Sunday, July 26, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਰਾਸ਼ਟਰੀ

''ਸਪੀਕਰ ਨਾਲ ਕੀਤੀ ਬਦਤਮੀਜ਼ੀ..!'', ਕਿਰਨ ਰਿਜਿਜੂ ਨੇ ਬੇਭਰੋਸਗੀ ਮਤੇ 'ਤੇ ਘੇਰੀ ਕਾਂਗਰਸ, ਲਾਏ ਗੰਭੀਰ ਇਲਜ਼ਾਮ

11 ਫ਼ਰਵਰੀ, 2026 06:59 PM

ਨਵੀਂ ਦਿੱਲੀ : ਸੰਸਦ 'ਚ ਹੰਗਾਮੇ ਦਰਮਿਆਨ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਕੇਂਦਰੀ ਸੰਸਦੀ ਮਾਮਲਿਆਂ ਦੇ ਮੰਤਰੀ ਕਿਰਨ ਰਿਜਿਜੂ ਨੇ ਕਾਂਗਰਸੀ ਸੰਸਦ ਮੈਂਬਰਾਂ 'ਤੇ ਲੋਕ ਸਭਾ ਸਪੀਕਰ ਓਮ ਬਿਰਲਾ ਦੇ ਚੈਂਬਰ 'ਚ ਦਾਖਲ ਹੋ ਕੇ ਉਨ੍ਹਾਂ ਨਾਲ ਦੁਰਵਿਵਹਾਰ ਕਰਨ ਅਤੇ ਬੁਰਾ-ਭਲਾ ਕਹਿਣ ਦੇ ਗੰਭੀਰ ਦੋਸ਼ ਲਗਾਏ ਹਨ। ਸਪੀਕਰ ਦੇ ਚੈਂਬਰ 'ਚ ਹੰਗਾਮਾ ਰਿਜੀਜੂ ਅਨੁਸਾਰ, ਲਗਭਗ 20-25 ਕਾਂਗਰਸੀ ਸੰਸਦ ਮੈਂਬਰ ਸਪੀਕਰ ਦੇ ਚੈਂਬਰ 'ਚ ਦਾਖਲ ਹੋਏ ਅਤੇ ਉਨ੍ਹਾਂ ਨਾਲ ਗਲਤ ਭਾਸ਼ਾ ਦੀ ਵਰਤੋਂ ਕੀਤੀ। ਉਨ੍ਹਾਂ ਦਾਅਵਾ ਕੀਤਾ ਕਿ ਇਸ ਦੌਰਾਨ ਕਾਂਗਰਸ ਦੀ ਸੀਨੀਅਰ ਆਗੂ ਪ੍ਰਿਯੰਕਾ ਗਾਂਧੀ ਵਾਡਰਾ ਅਤੇ ਕੇ.ਸੀ. ਵੇਣੂਗੋਪਾਲ ਵੀ ਉੱਥੇ ਮੌਜੂਦ ਸਨ ਅਤੇ ਉਹ ਵਿਰੋਧ ਕਰ ਰਹੇ ਮੈਂਬਰਾਂ ਨੂੰ ਉਤਸ਼ਾਹਿਤ ਕਰ ਰਹੇ ਸਨ। ਮੰਤਰੀ ਨੇ ਕਿਹਾ ਕਿ ਇਸ ਘਟਨਾ ਨਾਲ ਸਪੀਕਰ "ਡੂੰਘੀ ਸੱਟ" ਮਹਿਸੂਸ ਕਰ ਰਹੇ ਹਨ।

ਰਾਹੁਲ ਗਾਂਧੀ ਦੇ ਬਿਆਨ 'ਤੇ ਇਤਰਾਜ਼

ਕੇਂਦਰੀ ਮੰਤਰੀ ਨੇ ਸਦਨ 'ਚ ਬੋਲਣ ਦੀ ਇਜਾਜ਼ਤ ਨੂੰ ਲੈ ਕੇ ਹੋਏ ਵਿਵਾਦ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਮੁਤਾਬਕ ਰਾਹੁਲ ਗਾਂਧੀ ਨੇ ਕਥਿਤ ਤੌਰ 'ਤੇ ਕਿਹਾ ਹੈ ਕਿ ਉਨ੍ਹਾਂ ਨੂੰ ਬੋਲਣ ਲਈ ਕਿਸੇ ਦੀ ਇਜਾਜ਼ਤ ਦੀ ਲੋੜ ਨਹੀਂ ਹੈ ਅਤੇ ਉਹ ਆਪਣੀ ਮਰਜ਼ੀ ਅਨੁਸਾਰ ਬੋਲਣਗੇ। ਰਿਜਿਜੂ ਨੇ ਸਪੱਸ਼ਟ ਕੀਤਾ ਕਿ ਨਿਯਮਾਂ ਅਨੁਸਾਰ, ਪ੍ਰਧਾਨ ਮੰਤਰੀ ਸਮੇਤ ਕੋਈ ਵੀ ਮੈਂਬਰ ਸਪੀਕਰ ਦੀ ਇਜਾਜ਼ਤ ਤੋਂ ਬਿਨਾਂ ਸਦਨ 'ਚ ਨਹੀਂ ਬੋਲ ਸਕਦਾ।

ਬੇਭਰੋਸਗੀ ਮਤਾ ਅਤੇ ਤਕਨੀਕੀ ਖਾਮੀਆਂ 

ਜ਼ਿਕਰਯੋਗ ਹੈ ਕਿ ਵਿਰੋਧੀ ਧਿਰ ਨੇ ਸਪੀਕਰ ਓਮ ਬਿਰਲਾ ਨੂੰ ਹਟਾਉਣ ਲਈ ਬੇਭਰੋਸਗੀ ਮਤੇ ਦਾ ਨੋਟਿਸ ਦਿੱਤਾ ਹੈ। ਸੂਤਰਾਂ ਅਨੁਸਾਰ, ਇਸ ਨੋਟਿਸ 'ਚ ਕੁਝ ਤਕਨੀਕੀ ਗਲਤੀਆਂ ਪਾਈਆਂ ਗਈਆਂ ਸਨ, ਜਿਵੇਂ ਕਿ ਇਸ 'ਚ ਫਰਵਰੀ 2025 ਦੀਆਂ ਘਟਨਾਵਾਂ ਦਾ ਚਾਰ ਵਾਰ ਜ਼ਿਕਰ ਕੀਤਾ ਗਿਆ ਸੀ, ਜਿਸ ਕਾਰਨ ਇਹ ਰੱਦ ਵੀ ਹੋ ਸਕਦਾ ਸੀ। ਹਾਲਾਂਕਿ, ਸਪੀਕਰ ਨੇ ਖੁਦ ਸਕੱਤਰੇਤ ਨੂੰ ਇਨ੍ਹਾਂ ਖਾਮੀਆਂ ਨੂੰ ਦਰੁਸਤ ਕਰਕੇ ਕਾਰਵਾਈ ਅੱਗੇ ਵਧਾਉਣ ਦੇ ਨਿਰਦੇਸ਼ ਦਿੱਤੇ ਹਨ।

ਕਦੋਂ ਹੋਵੇਗੀ ਚਰਚਾ? 

ਸਪੀਕਰ ਨੂੰ ਹਟਾਉਣ ਦੇ ਇਸ ਮਤੇ 'ਤੇ ਚਰਚਾ 9 ਮਾਰਚ ਨੂੰ ਹੋਣ ਦੀ ਸੰਭਾਵਨਾ ਹੈ, ਜੋ ਕਿ ਬਜਟ ਸੈਸ਼ਨ ਦੇ ਦੂਜੇ ਪੜਾਅ ਦਾ ਪਹਿਲਾ ਦਿਨ ਹੋਵੇਗਾ। ਕੇਂਦਰ ਅਤੇ ਵਿਰੋਧੀ ਧਿਰ ਵਿਚਾਲੇ ਚੱਲ ਰਹੀ ਇਹ ਖਿੱਚੋਤਾਣ ਸੰਸਦ ਦੀ ਕਾਰਵਾਈ 'ਤੇ ਵੱਡਾ ਅਸਰ ਪਾ ਰਹੀ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ