ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਨੈਸ਼ਨਲ ਸਾਇੰਸ ਸੈਂਟਰ , ਭਾਰਤ ਸਰਕਾਰ ਨਵੀ ਦਿੱਲੀ ਦੇ ਹੁਕਮਾਂ ਅਨੁਸਾਰ ਰਾਜ ਵਿਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਵੱਲੋਂ ਅੱਠਵੀਂ ਤੋਂ ਦਸਵੀਂ ਜਮਾਤ ਵਿੱਚ ਪੜ੍ਹ ਰਹੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਸਮਾਜ ਅਤੇ ਵਿਗਿਆਨ ਵਿਸ਼ੇ ਤੇ ਜ਼ਿਲ੍ਹਾ ਸਿੱਖਿਆ ਅਫਸਰ ਮੈਡਮ ਅਨੀਤਾ ਸ਼ਰਮਾ, ਉਪ ਜ਼ਿਲ੍ਹਾ ਸਿੱਖਿਆ ਅਫਸਰ ਲਖਬੀਰ ਸਿੰਘ ਅਤੇ ਜ਼ਿਲ੍ਹਾ ਸਾਇੰਸ ਸੁਪਰਵਾਈਜਰ ਸਤਨਾਮ ਸਿੰਘ ਅਤੇ ਸਕੂਲ ਇੰਚਾਰਜ ਮੈਡਮ ਰਵਿਤਾ ਢਿੱਲੋਂ ਦੀ ਯੋਗ ਅਗਵਾਈ ਹੇਠ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੌਰਾ ਵਿਖੇ ਜਿਲਾ ਪੱਧਰੀ ਨੈਸ਼ਨਲ ਸਾਇੰਸ ਡਰਾਮਾ ਕਰਵਾਇਆ ਗਿਆ। ਇਸ ਮੌਕੇ ਸਕੂਲ ਇੰਚਾਰਜ ਮੈਡਮ ਰਵਿਤਾ ਢਿੱਲੋਂ ਨੇ ਇਸ ਮੁਕਾਬਲੇ ਦਾ ਹਿੱਸਾ ਬਣਨ ਲਈ ਆਏ ਹੋਏ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਜੀ ਆਇਆ ਆਖਿਆ।ਇਸ ਮੁਕਾਬਲੇ ਵਿੱਚ ਜ਼ਿਲ੍ਹਾ ਪੱਧਰ ਵੱਖ ਵੱਖ 18 ਸਕੂਲਾਂ ਦੀਆਂ ਟੀਮਾਂ ਨੇ ਭਾਗ ਲਿਆ।
ਜਿਲਾ ਸਾਇੰਸ ਸੁਪਰਵਾਈਜ਼ਰ ਸਤਨਾਮ ਸਿੰਘ ਨੇ ਦੱਸਿਆ ਕਿ ਸਮਾਜ ਅਤੇ ਵਿਗਿਆਨ ਵਿਸ਼ੇ ਅਧੀਨ ਕਰਵਾਏ ਜਾ ਰਹੇ ਇਹਨਾਂ ਮੁਕਾਬਲਿਆਂ ਦੇ ਸਬ ਥੀਮ ਕਰਿਤਰਿਮ ਬੁੱਧੀਮਤਾ: ਮਿੱਤਰ, ਸਾਧਨ ਜਾਂ ਖਤਰਾ ,ਬਿਜਲਈ ਵਾਹਨ :ਅੱਗੇ ਵਧਣ ਦਾ ਰਾਹ, ਅੰਤਰ ਤਾਰਕੀ ਆਵਾਸ ਅਤੇ ਸਮੁੰਦਰਾਂ ਦੀ ਬਹਾਲੀ :ਆਉਣ ਵਾਲੀਆਂ ਪੀੜੀਆਂ ਦੀ ਸੰਭਾਲ ਸਨ। ਸਾਰੀਆਂ ਟੀਮਾਂ ਨੇ ਬਾਖੂਬੀ ਵੱਖ ਵੱਖ ਵਿਸ਼ਿਆਂ ਦੇ ਨਾਲ ਕਲਾ ਦਾ ਪ੍ਰਦਰਸ਼ਨ ਕੀਤਾ। ਇਹਨਾਂ ਮੁਕਾਬਲਿਆਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਟੈਂਡਾ ਨੇ ਪਹਿਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਰਾਲਾ ਨੇ ਦੂਜਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੂਰਾਪੁਰ ਨੇ ਤੀਸਰਾ ਸਥਾਨ ਹਾਸਿਲ ਕੀਤਾ। ਇਹਨਾਂ ਮੁਕਾਬਲਿਆਂ ਵਿੱਚ ਲੈਕਚਰਾਰ ਇੰਦਰਜੀਤ ਪਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁਕੰਦਪੁਰ ਨੇ ਬੈਸਟ ਡਾਇਰੈਕਟਰ, ਮੈਡਮ ਸ਼ਿਖਾ ਸਰਕਾਰੀ ਹਾਈ ਸਕੂਲ ਚੰਨਿਆਣੀ ਖੁਰਦ ਨੇ ਬੈਸਟ ਸਕ੍ਰਿਪਟ, ਪ੍ਰਭਲੀਨ ਮਡਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੂਰਾਪੁਰ ਨੇ ਬੈਸਟ ਐਕਟਰ ਅਤੇ ਵੈਸ਼ਾਲੀ ਪੀਐਮ ਸ੍ਰੀ ਸਰਕਾਰੀ ਸੀਨੀਅਰ ਰੱਤੇਵਾਲ ਨੇ ਬੈਸਟ ਐਕਟਰਸ ਦਾ ਸਥਾਨ ਹਾਸਲ ਕੀਤਾ। ਇਸ ਮੌਕੇ ਸੁਭਾਸ਼ ਸੱਲਵੀ ਲੈਕਚਰਰ ਪੰਜਾਬੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਬਿੰਦਪੁਰ, ਮੈਡਮ ਅਨੀਤਾ ਭਾਰਤੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੱਕ ਬਿਲਗਾ ਅਤੇ ਸੁਰਜੀਤ ਸਿੰਘ ਸਾਇੰਸ ਅਧਿਆਪਕ ਸਰਕਾਰੀ ਹਾਈ ਸਕੂਲ ਨੂਰਪੁਰ ਜ਼ਿਲਾ ਹੁਸ਼ਿਆਰਪੁਰ ਨੇ ਬਤੌਰ ਜੱਜਮੈਂਟ ਭੂਮਿਕਾ ਨਿਭਾਈ ਗਈ। ਇਸ ਮੌਕੇ ਇੰਚਾਰਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੈਡਮ ਰੇਖਾ, ਪ੍ਰਿੰਸੀਪਲ ਰਜਨੀਸ਼ ਕੁਮਾਰ, ਰਮਨ ਰਾਣੀ, ਜਸਪ੍ਰੀਤ ਕੌਰ ,ਜਸਵੀਰ ਚੰਦ ,ਕਮਲਦੀਪ ਸੱਲਣ, ਸੰਦੀਪ ਕੁਮਾਰ, ਗੁਰਜੀਤ ਸਿੰਘ, ਪ੍ਰਵੀਨ ਕੌਰ ,ਸੁਨੰਦਾ ਸ਼ਰਮਾ ਆਦਿ ਹਾਜ਼ਰ ਸਨ।