Sunday, August 30, 2026
BREAKING
PM ਮੋਦੀ ਉਜ਼ਬੇਕਿਸਤਾਨ ਦੇ ਸਰਵਉੱਚ ਸਨਮਾਨ ਨਾਲ ਸਨਮਾਨਿਤ ਅਮਰੀਕਾ ਨੇ ਨੇਪਾਲ ਲਈ 3.6 ਮਿਲੀਅਨ ਡਾਲਰ ਤੋਂ ਵੱਧ ਦੀ ਸਹਾਇਤਾ ਦਾ ਕਰ'ਤਾ ਐਲਾਨ ਸਮਰਾਲੇ ਪਹੁੰਚੇ ਅਮਰਿੰਦਰ ਸਿੰਘ ਰਾਜਾ ਵੜਿੰਗ, ਵਰਕਰਾਂ ਨਾਲ ਕੀਤਾ ਵਿਚਾਰ ਵਟਾਂਦਰਾ ਤਿੱਬਤ 'ਚ ਲਾਪਤਾ ਵਿਦੇਸ਼ੀ ਨਾਗਰਿਕਾਂ ਲਈ 24 ਘੰਟੇ ਦੀਆਂ ਹੌਟਲਾਈਨਾਂ ਸਥਾਪਤ ਤੇਲ ਦੀ ਕਿੱਲਤ ਨਾਲ ਜੂਝ ਰਹੇ ਰੂਸ ਦਾ ਭਾਰਤ ਨੇ ਫੜਿਆ ਹੱਥ ! ਭੇਜਿਆ 10,000,00 ਬੈਰਲ ਪੈਟਰੋਲ ਹੜ੍ਵ ਪ੍ਰਭਾਵਿਤ ਨੇਪਾਲ ਨੂੰ ਭਾਰਤ ਨੇ ਭੇਜੀ 68.5 ਟਨ ਰਾਹਤ ਸਮੱਗਰੀ ਅਤੇ ਜ਼ਰੂਰੀ ਸਹਾਇਤਾ ਯਾਤਰੀਆਂ ਲਈ Good News! ਹਜ਼ੂਰ ਸਾਹਿਬ ਨਾਂਦੇੜ-ਅੰਮ੍ਰਿਤਸਰ ਵਿਚਕਾਰ ਕੱਲ੍ਹ ਤੋਂ ਚੱਲੇਗੀ ਸਪੈਸ਼ਲ ਟਰੇਨ DIG ਪਟਿਆਲਾ ਰੇਂਜ ਦੇ ਦਫ਼ਤਰ ਤੇ ਰਿਹਾਇਸ਼ ਦੇ ਬਾਹਰ ਮਿਲਿਆ ਸ਼ੱਕੀ ਬੈਗ! ਤਲਾਸ਼ੀ ਲੈਣ 'ਤੇ ਪੁਲਸ ਦੇ ਉੱਡੇ ਹੋਸ਼ ਜਲੰਧਰ ਬਾਈਪਾਸ ਨੇੜੇ ਭਿਆਨਕ ਹਾਦਸਾ! ਲਾ*ਸ਼ ਦੇ ਉੱਪਰੋਂ ਲੰਘਦੀਆਂ ਰਹੀਆਂ ਗੱਡੀਆਂ ਗੁਰਦਾਸਪੁਰ ਪੁਲਸ ਵੱਲੋਂ 2 ਕਿਲੋ ਤੋਂ ਵੱਧ ਹੈਰੋਇਨ ਤੇ ਪਿਸਤੌਲ ਸਮੇਤ ਨੌਜਵਾਨ ਗ੍ਰਿਫ਼ਤਾਰ

ਪੰਜਾਬ

ਸਮਰਾਲੇ ਪਹੁੰਚੇ ਅਮਰਿੰਦਰ ਸਿੰਘ ਰਾਜਾ ਵੜਿੰਗ, ਵਰਕਰਾਂ ਨਾਲ ਕੀਤਾ ਵਿਚਾਰ ਵਟਾਂਦਰਾ

30 ਅਗਸਤ, 2026 06:21 PM

ਸਮਰਾਲਾ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਮਰਾਲਾ ਵਿਖੇ ਸਾਬਕਾ ਵਿਧਾਇਕ ਅਮਰੀਕ ਸਿੰਘ ਢਿੱਲੋਂ ਦੇ ਨਿਵਾਸ ਸਥਾਨ ’ਤੇ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਯੂਥ ਕਾਂਗਰਸ ਦੇ ਨਵ-ਨਿਯੁਕਤ ਵਾਈਸ ਪ੍ਰਧਾਨ ਕਰਨਵੀਰ ਸਿੰਘ ਢਿੱਲੋਂ ਨੂੰ ਵਧਾਈ ਦਿੱਤੀ ਅਤੇ ਅਮਰੀਕ ਸਿੰਘ ਢਿੱਲੋਂ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਉਨ੍ਹਾਂ 2027 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਅਤੇ ਪਾਰਟੀ ਦੀ ਮਜ਼ਬੂਤੀ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ।

ਮੀਡੀਆ ਨਾਲ ਗੱਲਬਾਤ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਕਾਂਗਰਸ 2027 ਦੀਆਂ ਚੋਣਾਂ ਲਈ ਲੋਕਾਂ ਦੀ ਰਾਏ ਨਾਲ ਆਪਣਾ ਵਿਜ਼ਨ ਡਾਕੂਮੈਂਟ ਤਿਆਰ ਕਰੇਗੀ। ਡਾ. ਅਮਰ ਸਿੰਘ ਦੀ ਅਗਵਾਈ ਹੇਠ ਬਣਾਈ ਮੈਨੀਫੈਸਟੋ ਕਮੇਟੀ ਪੰਜਾਬ ਭਰ ਵਿਚ ਲੋਕਾਂ ਨਾਲ ਸੰਪਰਕ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਇਕੱਠੇ ਕਰੇਗੀ। ਕਿਸਾਨਾਂ, ਗਰੀਬਾਂ, ਮੁਲਾਜ਼ਮਾਂ ਅਤੇ ਨੌਜਵਾਨਾਂ ਦੀਆਂ ਮੰਗਾਂ ਨੂੰ ਇਸ ਵਿਚ ਵਿਸ਼ੇਸ਼ ਤਰਜੀਹ ਦਿੱਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਕਾਂਗਰਸ ਵੱਲੋਂ ਨਸ਼ਿਆਂ ਅਤੇ ਗੈਂਗਸਟਰਵਾਦ ’ਤੇ ਕਾਬੂ ਪਾਉਣ, ਰੁਜ਼ਗਾਰ ਦੇ ਮੌਕੇ ਵਧਾਉਣ ਅਤੇ ਕਿਸਾਨੀ ਨੂੰ ਮਜ਼ਬੂਤ ਕਰਨ ਲਈ ਠੋਸ ਨੀਤੀਆਂ ਤਿਆਰ ਕੀਤੀਆਂ ਜਾਣਗੀਆਂ। ਵੜਿੰਗ ਨੇ ਯੂਥ ਕਾਂਗਰਸ ਨੂੰ ਪਾਰਟੀ ਦਾ ਭਵਿੱਖ ਦੱਸਦਿਆਂ ਕਿਹਾ ਕਿ ਨੌਜਵਾਨਾਂ ਵਿੱਚੋਂ ਹੀ ਭਵਿੱਖ ਦੇ ਵਿਧਾਇਕ ਅਤੇ ਸੰਸਦ ਮੈਂਬਰ ਤਿਆਰ ਹੋਣਗੇ।
ਮਹਿੰਗਾਈ ਦੇ ਮੁੱਦੇ ’ਤੇ ਉਨ੍ਹਾਂ ਕੇਂਦਰ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਖੰਡ, ਪੈਟਰੋਲ, ਗੈਸ ਸਿਲੰਡਰ ਅਤੇ ਹੋਰ ਜ਼ਰੂਰੀ ਵਸਤੂਆਂ ਦੀਆਂ ਵਧਦੀਆਂ ਕੀਮਤਾਂ ਨੇ ਆਮ ਲੋਕਾਂ ਦੀ ਕਮਰ ਤੋੜ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਲੈ ਕੇ ਸੰਘਰਸ਼ ਜਾਰੀ ਰੱਖੇਗੀ ਅਤੇ 2027 ਦੀਆਂ ਚੋਣਾਂ ਲਈ ਪਾਰਟੀ ਪੂਰੀ ਤਰ੍ਹਾਂ ਤਿਆਰ ਹੋਵੇਗੀ।

ਯੂਥ ਕਾਂਗਰਸ ਦੇ ਵਾਈਸ ਪ੍ਰਧਾਨ ਕਰਨਵੀਰ ਸਿੰਘ ਢਿੱਲੋਂ ਨੇ ਸਮਰਾਲਾ ਤੋਂ ਚੋਣਾਂ ਲੜਨ ਦੀ ਦਾਅਵੇਦਾਰੀ ਠੋਕਦੇ ਆ ਕਿਹਾ ਕਿ ਪੁਰਾਣੇ ਆਗੂਆਂ ਦਾ ਸਤਿਕਾਰ ਤੇ ਨਵੇਂ ਚਿਹਰਿਆਂ ਨੂੰ ਮੌਕਾ ਦੇਣਾ ਕਾਂਗਰਸ ਦੀ ਪਰੰਪਰਾ ਹੈ। ਸਮਰਾਲਾ ਹਲਕੇ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਲੰਬੇ ਸਮੇਂ ਤੋਂ ਸਮਰਾਲਾ ਦੀਆਂ ਰਾਜਨੀਤਿਕ ਅਤੇ ਸਮਾਜਿਕ ਗਤੀਵਿਧੀਆਂ ਨਾਲ ਜੁੜੇ ਹੋਏ ਹਨ। ਚਾਹੇ ਕੋਈ ਛੋਟੀ ਚੋਣ ਹੋਵੇ ਜਾਂ ਵੱਡੀ ਚੋਣ, ਉਹ ਹਮੇਸ਼ਾ ਸਮਰਾਲਾ ਵਿਚ ਆਪਣੀ ਹਾਜ਼ਰੀ ਦਰਜ ਕਰਵਾਉਂਦੇ ਰਹੇ ਹਨ। ਉਨ੍ਹਾਂ ਕਿਹਾ ਕਿ ਭਾਵੇਂ ਕਈ ਵਾਰ ਲੋਕਾਂ ਨੂੰ ਉਨ੍ਹਾਂ ਦੀ ਮੌਜੂਦਗੀ ਨਜ਼ਰ ਨਹੀਂ ਆਉਂਦੀ ਸੀ, ਪਰ ਉਹ ਲਗਾਤਾਰ ਪਾਰਟੀ ਲਈ ਕੰਮ ਕਰਦੇ ਰਹੇ ਹਨ।

Have something to say? Post your comment

ਅਤੇ ਪੰਜਾਬ ਖਬਰਾਂ

ਯਾਤਰੀਆਂ ਲਈ Good News! ਹਜ਼ੂਰ ਸਾਹਿਬ ਨਾਂਦੇੜ-ਅੰਮ੍ਰਿਤਸਰ ਵਿਚਕਾਰ ਕੱਲ੍ਹ ਤੋਂ ਚੱਲੇਗੀ ਸਪੈਸ਼ਲ ਟਰੇਨ

ਯਾਤਰੀਆਂ ਲਈ Good News! ਹਜ਼ੂਰ ਸਾਹਿਬ ਨਾਂਦੇੜ-ਅੰਮ੍ਰਿਤਸਰ ਵਿਚਕਾਰ ਕੱਲ੍ਹ ਤੋਂ ਚੱਲੇਗੀ ਸਪੈਸ਼ਲ ਟਰੇਨ

DIG ਪਟਿਆਲਾ ਰੇਂਜ ਦੇ ਦਫ਼ਤਰ ਤੇ ਰਿਹਾਇਸ਼ ਦੇ ਬਾਹਰ ਮਿਲਿਆ ਸ਼ੱਕੀ ਬੈਗ! ਤਲਾਸ਼ੀ ਲੈਣ 'ਤੇ ਪੁਲਸ ਦੇ ਉੱਡੇ ਹੋਸ਼

DIG ਪਟਿਆਲਾ ਰੇਂਜ ਦੇ ਦਫ਼ਤਰ ਤੇ ਰਿਹਾਇਸ਼ ਦੇ ਬਾਹਰ ਮਿਲਿਆ ਸ਼ੱਕੀ ਬੈਗ! ਤਲਾਸ਼ੀ ਲੈਣ 'ਤੇ ਪੁਲਸ ਦੇ ਉੱਡੇ ਹੋਸ਼

ਜਲੰਧਰ ਬਾਈਪਾਸ ਨੇੜੇ ਭਿਆਨਕ ਹਾਦਸਾ! ਲਾ*ਸ਼ ਦੇ ਉੱਪਰੋਂ ਲੰਘਦੀਆਂ ਰਹੀਆਂ ਗੱਡੀਆਂ

ਜਲੰਧਰ ਬਾਈਪਾਸ ਨੇੜੇ ਭਿਆਨਕ ਹਾਦਸਾ! ਲਾ*ਸ਼ ਦੇ ਉੱਪਰੋਂ ਲੰਘਦੀਆਂ ਰਹੀਆਂ ਗੱਡੀਆਂ

ਗੁਰਦਾਸਪੁਰ ਪੁਲਸ ਵੱਲੋਂ 2 ਕਿਲੋ ਤੋਂ ਵੱਧ ਹੈਰੋਇਨ ਤੇ ਪਿਸਤੌਲ ਸਮੇਤ ਨੌਜਵਾਨ ਗ੍ਰਿਫ਼ਤਾਰ

ਗੁਰਦਾਸਪੁਰ ਪੁਲਸ ਵੱਲੋਂ 2 ਕਿਲੋ ਤੋਂ ਵੱਧ ਹੈਰੋਇਨ ਤੇ ਪਿਸਤੌਲ ਸਮੇਤ ਨੌਜਵਾਨ ਗ੍ਰਿਫ਼ਤਾਰ

ਪੰਜਾਬ 'ਚ ਬਿਜਲੀ ਉਤਪਾਦਨ ’ਤੇ ਵਧਿਆ ਸੰਕਟ, ਲੇਹਰਾ ਮੁਹੱਬਤ ਥਰਮਲ ਪਲਾਂਟ ਦੀ ਚੌਥੀ ਯੂਨਿਟ ਵੀ ਬੰਦ

ਪੰਜਾਬ 'ਚ ਬਿਜਲੀ ਉਤਪਾਦਨ ’ਤੇ ਵਧਿਆ ਸੰਕਟ, ਲੇਹਰਾ ਮੁਹੱਬਤ ਥਰਮਲ ਪਲਾਂਟ ਦੀ ਚੌਥੀ ਯੂਨਿਟ ਵੀ ਬੰਦ

ਮਹਾ ਹੜਤਾਲ 'ਤੇ ਜਾਣ ਵਾਲੇ ਮੁਲਾਜ਼ਮਾਂ 'ਤੇ ਵੱਡੀ ਕਾਰਵਾਈ ਦੀ ਤਿਆਰੀ

ਮਹਾ ਹੜਤਾਲ 'ਤੇ ਜਾਣ ਵਾਲੇ ਮੁਲਾਜ਼ਮਾਂ 'ਤੇ ਵੱਡੀ ਕਾਰਵਾਈ ਦੀ ਤਿਆਰੀ

ਰੱਖੜੀ ਤੋਂ ਪਹਿਲਾਂ ਸਕੇ ਭੈਣ-ਭਰਾ ਦੀ ਮੌ*ਤ, ਇਕੋ ਚਿਖਾ 'ਤੇ ਸਸਕਾਰ, ਪਿੰਡ 'ਚ ਨਹੀਂ ਬਲਿਆ ਚੁੱਲ੍ਹਾ

ਰੱਖੜੀ ਤੋਂ ਪਹਿਲਾਂ ਸਕੇ ਭੈਣ-ਭਰਾ ਦੀ ਮੌ*ਤ, ਇਕੋ ਚਿਖਾ 'ਤੇ ਸਸਕਾਰ, ਪਿੰਡ 'ਚ ਨਹੀਂ ਬਲਿਆ ਚੁੱਲ੍ਹਾ

ਪੰਜਾਬ ਵਿਚ ਇਕ ਸਾਲ ਲਈ ਲੱਗੀ ਸਖ਼ਤ ਪਾਬੰਦੀ, ਨਹੀਂ ਵਿਕੇਗਾ ਐਨਾਲਾਗ ਪਨੀਰ

ਪੰਜਾਬ ਵਿਚ ਇਕ ਸਾਲ ਲਈ ਲੱਗੀ ਸਖ਼ਤ ਪਾਬੰਦੀ, ਨਹੀਂ ਵਿਕੇਗਾ ਐਨਾਲਾਗ ਪਨੀਰ

ਸਿੱਖ ਏਕਤਾ ਹੀ ਪੰਥ ਦੀ ਸਭ ਤੋਂ ਵੱਡੀ ਤਾਕਤ, ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣਾ ਸਮੇਂ ਦੀ ਮੁੱਖ ਲੋੜ: ਜਥੇਦਾਰ ਗੜਗੱਜ

ਸਿੱਖ ਏਕਤਾ ਹੀ ਪੰਥ ਦੀ ਸਭ ਤੋਂ ਵੱਡੀ ਤਾਕਤ, ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣਾ ਸਮੇਂ ਦੀ ਮੁੱਖ ਲੋੜ: ਜਥੇਦਾਰ ਗੜਗੱਜ

ਨੇਹਾ ਕਤਲ ਕਾਂਡ 'ਚ ਫ਼ਰਾਰ ਪਤੀ ਤੇ ਸੱਸ ਦੀ ਉਜੈਨ ਤੋਂ ਗ੍ਰਿਫ਼ਤਾਰੀ, ਹੋਣਗੇ ਵੱਡੇ ਖ਼ੁਲਾਸੇ

ਨੇਹਾ ਕਤਲ ਕਾਂਡ 'ਚ ਫ਼ਰਾਰ ਪਤੀ ਤੇ ਸੱਸ ਦੀ ਉਜੈਨ ਤੋਂ ਗ੍ਰਿਫ਼ਤਾਰੀ, ਹੋਣਗੇ ਵੱਡੇ ਖ਼ੁਲਾਸੇ