Sunday, July 26, 2026
BREAKING
ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ 15 ਦਿਨਾਂ ਦਾ ਬਲਾਕ, ਕਈ ਰੇਲਗੱਡੀਆਂ ਹੋਣਗੀਆਂ ਪ੍ਰਭਾਵਿਤ

ਪੰਜਾਬ

ਸਬਸਿਡੀ ਤੇ ਖੇਤੀ ਮਸ਼ੀਨਰੀ ਲੈਣ ਲਈ ਆਨਲਾਈਨ www.agrimachinerypb.com  ਤੇ ਅਪਲਾਈ ਕਰੋ -  ਡਾ. ਲੇਖ ਰਾਜ ਬੇਗੋਵਾਲ

ਸਬਸਿਡੀ ਤੇ ਖੇਤੀ ਮਸ਼ੀਨਰੀ ਲੈਣ ਲਈ ਆਨਲਾਈਨ www.agrimachinerypb.com  ਤੇ ਅਪਲਾਈ ਕਰੋ -  ਡਾ. ਲੇਖ ਰਾਜ ਬੇਗੋਵਾਲ

02 ਅਪ੍ਰੈਲ, 2026 09:41 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਵੱਲੋਂ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲੱਖ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਡਾ. ਲੇਖ ਰਾਜ ਬੇਗੋਵਾਲ, ਮੁੱਖ ਖੇਤੀਬਾੜੀ ਅਫਸਰ ਸ਼ਹੀਦ ਭਗਤ ਸਿੰਘ ਨਗਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਯਤਨਾ ਸਦਕਾ ਰਾਜ ਵਿੱਚ ਪਰਾਲੀ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਅਤੇ ਫਸਲਾਂ ਦੀ ਰਹਿੰਦ ਖੂਹੰਦ ਨੂੰ ਸਾੜਨ ਤੋਂ ਰੋਕਣ ਲਈ ਕਰਾਪ ਰੈਜ਼ੀਡਿਯੂ ਮੈਨੇਜਮੈਂਟ (CRM) ਸਕੀਮ ਸਾਲ 2026-27 ਤਹਿਤ ਅਰਜੀਆਂ ਦੀ ਮੰਗ ਕੀਤੀ ਜਾ ਰਹੀ ਹੈ। ਸਕੀਮ ਤਹਿਤ ਮਸ਼ੀਨਰੀ ਉੱਤੇ ਸਰਕਾਰੀ ਸਬਸਿਡੀ ਲਈ ਆਨਲਾਈਨ ਅਰਜ਼ੀਆਂ 01 ਅਪ੍ਰੈਲ 2026 ਤੋਂ ਲੈ ਕੇ 24 ਅਪ੍ਰੈਲ 2026 ਸ਼ਾਮ 5:00 ਵਜੇ ਤੱਕ ਮੰਗੀਆਂ ਜਾ ਰਹੀਆਂ ਹਨ। ਕਿਸਾਨ ਭਰਾ ਆਪਣੀ ਐਪਲੀਕੇਸ਼ਨ ਸਰਕਾਰੀ ਵੈੱਬਸਾਈਟ www.agrimachinerypb.com ਤੇ ਅਪਲਾਈ ਕਰ ਸਕਦੇ ਹਨ। ਇਸ ਸਕੀਮ ਅਧੀਨ ਵੱਖ ਵੱਖ ਮਸ਼ੀਨਰੀ ਜਿਵੇਂ ਕਿ ਸੁਪਰ ਐੱਸ.ਐੱਮ.ਐੱਸ. (Super SMS), ਬੇਲਰ (Baler), ਰੇਕ (Rake), ਹੈਪੀ ਸੀਡਰ (Happy Seeder), ਸੁਪਰ ਸੀਡਰ (Super Seeder), ਸਮਾਰਟ ਸੀਡਰ (Smart Seeder), ਜ਼ੀਰੋ ਟਿੱਲ ਡ੍ਰਿੱਲ (Zero Till Drill) ਆਦਿ ਸਬਸੀਡੀ ਤੇ ਉਪਲਬਧ ਹਨ।

ਡਾ. ਲੇਖ ਰਾਜ ਬੇਗੋਵਾਲ ਨੇ ਦੱਸਿਆ ਕਿ ਇਹ ਸਕੀਮ ਕਿਸਾਨਾਂ ਨੂੰ ਪਰਾਲੀ ਅਤੇ ਫਸਲਾਂ ਦੀ ਰਹਿੰਦ ਖੂਹੰਦ ਨੂੰ ਸਾੜਣ ਤੋਂ ਰੋਕ ਕੇ ਵਾਤਾਵਰਨ ਨੂੰ ਸ਼ੁੱਧ ਕਰਦੀ ਹੈ ਅਤੇ ਪਰਾਲੀ ਨੂੰ ਖੇਤ ਵਿੱਚ ਮਿਲਾਉਣ ਲਈ ਉਤਸ਼ਾਹਿਤ ਕਰਦੀ ਹੈ। ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੂੰ ਇਸ ਵਾਰ “ਜ਼ੀਰੋ ਸਟਬਲ ਬਰਨਿੰਗ ਡਿਸਟ੍ਰਿਕਟ” ਬਣਾਉਣਾ ਦਾ ਸਾਡਾ ਟੀਚਾ ਹੈ ਅਤੇ ਇਸ ਲਹਿਰ ਵਿੱਚ ਹਰੇਕ ਕਿਸਾਨ ਦਾ ਸਹਿਯੋਗ ਅਤਿ-ਜ਼ਰੂਰੀ ਹੈ। ਉਹਨਾਂ ਨੇ ਦੱਸਿਆ ਕਿ ਕਿਸਾਨ ਆਪਣੀ ਅਰਜ਼ੀ ਭਰਨ ਦੌਰਾਨ ਕੁਝ ਜ਼ਰੂਰੀ ਸਾਵਧਾਨੀਆਂ ਵਰਤਣ ਜਿਵੇਂ ਕਿ ਆਪਣਾ ਨਾਂ, ਪਿਤਾ/ਪਤੀ ਦਾ ਨਾਂ, ਆਧਾਰ ਨੰਬਰ, ਪੈਨ ਕਾਰਡ ਨੰਬਰ, ਖਾਤਾ ਨੰਬਰ ਅਤੇ ਚੁਣੀ ਹੋਈ ਮਸ਼ੀਨ ਦੀ ਕਿਸਮ ਅਤੇ ਵੇਰੀਐੰਟ ਸਹੀ ਤਰੀਕੇ ਨਾਲ ਦਰਜ ਕਰੋ ਅਤੇ ਫਾਰਮ ਭੇਜਣ ਤੋਂ ਪਹਿਲਾਂ ਸਾਰੀ ਜਾਣਕਾਰੀ ਨੂੰ ਧਿਆਨ ਨਾਲ ਦੁਬਾਰਾ ਤੋਂ ਚੈੱਕ ਕਰੋ, ਤਾਂ ਜੋ ਗਲਤੀਆਂ ਕਾਰਨ ਕਿਸੇ ਦੀ ਵੀ ਅਰਜ਼ੀ ਰੱਦ ਨਾ ਹੋਵੇ। ਓਹਨਾਂ ਵੱਲੋਂ ਦੱਸਿਆ ਗਿਆ ਕਿ ਇਸ ਸਕੀਮ ਅਧੀਨ ਕੇਵਲ ਆਨਲਾਈਨ ਅਰਜ਼ੀਆਂ ਹੀ ਸਵੀਕਾਰ ਕੀਤੀਆਂ ਜਾਣਗੀਆਂ। ਸਕੀਮ ਨਾਲ ਜੁੜੀਆਂ ਹੋਰ ਜਾਣਕਾਰੀਆਂ ਲਈ ਕਿਸਾਨ ਆਪਣੇ ਪਿੰਡ ਦੇ ਖੇਤੀਬਾੜੀ ਵਿਕਾਸ/ਵਿਸਥਾਰ ਅਫਸਰ, ਸਬੰਧਤ ਬਲਾਕ ਖੇਤੀਬਾੜੀ ਦਫਤਰ ਅਤੇ ਜਿਲ੍ਹੇ ਦੇ ਇੰਜ਼ਨੀਅਰਿੰਗ ਸ਼ਾਖਾ ਵਿਖੇ ਸੰਪਰਕ ਕਰ ਸਕਦੇ ਹਨ।
ਡਾ. ਲੇਖ ਰਾਜ ਬੇਗੋਵਾਲ ਨੇ ਅੰਤ ਵਿੱਚ ਅਪੀਲ ਕੀਤੀ ਕਿ ਕਿਸਾਨ ਭਰਾਵਾਂ ਨੂੰ ਚਾਹੀਦਾ ਹੈ ਕਿ ਸਮੇਂ ਸਿਰ ਆਨਲਾਈਨ ਅਰਜ਼ੀ ਭਰਨ ਅਤੇ ਸਰਕਾਰੀ ਸਹਾਇਤਾ ਦਾ ਲਾਭ ਪ੍ਰਾਪਤ ਕਰਨ। ਇਹ ਯਤਨ ਨਾਂ ਸਿਰਫ਼ ਆਪਣੇ ਖੇਤਾਂ ਦੀ ਉਪਜਾਊ ਸ਼ਕਤੀ ਵਧਾਉਣ ਲਈ ਹੈ, ਸਗੋਂ ਵਾਤਾਵਰਨ, ਹਵਾ ਅਤੇ ਆਉਣ ਵਾਲੀ ਪੀੜ੍ਹੀ ਦੀ ਸੁਰੱਖਿਆ ਲਈ ਵੀ ਬਹੁਤ ਜ਼ਰੂਰੀ ਹੈ।ਉਨ੍ਹਾਂ ਵੱਲੋਂ ਜਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਮ ਕੀਤੀ ਗਈ ਕਿ ਕੋਈ ਵੀ ਕਿਸਾਨ ਕਣਕ ਦੀ ਨਾੜ ਨੂੰ ਵੀ ਅੱਗ ਨਾ ਲਗਾਵੇ ਸਗੋਂ ਸਟਰਾਅ ਰੀਪਰ ਮਸ਼ੀਨ ਨਾਲ ਇਸ ਦੀ ਤੂੜੀ ਬਣਾਈ ਜਾ ਸਕਦੀ ਹੈ।
 
Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ