Monday, June 01, 2026
BREAKING
ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ 1241 ਲਾਭਪਾਤਰੀਆਂ ਲਈ 6.33 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ ਵੱਡੀਆਂ ਇਨਫੋਰਸਮੈਂਟ ਸਫਲਤਾਵਾਂ ਸਦਕਾ ਪੰਜਾਬ ਨੇ ਮਈ 2026 ਦੌਰਾਨ 14.59% ਜੀ.ਐੱਸ.ਟੀ. ਵਾਧੇ ਨਾਲ ਕੌਮੀ ਔਸਤ ਨੂੰ ਪਛਾੜਿਆ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਚੋਣ ਵਿਭਾਗ ਦੇ ਸੇਵਾ ਨਿਯਮਾਂ ’ਚ ਸੋਧ ਨੂੰ ਹਰੀ ਝੰਡੀ, ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਨੂੰ ਸੁਚਾਰੂ ਰੂਪ ਵਿੱਚ ਯਕੀਨੀ ਬਣਾਇਆ ਜਾ ਸਕੇਗਾ ਐਸ.ਸੀ. ਕਮਿਸ਼ਨ ਵੱਲੋਂ ਰਵਨੀਤ ਸਿੰਘ ਬਿੱਟੂ ਵੱਲੋਂ 4 ਜੂਨ ਨੂੰ ਤਲਬ ਦਿਲ ਵਿੱਚ ਛੇਦ ਨਾਲ ਸਾਲਾਂ ਤੱਕ ਜੂਝਦੀ ਰਹੀ ਗੁਰਪ੍ਰੀਤ ਕੌਰ; ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਦਿੱਤਾ ਨਵਾਂ ਜੀਵਨ ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਨਵੇਂ ਚੁਣੇ ਗਏ ਨਗਰ ਕੌਂਸਲਰਾਂ ਨੂੰ ਨਗਰ ਕੌਂਸਲ ਦਫ਼ਤਰ ਵਿਖੇ ਸਰਟੀਫਿਕੇਟ ਦਿੱਤੇ ਨਗਰ ਕੌਂਸਲ ਸੁਨਾਮ ਦੀਆਂ ਚੋਣਾਂ ਵਿੱਚ ਜਿੱਤ ਪ੍ਰਾਪਤ ਕਰਨ ਵਾਲੇ ਸਾਰੇ ਸਨਮਾਨਯੋਗ ਐਮ.ਸੀ. ਸਾਹਿਬਾਨ ਨੂੰ ਲੱਖ-ਲੱਖ ਵਧਾਈਆਂ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਵਾਲੀ ਮਸ਼ੀਨਾਂ ਲਈ ਬਿਨੈਕਾਰਾਂ ਦੀ ਚੋਣ 3 ਜੂਨ ਨੂੰ :-ਡਿਪਟੀ ਕਮਿਸ਼ਨਰ  ਤੰਬਾਕੂ ਦੇ ‘ਕੂਲ’ ਪ੍ਰਚਾਰ ਦੀ ਅਸਲੀਅਤ ਨੂੰ ਪਛਾਣਨ ਦੀ ਲੋੜ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਰਾਜਾ ਵੜਿੰਗ ਨੇ ਚਰਨਜੀਤ ਚੰਨੀ ਨਾਲ ਕੀਤੀ ਮੁਲਾਕਾਤ, ਕਿਹਾ- 'ਕਾਂਗਰਸ ਪੂਰੀ ਤਰ੍ਹਾਂ ਇਕਜੁੱਟ'

ਚੰਡੀਗੜ੍ਹ

ਸਰਕਾਰੀ ਪੌਲੀਟੈਕਨਿਕ ਕਾਲਜ ਖੂਨੀਮਾਜਰਾ ਵਿਖੇ ਸ਼ੁਰੂ ਹੋਣ ਜਾ ਰਹੇ ਸੈਂਟਰਲ ਟੂਲ ਰੂਮ ਐਕਸਟੈਂਸ਼ਨ ਸੈਂਟਰ ਸਬੰਧੀ ਮੋਹਾਲੀ ਦੇ ਉਦਯੋਗਪਤੀਆਂ ਨਾਲ ਮੀਟਿੰਗ

03 ਮਾਰਚ, 2025 08:04 PM
ਸਾਹਿਬਜ਼ਾਦਾ ਅਜੀਤ ਸਿੰਘ ਨਗਰ: ਜ਼ਿਲ੍ਹੇ ਦੇ ਸਰਕਾਰੀ ਪੌਲੀਟੈਕਨਿਕ ਕਾਲਜ ਖੂਨੀਮਾਜਰਾ ਵਿਖੇ  ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ, ਪੰਜਾਬ ਦੇ ਡਾਇਰੈਕਟਰ ਅਮਿਤ ਤਲਵਾੜ ਦੇ ਯਤਨਾਂ ਸਦਕਾ ਸ਼ੁਰੂ ਹੋਣ ਜਾ ਰਹੇ ਸੈਂਟਰਲ ਟੂਲ ਰੂਮ ਐਕਸਟੈਂਸ਼ਨ ਸੈਂਟਰ ਦੇ ਲਈ ਸਰਕਾਰੀ ਬਹੁਤਕਨੀਕੀ ਕਾਲਜ ਖੂਨੀਮਾਜਰਾ ਦੇ ਅਧਿਕਾਰੀਆਂ, ਸੈਂਟਰਲ ਟੂਲ ਰੂਮ ਦੇ ਅਧਿਕਾਰੀਆਂ ਅਤੇ ਮੋਹਾਲੀ ਸ਼ਹਿਰ ਦੇ ਉਦਯੋਗਪਤੀਆਂ ਦੀ ਇੱਕ ਸਾਂਝੀ ਮੀਟਿੰਗ, ਜਰਨਲ ਮੈਨੇਜਰ, ਜ਼ਿਲ੍ਹਾ ਉਦਯੋਗ ਕੇਂਦਰ, ਅਰਸ਼ਜੀਤ ਸਿੰਘ ਦੀ ਅਗਵਾਈ ਵਿਚ ਹੋਈ।

      ਸਰਕਾਰੀ ਪੌਲੀਟੈਕਨਿਕ ਕਾਲਜ ਖੂਨੀਮਾਜਰਾ ਦੇ ਅਫ਼ਸਰ ਇੰਚਾਰਜ, ਸਿਵਲ ਇੰਜੀਨੀਅਰਿੰਗ ਪ੍ਰੋ. ਗੁਰਬਖਸ਼ੀਸ਼ ਸਿੰਘ ਅਨਟਾਲ ਨੇ ਦੱਸਿਆ ਕਿ ਵਿਭਾਗ ਦੇ ਵਧੀਕ ਡਾਇਰੈਕਟਰ ਤਕਨੀਕੀ ਸਿੱਖਿਆ ਰਵਿੰਦਰ ਸਿੰਘ ਹੁੰਦਲ ਅਤੇ ਪ੍ਰਿੰਸੀਪਲ ਰਕਸ਼ਾ ਕਿਰਨ ਦੀ  ਅਗਵਾਈ ਵਿਚ ਕਰਵਾਈ ਗਈ ਇਸ ਮੀਟਿੰਗ ਦੌਰਾਨ ਐਕਸਟੈਂਸ਼ਨ ਸੈਂਟਰ ਦੇ ਕੋਰਸਾਂ, ਪਾਠਕ੍ਰਮ, ਉਦਯੋਗਿਕ ਇਕਾਈਆਂ ਦੇ ਨਾਲ ਤਾਲਮੇਲ, ਮੋਹਾਲੀ ਖੇਤਰ ਦੇ ਉਦਯੋਗ ਦੀਆਂ ਤਕਨੀਕੀ ਜ਼ਰੂਰਤਾਂ ਅਤੇ ਨਵੀਆਂ ਸੰਭਾਵਨਾਵਾਂ ਉਪਰ ਖੁੱਲ੍ਹ ਕੇ ਚਰਚਾ ਕੀਤੀ ਗਈ।

 ਸੈਂਟਰਲ ਟੂਲ ਰੂਮ ਲੁਧਿਆਣਾ ਦੇ ਮੁਖੀ ਟ੍ਰੇਨਿੰਗ, ਜਗਦੀਪ ਸਿੰਘ ਨੇ ਤਕਨੀਕੀ ਸਿੱਖਿਆ ਅਦਾਰਿਆਂ ਅਤੇ ਉਦਯੋਗਿਕ ਇਕਾਈਆਂ ਦੇ ਬੇਹਤਰ ਤਾਲਮੇਲ ਉਪਰ ਜ਼ੋਰ ਦਿੱਤਾ ਤਾਂ ਜੋ ਤਕਨੀਕੀ ਸਿੱਖਿਆ ਹਾਸਲ ਕਰਨ ਵਾਲੇ ਨੌਜਵਾਨ ਆਪਣੇ ਭਵਿੱਖ ਨੂੰ ਚੰਗੀ ਤਰ੍ਹਾਂ ਤਰਾਸ਼ ਸਕਣ।
   
     ਪ੍ਰੋ. ਅਮਿਤ ਕਪੂਰ ਨੇ ਇਲੈਕਟ੍ਰਾਨਿਕਸ, ਮਕੈਨੀਕਲ ਅਤੇ ਆਈ ਟੀ ਸੈਕਟਰ ਦੇ ਆਪਸੀ ਤਾਲਮੇਲ ਨਾਲ ਮੈਕਾਟੋਨਿਕਸ ਵਿਸ਼ੇ ਤੇ ਗੱਲਬਾਤ ਕੀਤੀ। ਜਨਰਲ ਮੈਨੇਜਰ, ਜ਼ਿਲ੍ਹਾ ਉਦਯੋਗ ਕੇਂਦਰ ਅਰਸ਼ਜੀਤ ਨੇ  ਕਿਹਾ ਕਿ ਉਪਰੋਕਤ ਐਕਸਟੈਂਸ਼ਨ ਸੈਂਟਰ ਦੇ ਖੁਲ੍ਹਣ ਨਾਲ ਇਸ ਖੇਤਰ ਦੇ ਨੌਜਵਾਨਾਂ ਨੂੰ ਤਾਂ ਫਾਇਦਾ ਹੋਵੇਗਾ ਹੀ, ਬਲਕਿ ਮੋਹਾਲੀ ਦੇ ਨਾਲ ਰਾਜਪੁਰਾ ਅਤੇ ਰੋਪੜ ਦੇ ਲਘੂ ਉਦਯੋਗ ਨੂੰ ਵੀ ਹੁਲਾਰਾ ਮਿਲੇਗਾ।
   
     ਇਸ ਮੌਕੇ ਕੰਵਰ ਹਰਵੀਰ ਸਿੰਘ ਢੀਂਡਸਾ ਨੇ ਉਦਯੋਗਿਕ ਇਕਾਈਆਂ ਵੱਲੋਂ ਤਕਨੀਕੀ ਸਿੱਖਿਆ ਵਿਭਾਗ ਦੇ ਇਸ ਨਵੇਕਲੇ ਉੱਦਮ ਲਈ ਵਿਭਾਗ ਦਾ ਧੰਨਵਾਦ ਕੀਤਾ।
 
     ਮੀਟਿੰਗ ਦੌਰਾਨ ਸਰਕਾਰੀ ਪੌਲੀਟੈਕਨਿਕ ਕਾਲਜ ਖੂਨੀਮਾਜਰਾ ਦੇ ਮੁੱਖੀ ਮਕੈਨੀਕਲ, ਸੰਜੀਵ ਜਿੰਦਲ ਅਤੇ ਪੀ. ਟੀ. ਯੂ. ਕੈਂਪਸ ਵੱਲੋਂ ਸਹਾਇਕ ਰਜਿਸਟਰਾਰ ਤਰੁਣ ਕਨੌਡੀਆ ਨੇ ਆਪਣੇ ਵਿਚਾਰ ਰੱਖੇ।
 
Have something to say? Post your comment

ਅਤੇ ਚੰਡੀਗੜ੍ਹ ਖਬਰਾਂ

ਚੰਡੀਗੜ੍ਹ 'ਚ ਬਾਰਡਰ 'ਤੇ ਡਟੇ ਕਿਸਾਨ, ਭਾਰੀ ਗਿਣਤੀ 'ਚ ਪੁਲਸ ਫੋਰਸ ਤਾਇਨਾਤ, ਪੜ੍ਹੋ ਪੂਰਾ ਮਾਮਲਾ

ਚੰਡੀਗੜ੍ਹ 'ਚ ਬਾਰਡਰ 'ਤੇ ਡਟੇ ਕਿਸਾਨ, ਭਾਰੀ ਗਿਣਤੀ 'ਚ ਪੁਲਸ ਫੋਰਸ ਤਾਇਨਾਤ, ਪੜ੍ਹੋ ਪੂਰਾ ਮਾਮਲਾ

ਚੰਡੀਗੜ੍ਹ 'ਚ ਲੱਗਿਆ ਸ਼ਰਾਬ ਦਾ ਲੰਗਰ! ਪੁਲਸ ਨੇ ਡੀ. ਜੇ. ਮਾਲਕ ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ 'ਚ ਲੱਗਿਆ ਸ਼ਰਾਬ ਦਾ ਲੰਗਰ! ਪੁਲਸ ਨੇ ਡੀ. ਜੇ. ਮਾਲਕ ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ ਪੁਲਸ ਵਿਭਾਗ 'ਚ ਵੱਡਾ ਫੇਰਬਦਲ, 37 ਅਫ਼ਸਰਾਂ ਨੂੰ ਕੀਤਾ ਇੱਧਰੋਂ-ਉੱਧਰ

ਚੰਡੀਗੜ੍ਹ ਪੁਲਸ ਵਿਭਾਗ 'ਚ ਵੱਡਾ ਫੇਰਬਦਲ, 37 ਅਫ਼ਸਰਾਂ ਨੂੰ ਕੀਤਾ ਇੱਧਰੋਂ-ਉੱਧਰ

40 ਹਜ਼ਾਰ ਲੀਟਰ ਤੋਂ ਵੱਧ ਪਾਣੀ ਵਰਤਣ ਵਾਲੇ ਅਦਾਰਿਆਂ ਲਈ ਸਖ਼ਤ ਹੁਕਮ, ਪੜ੍ਹੋ ਪੂਰੀ ਖ਼ਬਰ

40 ਹਜ਼ਾਰ ਲੀਟਰ ਤੋਂ ਵੱਧ ਪਾਣੀ ਵਰਤਣ ਵਾਲੇ ਅਦਾਰਿਆਂ ਲਈ ਸਖ਼ਤ ਹੁਕਮ, ਪੜ੍ਹੋ ਪੂਰੀ ਖ਼ਬਰ

ਹੋ ਗਿਆ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ, 23 ਮਈ ਤੋਂ ਬੰਦ ਰਹਿਣਗੇ ਚੰਡੀਗੜ੍ਹ ਦੇ ਸਕੂਲ

ਹੋ ਗਿਆ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ, 23 ਮਈ ਤੋਂ ਬੰਦ ਰਹਿਣਗੇ ਚੰਡੀਗੜ੍ਹ ਦੇ ਸਕੂਲ

ਚੰਡੀਗੜ੍ਹ 'ਚ 'ਨੋ ਵ੍ਹੀਕਲ ਡੇਅ', CTU ਬੱਸ ਰਾਹੀਂ ਸਮਾਰੋਹ 'ਚ ਪੁੱਜੇ ਰਾਜਪਾਲ ਗੁਲਾਬ ਚੰਦ ਕਟਾਰੀਆ

ਚੰਡੀਗੜ੍ਹ 'ਚ 'ਨੋ ਵ੍ਹੀਕਲ ਡੇਅ', CTU ਬੱਸ ਰਾਹੀਂ ਸਮਾਰੋਹ 'ਚ ਪੁੱਜੇ ਰਾਜਪਾਲ ਗੁਲਾਬ ਚੰਦ ਕਟਾਰੀਆ

ਚੰਡੀਗੜ੍ਹ 'ਚ ਵੱਡਾ ਐਨਕਾਊਂਟਰ, ਬੱਸ ਸਟੈਂਡ ਨੇੜੇ ਪੁਲਸ ਤੇ ਮੁਲਜ਼ਮਾਂ ਵਿਚਾਲੇ ਚੱਲੀਆਂ ਤਾੜ-ਤਾੜ ਗੋਲੀਆਂ

ਚੰਡੀਗੜ੍ਹ 'ਚ ਵੱਡਾ ਐਨਕਾਊਂਟਰ, ਬੱਸ ਸਟੈਂਡ ਨੇੜੇ ਪੁਲਸ ਤੇ ਮੁਲਜ਼ਮਾਂ ਵਿਚਾਲੇ ਚੱਲੀਆਂ ਤਾੜ-ਤਾੜ ਗੋਲੀਆਂ

ਭਿਆਨਕ ਗਰਮੀ ਦੇ ਮੱਦੇਨਜ਼ਰ ਹੈਲਥ ਐਡਵਾਈਜ਼ਰੀ ਜਾਰੀ, ਕੀ ਨਾ ਕਰੀਏ? ਪੜ੍ਹੋ ਸਿਹਤ ਵਿਭਾਗ ਦੀਆਂ ਹਦਾਇਤਾਂ

ਭਿਆਨਕ ਗਰਮੀ ਦੇ ਮੱਦੇਨਜ਼ਰ ਹੈਲਥ ਐਡਵਾਈਜ਼ਰੀ ਜਾਰੀ, ਕੀ ਨਾ ਕਰੀਏ? ਪੜ੍ਹੋ ਸਿਹਤ ਵਿਭਾਗ ਦੀਆਂ ਹਦਾਇਤਾਂ

ਬਾਈਕਾਂ-ਕਾਰਾਂ 'ਚ ਪੈਟਰੋਲ ਭਰਾਉਣ 'ਤੇ ਲੱਗੀ ਲਿਮਟ ਬਾਰੇ ਵੱਡੀ ਅਪਡੇਟ, ਚੰਡੀਗੜ੍ਹ ਪ੍ਰਸ਼ਾਸਨ ਨੇ ਜਾਰੀ ਕੀਤਾ ਬਿਆਨ

ਬਾਈਕਾਂ-ਕਾਰਾਂ 'ਚ ਪੈਟਰੋਲ ਭਰਾਉਣ 'ਤੇ ਲੱਗੀ ਲਿਮਟ ਬਾਰੇ ਵੱਡੀ ਅਪਡੇਟ, ਚੰਡੀਗੜ੍ਹ ਪ੍ਰਸ਼ਾਸਨ ਨੇ ਜਾਰੀ ਕੀਤਾ ਬਿਆਨ

ਚੰਡੀਗੜ੍ਹ ਦੇ ਕਲੱਬ 'ਚ ਲੱਗੀ ਭਿਆਨਕ ਅੱਗ, ਖਾਣਾ ਖਾ ਰਹੇ ਲੋਕਾਂ 'ਚ ਮਚ ਗਈ ਭਾਜੜ

ਚੰਡੀਗੜ੍ਹ ਦੇ ਕਲੱਬ 'ਚ ਲੱਗੀ ਭਿਆਨਕ ਅੱਗ, ਖਾਣਾ ਖਾ ਰਹੇ ਲੋਕਾਂ 'ਚ ਮਚ ਗਈ ਭਾਜੜ