Thursday, July 31, 2025
BREAKING
ਭਾਰਤ ਦੀ ਪਹਿਲੀ ਅਡੋਬ ਐਕਸਪ੍ਰੈਸ ਲਾਉਂਜ ਲੈਬਾਰਟਰੀ ਦਾ ਚੰਡੀਗੜ੍ਹ ਯੂਨੀਵਰਸਿਟੀ ’ਚ ਹੋਇਆ ਉਦਘਾਟਨ ਮੋਰਾਂਵਾਲੀ ਸਕੂਲ 'ਚ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮਨੋਰੰਜਕ ਪ੍ਰੋਗ੍ਰਾਮ ਸ੍ਰੀ ਸੂਰਜਕੁੰਡ ਸਰਵਹਿੱਤਕਾਰੀ ਵਿੱਦਿਆ ਮੰਦਰ ਸੁਨਾਮ ਵਿੱਚ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਬਹੁਤ ਹੀ ਸ਼ਰਧਾਪੂਰਵਕ ਮਨਾਇਆ ਗਿਆ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਿਆਲਾ ਵਿਖੇ ਬੱਚਿਆਂ ਨੂੰ ਬਾਲ ਅਧਿਕਾਰਾਂ ਅਤੇ ਪੌਕਸੋ ਐਕਟ ਬਾਰੇ ਕੀਤਾ ਜਾਗਰੂਕ ਪ੍ਰਜਾਪਿਤਾ ਬ੍ਰਹਮਾਕੁਮਾਰੀ ਈਸ਼ਵਰੀ ਵਿਸ਼ਵਵਿਦਿਆਲਾ ਸ਼ਾਖਾ ਨਵਾਂਸ਼ਹਿਰ ਵੱਲੋਂ ਰੱਖੜੀ ਦਾ ਤਿਉਹਾਰ ਮਨਾਇਆ ਲੈਡ ਪੂਲਿੰਗ  ਸਕੀਮ ਦੇ ਵਿਰੋਧ ਵਿੱਚ ਕਿਸਾਨਾ ਨੇ ਕੱਢਿਆ ਟਰੈਕਟਰ ਮਾਰਚ ਐਸ ਡੀ ਐਮ ਦਿਵਿਆ ਪੀ ਨੇ ਮਿਡ-ਡੇਅ ਮੀਲ ਸਕੀਮ ਦਾ ਨਿਰੀਖਣ ਕਰਨ ਲਈ ਸਰਕਾਰੀ ਸਕੂਲ ਸਹੌੜਾਂ ਦਾ ਦੌਰਾ ਕੀਤਾ ਜਨਤਕ ਖੇਤਰ ਦੀਆਂ ਬੈਂਕਾਂ ਦਾ ਸੂਬੇ ਦੀ ਆਰਥਿਕਤਾ ਨੂੰ ਹੁਲਾਰਾ ਦੇਣ ਚ ਵੱਡਾ ਯੋਗਦਾਨ: ਵਿੱਤ ਮੰਤਰੀ ਹਰਪਾਲ ਲੰਘ ਚੀਮਾ ਰੂਸ 'ਚ 8.8 ਤੀਬਰਤਾ ਦੇ ਭੂਚਾਲ ਮਗਰੋਂ ਅਮਰੀਕਾ ਤੱਕ ਪੁੱਜੀਆਂ ਸੁਨਾਮੀ ਦੀਆਂ ਲਹਿਰਾਂ! ਐਡਵਾਈਜ਼ਰੀ ਜਾਰੀ ਆਸਟ੍ਰੇਲੀਆ ਦਾ ਪਹਿਲਾ ਰਾਕੇਟ ਉਡਾਣ ਭਰਨ ਤੋਂ 14 ਸਕਿੰਟਾਂ ਬਾਅਦ ਕਰੈਸ਼

ਪੰਜਾਬ

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਿਆਲਾ ਵਿਖੇ ਬੱਚਿਆਂ ਨੂੰ ਬਾਲ ਅਧਿਕਾਰਾਂ ਅਤੇ ਪੌਕਸੋ ਐਕਟ ਬਾਰੇ ਕੀਤਾ ਜਾਗਰੂਕ

30 ਜੁਲਾਈ, 2025 06:11 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ)  : ਜਿਲਾ ਪ੍ਰੋਗਰਾਮ ਅਫਸਰ ਜਗਰੂਪ ਸਿੰਘ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਅਨੁਸਾਰ, ਜਿਲਾ ਬਾਲ ਸੁਰੱਖਿਆ ਅਫਸਰ  ਕੰਚਨ ਅਰੋੜਾ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ  ਸਕੂਲ, ਹਿਆਲਾਵਿਖੇ 30 ਜੁਲਾਈ 2025 ਨੂੰ ਬੱਚਿਆਂ ਅਤੇ ਸਕੂਲ ਦੇ ਸਟਾਫ ਨੂੰ ਬਾਲ ਅਧਿਕਾਰਾਂ ਅਤੇ ਪੋਕਸੋ ਐਕਟ ਸਬੰਧੀ ਜਾਗਰੂਕ ਕਰਨ ਲਈ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ।

ਇਸ  ਮੌਕੇ ਦੌਰਾਨ ਗੌਰਵ ਸ਼ਰਮਾ ਬਾਲ ਸੁਰੱਖਿਆ ਅਫਸਰ (ਜਿਲ੍ਹਾ ਬਾਲ ਸੁਰੱਖਿਆ ਯੂਨਿਟ) ਵੱਲੋਂ ਪੋਕਸੋ ਐਕਟ ਅਤੇ ਬਾਲ ਅਧਿਕਾਰਾਂ ਬਾਰੇ ਜਾਣਕਾਰੀ ਦਿੰਦੇ ਦੱਸਿਆ ਗਿਆ ਕਿ ਲੜਕੇ ਅਤੇ ਲੜਕੀਆਂ ਦੇ ਸਰਬਪੱਖੀ ਵਿਕਾਸ ਲਈ ਸੁਰੱਖਿਤ ਮਾਹੌਲ ਹੋਣਾ ਜਰੂਰੀ ਹੈ ਜਿਸ ਦੀ ਸਿਰਜਣਾ ਕਰਨ ਲਈ ਸਰਕਾਰ ਵੱਲੋਂ ਬੱਚਿਆਂ ਨੂੰ ਕਾਨੂੰਨੀ ਸੁਰੱਖਿਆ ਪ੍ਰਦਾਨ ਕਰਨ ਲਈ ਪੋਕਸੋ ਐਕਟ ਲਾਗੂ ਕੀਤਾ ਗਿਆ ਹੈ, ਤਾਂ ਜੋ ਜ਼ੀਰੋ ਤੋਂ 18 ਸਾਲ ਦੇ ਬੱਚਿਆਂ ਨੂੰ ਕਿਸੇ ਵੀ ਤਰ੍ਹਾਂ ਦੇ ਸ਼ੋਸ਼ਣ ਦਾ ਸਾਹਮਣਾ ਨਾ ਕਰਨਾ ਪਵੇ, ਉਹਨਾਂ ਵੱਲੋਂ ਦੱਸਿਆ ਗਿਆ ਕਿ ਪੋਕਸੋ ਐਕਟ ਤਹਿਤ ਜ਼ੀਰੋ ਤੋਂ 18 ਸਾਲ ਤੱਕ ਦੇ ਬੱਚਿਆਂ ਨਾਲ ਕਿਸੇ ਵੀ ਤਰ੍ਹਾਂ ਦਾ ਦੁਰਵਿਵਹਾਰ ਕਰਨ ਵਾਲੇ ਵਿਅਕਤੀ ਲਈ ਸਖਤ ਤੋਂ ਸਖਤ ਸਜ਼ਾ ਦਾ ਪ੍ਰਾਵਧਾਨ ਹੈ, ਉਨਾਂ ਨੇ ਸਕੂਲ ਦੇ ਅਧਿਆਪਕਾਂ ਨੂੰ ਕਿਹਾ ਕਿ ਉਹ ਬੱਚਿਆਂ ਨਾਲ ਇਸ ਸੰਵੇਦਨਸ਼ੀਲ ਵਿਸ਼ੇ ਤੇ ਖੁੱਲ ਕੇ ਚਰਚਾ ਕਰਨ ਤਾਂ ਜੋ ਬੱਚਿਆਂ ਨੂੰ ਚੰਗੇ ਅਤੇ ਮਾੜੇ ਵਤੀਰੇ ਦਾ ਪਤਾ ਲੱਗ ਸਕੇ। ਉਨ੍ਹਾਂ ਵੱਲੋਂ ਬੱਚਿਆਂ ਨੂੰ ਗੁਡ ਟਚ ਅਤੇ ਬੈਡ ਟੱਚ ਸਬੰਧੀ ਜਾਣੂ ਕਰਵਾਇਆ ਗਿਆ ਅਤੇ ਕਿਹਾ ਕਿ ਜੇਕਰ ਕੋਈ ਵੀ ਬੱਚਾ ਕਿਸੇ ਵੀ ਤਰ੍ਹਾਂ ਦੇ ਦੁਰਵਿਵਹਾਰ ਦਾ ਸਾਹਮਣਾ ਕਰਦਾ ਹੈ ਤਾਂ ਉਹ ਬੇਝਿਜਕ ਇਸ ਬਾਰੇ ਆਪਣੇ ਮਾਪਿਆਂ ਜਾਂ ਆਪਣੇ ਅਧਿਆਪਕ ਨੂੰ ਦੱਸ ਸਕਦਾ ਹੈ ਤਾਂ ਜੋ ਦੁਰਵਿਵਹਾਰ ਕਰਨ ਵਾਲੇ ਵਿਅਕਤੀ ਖਿਲਾਫ ਪੋਕਸੋ ਐਕਟ ਤਹਿਤ ਪੁਲਿਸ ਵਿਭਾਗ ਦੇ ਸਹਿਯੋਗ ਨਾਲ ਉਚਿਤ ਕਾਰਵਾਈ ਕੀਤੀ ਜਾ ਸਕੇ।

ਇਸ ਤੋਂ ਇਲਾਵਾ ਦੀਪਕ ਕੇਸ ਵਰਕਰ ਚਾਈਲਡ ਲਾਈਨ ਵੱਲੋਂ ਬੱਚਿਆਂ ਨੂੰ ਦਿੱਤੀ ਜਾਣ ਵਾਲੀ ਸਪੋਂਸਰਸ਼ਿਪ ਅਤੇ ਫੋਸਟਰ ਕੇਅਰ ਸਕੀਮ ਬਾਰੇ ਜਾਣੂ ਕਰਵਾਇਆ ਗਿਆ ਜਿਸ ਦੇ ਤਹਿਤ ਲੋੜਵੰਦ ਅਤੇ ਬੇਸਹਾਰਾ ਬੱਚਿਆਂ ਦੀ ਪੜ੍ਹਾਈ ਨੂੰ ਜਾਰੀ ਰੱਖਣ ਲਈ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ  ਇਸ ਸਕੀਮ ਦਾ ਲਾਭ ਇੱਕ ਪਰਿਵਾਰ ਦੇ ਦੋ ਬੱਚੇ ਲੈ ਸਕਦੇ ਹਨ, ਕੋਈ ਵੀ ਵਿਧਵਾ ਔਰਤ, ਤਲਾਕ ਸਦਾਰਤ ਜਾਂ ਸਿੰਗਲ ਪੈਰੈਂਟ ਅਤੇ ਇਹੋ ਜਿਹੇ ਬੱਚੇ ਜਿਨਾਂ ਦੇ ਮਾਂ ਪਿਓ ਕਿਸੀ ਲਾ ਇਲਾਜ ਬਿਮਾਰੀ ਨਾਲ ਜੂਝ ਰਹੇ ਹੋਣ ਜਾਂ ਬੱਚਿਆਂ ਦੇ ਮਾਤਾ ਅਤੇ ਪਿਤਾ ਵਿੱਚੋਂ ਕੋਈ ਇੱਕ ਜੇਲ ਵਿੱਚ ਹੋਵੇ ਇਹੋ ਜਿਹੇ ਬੱਚਿਆਂ ਨੂੰ ਸਪੋਂਸਰਸ਼ਿਪ ਸਕੀਮ ਅਧੀਨ ਕਵਰ ਕੀਤਾ ਜਾਂਦਾ ਹੈ । ਉਨ੍ਹਾਂ ਦੱਸਿਆ ਕਿ ਜੇਕਰ ਕੋਈ ਵੀ ਲੋੜਵੰਦ ਅਤੇ ਬੇਸਹਾਰਾ ਬੱਚਾ ਸਕੀਮ ਦਾ ਲਾਭ ਲੈਣਾ ਚਾਹੁੰਦਾ ਹੈ ਤਾਂ ਉਹ ਜਿਲਾ ਪ੍ਰਬੰਧਕੀ ਕੰਪਲੈਕਸ ਤੀਜੀ ਮੰਜਿਲ ਕਮਰਾ ਨੰਬਰ 413 ਵਿੱਚ ਸੰਪਰਕ ਕਰ ਸਕਦਾ ਹੈ ਇਸ ਤੋਂ ਇਲਾਵਾ ਉਹਨਾਂ ਵੱਲੋਂ ਬੱਚਿਆਂ ਨੂੰ ਚਾਇਲਡ ਹੈਲਪ ਲਾਈਨ ਨੰਬਰ 1098 ਬਾਰੇ ਜਾਣੂ ਕਰਵਾਇਆ ਗਿਆ।

ਪ੍ਰੋਗਰਾਮ ਦੌਰਾਨ ਬੱਚਿਆਂ ਨੂੰ ਰਿਫਰੈਸ਼ਮੈਂਟ ਵੀ ਦਿੱਤੀ ਗਈ। ਉਪਰੋਕਤ ਮੌਕੇ ਜਿਲ੍ਹਾ ਬਾਲ ਸੁਰੱਖਿਆ ਯੂਨਿਟ ਤੋਂ ਗੌਰਵ ਸ਼ਰਮਾ ਬਾਲ ਸੁਰੱਖਿਆ ਅਫਸਰ ਅਤੇ ਦੀਪਕ ਕੇਸ ਵਰਕਰ ਅਤੇ ਸਕੂਲ ਪ੍ਰਿੰਸੀਪਲ ਸ਼੍ਰੀਮਤੀ ਸੁਮਨ ਬਲਾ, ਸਕੂਲ ਦੇ ਬੱਚਿਆਂ ਦੇ ਨਾਲ ਨਾਲ ਸਕੂਲ ਦੇ ਸਟਾਫ ਮੈਂਬਰ ਵੀ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਭਾਰਤ ਦੀ ਪਹਿਲੀ ਅਡੋਬ ਐਕਸਪ੍ਰੈਸ ਲਾਉਂਜ ਲੈਬਾਰਟਰੀ ਦਾ ਚੰਡੀਗੜ੍ਹ ਯੂਨੀਵਰਸਿਟੀ ’ਚ ਹੋਇਆ ਉਦਘਾਟਨ

ਭਾਰਤ ਦੀ ਪਹਿਲੀ ਅਡੋਬ ਐਕਸਪ੍ਰੈਸ ਲਾਉਂਜ ਲੈਬਾਰਟਰੀ ਦਾ ਚੰਡੀਗੜ੍ਹ ਯੂਨੀਵਰਸਿਟੀ ’ਚ ਹੋਇਆ ਉਦਘਾਟਨ

ਮੋਰਾਂਵਾਲੀ ਸਕੂਲ 'ਚ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮਨੋਰੰਜਕ ਪ੍ਰੋਗ੍ਰਾਮ

ਮੋਰਾਂਵਾਲੀ ਸਕੂਲ 'ਚ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮਨੋਰੰਜਕ ਪ੍ਰੋਗ੍ਰਾਮ

ਸ੍ਰੀ ਸੂਰਜਕੁੰਡ ਸਰਵਹਿੱਤਕਾਰੀ ਵਿੱਦਿਆ ਮੰਦਰ ਸੁਨਾਮ ਵਿੱਚ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਬਹੁਤ ਹੀ ਸ਼ਰਧਾਪੂਰਵਕ ਮਨਾਇਆ ਗਿਆ

ਸ੍ਰੀ ਸੂਰਜਕੁੰਡ ਸਰਵਹਿੱਤਕਾਰੀ ਵਿੱਦਿਆ ਮੰਦਰ ਸੁਨਾਮ ਵਿੱਚ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਬਹੁਤ ਹੀ ਸ਼ਰਧਾਪੂਰਵਕ ਮਨਾਇਆ ਗਿਆ

ਪ੍ਰਜਾਪਿਤਾ ਬ੍ਰਹਮਾਕੁਮਾਰੀ ਈਸ਼ਵਰੀ ਵਿਸ਼ਵਵਿਦਿਆਲਾ ਸ਼ਾਖਾ ਨਵਾਂਸ਼ਹਿਰ ਵੱਲੋਂ ਰੱਖੜੀ ਦਾ ਤਿਉਹਾਰ ਮਨਾਇਆ

ਪ੍ਰਜਾਪਿਤਾ ਬ੍ਰਹਮਾਕੁਮਾਰੀ ਈਸ਼ਵਰੀ ਵਿਸ਼ਵਵਿਦਿਆਲਾ ਸ਼ਾਖਾ ਨਵਾਂਸ਼ਹਿਰ ਵੱਲੋਂ ਰੱਖੜੀ ਦਾ ਤਿਉਹਾਰ ਮਨਾਇਆ

ਲੈਡ ਪੂਲਿੰਗ  ਸਕੀਮ ਦੇ ਵਿਰੋਧ ਵਿੱਚ ਕਿਸਾਨਾ ਨੇ ਕੱਢਿਆ ਟਰੈਕਟਰ ਮਾਰਚ

ਲੈਡ ਪੂਲਿੰਗ  ਸਕੀਮ ਦੇ ਵਿਰੋਧ ਵਿੱਚ ਕਿਸਾਨਾ ਨੇ ਕੱਢਿਆ ਟਰੈਕਟਰ ਮਾਰਚ

ਐਸ ਡੀ ਐਮ ਦਿਵਿਆ ਪੀ ਨੇ ਮਿਡ-ਡੇਅ ਮੀਲ ਸਕੀਮ ਦਾ ਨਿਰੀਖਣ ਕਰਨ ਲਈ ਸਰਕਾਰੀ ਸਕੂਲ ਸਹੌੜਾਂ ਦਾ ਦੌਰਾ ਕੀਤਾ

ਐਸ ਡੀ ਐਮ ਦਿਵਿਆ ਪੀ ਨੇ ਮਿਡ-ਡੇਅ ਮੀਲ ਸਕੀਮ ਦਾ ਨਿਰੀਖਣ ਕਰਨ ਲਈ ਸਰਕਾਰੀ ਸਕੂਲ ਸਹੌੜਾਂ ਦਾ ਦੌਰਾ ਕੀਤਾ

ਜਨਤਕ ਖੇਤਰ ਦੀਆਂ ਬੈਂਕਾਂ ਦਾ ਸੂਬੇ ਦੀ ਆਰਥਿਕਤਾ ਨੂੰ ਹੁਲਾਰਾ ਦੇਣ ਚ ਵੱਡਾ ਯੋਗਦਾਨ: ਵਿੱਤ ਮੰਤਰੀ ਹਰਪਾਲ ਲੰਘ ਚੀਮਾ

ਜਨਤਕ ਖੇਤਰ ਦੀਆਂ ਬੈਂਕਾਂ ਦਾ ਸੂਬੇ ਦੀ ਆਰਥਿਕਤਾ ਨੂੰ ਹੁਲਾਰਾ ਦੇਣ ਚ ਵੱਡਾ ਯੋਗਦਾਨ: ਵਿੱਤ ਮੰਤਰੀ ਹਰਪਾਲ ਲੰਘ ਚੀਮਾ

ਭਾਰਤ ਲਿਆਂਦੀ ਜਾਵੇਗੀ ਸ਼ਹੀਦ ਊਧਮ ਸਿੰਘ ਦੀ ਪਿਸੌਤਲ, ਪੰਜਾਬ ਸਰਕਾਰ ਨੇ ਕੇਂਦਰ ਅੱਗੇ ਰੱਖੀ ਮੰਗ

ਭਾਰਤ ਲਿਆਂਦੀ ਜਾਵੇਗੀ ਸ਼ਹੀਦ ਊਧਮ ਸਿੰਘ ਦੀ ਪਿਸੌਤਲ, ਪੰਜਾਬ ਸਰਕਾਰ ਨੇ ਕੇਂਦਰ ਅੱਗੇ ਰੱਖੀ ਮੰਗ

ਭਾਖੜਾ ਡੈਮ 'ਤੇ CISF ਦੀ ਤਾਇਨਾਤੀ ਦੀ ਤਿਆਰੀ! BBMB ਨੇ ਵਿਰੋਧ ਦੇ ਬਾਵਜੂਦ ਵੀ...

ਭਾਖੜਾ ਡੈਮ 'ਤੇ CISF ਦੀ ਤਾਇਨਾਤੀ ਦੀ ਤਿਆਰੀ! BBMB ਨੇ ਵਿਰੋਧ ਦੇ ਬਾਵਜੂਦ ਵੀ...

ਪੰਜਾਬ 'ਚ ਫੜਿਆ ਗਿਆ ਪਾਕਿਸਤਾਨੀ ਜਾਸੂਸ, ਹੈਰਾਨ ਕਰੇਗਾ ਪੂਰਾ ਮਾਮਲਾ

ਪੰਜਾਬ 'ਚ ਫੜਿਆ ਗਿਆ ਪਾਕਿਸਤਾਨੀ ਜਾਸੂਸ, ਹੈਰਾਨ ਕਰੇਗਾ ਪੂਰਾ ਮਾਮਲਾ