Friday, July 03, 2026
BREAKING
ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ: ਮੋਹਿੰਦਰ ਭਗਤ ਪੰਜਾਬ ਵੱਲੋਂ ਉਜ਼ਬੇਕਿਸਤਾਨ ਨਾਲ ਵਪਾਰ ਦੇ ਮੌਕੇ ਖੋਜਣ ਦਾ ਉਪਰਾਲਾ : ਖੁਰਾਕ ਕਮਿਸ਼ਨ ਨੇ ਮੱਧ ਏਸ਼ੀਆ ਨਾਲ ਰਣਨੀਤਕ ਸੰਪਰਕ ਦੀ ਅਗਵਾਈ ਕੀਤੀ ਪੰਜਾਬ ਸਰਕਾਰ ਨੇ ‘ਐਲਡਰਲਾਈਨ 14567’ ਰਾਹੀਂ ਬਜ਼ੁਰਗਾਂ ਲਈ ਸਹਾਇਤਾ ਪ੍ਰਣਾਲੀ ਨੂੰ ਕੀਤਾ ਹੋਰ ਮਜ਼ਬੂਤ ਸਵ. ਬਾਬੂ ਭਗਵਾਨ ਦਾਸ ਅਰੋੜਾ ਦੀ 26ਵੀਂ ਬਰਸੀ ਸ਼ਰਧਾ ਤੇ ਸਤਿਕਾਰ ਨਾਲ ਮਨਾਈ ਪੰਜਾਬ ਸਰਕਾਰ ਵੱਲੋਂ ਸਿਹਤ ਸੇਵਾਵਾਂ ਵਿੱਚ ਸ਼ਾਨਦਾਰ ਯੋਗਦਾਨ ਲਈ ਡੀ.ਐੱਮ.ਸੀ. ਡਾ. ਹਰਪ੍ਰੀਤ ਸਿੰਘ ਅਤੇ ਐੱਸ.ਐੱਮ.ਓ. ਡਾ. ਸਤਵਿੰਦਰਪਾਲ ਸਿੰਘ ਵੱਕਾਰੀ ਸਟੇਟ ਐਵਾਰਡ ਨਾਲ ਸਨਮਾਨਿਤ ਮਜੀਠੀਆ ਖ਼ਿਲਾਫ਼ ਦਰਜ FIR ਨੰਬਰ 91 ਦੇ ਮਾਮਲੇ 'ਚ ਸੁਣਵਾਈ ਮੁਕੰਮਲ, ਅਦਾਲਤ ਨੇ ਫ਼ੈਸਲਾ ਰਾਖਵਾਂ ਰੱਖਿਆ ਪੰਜਾਬ ਕਾਂਗਰਸ 'ਚ ਚੱਲ ਰਹੀ ਹਲਚਲ ਵਿਚਾਲੇ ਰਵਨੀਤ ਸਿੰਘ ਬਿੱਟੂ ਦਾ ਵੱਡਾ ਬਿਆਨ ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੇਂ ਅਹੁਦੇਦਾਰਾਂ ਦਾ ਐਲਾਨ! ਇਨ੍ਹਾਂ ਆਗੂਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ ਪੰਜਾਬ ਕਾਂਗਰਸ ਦੇ ਸਿਆਸੀ 'ਤੂਫ਼ਾਨ' ਤੇ ਚਰਨਜੀਤ ਚੰਨੀ ਬਾਰੇ ਕੇਵਲ ਢਿੱਲੋਂ ਦਾ ਵੱਡਾ ਬਿਆਨ ਨਰਿੰਦਰ ਮੋਦੀ ਅਗਲੇ ਹਫ਼ਤੇ ਜਾਣਗੇ ਨਿਊਜ਼ੀਲੈਂਡ!

ਪੰਜਾਬ

ਸਵ. ਬਾਬੂ ਭਗਵਾਨ ਦਾਸ ਅਰੋੜਾ ਦੀ 26ਵੀਂ ਬਰਸੀ ਸ਼ਰਧਾ ਤੇ ਸਤਿਕਾਰ ਨਾਲ ਮਨਾਈ

03 ਜੁਲਾਈ, 2026 06:04 PM
 
ਸੁਨਾਮ ਊਧਮ ਸਿੰਘ ਵਾਲਾ (ਰਮੇਸ਼ ਗਰਗ) : ਪੰਜਾਬ ਦੇ ਸਾਬਕਾ ਮੰਤਰੀ ਸਵਰਗੀ ਬਾਬੂ ਭਗਵਾਨ ਦਾਸ ਅਰੋੜਾ ਦੀ 26ਵੀਂ ਬਰਸੀ ਅੱਜ ਗੁਰੂ ਨਾਨਕ ਦੇਵ ਡੈਂਟਲ ਕਾਲਜ, ਸੁਨਾਮ ਊਧਮ ਸਿੰਘ ਵਾਲਾ ਵਿਖੇ ਸ਼ਰਧਾ ਅਤੇ ਸਤਿਕਾਰ ਨਾਲ ਮਨਾਈ ਗਈ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਅਰਦਾਸ ਉਪਰੰਤ ਕੀਰਤਨ ਦਰਬਾਰ ਸਜਾਇਆ ਗਿਆ ਅਤੇ ਲੋਕਾਂ ਦੀ ਸੇਵਾ ਲਈ ਮੁਫ਼ਤ ਡੈਂਟਲ ਅਤੇ ਮੈਡੀਕਲ ਕੈਂਪ ਵੀ ਲਗਾਇਆ ਗਿਆ। ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਰਾਜਨੀਤਿਕ, ਧਾਰਮਿਕ, ਸਮਾਜਿਕ ਅਤੇ ਸਿੱਖਿਆ ਖੇਤਰ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕਰਕੇ ਸਵ. ਬਾਬੂ ਭਗਵਾਨ ਦਾਸ ਅਰੋੜਾ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।
 
ਇਸ ਮੌਕੇ ਆਮ ਆਦਮੀ ਪਾਰਟੀ ਦੇ ਪੰਜਾਬ ਇਕਾਈ ਦੇ ਇੰਚਾਰਜ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਸਵ. ਬਾਬੂ ਭਗਵਾਨ ਦਾਸ ਅਰੋੜਾ ਵੱਲੋਂ ਕੀਤੀ ਨਿਸ਼ਕਾਮ ਲੋਕ ਸੇਵਾ, ਸਾਦਗੀ, ਇਮਾਨਦਾਰੀ ਅਤੇ ਸਮਾਜ ਪ੍ਰਤੀ ਸਮਰਪਣ ਹੀ ਹੈ ਕਿ 26 ਸਾਲ ਬਾਅਦ ਵੀ ਲੋਕ ਉਨ੍ਹਾਂ ਨੂੰ ਉਸੇ ਸਤਿਕਾਰ ਨਾਲ ਯਾਦ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਆਪਣੇ ਪਿਤਾ ਦੇ ਆਦਰਸ਼ਾਂ 'ਤੇ ਚੱਲਦਿਆਂ ਲੋਕ ਸੇਵਾ ਨੂੰ ਪੂਰੀ ਤਨਦੇਹੀ ਨਾਲ ਨਿਭਾ ਰਹੇ ਹਨ।
 
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ੍ਰੀ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਮਨੁੱਖ ਦੀ ਅਸਲ ਪਹਿਚਾਣ ਉਸ ਦੇ ਕਰਮਾਂ ਨਾਲ ਹੁੰਦੀ ਹੈ ਅਤੇ ਸਵ. ਬਾਬੂ ਭਗਵਾਨ ਦਾਸ ਅਰੋੜਾ ਨੇ ਆਪਣਾ ਸਮੁੱਚਾ ਜੀਵਨ ਲੋਕ ਭਲਾਈ ਨੂੰ ਸਮਰਪਿਤ ਕੀਤਾ। ਉਨ੍ਹਾਂ ਕਿਹਾ ਕਿ ਜਿਹੜੇ ਮਾਪੇ ਆਪਣੇ ਬੱਚਿਆਂ ਨੂੰ ਸੇਵਾ, ਸੱਚਾਈ ਅਤੇ ਇਮਾਨਦਾਰੀ ਦੇ ਸੰਸਕਾਰ ਦਿੰਦੇ ਹਨ, ਉਹ ਸਦਾ ਸਮਾਜ ਵਿੱਚ ਜਿਊਂਦੇ ਰਹਿੰਦੇ ਹਨ। ਉਨ੍ਹਾਂ ਅਰੋੜਾ ਪਰਿਵਾਰ ਵੱਲੋਂ ਲੋਕ ਸੇਵਾ ਦੀ ਇਸ ਪਰੰਪਰਾ ਨੂੰ ਨਿਰੰਤਰ ਜਾਰੀ ਰੱਖਣ ਦੀ ਸ਼ਲਾਘਾ ਕੀਤੀ।
 
ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਸਵ. ਬਾਬੂ ਭਗਵਾਨ ਦਾਸ ਅਰੋੜਾ ਸਿਰਫ਼ ਇੱਕ ਰਾਜਨੇਤਾ ਨਹੀਂ ਸਨ, ਸਗੋਂ ਆਪਣੇ ਆਪ ਵਿੱਚ ਇੱਕ ਸੰਸਥਾ ਸਨ, ਜਿਨ੍ਹਾਂ ਨੇ ਵਿਕਾਸ ਅਤੇ ਸਮਾਜ ਸੇਵਾ ਨੂੰ ਆਪਣੀ ਜ਼ਿੰਦਗੀ ਦਾ ਮਕਸਦ ਬਣਾਇਆ। ਉਨ੍ਹਾਂ ਕਿਹਾ ਕਿ 1996 ਵਿੱਚ ਗੁਰੂ ਨਾਨਕ ਦੇਵ ਡੈਂਟਲ ਕਾਲਜ ਦੀ ਸਥਾਪਨਾ ਕਰਨਾ ਉਨ੍ਹਾਂ ਦੀ ਦੂਰਅੰਦੇਸ਼ੀ ਦਾ ਪ੍ਰਤੀਕ ਸੀ, ਜਿਸ ਦਾ ਲਾਭ ਅੱਜ ਦੇਸ਼ ਅਤੇ ਵਿਦੇਸ਼ ਵਿੱਚ ਸੇਵਾਵਾਂ ਨਿਭਾ ਰਹੇ ਹਜ਼ਾਰਾਂ ਵਿਦਿਆਰਥੀਆਂ ਨੂੰ ਮਿਲ ਰਿਹਾ ਹੈ।
 
ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਵ. ਬਾਬੂ ਭਗਵਾਨ ਦਾਸ ਅਰੋੜਾ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਜੀਵਨ ਸਮਾਜ ਸੇਵਾ ਅਤੇ ਲੋਕ ਭਲਾਈ ਲਈ ਸਮਰਪਿਤ ਰਿਹਾ। ਉਨ੍ਹਾਂ ਕਿਹਾ ਕਿ ਅਜਿਹੀਆਂ ਮਹਾਨ ਸ਼ਖ਼ਸੀਅਤਾਂ ਦੇ ਆਦਰਸ਼ ਸਦਾ ਸਮਾਜ ਨੂੰ ਸਹੀ ਦਿਸ਼ਾ ਦਿੰਦੇ ਰਹਿੰਦੇ ਹਨ।
 
ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਸਮਾਗਮ ਵਿੱਚ ਸ਼ਾਮਲ ਹੋਈਆਂ ਸਮੂਹ ਸ਼ਖ਼ਸੀਅਤਾਂ ਅਤੇ ਸੰਗਤ ਦਾ ਧੰਨਵਾਦ ਕਰਦਿਆਂ ਕਿਹਾ ਕਿ ਭਾਵੇਂ ਉਨ੍ਹਾਂ ਦੇ ਪਿਤਾ ਨੂੰ ਇਸ ਸੰਸਾਰ ਤੋਂ ਵਿਛੜਿਆਂ 26 ਸਾਲ ਹੋ ਗਏ ਹਨ, ਪਰ ਉਨ੍ਹਾਂ ਦੇ ਆਦਰਸ਼, ਵਿਚਾਰ ਅਤੇ ਅਸ਼ੀਰਵਾਦ ਅੱਜ ਵੀ ਪਰਿਵਾਰ ਦੀ ਪ੍ਰੇਰਣਾ ਹਨ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਡੈਂਟਲ ਕਾਲਜ ਦੀ ਸਥਾਪਨਾ ਦਾ ਮਕਸਦ ਮੁਨਾਫ਼ਾ ਕਮਾਉਣਾ ਨਹੀਂ, ਸਗੋਂ ਮਾਲਵਾ ਖੇਤਰ ਦੇ ਨੌਜਵਾਨਾਂ ਨੂੰ ਉੱਚ ਸਿੱਖਿਆ ਅਤੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨਾ ਸੀ। ਅੱਜ ਇਸ ਸੰਸਥਾ ਤੋਂ ਸਿੱਖਿਆ ਪ੍ਰਾਪਤ ਕਰਕੇ ਹਜ਼ਾਰਾਂ ਵਿਦਿਆਰਥੀ ਦੇਸ਼-ਵਿਦੇਸ਼ ਵਿੱਚ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ, ਜੋ ਸਵ. ਬਾਬੂ ਭਗਵਾਨ ਦਾਸ ਅਰੋੜਾ ਦੀ ਦੂਰਅੰਦੇਸ਼ੀ ਅਤੇ ਸਮਾਜ ਪ੍ਰਤੀ ਵਚਨਬੱਧਤਾ ਦਾ ਜੀਵੰਤ ਪ੍ਰਮਾਣ ਹੈ।
 
ਇਸ ਮੌਕੇ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਸਵ. ਬਾਬੂ ਭਗਵਾਨ ਦਾਸ ਅਰੋੜਾ ਨਾਲ ਉਨ੍ਹਾਂ ਦਾ ਰਿਸ਼ਤਾ ਸਿਰਫ਼ ਰਾਜਨੀਤਿਕ ਨਹੀਂ, ਸਗੋਂ ਪਰਿਵਾਰਕ ਸੀ। ਉਨ੍ਹਾਂ ਕਿਹਾ ਕਿ ਸਵ. ਅਰੋੜਾ ਵੱਲੋਂ ਲੋਕ ਸੇਵਾ ਅਤੇ ਇਮਾਨਦਾਰੀ ਦੇ ਦਿੱਤੇ ਸੰਸਕਾਰਾਂ ਨੂੰ ਉਨ੍ਹਾਂ ਦੇ ਸਪੁੱਤਰ ਸ੍ਰੀ ਅਮਨ ਅਰੋੜਾ ਪੂਰੀ ਤਨਦੇਹੀ ਨਾਲ ਅੱਗੇ ਵਧਾ ਰਹੇ ਹਨ ਅਤੇ ਲੋਕ ਸੇਵਾ ਰਾਹੀਂ ਆਪਣੇ ਪਿਤਾ ਦੇ ਆਦਰਸ਼ਾਂ ਨੂੰ ਸਾਕਾਰ ਕਰ ਰਹੇ ਹਨ।
 
ਇਸ ਮੌਕੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਐਮ.ਐਲ.ਏ. ਨਰਿੰਦਰ ਕੌਰ ਭਰਾਜ, ਦਵਿੰਦਰਜੀਤ ਸਿੰਘ ਲਾਡੀ ਢੋਸ, ਬਲਕਾਰ ਸਿੰਘ ਸਿੱਧੂ, ਕੁਲਵੰਤ ਸਿੰਘ ਪੰਡੋਰੀ, ਚੇਤਨ ਸਿੰਘ ਜੌੜਾਮਾਜਰਾ, ਅਸ਼ੋਕ ਪਰਾਸ਼ਰ ਪੱਪੀ, ਮਦਨ ਲਾਲ ਬੱਗਾ,  ਚੇਅਰਮੈਨ, ਜ਼ਿਲ੍ਹਾ ਯੋਜਨਾ ਕਮੇਟੀ ਗੁਰਮੇਲ ਸਿੰਘ ਘਰਾਚੋਂ ਸਮੇਤ ਵੱਡੀ ਗਿਣਤੀ ਧਾਰਮਿਕ ਸਮਾਜਿਕ ਅਤੇ ਰਾਜਨੀਤਿਕ ਸ਼ਖਸ਼ੀਅਤਾਂ ਮੌਜੂਦ ਸਨ। ਮੰਚ ਸੰਚਾਲਨ ਨਗਰ ਕੌਂਸਲ ਸੁਨਾਮ ਦੇ ਪ੍ਰਧਾਨ ਮਨਪ੍ਰੀਤ ਬਾਂਸਲ ਨੇ ਕੀਤਾ।
 
 
 

Have something to say? Post your comment

ਅਤੇ ਪੰਜਾਬ ਖਬਰਾਂ

ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ: ਮੋਹਿੰਦਰ ਭਗਤ

ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ: ਮੋਹਿੰਦਰ ਭਗਤ

ਪੰਜਾਬ ਵੱਲੋਂ ਉਜ਼ਬੇਕਿਸਤਾਨ ਨਾਲ ਵਪਾਰ ਦੇ ਮੌਕੇ ਖੋਜਣ ਦਾ ਉਪਰਾਲਾ : ਖੁਰਾਕ ਕਮਿਸ਼ਨ ਨੇ ਮੱਧ ਏਸ਼ੀਆ ਨਾਲ ਰਣਨੀਤਕ ਸੰਪਰਕ ਦੀ ਅਗਵਾਈ ਕੀਤੀ

ਪੰਜਾਬ ਵੱਲੋਂ ਉਜ਼ਬੇਕਿਸਤਾਨ ਨਾਲ ਵਪਾਰ ਦੇ ਮੌਕੇ ਖੋਜਣ ਦਾ ਉਪਰਾਲਾ : ਖੁਰਾਕ ਕਮਿਸ਼ਨ ਨੇ ਮੱਧ ਏਸ਼ੀਆ ਨਾਲ ਰਣਨੀਤਕ ਸੰਪਰਕ ਦੀ ਅਗਵਾਈ ਕੀਤੀ

ਪੰਜਾਬ ਸਰਕਾਰ ਨੇ ‘ਐਲਡਰਲਾਈਨ 14567’ ਰਾਹੀਂ ਬਜ਼ੁਰਗਾਂ ਲਈ ਸਹਾਇਤਾ ਪ੍ਰਣਾਲੀ ਨੂੰ ਕੀਤਾ ਹੋਰ ਮਜ਼ਬੂਤ

ਪੰਜਾਬ ਸਰਕਾਰ ਨੇ ‘ਐਲਡਰਲਾਈਨ 14567’ ਰਾਹੀਂ ਬਜ਼ੁਰਗਾਂ ਲਈ ਸਹਾਇਤਾ ਪ੍ਰਣਾਲੀ ਨੂੰ ਕੀਤਾ ਹੋਰ ਮਜ਼ਬੂਤ

ਪੰਜਾਬ ਸਰਕਾਰ ਵੱਲੋਂ ਸਿਹਤ ਸੇਵਾਵਾਂ ਵਿੱਚ ਸ਼ਾਨਦਾਰ ਯੋਗਦਾਨ ਲਈ ਡੀ.ਐੱਮ.ਸੀ. ਡਾ. ਹਰਪ੍ਰੀਤ ਸਿੰਘ ਅਤੇ ਐੱਸ.ਐੱਮ.ਓ. ਡਾ. ਸਤਵਿੰਦਰਪਾਲ ਸਿੰਘ ਵੱਕਾਰੀ ਸਟੇਟ ਐਵਾਰਡ ਨਾਲ ਸਨਮਾਨਿਤ

ਪੰਜਾਬ ਸਰਕਾਰ ਵੱਲੋਂ ਸਿਹਤ ਸੇਵਾਵਾਂ ਵਿੱਚ ਸ਼ਾਨਦਾਰ ਯੋਗਦਾਨ ਲਈ ਡੀ.ਐੱਮ.ਸੀ. ਡਾ. ਹਰਪ੍ਰੀਤ ਸਿੰਘ ਅਤੇ ਐੱਸ.ਐੱਮ.ਓ. ਡਾ. ਸਤਵਿੰਦਰਪਾਲ ਸਿੰਘ ਵੱਕਾਰੀ ਸਟੇਟ ਐਵਾਰਡ ਨਾਲ ਸਨਮਾਨਿਤ

ਮਜੀਠੀਆ ਖ਼ਿਲਾਫ਼ ਦਰਜ FIR ਨੰਬਰ 91 ਦੇ ਮਾਮਲੇ 'ਚ ਸੁਣਵਾਈ ਮੁਕੰਮਲ, ਅਦਾਲਤ ਨੇ ਫ਼ੈਸਲਾ ਰਾਖਵਾਂ ਰੱਖਿਆ

ਮਜੀਠੀਆ ਖ਼ਿਲਾਫ਼ ਦਰਜ FIR ਨੰਬਰ 91 ਦੇ ਮਾਮਲੇ 'ਚ ਸੁਣਵਾਈ ਮੁਕੰਮਲ, ਅਦਾਲਤ ਨੇ ਫ਼ੈਸਲਾ ਰਾਖਵਾਂ ਰੱਖਿਆ

ਪੰਜਾਬ ਕਾਂਗਰਸ 'ਚ ਚੱਲ ਰਹੀ ਹਲਚਲ ਵਿਚਾਲੇ ਰਵਨੀਤ ਸਿੰਘ ਬਿੱਟੂ ਦਾ ਵੱਡਾ ਬਿਆਨ

ਪੰਜਾਬ ਕਾਂਗਰਸ 'ਚ ਚੱਲ ਰਹੀ ਹਲਚਲ ਵਿਚਾਲੇ ਰਵਨੀਤ ਸਿੰਘ ਬਿੱਟੂ ਦਾ ਵੱਡਾ ਬਿਆਨ

ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੇਂ ਅਹੁਦੇਦਾਰਾਂ ਦਾ ਐਲਾਨ! ਇਨ੍ਹਾਂ ਆਗੂਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ

ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੇਂ ਅਹੁਦੇਦਾਰਾਂ ਦਾ ਐਲਾਨ! ਇਨ੍ਹਾਂ ਆਗੂਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ

ਪੰਜਾਬ ਕਾਂਗਰਸ ਦੇ ਸਿਆਸੀ 'ਤੂਫ਼ਾਨ' ਤੇ ਚਰਨਜੀਤ ਚੰਨੀ ਬਾਰੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੇ ਸਿਆਸੀ 'ਤੂਫ਼ਾਨ' ਤੇ ਚਰਨਜੀਤ ਚੰਨੀ ਬਾਰੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਵੱਡਾ ਬਿਆਨ

ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਵੱਡਾ ਬਿਆਨ

ਚਰਨਜੀਤ ਚੰਨੀ ਦਾ ਸ਼ਕਤੀ ਪ੍ਰਦਰਸ਼ਨ, ਮੀਟਿੰਗ 'ਚ ਪਹੁੰਚੇ ਆਸ਼ੂ, ਬਰਾੜ ਨੇ ਦਿੱਤਾ ਵੱਡਾ ਬਿਆਨ

ਚਰਨਜੀਤ ਚੰਨੀ ਦਾ ਸ਼ਕਤੀ ਪ੍ਰਦਰਸ਼ਨ, ਮੀਟਿੰਗ 'ਚ ਪਹੁੰਚੇ ਆਸ਼ੂ, ਬਰਾੜ ਨੇ ਦਿੱਤਾ ਵੱਡਾ ਬਿਆਨ