Thursday, April 09, 2026
BREAKING
ਪੈਨਸ਼ਨਰਜ਼ ਭਲਾਈ ਸੰਸਥਾ ਕੁਰਾਲੀ ਦੀ ਮਹੀਨਾਵਾਰ ਮੀਟਿੰਗ ਗੁਰਦੁਆਰਾ ਹਰਗੋਬਿੰਦ ਸਾਹਿਬ ਕੁਰਾਲੀ ਵਿਖੇ ਸ੍ ਰਣਧੀਰ ਸਿੰਘ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ ਖੇਤੀਬਾੜੀ ਵਿਭਾਗ ਦੇ 500 ਤੋਂ ਵੱਧ ਮੁਲਾਜ਼ਮ ਫਸਲਾਂ ਦੇ ਨੁਕਸਾਨ ਦਾ ਲੈਣਗੇ ਜਾਇਜ਼ਾ: ਗੁਰਮੀਤ ਸਿੰਘ ਖੁੱਡੀਆਂ ਇੱਕ 'ਪਿਤਾ' ਲਈ ਵੱਡੀ ਰਾਹਤ: 'ਮੁੱਖ ਮੰਤਰੀ ਸਿਹਤ ਯੋਜਨਾ' ਹੇਠ ਚਾਰ ਮਹੀਨੇ ਦੀ ਦਿਲਜੋਤ ਨੂੰ 2.77 ਲੱਖ ਰੁਪਏ ਦਾ ਇਲਾਜ ਕਵਰ ਮਿਲਿਆ; ਸਿਰਫ਼ ਤਿੰਨ ਮਹੀਨਿਆਂ ਵਿੱਚ 6,000 ਤੋਂ ਵੱਧ ਨਵਜੰਮੇ ਬੱਚਿਆਂ ਦਾ ਇਲਾਜ ਕੀਤਾ ਭਗਵੰਤ ਮਾਨ ਸਰਕਾਰ ਵੱਲੋਂ ਮੋਹਾਲੀ ਵਿੱਚ ਅਤਿ-ਆਧੁਨਿਕ ਬਹੁ-ਮੰਤਵੀ ਪ੍ਰਦਰਸ਼ਨੀ ਅਤੇ ਕਨਵੈਨਸ਼ਨ ਸੈਂਟਰ ਕੀਤਾ ਜਾਵੇਗਾ ਵਿਕਸਤ : ਸੰਜੀਵ ਅਰੋੜਾ ਪੰਜਾਬ ਸਰਕਾਰ ਵਲੋਂ ਕਿਸਾਨ ਸਿਖਲਾਈ ਤੇ ਜਾਗਰੂਕਤਾ ਕੈਂਪ  ਆਮ ਲੋਕਾਂ ਨੂੰ ਚੰਗੀਆਂ ਸਿਹਤ ਆਦਤਾਂ ਅਪਣਾਉਣ ਲਈ ਜਾਗਰੂਕ ਕਰਨਾ ਯਕੀਨੀ ਬਣਾਇਆ ਜਾਏ: ਡਾ. ਗੀਤਾਂਜਲੀ ਸਿੰਘ ਸੋਇਆ ਚੰਕਸ, ਲਾਲ ਮਿਰਚ ਪਾਊਡਰ ਅਤੇ ਗੁੜ ਦੇ 4 ਸੈਂਪਲ ਭਰੇ -ਡਾ. ਜਤਿੰਦਰ ਭਾਟੀਆ ਖਾਦ ਬੀਜ ਅਤੇ ਦਵਾਈਆਂ ਦੇ ਵਪਾਰੀਆਂ ਦੀ ਖੇਤੀਬਾੜੀ ਅਫਸਰਾਂ ਦੇ ਨਾਲ ਹੋਈ ਮੀਟਿੰਗ...  ਸਿਹਤਮੰਦ ਜੀਵਨਸ਼ੈਲੀ ਅਪਣਾਓ – ਚੰਗੀਆਂ ਆਦਤਾਂ ਲੰਮੀ ਉਮਰ ਦਾ ਰਾਜ : ਡਾ. ਰੇਣੂ ਮਿੱਤਲ  ਇਰਾਨ-ਅਮਰੀਕਾ ਵਿਚਾਲੇ ਜੰਗਬੰਦੀ 'ਤੇ 'ਰੋਲ' ਬਾਰੇ ਬਾਰੇ ਚੀਨ ਦਾ ਪਹਿਲਾ ਬਿਆਨ

ਚੰਡੀਗੜ੍ਹ

ਸਮੁੱਚੇ ਪੰਜਾਬ ਦੇ ਵਿੱਚ ਚੱਲ ਰਹੀ ਵਿਕਾਸ ਦੀ ਲਹਿਰ : ਕੁਲਵੰਤ ਸਿੰਘ

04 ਜਨਵਰੀ, 2026 01:38 PM

ਮੋਹਾਲੀ :   ਹਲਕਾ ਮੋਹਾਲੀ ਦੇ ਸਰਵਪੱਖੀ ਵਿਕਾਸ ਦੀ ਲੜੀ ਨੂੰ ਤੇਜ਼ ਕਰਦਿਆਂ ਸ਼੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਮਾਲਵਿੰਦਰ ਸਿੰਘ ਕੰਗ ਅਤੇ ਵਿਧਾਇਕ ਕੁਲਵੰਤ ਸਿੰਘ ਵੱਲੋਂ  ਅੱਜ ਵਿਧਾਨ ਸਭਾ ਹਲਕਾ ਮੋਹਾਲੀ ਦੇ  ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਵੱਲੋਂ ਪਿੰਡ ਮਾਣਕਪੁਰ ਪਿੰਡ ਮਾਣਕ ਮਾਜਰਾ, ਗੀਗਾ ਮਾਜਰਾ ਅਤੇ ਪਿੰਡ ਮਾਣਕਪੁਰ ਕੱਲਰ ਵਿਖੇ ਐਮ.ਪੀ. ਫੰਡ ਦੇ ਵਿੱਚੋਂ 3-3 ਲੱਖ ਰੁਪਏ ਦੀ ਲਾਗਤ ਨਾਲ ਜਿੰਮਾ ਲਗਾਈਆਂ ਗਈਆਂ ,ਪਿੰਡ ਗੀਗੇ ਮਾਜਰਾ ਵਿਖੇ ਇਕ ਲੱਖ ਰੁਪਏ ਦੀ ਲਾਗਤ ਨਾਲ ਬੈਂਚ ਵੀ ਲਗਾਏ ਗਏ, ਜਦਕਿ ਪਿੰਡ ਮਾਣਕ ਮਾਜਰਾ ਵਿਖੇ ਇਕ ਲੱਖ ਰੁਪਏ ਦੀ ਲਾਗਤ ਦੇ ਨਾਲ 15 ਸੋਲਰ ਲਾਈਟਾਂ ਵੀ ਲਗਵਾਈਆਂ ਗਈਆਂ,

ਵਿਧਾਇਕ ਕੁਲਵੰਤ ਸਿੰਘ ਹੋਰਾਂ ਕਿਹਾ ਕਿ

 ਨੌਜਵਾਨਾਂ ਦੀ ਸਿਹਤ ਅਤੇ ਤੰਦਰੁਸਤੀ ਨੂੰ ਮੁੱਖ ਰੱਖਦਿਆਂ ਇੱਕ ਨਵੀਂ 'ਓਪਨ ਜਿਮ' ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਨੀਂਹ ਪੱਥਰ ਉੱਤੇ ਵਿਸ਼ੇਸ਼ ਤੌਰ 'ਤੇ ਉਲੀਕਿਆ ਗਿਆ ਕਿ ਇਹ ਜਿਮ ਇਲਾਕੇ ਦੇ ਨੌਜਵਾਨਾਂ ਨੂੰ ਖੇਡਾਂ ਅਤੇ ਸਿਹਤ ਪ੍ਰਤੀ ਜਾਗਰੂਕ ਕਰਨ ਲਈ ਸਥਾਪਿਤ ਕੀਤੀ ਜਾ ਰਹੀ ਹੈ। ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਅਤੇ ਵਿਧਾਇਕ ਕੁਲਵੰਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ ਹੈ ਅਤੇ ਹਲਕੇ ਦੇ ਕਿਸੇ ਵੀ ਹਿੱਸੇ ਨੂੰ ਵਿਕਾਸ ਪੱਖੋਂ ਪਿੱਛੇ ਨਹੀਂ ਰਹਿਣ ਦਿੱਤਾ ਜਾਵੇਗਾ। ਵਿਧਾਇਕ ਕੁਲਵੰਤ ਸਿੰਘ ਹੋਰਾਂ  ਕਿਹਾ ਕਿ ਪੂਰੇ ਪੰਜਾਬ ਦੇ ਵਿੱਚ 3200 ਖੇਡ ਮੈਦਾਨ ਬਣ ਰਹੇ ਹਨ ਅਤੇ ਮੇਰੇ ਹਲਕੇ ਅਤੇ ਮੋਹਾਲੀ ਵਿਧਾਨ ਸਭਾ ਹਲਕੇ ਦੇ ਵਿੱਚ 34 ਖੇਡ ਮੈਦਾਨ ਬਣਾਉਣ ਦਾ ਪ੍ਰਸਤਾਵ ਹੈ, ਇਸ ਨਾਲ ਵੱਡੀ ਪੱਧਰ ਤੇ ਇੱਕ ਤੰਦਰੁਸਤ ਪੰਜਾਬ ਦੀ ਸਿਰਜਣਾ ਦੇ ਵਿੱਚ ਵੱਡੀ ਕੋਸ਼ਿਸ਼ ਹੋ ਨਿਬੜੇਗੀ,ਇਹਨਾਂ ਜਿੰਮਾਂ ਤੋਂ ਵੱਡੀ ਗਿਣਤੀ ਦੇ ਵਿੱਚ ਨੌਜਵਾਨ ਆਪਣੇ ਸਿਹਤ ਨੂੰ ਸਵਾਰਨ ਦੇ ਵਿੱਚ ਰੁੱਝੇ ਰਹਿਣਗੇ ਅਤੇ ਨੌਜਵਾਨ ਵਰਗ ਨਸ਼ਿਆਂ ਤੋਂ ਵੀ ਦੂਰ ਰਹਿ ਸਕੇਗਾ,ਉਹਨਾਂ ਕਿਹਾ ਕਿ ਸੋਲਰ ਲਾਈਟਾਂ ਲੱਗਣ ਦੇ ਨਾਲ ਚੋਰੀ ਦੀਆਂ ਘਟਨਾਵਾਂ ਤੇ ਨਿਗ੍ਹਾ ਰੱਖੀ ਜਾ ਸਕੇਗੀ। ਇਸ ਦੇ ਲਈ ਮੈਂ ਲੋਕ ਸਭਾ ਮੈਂਬਰ ਸ਼੍ਰੀ ਅਨੰਦਪੁਰ ਸਾਹਿਬ- ਮਾਲਵਿੰਦਰ ਸਿੰਘ ਕੰਗ ਹੋਰਾਂ ਦਾ ਧੰਨਵਾਦੀ ਹਾਂ , ਜਿਨਾਂ ਦੇ ਅਖਤਿਆਰੀ ਫੰਡ ਦੇ ਵਿੱਚੋਂ ਇਹ ਜਿਮ ਅਤੇ ਸੋਲਰ ਲਾਈਟਾਂ ਲਗਾਈਆਂ ਜਾ ਰਹੀਆਂ ਹਨ, ਉਹਨਾਂ ਕਿਹਾ ਕਿ ਪੂਰੇ ਪੰਜਾਬ ਦੇ ਵਿੱਚ ਵਿਕਾਸ ਦੀ ਲਹਿਰ ਚੱਲ ਪਈ ਹੈ ਕਿਤੇ ਜਿੰਮ ਲੱਗ ਰਹੇ ਹਨ, ਕਿਤੇ ਸੋਲਰ ਲਾਈਟਾਂ, ਕਿਤੇ ਗਲੀਆਂ -ਨਾਲੀਆਂ ਦੀ  ਮੁਰੰਮਤ ,ਕਿਧਰੇ ਸੜਕਾਂ ਦਾ ਜਾਲ ਵਿੱਛ ਰਿਹਾ ਹੈ ਅਤੇ ਪਿਛਲੇ ਲੰਬੇ ਸਮੇਂ ਤੋਂ ਰੁਕੇ ਹੋਏ ਵਿਕਾਸ ਕਾਰਜਾਂ ਨੂੰ ਪਹਿਲ ਦੇ ਅਧਾਰ ਤੇ ਸ਼ੁਰੂ ਕਰਵਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵੱਲੋਂ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਕੀਤੇ ਗਏ ਕੰਮਾਂ ਨੂੰ  ਹੋਰ ਅਗਾਂਹ ਵੱਧ ਸੁਵਿਧਾਵਾਂ ਦੇ ਨਾਲ  ਲੋਕਾਂ ਦੇ ਲਈ ਉਪਲਬਧ ਕਰਵਾਉਣ ਦੇ ਲਈ ਯਤਨ ਕੀਤੇ ਜਾ ਰਹੇ ਹਨ।

ਵਿਧਾਇਕ ਕੁਲਵੰਤ ਸਿੰਘ ਹੋਰਾਂ ਕਿਹਾ ਕਿ 10 ਲੱਖ ਰੁਪਏ ਦੀ ਸਿਹਤ ਯੋਜਨਾ ਬੀਮਾ ਪੰਜਾਬ ਦੇ ਹਰ ਵਸ਼ਿੰਦੇ ਲਈ ਉਪਲਬਧ ਹੋਵੇਗੀ, ਜੋ ਕਿ 7 ਜਨਵਰੀ ਤੋਂ ਸ਼ੁਰੂ ਹੋ ਰਹੀ ਹੈ,

ਵਿਧਾਇਕ ਕੁਲਵੰਤ ਸਿੰਘ ਹੋਰਾਂ ਕਿਹਾ ਕਿ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹਲਕੇ ਦੀ ਨੁਹਾਰ ਪੂਰੀ ਤਰ੍ਹਾਂ ਬਦਲ ਦਿੱਤੀ ਜਾਵੇਗੀ।

ਉਹਨਾਂ ਕਿਹਾ ਕਿ  ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੁੱਖ ਮਕਸਦ ਸਿਰਫ ਨੀਂਹ ਪੱਥਰ ਰੱਖਣਾ ਹੀ ਨਹੀਂ, ਸਗੋਂ ਤੈਅ ਸਮੇਂ ਦੇ ਅੰਦਰ ਕੰਮ ਮੁਕੰਮਲ ਕਰਕੇ ਲੋਕਾਂ ਨੂੰ ਸਹੂਲਤਾਂ ਪ੍ਰਦਾਨ ਕਰਨਾ ਹੈ। ਉਨ੍ਹਾਂ ਵਿਰੋਧੀ ਪਾਰਟੀਆਂ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਿਰਫ ਗੱਲਾਂ ਨਾਲ ਲੋਕਾਂ ਨੂੰ ਗੁਮਰਾਹ ਕੀਤਾ, ਜਦਕਿ ਮੌਜੂਦਾ ਸਰਕਾਰ ਜ਼ਮੀਨੀ ਪੱਧਰ 'ਤੇ ਕੰਮ ਕਰਕੇ ਦਿਖਾ ਰਹੀ ਹੈ। ਅੱਜ ਦੇ ਇਨ੍ਹਾਂ ਪ੍ਰੋਗਰਾਮਾਂ ਦੌਰਾਨ ਜਿੱਥੇ ਉਨ੍ਹਾਂ ਨੇ ਕਈ ਮੁਕੰਮਲ ਹੋ ਚੁੱਕੇ ਕੰਮਾਂ ਦੇ ਉਦਘਾਟਨ ਕੀਤੇ, ਉੱਥੇ ਹੀ ਨਵੇਂ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੰਮ ਦੀ ਗੁਣਵੱਤਾ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੌਕੇ ਸਥਾਨਕ ਲੋਕਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਉਨ੍ਹਾਂ ਨੇ ਵਿਧਾਇਕ ਕੁਲਵੰਤ ਸਿੰਘ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਹੁਣ ਇਲਾਕੇ ਵਿੱਚ ਬੁਨਿਆਦੀ ਢਾਂਚਾ ਅਤੇ ਖੇਡ ਸਹੂਲਤਾਂ ਮਜ਼ਬੂਤ ਹੋ ਰਹੀਆਂ ਹਨ।

ਇਸ ਮੌਕੇ ਤੇ  ਪਰਮਜੀਤ ਕੌਰ-ਸਰਪੰਚ ਮਾਣਕਮਾਜਰਾ, ਗੁਰਪ੍ਰੀਤ ਸਿੰਘ, ਦਲਬੀਰ ਸਿੰਘ, ਅਮਨ ਸ਼ਰਮਾ ਪੰਚ, ਸੁੱਖੀ ਪੰਚ, ਜਸਵੰਤ ਸਿੰਘ, ਅਮਨਦੀਪ, ਹਰਜਿੰਦਰ ਸਿੰਘ, ਸਤਨਾਮ ਸਿੰਘ ਸਰਪੰਚ ਗੀਗਾ ਮਾਜਰਾ, ਰਵਿੰਦਰ ਸਿੰਘ ਸਰਪੰਚ ਮਾਣਕਪੁਰ ਕੱਲਰ, ਮੁਖਤਿਆਰ ਸਿੰਘ ਸਰਪੰਚ ਕੁਰੜਾ, ਜਗਤਾਰ੍ ਸਿੰਘ ਜੱਗੀ ਮਾਣਕਪੁਰ ਕੱਲਰ, ਗੁਰਜੰਟ ਸਿੰਘ ਸਰਪੰਚ ਪੱਤੋਂ, ਗੁਰਜੰਟ ਸਿੰਘ ਸਰਪੰਚ ਗੁਡਾਣਾ, ਅਵਤਾਰ ਸਿੰਘ ਮੌਲੀ, ਕਰਮਾਪੁਰੀ ਸਰਪੰਚ ਗੋਬਿੰਦਗੜ੍ਹ, ਗੁਰਪ੍ਰੀਤ ਸਿੰਘ ਚਾਹਲ, ਗੁਰਪ੍ਰੀਤ ਸਿੰਘ ਕੁਰੜਾ, ਰਣਧੀਰ ਸਿੰਘ ਸਰਪੰਚ ਚਾਓ ਮਾਜਰਾ, ਹਰਬਿੰਦਰ ਸਿੰਘ ਸੈਣੀ, ਹਰਪਾਲ ਸਿੰਘ ਚੰਨਾ, ਤਰਲੋਚਨ ਸਿੰਘ, ਮਨਦੀਪ ਮਟੌਰ, ਅਕਬਿੰਦਰ ਸਿੰਘ ਗੋਸਲ, ਦਰਸ਼ਣ ਸਿੰਘ ਮਟੌਰ, ਹਰਮੀਤ ਸਿੰਘ, ਵਿਕਰਮ ਸੰਧੂ, ਹਰਪਾਲ ਸਿੰਘ ਬਰਾੜ, ਕਰਮਜੀਤ ਕੁਮਾਰ ਸਰਪੰਚ ਝਿਊਰਹੇੜੀ, ਗੁਰਜੰਟ ਸਿੰਘ ਸਰਪੰਚ ਭਾਗੋ ਮਾਜਰਾ ਸਮੇਤ ਵੱਖ-ਵੱਖ ਪਿੰਡਾਂ  ਦੇ ਪੰਚ-ਸਰਪੰਚ, ਪਾਰਟੀ ਅਹੁਦੇਦਾਰ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।

 
 

Have something to say? Post your comment

ਅਤੇ ਚੰਡੀਗੜ੍ਹ ਖਬਰਾਂ

ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਬੰਬ ਸੁੱਟਣ ਅਤੇ ਵੀਡੀਓ ਬਣਾਉਣ ਵਾਲੇ ਮੁਲਜ਼ਮ ਗ੍ਰਿਫ਼ਤਾਰ

ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਬੰਬ ਸੁੱਟਣ ਅਤੇ ਵੀਡੀਓ ਬਣਾਉਣ ਵਾਲੇ ਮੁਲਜ਼ਮ ਗ੍ਰਿਫ਼ਤਾਰ

ਚੰਡੀਗੜ੍ਹ ਵਿਖੇ ਭਾਜਪਾ ਦਫ਼ਤਰ ’ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ ਨਵਾਂ ਮੋੜ! ਮੋਰਿੰਡਾ ਨਾਲ ਜੁੜੇ ਤਾਰ

ਚੰਡੀਗੜ੍ਹ ਵਿਖੇ ਭਾਜਪਾ ਦਫ਼ਤਰ ’ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ ਨਵਾਂ ਮੋੜ! ਮੋਰਿੰਡਾ ਨਾਲ ਜੁੜੇ ਤਾਰ

ਚੰਡੀਗੜ੍ਹ : ਭਾਜਪਾ ਦਫਤਰ ਦੇ ਬਾਹਰ ਵੱਡਾ ਧਮਾਕਾ

ਚੰਡੀਗੜ੍ਹ : ਭਾਜਪਾ ਦਫਤਰ ਦੇ ਬਾਹਰ ਵੱਡਾ ਧਮਾਕਾ

ਹੁਣ ਪੈਟਰੋਲ ਪੰਪਾਂ ਤੇ ਮਾਲ 'ਚ ਵੀ ਮਿਲੇਗੀ ਸ਼ਰਾਬ! ਲਾਗੂ ਹੋਈ ਚੰਡੀਗੜ੍ਹ 'ਚ ਨਵੀਂ ਆਬਕਾਰੀ ਨੀਤੀ

ਹੁਣ ਪੈਟਰੋਲ ਪੰਪਾਂ ਤੇ ਮਾਲ 'ਚ ਵੀ ਮਿਲੇਗੀ ਸ਼ਰਾਬ! ਲਾਗੂ ਹੋਈ ਚੰਡੀਗੜ੍ਹ 'ਚ ਨਵੀਂ ਆਬਕਾਰੀ ਨੀਤੀ

ਚੰਡੀਗੜ੍ਹ ਦੀ ਸੁਖ਼ਨਾ ਝੀਲ ਬੰਦ! ਸੈਰ ਕਰਨ 'ਤੇ ਵੀ ਰੋਕ, ਸਿਰਫ ਇਨ੍ਹਾਂ ਲੋਕਾਂ ਨੂੰ ਮਿਲੇਗੀ Entry

ਚੰਡੀਗੜ੍ਹ ਦੀ ਸੁਖ਼ਨਾ ਝੀਲ ਬੰਦ! ਸੈਰ ਕਰਨ 'ਤੇ ਵੀ ਰੋਕ, ਸਿਰਫ ਇਨ੍ਹਾਂ ਲੋਕਾਂ ਨੂੰ ਮਿਲੇਗੀ Entry

ਪੰਜਾਬ ਤੇ ਚੰਡੀਗੜ੍ਹ ਦੀ ਕਾਨੂੰਨ ਵਿਵਸਥਾ ਤੋਂ ਹਾਂ ਨਿਰਾਸ਼: ਰਾਜਪਾਲ

ਪੰਜਾਬ ਤੇ ਚੰਡੀਗੜ੍ਹ ਦੀ ਕਾਨੂੰਨ ਵਿਵਸਥਾ ਤੋਂ ਹਾਂ ਨਿਰਾਸ਼: ਰਾਜਪਾਲ

ਇੰਡਸਟਰੀਅਲ ਏਰੀਆ ਦੀਆਂ ਦੁਕਾਨਾਂ 'ਚ ਲੱਗੀ ਅੱਗ, ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਮੌਕੇ 'ਤੇ ਪੁੱਜੀਆਂ

ਇੰਡਸਟਰੀਅਲ ਏਰੀਆ ਦੀਆਂ ਦੁਕਾਨਾਂ 'ਚ ਲੱਗੀ ਅੱਗ, ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਮੌਕੇ 'ਤੇ ਪੁੱਜੀਆਂ

28 ਮਾਰਚ ਤੱਕ ਲੱਗ ਗਈ ਸਖ਼ਤ ਪਾਬੰਦੀ! ਚੰਡੀਗੜ੍ਹ ਪ੍ਰਸ਼ਾਸਨ ਨੇ ਜਾਰੀ ਕੀਤੀ ਵੱਡੀ ਚਿਤਾਵਨੀ

28 ਮਾਰਚ ਤੱਕ ਲੱਗ ਗਈ ਸਖ਼ਤ ਪਾਬੰਦੀ! ਚੰਡੀਗੜ੍ਹ ਪ੍ਰਸ਼ਾਸਨ ਨੇ ਜਾਰੀ ਕੀਤੀ ਵੱਡੀ ਚਿਤਾਵਨੀ

ਚਿੰਨੀ ਕੁੱਬਾਹੇੜੀ ਕਤਲ ਕਾਂਡ: ਐਨਕਾਊਂਟਰ 'ਚ ਜ਼ਖਮੀ ਸ਼ੂਟਰਾਂ ਦੀ ਹਾਲਤ ਨਾਜ਼ੁਕ, ਸਖ਼ਤ ਸੁਰੱਖਿਆ ਹੇਠ ਚੰਡੀਗੜ੍ਹ PGI ਰੈਫ਼ਰ

ਚਿੰਨੀ ਕੁੱਬਾਹੇੜੀ ਕਤਲ ਕਾਂਡ: ਐਨਕਾਊਂਟਰ 'ਚ ਜ਼ਖਮੀ ਸ਼ੂਟਰਾਂ ਦੀ ਹਾਲਤ ਨਾਜ਼ੁਕ, ਸਖ਼ਤ ਸੁਰੱਖਿਆ ਹੇਠ ਚੰਡੀਗੜ੍ਹ PGI ਰੈਫ਼ਰ

ਚੰਡੀਗੜ੍ਹ 'ਚ ਦਿਨ-ਦਿਹਾੜੇ ਵੱਡੀ ਵਾਰਦਾਤ! ਜਿੰਮ ਤੋਂ ਬਾਹਰ ਨਿਕਲਦੇ ਹੀ ਨੌਜਵਾਨ ਨੂੰ ਸ਼ਰੇਆਮ ਗੋਲ਼ੀਆਂ ਨਾਲ ਭੁੰਨਿਆ

ਚੰਡੀਗੜ੍ਹ 'ਚ ਦਿਨ-ਦਿਹਾੜੇ ਵੱਡੀ ਵਾਰਦਾਤ! ਜਿੰਮ ਤੋਂ ਬਾਹਰ ਨਿਕਲਦੇ ਹੀ ਨੌਜਵਾਨ ਨੂੰ ਸ਼ਰੇਆਮ ਗੋਲ਼ੀਆਂ ਨਾਲ ਭੁੰਨਿਆ