Thursday, November 12, 2026
BREAKING
• ਸ਼ੇਅਰ ਬਾਜ਼ਾਰ ਨੇ ਲਗਾਈ ਦੌੜ : ਸੈਂਸੈਕਸ ਨੇ ਮਾਰੀ 772 ਅੰਕਾਂ ਦੀ ਛਾਲ, ਨਿਵੇਸ਼ਕਾਂ ਨੂੰ 4.4 ਲੱਖ ਕਰੋੜ ਦਾ ਫਾਇਦਾ • 100 ਤੋਂ ਵੱਧ ਦੇਸੀ ਬੰਬ ਧਮਾਕੇ ਤੇ ਗੱਡੀਆਂ ਨੂੰ ਅੱਗ ! ਬੰਗਲਾਦੇਸ਼ 'ਚ ਹਿੰਸਾ ਦਾ ਨਵਾਂ ਦੌਰ • ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ • ਵੱਡੀ ਖ਼ਬਰ ; ਰਾਸ਼ਟਰਪਤੀ ਮੁਰਮੂ ਦੇ BodyGuard ਦੇ ਸਿਰ 'ਚ ਮਾਰ'ਤੀ ਗੋਲ਼ੀ • ਪੰਜਾਬ ਦੀ ਹਵਾ 'ਚ ਘੁਲਿਆ ਜ਼ਹਿਰ! ਬੱਚਿਆਂ ਤੇ ਬਜ਼ੁਰਗਾਂ ਦੇ ਫੇਫੜੇ ਖਤਰੇ 'ਚ, ਮਾਹਿਰਾਂ ਨੇ ਦਿੱਤੀ ਰਾਏ • ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ • ਵੱਡੀ ਖ਼ਬਰ : ਨਿਊਜ਼ੀਲੈਂਡ 'ਚ 3 ਪੰਜਾਬੀਆਂ ਦੀ ਮੌਤ, ਰੈਸਟੋਰੈਂਟ 'ਚ ਜਾ ਵੱਜੀ ਤੇਜ਼ ਰਫ਼ਤਾਰ ਕਾਰ • ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ ਨੂੰ ਸੰਮਨ • ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ, ਅੱਜ ਤੋਂ ਕੀਤਾ ਨਵੀਂ ਮੁਹਿੰਮ ਦਾ ਆਗਾਜ਼ • ਛੱਠ ਪੂਜਾ ਲਈ ਚੰਡੀਗੜ੍ਹ-ਬਰੌਨੀ ਵਿਸ਼ੇਸ਼ ਰੇਲਗੱਡੀ ਚਲਾਈ ਗਈ

ਪੰਜਾਬ

ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ; ਵਿਕਾਸ ਕਾਰਜਾਂ ਦੀ ਹਫ਼ਤਾਵਾਰੀ ਸਮੀਖਿਆ ਦੇ ਨਿਰਦੇਸ਼

12 ਜੂਨ, 2026 06:52 PM

ਚੰਡੀਗੜ੍ਹ : ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਅਤੇ ਲੋਕ-ਪੱਖੀ ਸਹੂਲਤਾਂ ਨੂੰ ਬਿਹਤਰ ਬਣਾਉਣ ਦੀ ਦਿਸ਼ਾ ਵੱਲ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਨਗਰ ਕੌਂਸਲਾਂ ਖਰੜ, ਡੇਰਾ ਬੱਸੀ, ਜ਼ੀਰਕਪੁਰ, ਨਵਾਂਗਾਓਂ, ਬਨੂੜ, ਕੁਰਾਲੀ ਅਤੇ ਘੜੂੰਆਂ ਲਈ ਵੱਖ-ਵੱਖ ਸਮਾਂਬੱਧ ਪ੍ਰਾਜੈਕਟਾਂ ਦਾ ਐਲਾਨ ਕੀਤਾ। ਇੱਥੇ ਮਿਊਂਸੀਪਲ ਭਵਨ ਵਿਖੇ ਅੱਜ ਕਾਰਜਕਾਰੀ ਅਧਿਕਾਰੀਆਂ (ਈ.ਓਜ਼) ਨਾਲ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਸ. ਹਰਜੋਤ ਸਿੰਘ ਬੈਂਸ ਨੇ ਅਧਿਕਾਰੀਆਂ ਨੂੰ ਸਮਾਂ-ਸੀਮਾਵਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਅਤੇ ਸਾਰੇ ਪ੍ਰਾਜੈਕਟਾਂ ਦੀ ਹਫ਼ਤਾਵਾਰੀ ਸਮੀਖਿਆ ਕਰਨ ਦੇ ਹੁਕਮ ਦਿੱਤੇ।

ਸਮੀਖਿਆ ਮੀਟਿੰਗ ਤੋਂ ਬਾਅਦ ਸਥਾਨਕ ਸਰਕਾਰਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸੱਤ ਕਸਬਿਆਂ ਵਿੱਚ ਇਸ ਸਮੇਂ 250 ਕਿਲੋਮੀਟਰ ਤੋਂ ਵੱਧ ਸੜਕਾਂ ਦਾ ਨਿਰਮਾਣ ਚੱਲ ਰਿਹਾ ਹੈ ਅਤੇ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਸਬੰਧੀ ਮੁਹਿੰਮ ਤਹਿਤ ਕਈ ਮੁੱਖ ਸੜਕੀ ਕੋਰੀਡੋਰਾਂ ਦਾ ਸੁੰਦਰੀਕਰਨ ਵੀ ਕੀਤਾ ਜਾਵੇਗਾ। ਉਨ੍ਹਾਂ ਕਿਹਾ, "ਖਰੜ, ਡੇਰਾ ਬੱਸੀ, ਜ਼ੀਰਕਪੁਰ, ਨਯਾਗਾਓਂ, ਬਨੂੜ, ਕੁਰਾਲੀ ਅਤੇ ਘੜੂੰਆਂ ਵਿੱਚ 250 ਕਿਲੋਮੀਟਰ ਤੋਂ ਵੱਧ ਸੜਕਾਂ ਦਾ ਨਿਰਮਾਣ ਚੱਲ ਰਿਹਾ ਹੈ। ਸੜਕੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਸ਼ਹਿਰ ਦੀ ਸੁੰਦਰਤਾ ਨੂੰ ਬਿਹਤਰ ਬਣਾਉਣ ਅਤੇ ਬਾਸ਼ਿੰਦਿਆਂ ਨੂੰ ਬਿਹਤਰ ਸੰਪਰਕ ਪ੍ਰਦਾਨ ਕਰਨ ਲਈ ਪ੍ਰਮੁੱਖ ਸੜਕੀ ਕੋਰੀਡੋਰਾਂ ਦਾ ਸੁੰਦਰੀਕਰਨ ਵੀ ਕੀਤਾ ਜਾਵੇਗਾ।"

ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਕਿਹਾ ਕਿ ਸੀਵਰੇਜ ਦੀ ਸਫਾਈ ਦਾ ਕੰਮ ਵੱਡੀ ਪੱਧਰ 'ਤੇ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੀਣ ਵਾਲੇ ਪਾਣੀ ਦੀ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਇਨ੍ਹਾਂ ਸ਼ਹਿਰੀ ਸਥਾਨਕ ਇਕਾਈਆਂ ਵਿੱਚ 50 ਨਵੇਂ ਟਿਊਬਵੈੱਲ ਲਗਾਏ ਜਾਣਗੇ। ਇਨ੍ਹਾਂ ਟਿਊਬਵੈੱਲ ਵਿੱਚੋਂ ਖਰੜ ਵਿੱਚ 15 ਟਿਊਬਵੈੱਲ, ਜ਼ੀਰਕਪੁਰ ਅਤੇ ਨਵਾਂਗਾਓਂ ਵਿੱਚ 10-10, ਡੇਰਾ ਬੱਸੀ ਵਿੱਚ 5, ਲਾਲੜੂ ਵਿੱਚ 4, ਬਨੂੜ ਵਿੱਚ 3 ਅਤੇ ਕੁਰਾਲੀ ਵਿੱਚ 1 ਟਿਊਬਵੈੱਲ ਲਗਾਇਆ ਜਾਵੇਗਾ।" ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸਫ਼ਾਈ ਸੇਵਾਵਾਂ ਨੂੰ ਬਿਹਤਰ ਬਣਾਉਣ ਲਈ ਸੀਵਰੇਜ ਦੀ ਸਫਾਈ ਦਾ ਕੰਮ ਵੀ ਜੰਗੀ ਪੱਧਰ 'ਤੇ ਚੱਲ ਰਿਹਾ ਹੈ।

ਸ. ਹਰਜੋਤ ਸਿੰਘ ਬੈਂਸ ਨੇ ਸ਼ਹਿਰੀ ਸਥਾਨਕ ਇਕਾਈਆਂ ਨੂੰ ਲੋਕਾਂ ਦੀ ਸਹੂਲਤ ਅਤੇ ਸ਼ਹਿਰੀ ਆਵਾਜਾਈ ਲਈ ਤਰਜੀਹੀ ਤੌਰ ’ਤੇ ਸ਼ਨਾਖ਼ਤ ਕੀਤੇ ਗਏ ਕਈ ਅਹਿਮ ਸੜਕ ਪ੍ਰਾਜੈਕਟਾਂ ਦਾ ਕੰਮ ਅਗਲੇ 15 ਦਿਨਾਂ ਵਿੱਚ ਸ਼ੁਰੂ ਕਰਨ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਕਿਹਾ, "ਬਨੂੜ ਵਿੱਚ ਹਸਪਤਾਲ ਤੋਂ ਤੇਪਲਾ ਰੋਡ; ਕੁਰਾਲੀ ਵਿੱਚ ਰੇਲਵੇ ਰੋਡ, ਮੇਨ ਬਾਜ਼ਾਰ ਰੋਡ ਅਤੇ ਬਡਾਲੀ ਰੋਡ; ਜ਼ੀਰਕਪੁਰ ਵਿੱਚ ਸਿੰਘਪੁਰਾ ਵੱਲ ਅੰਬਾਲਾ-ਚੰਡੀਗੜ੍ਹ ਰੋਡ ਅਤੇ ਹਾਈ ਗਰਾਊਂਡ ਰੋਡ; ਖਰੜ ਵਿੱਚ ਹਸਪਤਾਲ ਰੋਡ ਅਤੇ ਗੋਪਾਲ ਸਵੀਟਸ ਨੇੜੇ ਮੇਨ ਏਅਰਪੋਰਟ ਰੋਡ; ਡੇਰਾ ਬੱਸੀ ਵਿੱਚ ਹੈਬਤਪੁਰ ਰੋਡ; ਨਯਾਗਾਓਂ ਵਿੱਚ ਕਰੋਰਾਂ ਰੋਡ ਅਤੇ ਨਾਡਾ ਰੋਡ ਅਤੇ ਲਾਲੜੂ ਵਿੱਚ ਬਨੂੜ ਤੋਂ ਜਲਾਲਪੁਰ ਰੋਡ ਅਤੇ ਆਈ.ਟੀ.ਆਈ. ਤੋਂ ਕੌਲੀਮਾਜਰਾ ਰੋਡ ਦਾ ਕੰਮ ਅਗਲੇ 15 ਦਿਨਾਂ ਦੇ ਅੰਦਰ ਹਰ ਹਾਲ ਵਿੱਚ ਸ਼ੁਰੂ ਹੋ ਜਾਣਾ ਚਾਹੀਦਾ ਹੈ।"

ਜਵਾਬਦੇਹੀ ਯਕੀਨੀ ਬਣਾਉਣ ਅਤੇ ਕੰਮ ਨੂੰ ਸਮੇਂ ਸਿਰ ਨੇਪਰੇ ਚਾੜ੍ਹਨ 'ਤੇ ਜ਼ੋਰ ਦਿੰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਅਧਿਕਾਰੀਆਂ ਨੂੰ ਚੇਤਾਵਨੀ ਦਿੱਤੀ ਕਿ ਪ੍ਰਾਜੈਕਟਾਂ ਵਿੱਚ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਨਿਯਮਤ ਤੌਰ 'ਤੇ ਉੱਚ ਪੱਧਰੀ ਨਿਗਰਾਨੀ ਕੀਤੀ ਜਾਵੇਗੀ। ਉਨ੍ਹਾਂ ਕਿਹਾ, “ਅਸੀਂ ਸੜਕ ਦੇ ਹਰ ਕਿਲੋਮੀਟਰ, ਹਰ ਟਿਊਬਵੈੱਲ ਅਤੇ ਹਰ ਸਮਾਂ-ਸੀਮਾ ਦੀ ਨਿਗਰਾਨੀ ਕਰ ਰਹੇ ਹਾਂ। ਪੰਜਾਬ ਦੇ ਲੋਕ ਇਸ ਪ੍ਰਗਤੀ ਦੇ ਹੱਕਦਾਰ ਹਨ। ਸਾਰੇ ਚੱਲ ਰਹੇ ਪ੍ਰਾਜੈਕਟਾਂ ਦੀ ਹਫ਼ਤਾਵਾਰੀ ਸਮੀਖਿਆ ਕੀਤੀ ਜਾਵੇਗੀ ਅਤੇ ਬੇਲੋੜੀ ਦੇਰੀ ਲਈ ਜ਼ਿੰਮੇਵਾਰ ਅਧਿਕਾਰੀਆਂ ਵਿਰੁੱਧ ਸਖ਼ਤ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ।"

ਬੁਨਿਆਦੀ ਢਾਂਚੇ ਦੇ ਵਿਕਾਸ ਪ੍ਰਤੀ ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰ ਦਾ ਧਿਆਨ ਅਸਥਾਈ ਹੱਲਾਂ ਦੀ ਬਜਾਏ ਸਥਾਈ ਅਤੇ ਭਵਿੱਖ ਲਈ ਤਿਆਰ ਸ਼ਹਿਰੀ ਬੁਨਿਆਦੀ ਢਾਂਚਾ ਵਿਕਸਤ ਕਰਨ 'ਤੇ ਕੇਂਦਰਿਤ ਕੀਤਾ ਹੈ। ਉਨ੍ਹਾਂ ਕਿਹਾ, “ਪੈਚਵਰਕ ਦਾ ਯੁੱਗ ਖ਼ਤਮ ਹੋ ਗਿਆ ਹੈ। ਅਸੀਂ ਭਵਿੱਖ ਲਈ ਤਿਆਰ-ਬਰ-ਤਿਆਰ ਪੰਜਾਬ ਸਿਰਜ ਰਹੇ ਹਾਂ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਪ੍ਰਸ਼ਾਸਨਿਕ ਮਾਡਲ ਪਾਰਦਰਸੀ, ਸਮਾਂਬੱਧ ਅਤੇ ਬਦਲਾਅ 'ਤੇ ਅਧਾਰਤ ਹੈ।”

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ

ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ

ਪੰਜਾਬ ਦੀ ਹਵਾ 'ਚ ਘੁਲਿਆ ਜ਼ਹਿਰ! ਬੱਚਿਆਂ ਤੇ ਬਜ਼ੁਰਗਾਂ ਦੇ ਫੇਫੜੇ ਖਤਰੇ 'ਚ, ਮਾਹਿਰਾਂ ਨੇ ਦਿੱਤੀ ਰਾਏ

ਪੰਜਾਬ ਦੀ ਹਵਾ 'ਚ ਘੁਲਿਆ ਜ਼ਹਿਰ! ਬੱਚਿਆਂ ਤੇ ਬਜ਼ੁਰਗਾਂ ਦੇ ਫੇਫੜੇ ਖਤਰੇ 'ਚ, ਮਾਹਿਰਾਂ ਨੇ ਦਿੱਤੀ ਰਾਏ

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ

ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ ਨੂੰ ਸੰਮਨ

ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ ਨੂੰ ਸੰਮਨ

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ, ਅੱਜ ਤੋਂ ਕੀਤਾ ਨਵੀਂ ਮੁਹਿੰਮ ਦਾ ਆਗਾਜ਼

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ, ਅੱਜ ਤੋਂ ਕੀਤਾ ਨਵੀਂ ਮੁਹਿੰਮ ਦਾ ਆਗਾਜ਼

PCS ਪ੍ਰੀਖਿਆ ਦੇ ਨਤੀਜੇ ਨੂੰ ਲੈ ਕੇ ਸੁਨੀਲ ਜਾਖੜ ਨੇ ਪੰਜਾਬ ਸਰਕਾਰ 'ਤੇ ਲਾਏ ਗੰਭੀਰ ਦੋਸ਼, ਮੰਗੀ CBI ਜਾਂਚ

PCS ਪ੍ਰੀਖਿਆ ਦੇ ਨਤੀਜੇ ਨੂੰ ਲੈ ਕੇ ਸੁਨੀਲ ਜਾਖੜ ਨੇ ਪੰਜਾਬ ਸਰਕਾਰ 'ਤੇ ਲਾਏ ਗੰਭੀਰ ਦੋਸ਼, ਮੰਗੀ CBI ਜਾਂਚ

ਗਰਭਵਤੀ ਔਰਤਾਂ ਅਤੇ ਬੱਚਿਆਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ: ਡਾ. ਹਰਪਿੰਦਰ ਸਿੰਘ

ਗਰਭਵਤੀ ਔਰਤਾਂ ਅਤੇ ਬੱਚਿਆਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ: ਡਾ. ਹਰਪਿੰਦਰ ਸਿੰਘ

ਯੂ-ਵਿਨ ਪੋਰਟਲ 'ਤੇ ਟੀਕਾਕਰਨ ਦੀਆਂ ਆਨਲਾਈਨ ਐਂਟਰੀਆਂ ਸਮੇਂ ਸਿਰ ਕੀਤੀਆਂ ਜਾਣ: ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਯੂ-ਵਿਨ ਪੋਰਟਲ 'ਤੇ ਟੀਕਾਕਰਨ ਦੀਆਂ ਆਨਲਾਈਨ ਐਂਟਰੀਆਂ ਸਮੇਂ ਸਿਰ ਕੀਤੀਆਂ ਜਾਣ: ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਡਿਪਟੀ ਕਮਿਸ਼ਨਰ ਨੇ ਸੈਂਸਸ 2027 ਦੇ ਦੂਜੇ ਫੇਸ ਦੀਆਂ ਤਿਆਰੀਆਂ ਮੁਕੰਮਲ ਕਰਨ ਲਈ  ਚਾਰਜ ਅਫਸਰਾਂ ਨਾਲ ਮੀਟਿੰਗ ਕੀਤੀ

ਡਿਪਟੀ ਕਮਿਸ਼ਨਰ ਨੇ ਸੈਂਸਸ 2027 ਦੇ ਦੂਜੇ ਫੇਸ ਦੀਆਂ ਤਿਆਰੀਆਂ ਮੁਕੰਮਲ ਕਰਨ ਲਈ  ਚਾਰਜ ਅਫਸਰਾਂ ਨਾਲ ਮੀਟਿੰਗ ਕੀਤੀ

ਪੰਜਾਬ ਵਿੱਚ ਇਸ ਸਾਲ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਕਰੀਬ 95 ਫ਼ੀਸਦੀ ਕਮੀ — ਅਮਨ ਅਰੋੜਾ

ਪੰਜਾਬ ਵਿੱਚ ਇਸ ਸਾਲ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਕਰੀਬ 95 ਫ਼ੀਸਦੀ ਕਮੀ — ਅਮਨ ਅਰੋੜਾ