Thursday, September 03, 2026
BREAKING
ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਮਨੋਰੰਜਨ

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ ਸੁਣ ਉੱਡ ਜਾਣਗੇ ਹੋਸ਼

16 ਜੁਲਾਈ, 2026 06:02 PM

ਰਿਲੀਜ਼ ਹੋਣ ਦੇ 48 ਘੰਟਿਆਂ ਅੰਦਰ ਹੀ OTT ਪਲੇਟਫਾਰਮ ਤੋਂ ਹਟਾਈ ਗਈ ਫਿਲਮ 'ਸਤਲੁਜ' ਨੂੰ ਲੈ ਕੇ ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਲਗਾਤਾਰ ਸੁਰਖੀਆਂ ਵਿੱਚ ਬਣੇ ਹੋਏ ਹਨ। ਉਥੇ ਹੀ ਹੁਣ ਇਕ ਗੱਲ ਸਾਹਮਣੇ ਆਈ ਹੈ ਕਿ ਇਸ ਫਿਲਮ ਵਿਚ ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦੀ ਭੂਮਿਕਾ ਨਿਭਾਉਣ ਲਈ ਦਿਲਜੀਤ ਨੇ ਸਿਰਫ 1 ਰੁਪਈਆ ਫੀਸ ਲਈ ਸੀ। ਇਸ ਗੱਲ ਦਾ ਖੁਲਾਸਾ ਖੁਦ ਫਿਲਮ ਦੇ ਨਿਰਮਾਤਾ ਹਨੀ ਤ੍ਰੇਹਨ ਨੇ ਕੀਤਾ ਹੈ। ਹਨੀ ਤ੍ਰੇਹਨ ਮੁਤਾਬਕ ਜਦੋਂ ਦਿਲਜੀਤ ਨੂੰ ਖਾਲੜਾ ਦੇ ਜੀਵਨ ਅਤੇ ਉਨ੍ਹਾਂ ਦੇ ਸੰਘਰਸ਼ ਦੀ ਕਹਾਣੀ ਬਾਰੇ ਪਤਾ ਲੱਗਾ, ਤਾਂ ਉਨ੍ਹਾਂ ਨੇ ਆਪਣੀ ਫੀਸ ਲੈਣ ਤੋਂ ਸਾਫ਼ ਇਨਕਾਰ ਕਰ ਦਿੱਤਾ ਸੀ।


ਡਾਇਰੈਕਟ ਮੁਤਾਬਕ ਜਦੋਂ 2021 ਵਿੱਚ ਇਸ ਫਿਲਮ ਨੂੰ ਲੈ ਕੇ ਇੱਕ ਮੀਟਿੰਗ ਹੋਈ ਤਾਂ ਦਿਲਜੀਤ ਨੂੰ ਖਾਲੜਾ ਦੀ ਸਾਰੀ ਕਹਾਣੀ ਦੱਸੀ ਗਈ ਅਤੇ ਉਨ੍ਹਾਂ ਦੀ ਤਸਵੀਰ ਵੀ ਦਿਖਾਈ ਗਈ। ਦਿਲਜੀਤ ਉਨ੍ਹਾਂ ਦੇ ਕੰਮ ਤੋਂ ਇੰਨਾ ਪ੍ਰਭਾਵਿਤ ਹੋਏ ਕਿ ਉਹ ਤੁਰੰਤ ਕੁਰਸੀ ਤੋਂ ਖੜ੍ਹੇ ਹੋ ਗਏ। ਫਿਰ ਉਨ੍ਹਾਂ ਨੇ ਸਕ੍ਰਿਪਟ ਨੂੰ ਮੱਥੇ ਨਾਲ ਲਗਾਇਆ ਅਤੇ ਕਿਹਾ 'ਵਾਹਿਗੁਰੂ'। ਇਸ ਮਗਰੋਂ ਜਦੋਂ ਫੀਸ ਦੀ ਗੱਲ ਹੋਈ ਤਾਂ ਉਨ੍ਹਾਂ ਨੇ ਇਸ ਫਿਲਮ ਲਈ ਕੋਈ ਵੀ ਫੀਸ ਲੈਣ ਤੋਂ ਸਾਫ ਇਨਕਾਰ ਕਰਦਿਆਂ ਕਿਹਾ ਕਿ, ਮੈਂ ਖਾਲੜਾ ਵਰਗੇ ਇਨਸਾਨ ਦੀ ਭੂਮਿਕਾ ਨਿਭਾਉਣ ਲਈ ਪੈਸੇ ਕਿਵੇਂ ਲੈ ਸਕਦਾ ਹਾਂ? ਇਹ ਤਾਂ ਸ਼ਰਮ ਦੀ ਗੱਲ ਹੋਵੇਗੀ। ਜਦੋਂ ਤ੍ਰੇਹਨ ਨੇ ਜ਼ੋਰ ਦਿੱਤਾ ਕਿ ਇਕਰਾਰਨਾਮੇ ਦੇ ਉਦੇਸ਼ਾਂ ਲਈ ਭੁਗਤਾਨ ਦੀ ਲੋੜ ਹੈ, ਤਾਂ ਦਿਲਜੀਤ ਨੇ ਸਿਰਫ 1 ਰੁਪਈਆ ਫੀਸ ਵਜੋਂ ਲਿਆ।


ਦੱਸ ਦੇਈਏ ਕਿ ਇਹ ਫਿਲਮ ਮਨੁੱਖੀ ਕਾਰਕੁੰਨ ਜਸਵੰਤ ਸਿੰਘ ਖਾਲੜਾ ਦੇ ਜੀਵਨ 'ਤੇ ਆਧਾਰਿਤ ਹੈ। ਇਸ ਫਿਲਮ ਵਿੱਚ ਪੰਜਾਬੀ ਗਾਇਕ ਅਤੇ ਅਦਾਕਾਰ ਦਿਲੀਜਤ ਦੋਸਾਂਝ ਨੇ ਖਾਲੜਾ ਦਾ ਕਿਰਦਾਰ ਨਿਭਾਇਆ ਹੈ। ਇਸ ਫਿਲਮ ਨੂੰ ਪਹਿਲਾਂ ਪੰਜਾਬ 95 ਨਾਂ ਨਾਲ ਥਿਏਟਰਾਂ ਵਿੱਚ ਰਿਲੀਜ਼ ਕੀਤਾ ਜਾਣਾ ਸੀ ਪਰ ਸੈਂਸਰ ਬੋਰਡ ਨੇ ਇਸ ਵਿੱਚ ਕਈ ਕੱਟ ਲਾਉਣ ਲਈ ਕਿਹਾ ਸੀ, ਜਿਸ ਕਾਰਨ ਇਹ ਫਿਲਮ ਰਿਲੀਜ਼ ਨਹੀਂ ਹੋ ਸਕੀ। ਹੁਣ ਜਦੋਂ ਕੁੱਝ ਦਿਨ ਪਹਿਲਾਂ ਇਸ ਫਿਲਮ ਨੂੰ 'ਸਤਲੁਜ' ਨਾਂ ਨਾਲ ਓਟੀਟੀ ਪਲੇਟਫਾਰਮ 'ਤੇ ਬਿਨਾਂ ਕਿਸੇ ਕੱਟ ਤੋਂ ਰਿਲੀਜ਼ ਕੀਤਾ ਗਿਆ ਤਾਂ ਰਿਲੀਜ਼ ਦੇ 2 ਦਿਨਾਂ ਬਾਅਦ ਇਸ ਨੂੰ ਪਲੇਟਫਾਰਮ ਤੋਂ ਡਿਲੀਟ ਕਰਵਾ ਦਿੱਤਾ ਗਿਆ, ਜਿਸ ਕਾਰਨ ਹੁਣ ਪ੍ਰਸ਼ੰਸਕਾਂ ਅਤੇ ਕਈ ਸਮਾਜ ਸੇਵੀਆਂ ਵਿਚ ਗੁੱਸਾ ਪਾਇਆ ਜਾ ਰਿਹਾ ਹੈ।

 

Have something to say? Post your comment

ਅਤੇ ਮਨੋਰੰਜਨ ਖਬਰਾਂ

ਫਿਲਮ

ਫਿਲਮ "ਓਮ ਕਾ ਹਰੀ" ਦਾ ਟ੍ਰੇਲਰ ਰਿਲੀਜ਼

"ਡੋਂਟ ਬੀ ਸ਼ਾਯ" ਦਾ ਨਵਾਂ ਗਾਣਾ "ਝੂਮੋ" ਰਿਲੀਜ਼

"ਦਾਇਰਾ" ਦੇ ਮਲਿਆਲਮ ਵਰਜਨ 'ਚ ਕਰੀਨਾ ਦੇ ਕਿਰਦਾਰ "ਅਜੂਨੀ" ਨੂੰ ਆਵਾਜ਼ ਦੇਵੇਗੀ ਪਾਰਵਤੀ ਥਿਰੂਵੋਥੂ

ਸੋਨੂੰ ਸੂਦ ਹੜ੍ਹ ਪ੍ਰਭਾਵਿਤਾਂ ਲਈ ਰਾਹਤ ਸਮੱਗਰੀ ਲੈ ਕੇ ਪਹੁੰਚੇ ਨੇਪਾਲ

ਸੋਨੂੰ ਸੂਦ ਹੜ੍ਹ ਪ੍ਰਭਾਵਿਤਾਂ ਲਈ ਰਾਹਤ ਸਮੱਗਰੀ ਲੈ ਕੇ ਪਹੁੰਚੇ ਨੇਪਾਲ

ਸੁਸ਼ਾਂਤ ਦੀ ਮੈਨੇਜਰ ਦਿਸ਼ਾ ਸਾਲਿਆਨ ਦੀ ਮੌਤ ਦੀ ਜਾਂਚ ਕਰੇਗੀ CBI, ਹਾਈ ਕੋਰਟ ਨੇ ਦਿੱਤੇ ਹੁਕਮ

ਸੁਸ਼ਾਂਤ ਦੀ ਮੈਨੇਜਰ ਦਿਸ਼ਾ ਸਾਲਿਆਨ ਦੀ ਮੌਤ ਦੀ ਜਾਂਚ ਕਰੇਗੀ CBI, ਹਾਈ ਕੋਰਟ ਨੇ ਦਿੱਤੇ ਹੁਕਮ

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

ਰਸ਼ਮਿਕਾ ਮੰਦਾਨਾ ਦੀ 'ਮਾਈਸਾ' ਦੀ ਰਿਲੀਜ਼ ਦਾ ਹੋਇਆ ਐਲਾਨ

ਰਸ਼ਮਿਕਾ ਮੰਦਾਨਾ ਦੀ 'ਮਾਈਸਾ' ਦੀ ਰਿਲੀਜ਼ ਦਾ ਹੋਇਆ ਐਲਾਨ

ਕੋਰੀਆ ਦੀ ਸਭ ਤੋਂ ਵੱਡੀ ਸਾਇੰਸ-ਫਿਕਸ਼ਨ ਐਕਸ਼ਨ ਫਿਲਮ

ਕੋਰੀਆ ਦੀ ਸਭ ਤੋਂ ਵੱਡੀ ਸਾਇੰਸ-ਫਿਕਸ਼ਨ ਐਕਸ਼ਨ ਫਿਲਮ "ਹੋਪ" ਇਸ ਦਿਨ ਹੋਵੇਗੀ ਭਾਰਤ 'ਚ ਰਿਲੀਜ਼

ਰਸ਼ਮਿਕਾ ਮੰਦਾਨਾ ਜਲਦ ਕਰੇਗੀ ਕੰਮ 'ਤੇ ਵਾਪਸੀ, Hip Injury ਕਾਰਨ ਬ੍ਰੇਕ 'ਤੇ ਸੀ ਅਦਾਕਾਰਾ

ਰਸ਼ਮਿਕਾ ਮੰਦਾਨਾ ਜਲਦ ਕਰੇਗੀ ਕੰਮ 'ਤੇ ਵਾਪਸੀ, Hip Injury ਕਾਰਨ ਬ੍ਰੇਕ 'ਤੇ ਸੀ ਅਦਾਕਾਰਾ

‘ਸਿੰਘ ਵਰਸਿਜ਼ ਕੌਰ-2’ ਦੇ ਗੀਤਾਂ ਨੇ ਮਚਾਈ ਧੂਮ, ‘ਨੋਟਾਂ’ ਦੀ ਮਸਤੀ ਤੋਂ ਬਾਅਦ ‘ਸੋਹਣੀ’ ਨੇ ਛੇੜਿਆ ਪਿਆਰ ਦਾ ਰੰਗ

‘ਸਿੰਘ ਵਰਸਿਜ਼ ਕੌਰ-2’ ਦੇ ਗੀਤਾਂ ਨੇ ਮਚਾਈ ਧੂਮ, ‘ਨੋਟਾਂ’ ਦੀ ਮਸਤੀ ਤੋਂ ਬਾਅਦ ‘ਸੋਹਣੀ’ ਨੇ ਛੇੜਿਆ ਪਿਆਰ ਦਾ ਰੰਗ