਪ੍ਰਦੇਸ਼ ਤੇ ਹਰਿਆਣਾ 'ਚ ਛਾਪੇ ਮਾਰ ਗਏ। ਦੋਵਾਂ ਦੋਸ਼ੀਆਂ ਨੂੰ ਸੋਮਵਾਰ ਸਵੇਰੇ ਰੋਹਤਕ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਅਤੇ ਅੱਗੇ ਦੀ ਪੁੱਛ-ਗਿੱਛ ਲਈ ਉਨ੍ਹਾਂ ਨੂੰ ਸ਼ਿਮਲਾ ਲਿਆਂਦਾ ਗਿਆ। ਉਨ੍ਹਾਂ ਦੱਸਿਆ ਕਿ ਦੋਸ਼ੀਆਂ ਦੇ ਕਬਜ਼ੇ 'ਚੋਂ ਕਤਲ 'ਚ ਇਸਤੇਮਾਲ 2 ਦੇਸੀ ਪਿਸਤੌਲ ਵੀ ਬਰਾਮਦ ਕੀਤੇ ਗਏ ਹਨ।

Have something to say? Post your comment

ਅਤੇ ਹਿਮਾਚਲ ਖਬਰਾਂ

ਹਿਮਾਚਲ ਪ੍ਰਦੇਸ਼: ਸਾਬਕਾ ਵਿਧਾਇਕ ਰਾਮ ਰਤਨ ਸ਼ਰਮਾ ਦਾ ਦਿਹਾਂਤ

ਹਿਮਾਚਲ ਪ੍ਰਦੇਸ਼: ਸਾਬਕਾ ਵਿਧਾਇਕ ਰਾਮ ਰਤਨ ਸ਼ਰਮਾ ਦਾ ਦਿਹਾਂਤ

"ਖੇਲੋ ਇੰਡੀਆ" ਖਿਡਾਰੀਆਂ ਦੇ ਸੰਪੂਰਨ ਵਿਕਾਸ ਲਈ ਰਾਹ ਪੱਧਰਾ ਕਰ ਰਿਹੈ : ਠਾਕੁਰ

ਹਿਮਾਚਲ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਹੰਗਾਮੇ ਨਾਲ ਹੋਇਆ ਸ਼ੁਰੂ, ਭਾਜਪਾ ਨੇ ਕਾਂਗਰਸ ਨੂੰ ਘੇਰਿਆ

ਹਿਮਾਚਲ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਹੰਗਾਮੇ ਨਾਲ ਹੋਇਆ ਸ਼ੁਰੂ, ਭਾਜਪਾ ਨੇ ਕਾਂਗਰਸ ਨੂੰ ਘੇਰਿਆ

ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਭਿਆਨਕ ਹਾਦਸਾ: 4 ਲੋਕਾਂ ਦੀ ਮੌਤ, ਕਈ ਜ਼ਖ਼ਮੀ

ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਭਿਆਨਕ ਹਾਦਸਾ: 4 ਲੋਕਾਂ ਦੀ ਮੌਤ, ਕਈ ਜ਼ਖ਼ਮੀ

ਹਿਮਾਚਲ ਵੱਲ ਜਾ ਰਹੇ ਹੋ ਤਾਂ ਸਾਵਧਾਨ! ਭਾਰੀ ਮੀਂਹ ਕਾਰਨ 118 ਸੜਕਾਂ ਹੋਈਆਂ ਬੰਦ, 'Orange Alert' ਜਾਰੀ

ਹਿਮਾਚਲ ਵੱਲ ਜਾ ਰਹੇ ਹੋ ਤਾਂ ਸਾਵਧਾਨ! ਭਾਰੀ ਮੀਂਹ ਕਾਰਨ 118 ਸੜਕਾਂ ਹੋਈਆਂ ਬੰਦ, 'Orange Alert' ਜਾਰੀ

ਮਣੀਮਹੇਸ਼ ਯਾਤਰਾ 'ਚ ਪਹਿਲੀ ਵਾਰ ਮੋਬਾਈਲ ਨੈੱਟਵਰਕ ਸਹੂਲਤ ਉਪਲਬਧ, BSNL ਨੇ ਲਾਇਆ 4G ਟਾਵਰ

ਮਣੀਮਹੇਸ਼ ਯਾਤਰਾ 'ਚ ਪਹਿਲੀ ਵਾਰ ਮੋਬਾਈਲ ਨੈੱਟਵਰਕ ਸਹੂਲਤ ਉਪਲਬਧ, BSNL ਨੇ ਲਾਇਆ 4G ਟਾਵਰ

200 ਸਾਲ ਪੁਰਾਣੇ ਬੋਹੜ ਦੇ ਦਰੱਖਤ ਦੇ ਚਾਰੇ ਪਾਸੇ ਨਿਰਮਾਣ 'ਤੇ NGT ਸਖਤ, HP ਸਰਕਾਰ ਤੋਂ ਮੰਗਿਆ ਜਵਾਬ

200 ਸਾਲ ਪੁਰਾਣੇ ਬੋਹੜ ਦੇ ਦਰੱਖਤ ਦੇ ਚਾਰੇ ਪਾਸੇ ਨਿਰਮਾਣ 'ਤੇ NGT ਸਖਤ, HP ਸਰਕਾਰ ਤੋਂ ਮੰਗਿਆ ਜਵਾਬ

ਬਾਰਿਸ਼ ਕਾਰਨ ਜ਼ਮੀਨ ਖਿਸਕਣ ਨਾਲ 134 ਸੜਕਾਂ ਬੰਦ, 4 ਜ਼ਿਲ੍ਹਿਆਂ 'ਚ 28 ਜੁਲਾਈ ਤੋਂ ਓਰੇਂਜ ਅਲਰਟ

ਬਾਰਿਸ਼ ਕਾਰਨ ਜ਼ਮੀਨ ਖਿਸਕਣ ਨਾਲ 134 ਸੜਕਾਂ ਬੰਦ, 4 ਜ਼ਿਲ੍ਹਿਆਂ 'ਚ 28 ਜੁਲਾਈ ਤੋਂ ਓਰੇਂਜ ਅਲਰਟ

ਵੱਡੀ ਖਬਰ : ਚੱਲਦੀ ਗੱਡੀ 'ਤੇ ਆਸਮਾਨੋਂ ਆ ਡਿੱਗੀ 'ਮੌ*ਤ', 13 ਸਵਾਰਾਂ ਦੀ ਗਈ ਜਾਨ

ਵੱਡੀ ਖਬਰ : ਚੱਲਦੀ ਗੱਡੀ 'ਤੇ ਆਸਮਾਨੋਂ ਆ ਡਿੱਗੀ 'ਮੌ*ਤ', 13 ਸਵਾਰਾਂ ਦੀ ਗਈ ਜਾਨ

ਹਿਮਾਚਲ 'ਚ ਫਿਰ ਫਟਿਆ ਬੱਦਲ, 18 ਘਰ ਰੁੜ੍ਹੇ, ਮੌਸਮ ਵਿਭਾਗ ਦਾ ‘ਰੈੱਡ’ ਅਲਰਟ ਜਾਰੀ

ਹਿਮਾਚਲ 'ਚ ਫਿਰ ਫਟਿਆ ਬੱਦਲ, 18 ਘਰ ਰੁੜ੍ਹੇ, ਮੌਸਮ ਵਿਭਾਗ ਦਾ ‘ਰੈੱਡ’ ਅਲਰਟ ਜਾਰੀ