Tuesday, August 04, 2026
BREAKING
ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ 33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ PM ਦੀ ਪੋਸਟ ਹਟਾਏ ਜਾਣ ਦੇ ਮਾਮਲੇ 'ਚ ਮੈਟਾ ਦੇ ਹੈੱਡ ਨੂੰ ਸੰਮਨ ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ BIG BREAKING: ਪੰਜਾਬ 'ਚ ED ਦੀ RAID ਜਨਮ ਜਾਂ ਮੌਤ ਦੀ ਰਜਿਸਟਰੇਸ਼ਨ 'ਚ ਦੇਰੀ ਪਵੇਗੀ ਭਾਰੀ, ਜਾਣੋ ਰਾਜ ਸਭਾ 'ਚ ਪਾਸ ਹੋਏ ਬਿੱਲ ਦੇ ਨਵੇਂ ਨਿਯਮ ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪੰਜਾਬ

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

04 ਅਗਸਤ, 2026 05:52 PM

ਮਾਨਸਾ : ਮਾਨਸਾ ਨਗਰ ਕੌਂਸਲ ਦੇ ਸਫ਼ਾਈ ਸੇਵਕਾਂ ਦੀ 21 ਦਿਨਾਂ ਤੋਂ ਚੱਲ ਰਹੀ ਹੜਤਾਲ ਖ਼ਤਮ ਹੁੰਦਿਆਂ ਹੀ ਜ਼ਿਲ੍ਹਾ ਪ੍ਰਸ਼ਾਸਨ ਨੇ ਸ਼ਹਿਰ ਦੀ ਸਫ਼ਾਈ ਨੂੰ ਲੈ ਕੇ ਵੱਡਾ ਅਭਿਆਨ ਸ਼ੁਰੂ ਕਰ ਦਿੱਤਾ। ਇਸ ਮੁਹਿੰਮ ਦੀ ਅਗਵਾਈ ਵਧੀਕ ਡਿਪਟੀ ਕਮਿਸ਼ਨਰ (ਏ.ਡੀ.ਸੀ.) ਪੂਨਮ ਸਿੰਘ ਨੇ ਖੁਦ ਸੰਭਾਲੀ ਅਤੇ ਸਵੇਰੇ 9 ਵਜੇ ਤੋਂ ਹੀ ਸ਼ਹਿਰ ਦੇ ਵੱਖ-ਵੱਖ ਕੂੜਾ ਡੰਪਾਂ ਅਤੇ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਸਫ਼ਾਈ ਕਾਰਜਾਂ ਦਾ ਜਾਇਜ਼ਾ ਲਿਆ। ਏ.ਡੀ.ਸੀ. ਪੂਨਮ ਸਿੰਘ ਨੇ ਮੌਕੇ 'ਤੇ ਮੌਜੂਦ ਨਗਰ ਕੌਂਸਲ ਦੇ ਅਧਿਕਾਰੀਆਂ, ਸਫ਼ਾਈ ਸੇਵਕਾਂ ਅਤੇ ਕਰਮਚਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਉਨ੍ਹਾਂ ਕੂੜਾ ਚੁੱਕਣ ਵਾਲੀਆਂ ਮਸ਼ੀਨਾਂ, ਟਰੈਕਟਰਾਂ, ਟਰਾਲੀਆਂ ਅਤੇ ਹੋਰ ਸਾਜ਼ੋ-ਸਾਮਾਨ ਦੀ ਮਦਦ ਨਾਲ ਸ਼ਹਿਰ ਵਿੱਚ ਜਮ੍ਹਾਂ ਹੋਏ ਕੂੜੇ ਨੂੰ ਤੁਰੰਤ ਚੁੱਕ ਕੇ ਡੰਪਿੰਗ ਸਾਈਟ ਤੱਕ ਪਹੁੰਚਾਉਣ ਦੇ ਕੰਮ ਨੂੰ ਤੇਜ਼ੀ ਨਾਲ ਸ਼ੁਰੂ ਕਰਵਾਇਆ। ਉਨ੍ਹਾਂ ਸਪੱਸ਼ਟ ਹਦਾਇਤ ਦਿੱਤੀ ਕਿ ਸ਼ਹਿਰ ਵਿੱਚ ਪਿਆ ਸਾਰਾ ਕੂੜਾ ਜਲਦੀ ਤੋਂ ਜਲਦੀ ਚੁੱਕ ਕੇ ਨਿਰਧਾਰਤ ਡੰਪਿੰਗ ਸਥਾਨ 'ਤੇ ਪਹੁੰਚਾਇਆ ਜਾਵੇ ਤਾਂ ਜੋ ਆਮ ਲੋਕਾਂ ਨੂੰ ਕਿਸੇ ਕਿਸਮ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਏ.ਡੀ.ਸੀ. ਪੂਨਮ ਸਿੰਘ ਨੇ ਕਿਹਾ ਕਿ ਸਫ਼ਾਈ ਹਰ ਸੱਭਿਆਚਾਰਕ ਸਮਾਜ ਦੀ ਪਹਿਚਾਣ ਹੈ ਅਤੇ ਇਹ ਸਾਡੀ ਰੋਜ਼ਾਨਾ ਜ਼ਿੰਦਗੀ ਦਾ ਅਹਿਮ ਹਿੱਸਾ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਪ੍ਰਸ਼ਾਸਨ ਦੇ ਯਤਨਾਂ ਨਾਲ ਹੀ ਸ਼ਹਿਰ ਨੂੰ ਸਾਫ਼-ਸੁਥਰਾ ਨਹੀਂ ਬਣਾਇਆ ਜਾ ਸਕਦਾ, ਸਗੋਂ ਇਸ ਲਈ ਹਰ ਨਾਗਰਿਕ ਦਾ ਸਹਿਯੋਗ ਵੀ ਬਹੁਤ ਜ਼ਰੂਰੀ ਹੈ। ਉਨ੍ਹਾਂ ਸ਼ਹਿਰ ਵਾਸੀਆਂ, ਦੁਕਾਨਦਾਰਾਂ ਅਤੇ ਵਪਾਰੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਘਰਾਂ ਅਤੇ ਦੁਕਾਨਾਂ ਦੇ ਬਾਹਰ ਕੂੜਾ ਨਾ ਸੁੱਟਣ, ਸਗੋਂ ਨਗਰ ਕੌਂਸਲ ਵੱਲੋਂ ਭੇਜੀਆਂ ਜਾਣ ਵਾਲੀਆਂ ਰੇਹੜੀਆਂ ਅਤੇ ਟਰਾਲੀਆਂ ਵਿਚ ਹੀ ਕੂੜਾ ਪਾਉਣ। ਉਨ੍ਹਾਂ ਕਿਹਾ ਕਿ ਜੇਕਰ ਹਰ ਵਿਅਕਤੀ ਆਪਣੀ ਜ਼ਿੰਮੇਵਾਰੀ ਨਿਭਾਏਗਾ ਤਾਂ ਸ਼ਹਿਰ ਦਾ ਸੀਵਰੇਜ ਸਿਸਟਮ, ਨਾਲੀਆਂ ਅਤੇ ਗਲੀਆਂ ਸਾਫ਼ ਰਹਿਣਗੀਆਂ, ਜਿਸ ਨਾਲ ਬਰਸਾਤੀ ਮੌਸਮ ਦੌਰਾਨ ਗੰਦੇ ਪਾਣੀ ਦੀ ਨਿਕਾਸੀ ਵੀ ਬਿਨਾਂ ਕਿਸੇ ਰੁਕਾਵਟ ਦੇ ਸੁਚਾਰੂ ਢੰਗ ਨਾਲ ਹੋ ਸਕੇਗੀ।

ਪੂਨਮ ਸਿੰਘ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਮਾਨਸਾ ਨੂੰ ਸਾਫ਼, ਸੁੰਦਰ, ਹਰਿਆ-ਭਰਿਆ ਅਤੇ ਮਨਮੋਹਕ ਸ਼ਹਿਰ ਬਣਾਉਣ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਮਿਸ਼ਨ ਨੂੰ ਕਾਮਯਾਬ ਬਣਾਉਣ ਲਈ ਸਮਾਜ ਸੇਵੀ ਸੰਸਥਾਵਾਂ, ਕਲੱਬਾਂ, ਵਪਾਰਕ ਜਥੇਬੰਦੀਆਂ ਅਤੇ ਹਰ ਸ਼ਹਿਰ ਵਾਸੀ ਦਾ ਸਹਿਯੋਗ ਬਹੁਤ ਮਹੱਤਵਪੂਰਨ ਹੈ। ਇਸ ਮੌਕੇ ਕਰਿਆਨਾ ਯੂਨੀਅਨ ਪੰਜਾਬ ਦੇ ਪ੍ਰਧਾਨ ਸੁਰੇਸ਼ ਕੁਮਾਰ ਨੰਦਗੜੀਆ ਅਤੇ ਲਾਇਨਜ਼ ਕਲੱਬ ਮਾਨਸਾ ਦੇ ਪ੍ਰਧਾਨ ਰੁਕੇਸ਼ ਕੁਮਾਰ ਸਿੰਗਲਾ ਨੇ ਏ.ਡੀ.ਸੀ. ਪੂਨਮ ਸਿੰਘ ਦੇ ਯਤਨਾਂ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਜਦੋਂ ਤੋਂ ਉਨ੍ਹਾਂ ਨੇ ਮਾਨਸਾ ਵਿੱਚ ਆਪਣੀ ਡਿਊਟੀ ਸੰਭਾਲੀ ਹੈ, ਉਦੋਂ ਤੋਂ ਉਹ ਸ਼ਹਿਰ ਦੀਆਂ ਲੋਕ ਭਲਾਈ ਨਾਲ ਸਬੰਧਤ ਸਮੱਸਿਆਵਾਂ ਦੇ ਹੱਲ ਲਈ ਸਰਗਰਮ ਭੂਮਿਕਾ ਨਿਭਾ ਰਹੇ ਹਨ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਜੇਕਰ ਪ੍ਰਸ਼ਾਸਨ ਅਤੇ ਆਮ ਲੋਕ ਮਿਲ ਕੇ ਸਫ਼ਾਈ ਨੂੰ ਆਪਣੀ ਸਾਂਝੀ ਜ਼ਿੰਮੇਵਾਰੀ ਸਮਝਣ, ਤਾਂ ਮਾਨਸਾ ਨਾ ਸਿਰਫ਼ ਪੰਜਾਬ ਦੇ ਸਾਫ਼-ਸੁਥਰੇ ਸ਼ਹਿਰਾਂ ਵਿੱਚ ਸ਼ਾਮਲ ਹੋਵੇਗਾ, ਸਗੋਂ ਵਿਕਾਸ ਅਤੇ ਸੁੰਦਰਤਾ ਦੇ ਮਾਮਲੇ ਵਿੱਚ ਵੀ ਇੱਕ ਮਿਸਾਲ ਬਣੇਗਾ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

BIG BREAKING: ਪੰਜਾਬ 'ਚ ED ਦੀ RAID

BIG BREAKING: ਪੰਜਾਬ 'ਚ ED ਦੀ RAID

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ

ਵਿਧਾਨ ਸਭਾ 'ਚ ਬੋਲੇ ਮਨਪ੍ਰੀਤ ਇਆਲੀ, ਰਾਮ ਰਹੀਮ ਵਾਂਗ ਬੰਦੀ ਸਿੰਘਾਂ ਨੂੰ ਵੀ ਮਿਲੇ ਪੈਰੋਲ

ਵਿਧਾਨ ਸਭਾ 'ਚ ਬੋਲੇ ਮਨਪ੍ਰੀਤ ਇਆਲੀ, ਰਾਮ ਰਹੀਮ ਵਾਂਗ ਬੰਦੀ ਸਿੰਘਾਂ ਨੂੰ ਵੀ ਮਿਲੇ ਪੈਰੋਲ