Sunday, July 12, 2026
BREAKING
​ਜ਼ੀਰਕਪੁਰ: ਵੀ.ਆਈ.ਪੀ. ਰੋਡ 'ਤੇ ਸਾਲਾਂ ਪੁਰਾਣੀ ਜਲਭਰਾਅ ਦੀ ਸਮੱਸਿਆ ਦੇ ਹੱਲ ਲਈ ਕਾਰਜ ਸ਼ੁਰੂ ​ਨਵ-ਨਿਯੁਕਤ ਪ੍ਰਧਾਨ ਗੁਰਪ੍ਰੀਤ ਵਿਰਕ ਵੱਲੋਂ ਅਧਿਕਾਰੀਆਂ ਨਾਲ ਵਾਰਡ ਨੰਬਰ 6 ਦਾ ਨਿਰੀਖਣ, ​ਪ੍ਰਸ਼ਾਸਨਿਕ ਅਣਗਹਿਲੀ: ਜ਼ੀਰਕਪੁਰ-ਨਗਲਾ ਸੜਕ ਦੀ ਐਂਟਰੈਂਸ 'ਤੇ ਬਣੇ 2-2 ਫੁੱਟ ਡੂੰਘੇ ਖੱਡੇ, ਰੋਜ਼ਾਨਾ ਹਾਦਸਿਆਂ ਦਾ ਸ਼ਿਕਾਰ ਹੋ ਰਹੇ ਨੇ ਰਾਹਗੀਰ ਅਵਤਾਰ ਸਿੰਘ ਲੋਹਗੜ੍ਹ ਬਣੇ ਜ਼ੀਰਕਪੁਰ ਦੇ ਨਵੇਂ ਬਲਾਕ ਪ੍ਰਧਾਨ, ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਦਿੱਤੀ ਵਧਾਈ ਉੱਘੀ ਐਂਕਰ ਅਤੇ ਅਦਾਕਾਰਾ ਸਤਿੰਦਰ ਸੱਤੀ ਨੇ ਨੌਜਵਾਨ ਵੋਟਰਾਂ, ਖ਼ਾਸ ਕਰਕੇ ਲੜਕੀਆਂ ਨੂੰ SIR-2026 ਤਹਿਤ ਐਨਿਊਮਰੇਸ਼ਨ ਫਾਰਮ ਭਰਨ ਦੀ ਕੀਤੀ ਅਪੀਲ ਨਯਾਗਾਓਂ ਨਗਰ ਕੌਂਸਲ ਵਿੱਚ ਭਾਜਪਾ ਦਾ ਪ੍ਰਧਾਨ ਬਣਨਾ ਲੋਕਾਂ ਦੇ ਭਰੋਸੇ ਅਤੇ ਵਿਕਾਸ ਦੀ ਰਾਜਨੀਤੀ ਦੀ ਜਿੱਤ : ਨਰਿੰਦਰ ਸਿੰਘ ਰਾਣਾ ਮਾਨਸੂਨ ਦੀ ਸ਼ੁਰੂਆਤ ਮੌਕੇ ਐਸਡੀਐਮ ਤਰਸੇਮ ਚੰਦ ਵੱਲੋਂ ਰੁੱਖ ਲਗਾਉਣ ਮੁਹਿੰਮ ਦਾ ਆਗਾਜ ਪੰਜਾਬ 'ਚ ਫੜਿਆ ਗਿਆ ਨਸ਼ਾ ਸਪਲਾਈ ਕਰਨ ਵਾਲਾ ਗਿਰੋਹ, ਹੈਰੋਇਨ ਦੀ ਵੱਡੀ ਖੇਪ ਤੇ ਡਰੱਗ ਮਨੀ ਬਰਾਮਦ ਪੰਜਾਬ ਕਾਂਗਰਸ ਦੇ ਕਲੇਸ਼ 'ਤੇ ਬੋਲੇ ਰਾਜਾ ਵੜਿੰਗ, ਅਗਲੇ ਦੋ ਦਿਨਾਂ 'ਚ ਸਾਰੇ ਇਕੋ ਮੰਚ 'ਤੇ ਹੋ ਸਕਦੇ ਨੇ ਇਕੱਠੇ ਵਾਧਾ ਲੈ ਕੇ ਬੰਦ ਹੋਏ ਬਾਜ਼ਾਰ, ਸੈਂਸੈਕਸ-ਨਿਫਟੀ ਨੇ ਦਰਜ ਕੀਤਾ ਵੱਡਾ ਉਛਾਲ, ਜਾਣੋ ਤੇਜ਼ੀ ਦੇ ਕਾਰਨ

ਬਾਜ਼ਾਰ

ਸਰਕਾਰੀ ਬੈਂਕਾਂ ’ਤੇ ਹੋਵੇਗੀ ਪੈਸਿਆਂ ਦੀ ਬਰਸਾਤ, FDI ਲਿਮਿਟ ਵਧਾ ਸਕਦੀ ਹੈ ਸਰਕਾਰ

28 ਅਕਤੂਬਰ, 2025 05:35 PM

ਨਵੀਂ ਦਿੱਲੀ : ਭਾਰਤ ਸਰਕਾਰ ਸਰਕਾਰੀ ਬੈਂਕਾਂ ’ਚ ਵਿਦੇਸ਼ੀ ਨਿਵੇਸ਼ (ਐੱਫ. ਡੀ. ਆਈ.) ਦੀ ਹੱਦ ਵਧਾ ਕੇ 49 ਫ਼ੀਸਦੀ ਤੱਕ ਕਰਨ ਦੀ ਯੋਜਨਾ ਬਣਾ ਰਹੀ ਹੈ, ਜੋ ਮੌਜੂਦਾ ਹੱਦ ਤੋਂ ਦੁੱਗਣੇ ਤੋਂ ਵੀ ਜ਼ਿਆਦਾ ਹੈ। ਇਹ ਦਾਅਵਾ ਇਕ ਮੀਡੀਆ ਚੈਨਲ ਦੀ ਇਕ ਹਾਲੀਆ ਰਿਪੋਰਟ ’ਚ ਕੀਤਾ ਗਿਆ ਹੈ। ਰਿਪੋਰਟ ਮੁਤਾਬਕ ਵਿੱਤ ਮੰਤਰਾਲਾ ਪਿਛਲੇ ਕੁਝ ਮਹੀਨਿਆਂ ਤੋਂ ਭਾਰਤੀ ਰਿਜ਼ਰਵ ਬੈਂਕ (ਆਰ. ਬੀ. ਆਈ.) ਨਾਲ ਇਸ ਪ੍ਰਸਤਾਵ ’ਤੇ ਚਰਚਾ ਕਰ ਰਿਹਾ ਹੈ। ਹਾਲਾਂਕਿ ਅਜੇ ਇਹ ਪ੍ਰਸਤਾਵ ਅੰਤਿਮ ਰੂਪ ਨਾਲ ਤੈਅ ਨਹੀਂ ਹੋਇਆ ਹੈ।

ਭਾਰਤ ਦੇ ਬੈਂਕਿੰਗ ਖੇਤਰ ’ਚ ਵਿਦੇਸ਼ੀ ਨਿਵੇਸ਼ਕਾਂ ਦੀ ਰੁਚੀ ਲਗਾਤਾਰ ਵਧ ਰਹੀ ਹੈ। ਇਸ ਦੀਆਂ ਉਦਾਹਰਣਾਂ ਹਨ ਦੁਬਈ ਦੀ ਐਮਿਰੇਟਸ ਐੱਨ. ਬੀ. ਡੀ. ਵੱਲੋਂ ਹਾਲ ਹੀ ’ਚ 3 ਅਰਬ ਡਾਲਰ ’ਚ ਆਰ. ਬੀ. ਐੱਲ. ਬੈਂਕ ’ਚ 60 ਫ਼ੀਸਦੀ ਹਿੱਸੇਦਾਰੀ ਖਰੀਦਣਾ ਅਤੇ ਜਾਪਾਨ ਦੇ ਸੁਮਿਤੋਮੋ ਮਿਤਸੁਈ ਬੈਂਕਿੰਗ ਕਾਰਪ ਵੱਲੋਂ ਯੈੱਸ ਬੈਂਕ ’ਚ 1.6 ਅਰਬ ਡਾਲਰ ’ਚ 20 ਫ਼ੀਸਦੀ ਹਿੱਸੇਦਾਰੀ ਖਰੀਦਣਾ ਹੈ, ਜਿਸ ਨੂੰ ਬਾਅਦ ’ਚ ਉਨ੍ਹਾਂ 4.99 ਫ਼ੀਸਦੀ ਹੋਰ ਵਧਾ ਲਿਆ। ਵਿਦੇਸ਼ੀ ਮਾਲਕੀ ਦੀ ਹੱਦ ਵਧਾਉਣ ਨਾਲ ਇਨ੍ਹਾਂ ਬੈਂਕਾਂ ਨੂੰ ਆਉਣ ਵਾਲੇ ਸਾਲਾਂ ’ਚ ਜ਼ਿਆਦਾ ਪੂੰਜੀ ਇਕੱਠੀ ਕਰਨ ’ਚ ਮਦਦ ਮਿਲੇਗੀ।

ਰਿਪੋਰਟ ’ਚ ਇਕ ਸੂਤਰ ਨੇ ਪੁਸ਼ਟੀ ਕੀਤੀ ਕਿ ਮੌਜੂਦਾ 20 ਫ਼ੀਸਦੀ ਹੱਦ ਨੂੰ ਵਧਾਉਣ ’ਤੇ ਚਰਚਾ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਕਦਮ ਸਰਕਾਰੀ ਅਤੇ ਨਿੱਜੀ ਬੈਂਕਾਂ ਦੇ ਨਿਯਮਾਂ ਦਰਮਿਆਨ ਦੇ ਅੰਤਰ ਨੂੰ ਘੱਟ ਕਰਨ ਦੀ ਕੋਸ਼ਿਸ਼ ਦਾ ਹਿੱਸਾ ਵੀ ਹੈ। ਭਾਰਤ ’ਚ ਨਿੱਜੀ ਬੈਂਕਾਂ ’ਚ ਵਿਦੇਸ਼ੀ ਨਿਵੇਸ਼ ਦੀ ਹੱਦ 74 ਫ਼ੀਸਦੀ ਤੱਕ ਹੈ। ਸਰਕਾਰੀ ਬੈਂਕਾਂ ’ਚ ਐੱਫ. ਡੀ. ਆਈ. ਹੱਦ ਨੂੰ 49 ਫ਼ੀਸਦੀ ਤੱਕ ਵਧਾਉਣ ਦਾ ਇਹ ਪ੍ਰਸਤਾਵ ਪਹਿਲਾਂ ਕਦੇ ਜਨਤਕ ਨਹੀਂ ਕੀਤਾ ਗਿਆ ਸੀ। ਰਿਪੋਰਟ ’ਚ ਸੂਤਰਾਂ ਨੇ ਨਾਂ ਨਾ ਦੱਸਣ ਦੀ ਸ਼ਰਤ ’ਤੇ ਦੱਸਿਆ ਕਿ ਅਜੇ ਤੱਕ ਇਹ ਚਰਚਾਵਾਂ ਜਨਤਕ ਨਹੀਂ ਹਨ। ਹਾਲਾਂਕਿ ਭਾਰਤ ਦੇ ਵਿੱਤ ਮੰਤਰਾਲਾ ਅਤੇ ਆਰ. ਬੀ. ਆਈ. ਨੇ ਇਸ ਮਾਮਲੇ ’ਚ ਅਜੇ ਤੱਕ ਕੁਝ ਨਹੀਂ ਕਿਹਾ ਹੈ।

ਇੰਨੀ ਹੋ ਸਕਦੀ ਹੈ ਸਰਕਾਰ ਦੀ ਹਿੱਸੇਦਾਰੀ
ਭਾਰਤ ’ਚ ਫਿਲਹਾਲ 12 ਸਰਕਾਰੀ ਬੈਂਕ ਹਨ, ਜਿਨ੍ਹਾਂ ਦੇ ਕੁੱਲ ਐਸੈੱਟਸ ਮਾਰਚ ਤੱਕ 171 ਟ੍ਰਿਲੀਅਨ ਰੁਪਏ (1.95 ਟ੍ਰਿਲੀਅਨ ਡਾਲਰ) ਸਨ, ਜੋ ਦੇਸ਼ ਦੇ ਬੈਂਕਿੰਗ ਖੇਤਰ ਦਾ ਲੱਗਭਗ 55 ਫ਼ੀਸਦੀ ਹਿੱਸਾ ਹਨ। ਪਹਿਲੇ ਸੂਤਰ ਅਨੁਸਾਰ ਸਰਕਾਰ ਇਨ੍ਹਾਂ ਬੈਂਕਾਂ ’ਚ ਆਪਣੀ ਘੱਟ ੋ- ਘੱਟ ਹਿੱਸੇਦਾਰੀ 51 ਫ਼ੀਸਦੀ ਬਣਾਏ ਰੱਖਣ ਦੀ ਯੋਜਨਾ ’ਚ ਹੈ। ਫਿਲਹਾਲ ਸਾਰੇ 12 ਬੈਂਕਾਂ ’ਚ ਸਰਕਾਰ ਦੀ ਹਿੱਸੇਦਾਰੀ ਇਸ ਤੋਂ ਕਾਫ਼ੀ ਜ਼ਿਆਦਾ ਹੈ। ਸਤੰਬਰ 30 ਤੱਕ ਦੇ ਅੰਕੜਿਆਂ ਅਨੁਸਾਰ ਸਰਕਾਰੀ ਬੈਂਕਾਂ ’ਚ ਵਿਦੇਸ਼ੀ ਨਿਵੇਸ਼ ਕੇਨਰਾ ਬੈਂਕ ’ਚ ਕਰੀਬ 12 ਫ਼ੀਸਦੀ ਤੱਕ ਹੈ, ਜਦੋਂ ਕਿ ਯੂਕੋ ਬੈਂਕ ’ਚ ਇਹ ਲੱਗਭਗ ਸਿਫ਼ਰ ਹੈ। ਆਮ ਤੌਰ ’ਤੇ ਸਰਕਾਰੀ ਬੈਂਕਾਂ ਨੂੰ ਨਿੱਜੀ ਬੈਂਕਾਂ ਦੇ ਮੁਕਾਬਲੇ ਕਮਜ਼ੋਰ ਮੰਨਿਆ ਜਾਂਦਾ ਹੈ । ਇਨ੍ਹਾਂ ਨੂੰ ਅਕਸਰ ਗਰੀਬ ਵਰਗਾਂ ਨੂੰ ਕਰਜ਼ਾ ਦੇਣ ਅਤੇ ਦਿਹਾਤੀ ਇਲਾਕਿਆਂ ’ਚ ਬ੍ਰਾਂਚਾਂ ਖੋਲ੍ਹਣ ਦੀ ਜ਼ਿੰਮੇਵਾਰੀ ਦਿੱਤੀ ਜਾਂਦੀ ਹੈ।

Have something to say? Post your comment

ਅਤੇ ਬਾਜ਼ਾਰ ਖਬਰਾਂ

ਵਾਧਾ ਲੈ ਕੇ ਬੰਦ ਹੋਏ ਬਾਜ਼ਾਰ, ਸੈਂਸੈਕਸ-ਨਿਫਟੀ ਨੇ ਦਰਜ ਕੀਤਾ ਵੱਡਾ ਉਛਾਲ, ਜਾਣੋ ਤੇਜ਼ੀ ਦੇ ਕਾਰਨ

ਵਾਧਾ ਲੈ ਕੇ ਬੰਦ ਹੋਏ ਬਾਜ਼ਾਰ, ਸੈਂਸੈਕਸ-ਨਿਫਟੀ ਨੇ ਦਰਜ ਕੀਤਾ ਵੱਡਾ ਉਛਾਲ, ਜਾਣੋ ਤੇਜ਼ੀ ਦੇ ਕਾਰਨ

LPG ਗਾਹਕਾਂ ਲਈ ਮਹੱਤਵਪੂਰਨ ਅਪਡੇਟ: ਜਾਣੋ ਗੈਸ ਕੁਨੈਕਸ਼ਨ ਨਾਲ ਜੁੜੇ ਇਹਨਾਂ ਨਵੇਂ ਨਿਯਮਾਂ ਬਾਰੇ

LPG ਗਾਹਕਾਂ ਲਈ ਮਹੱਤਵਪੂਰਨ ਅਪਡੇਟ: ਜਾਣੋ ਗੈਸ ਕੁਨੈਕਸ਼ਨ ਨਾਲ ਜੁੜੇ ਇਹਨਾਂ ਨਵੇਂ ਨਿਯਮਾਂ ਬਾਰੇ

ਮਾਨਿਟਰੀ ਪਾਲਿਸੀ ਲਈ RBI ਨੇ ਸ਼ੁਰੂ ਕੀਤੇ 3 ਵੱਡੇ ਸਰਵੇਖਣ

ਮਾਨਿਟਰੀ ਪਾਲਿਸੀ ਲਈ RBI ਨੇ ਸ਼ੁਰੂ ਕੀਤੇ 3 ਵੱਡੇ ਸਰਵੇਖਣ

Flipkart ਨੇ ਫੂਡ ਐਂਡ ਨਿਊਟ੍ਰੀਸ਼ੀਅਨ ਕੈਟਾਗਰੀ ’ਚ 50 ਫੀਸਦੀ ਦਾ ਵਾਧਾ ਕੀਤਾ ਦਰਜ

Flipkart ਨੇ ਫੂਡ ਐਂਡ ਨਿਊਟ੍ਰੀਸ਼ੀਅਨ ਕੈਟਾਗਰੀ ’ਚ 50 ਫੀਸਦੀ ਦਾ ਵਾਧਾ ਕੀਤਾ ਦਰਜ

ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਰਿਕਵਰੀ : ਸੈਂਸੈਕਸ 238 ਅੰਕ ਚੜ੍ਹਿਆ ਤੇ ਨਿਫਟੀ 23,900 ਦੇ ਪਾਰ ਬੰਦ

ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਰਿਕਵਰੀ : ਸੈਂਸੈਕਸ 238 ਅੰਕ ਚੜ੍ਹਿਆ ਤੇ ਨਿਫਟੀ 23,900 ਦੇ ਪਾਰ ਬੰਦ

Gold-Silver ਦੀਆਂ ਕੀਮਤਾਂ ਦਾ U-Turn, ਡਿੱਗਣ ਤੋਂ ਬਾਅਦ ਅਚਾਨਕ ਉਛਾਲੇ ਰੇਟ

Gold-Silver ਦੀਆਂ ਕੀਮਤਾਂ ਦਾ U-Turn, ਡਿੱਗਣ ਤੋਂ ਬਾਅਦ ਅਚਾਨਕ ਉਛਾਲੇ ਰੇਟ

ਖੰਡ ਦੀਆਂ ਕੀਮਤਾਂ ’ਚ ਅਚਾਨਕ ਆਈ ਤੇਜ਼ੀ! 6-7 ਫੀਸਦੀ ਤੱਕ ਚੜ੍ਹੇ ਭਾਅ

ਖੰਡ ਦੀਆਂ ਕੀਮਤਾਂ ’ਚ ਅਚਾਨਕ ਆਈ ਤੇਜ਼ੀ! 6-7 ਫੀਸਦੀ ਤੱਕ ਚੜ੍ਹੇ ਭਾਅ

RBI ਨੇ ਕ੍ਰਿਪਟੋਕਰੰਸੀਆਂ 'ਤੇ ਅਪਣਾਇਆ ਸਖ਼ਤ ਰੁਖ਼ , ਫਿਰ ਤੋਂ ਪਾਬੰਦੀ ਲਗਾਉਣ ਦੇ ਦਿੱਤੇ ਸੰਕੇਤ

RBI ਨੇ ਕ੍ਰਿਪਟੋਕਰੰਸੀਆਂ 'ਤੇ ਅਪਣਾਇਆ ਸਖ਼ਤ ਰੁਖ਼ , ਫਿਰ ਤੋਂ ਪਾਬੰਦੀ ਲਗਾਉਣ ਦੇ ਦਿੱਤੇ ਸੰਕੇਤ

ਗੁੰਮਰਾਹਕੁੰਨ ਦਾਅਵਿਆਂ ’ਤੇ FSSAI ਸਖਤ, Lotte India, Ferns n Petals ਅਤੇ Kubera Foods ਨੂੰ ਨੋਟਿਸ

ਗੁੰਮਰਾਹਕੁੰਨ ਦਾਅਵਿਆਂ ’ਤੇ FSSAI ਸਖਤ, Lotte India, Ferns n Petals ਅਤੇ Kubera Foods ਨੂੰ ਨੋਟਿਸ

ਟਰੰਪ ਦੇ ਬਿਆਨ ਕਾਰਨ ਤਾਸ਼ ਦੇ ਪੱਤਿਆਂ ਵਾਂਹ ਢਹਿ ਗਿਆ ਸ਼ੇਅਰ ਬਾਜ਼ਾਰ, ਸੈਂਸੈਕਸ 1663 ਅੰਕ ਡਿੱਗ ਕੇ ਬੰਦ

ਟਰੰਪ ਦੇ ਬਿਆਨ ਕਾਰਨ ਤਾਸ਼ ਦੇ ਪੱਤਿਆਂ ਵਾਂਹ ਢਹਿ ਗਿਆ ਸ਼ੇਅਰ ਬਾਜ਼ਾਰ, ਸੈਂਸੈਕਸ 1663 ਅੰਕ ਡਿੱਗ ਕੇ ਬੰਦ