Sunday, August 02, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਸਵਾਸਥ ਨਾਰੀ, ਸਸ਼ਕਤ ਪਰਿਵਾਰ ਅਭਿਆਨ' ਨੂੰ ਸਫਲਤਾਪੂਰਵਕ ਨੇਪੜੇ ਚਾੜ੍ਹਨ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

15 ਸਤੰਬਰ, 2025 04:39 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੀ ਯੋਗ ਰਹਿਨੁਮਾਈ ਹੇਠ ਜ਼ਿਲ੍ਹਾ ਸਿਹਤ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਆਮ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਹਮੇਸ਼ਾ ਯਤਨਸ਼ੀਲ ਹੈ। ਇਸੇ ਕੜੀ ਤਹਿਤ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਜ਼ਿਲ੍ਹਾ ਪ੍ਰੋਗਰਾਮ ਅਫਸਰਾਂ ਤੇ ਸੀਨੀਅਰ ਮੈਡੀਕਲ ਅਫਸਰਾਂ ਨਾਲ ਸੋਮਵਾਰ ਨੂੰ ਆਯੋਜਿਤ ਇਕ ਅਹਿਮ ਮੀਟਿੰਗ ਵਿੱਚ 'ਸਵਾਸਥ ਨਾਰੀ, ਸਸ਼ਕਤ ਪਰਿਵਾਰ ਅਭਿਆਨ' ਤਹਿਤ ਔਰਤਾਂ ਨੂੰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਕੀਤੇ ਗਏ ਪ੍ਰਬੰਧਾਂ ਦੀ ਸਮੀਖਿਆ ਕੀਤੀ।

ਇਸ ਮੌਕੇ ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ ਨੇ ਸਿਹਤ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰਦੇ ਹੋਏ ਕਿਹਾ ਕਿ 'ਸਵਾਸਥ ਨਾਰੀ, ਸਸ਼ਕਤ ਪਰਿਵਾਰ ਅਭਿਆਨ' ਨੂੰ ਸਫਲਤਾਪੂਰਵਕ ਨੇਪੜੇ ਚਾੜ੍ਹਨ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ। ਉਨ੍ਹਾਂ ਦੱਸਿਆ ਕਿ ਇਸ ਅਭਿਆਨ ਦਾ ਮੁੱਖ ਉਦੇਸ਼ ਔਰਤਾਂ ਅਤੇ ਬੱਚਿਆਂ ਲਈ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨਾ ਹੈ, ਉਨ੍ਹਾਂ ਦੀ ਸਿਹਤ ਸੇਵਾਵਾਂ ਤੱਕ ਬਿਹਤਰ ਪਹੁੰਚ, ਗੁਣਵੱਤਾਪੂਰਨ ਦੇਖਭਾਲ ਅਤੇ ਜਾਗਰੂਕਤਾ ਨੂੰ ਯਕੀਨੀ ਬਣਾਉਣਾ ਹੈ।
 
ਉਨ੍ਹਾਂ ਕਿਹਾ ਕਿ ਇਸ ਅਭਿਆਨ ਤਹਿਤ, ਜ਼ਿਲ੍ਹਾ ਹਸਪਤਾਲ, ਸਬ ਡਵੀਜ਼ਨਲ ਹਸਪਤਾਲ, ਸਾਰੇ ਕਮਿਊਨਿਟੀ ਹੈਲਥ ਸੈਂਟਰਾਂ (ਸੀ.ਐੱਚ.ਸੀ), ਆਯੂਸ਼ਮਾਨ ਆਰੋਗਿਆ ਕੇਂਦਰਾਂ ਤੇ ਸਬ ਸੈਂਟਰਾਂ ਵਿਖੇ ਵਿਸ਼ੇਸ਼ ਸਿਹਤ ਕੈਂਪ ਲਗਾਏ ਜਾਣ।
 
ਉਨ੍ਹਾਂ ਦੱਸਿਆ ਕਿ ਇਸ ਅਭਿਆਨ ਵਿੱਚ ਗੈਰ-ਸੰਚਾਰੀ ਬਿਮਾਰੀਆਂ ਹਾਈ ਬਲੱਡ ਪ੍ਰੈਸ਼ਰ, ਸ਼ੂਗਰ, ਕੈਂਸਰ, ਬੀ.ਪੀ. ਸਕਰੀਨਿੰਗ, ਜੱਚਾ- ਬੱਚਾ ਸਿਹਤ ਨੂੰ ਬਿਹਤਰ ਬਣਾਉਣ ਲਈ ਸਿਹਤ ਜਾਂਚ, ਪੋਸ਼ਣ ਜਾਗਰੂਕਤਾ ਵਧਾਉਣ ਅਤੇ ਰੋਕਥਾਮ ਸੰਭਾਲ ਨੂੰ ਉਤਸ਼ਾਹਿਤ ਕਰਨ ਲਈ ਪੋਸ਼ਣ ਮੁਹਿੰਮ ਅਤੇ ਵਿਸ਼ੇਸ਼ ਟੀਕਾਕਰਨ ਹਫ਼ਤੇ ਵਰਗੀਆਂ ਪੂਰਕ ਗਤੀਵਿਧੀਆਂ ਚਲਾਈਆਂ ਜਾਣ। ਇਸ ਤੋਂ ਇਲਾਵਾ ਮੈਗਾ ਕੈਂਪਾਂ ‘ਚ ਗਾਇਨੀਕੋਲੋਜੀ, ਬਾਲ ਰੋਗ, ਅੱਖਾਂ ਦਾ ਰੋਗ, ਈ.ਐੱਨ ਟੀ, ਦੰਦਾਂ ਦਾ ਇਲਾਜ, ਚਮੜੀ ਰੋਗ ਅਤੇ ਮਨੋਵਿਗਿਆਨ ਨਾਲ ਸਬੰਧਤ ਸੇਵਾਵਾਂ ਉਪਲਬੱਧ ਹੋਣ। ਉਨ੍ਹਾਂ ਦੱਸਿਆ ਕਿ ਇਸ ਅਭਿਆਨ ਦੌਰਾਨ ਟੀਕਾਕਰਨ ਪ੍ਰਮੁੱਖ ਹਿੱਸਿਆਂ ਵਿੱਚੋਂ ਇੱਕ ਹੈ। ਉਨ੍ਹਾਂ ਦੱਸਿਆ ਕਿ ਟੀਕਾਕਰਨ ਗਤੀਵਿਧੀਆਂ ਵਿੱਚ ਨਿਯਮਤ ਟੀਕਾਕਰਨ ਪ੍ਰੋਗਰਾਮ ਤਹਿਤ ਨਿਰਧਾਰਤ ਖੁਰਾਕਾਂ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਖੁੰਝੀਆਂ ਹੋਈਆਂ ਖੁਰਾਕਾਂ ਵਾਲੇ ਬੱਚਿਆਂ ਦੀ ਕਵਰੇਜ ਸ਼ਾਮਲ ਕਰਨਾ ਹੈ। ਉਨ੍ਹਾਂ ਹਦਾਇਤਾਂ ਜਾਰੀ ਕਰਦੇ ਹੋਏ ਕਿਹਾ ਕਿ ਜ਼ੀਰੋ ਡੋਜ਼ ਵਾਲੇ ਉਹ ਬੱਚੇ ਜਿਨ੍ਹਾਂ ਨੂੰ ਇੱਕ ਸਾਲ ਦੀ ਉਮਰ ਤੱਕ ਪੈਂਟਾ 1 ਨਹੀਂ ਲੱਗਾ ਹੈ, 5 ਸਾਲ ਦੀ ਉਮਰ ਤੱਕ ਐੱਮ.ਆਰ. - 1 ਖੁੰਝੇ ਹੋਏ ਬੱਚੇ, ਰੂਟੀਨ ਟੀਕਾਕਰਨ ਅਧੀਨ ਅਗਲੀ ਖੁਰਾਕ ਵਾਲੇ ਡਿਊ ਬੱਚੇ, ਟੀ.ਡੀ.-10 ਅਤੇ ਟੀ.ਡੀ.-16 ਦੀ ਬਕਾਇਆ ਖੁਰਾਕ ਵਾਲੇ ਬੱਚਿਆਂ ਦੀਆਂ ਲਿਸਟਾਂ ਤਿਆਰ ਕੀਤੀਆਂ ਜਾਣ। 
 
ਇਸ ਮੌਕੇ ਹੋਰਨਾਂ ਤੋਂ ਇਲਾਵਾ ਸਹਾਇਕ ਸਿਵਲ ਸਰਜਨ ਡਾ ਬਲਬੀਰ ਕੁਮਾਰ, ਡਿਪਟੀ ਮੈਡੀਕਲ ਕਮਿਸ਼ਨਰ ਡਾ ਹਰਪ੍ਰੀਤ ਸਿੰਘ, ਜ਼ਿਲ੍ਹਾ ਟੀਕਾਕਰਨ ਅਫਸਰ ਡਾ ਮਨਦੀਪ ਕਮਲ, ਜ਼ਿਲ੍ਹਾ ਸਿਹਤ ਅਫਸਰ ਡਾ ਰੇਣੂ ਮਿੱਤਲ, ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ ਹਰੀਸ਼ ਕਿਰਪਾਲ, ਸੀਨੀਅਰ ਮੈਡੀਕਲ ਅਫਸਰ ਡਾ ਜਤਿੰਦਰ ਸਿੰਘ, ਡਾ. ਸਤਵਿੰਦਰਪਾਲ ਸਿੰਘ, ਡਾ ਗੀਤਾਂਜਲੀ ਸਿੰਘ, ਡਾ ਨਵਰੀਤ ਕੌਰ, ਡਾ. ਸੋਨੀਆ, ਡਾ. ਜਸਵਿੰਦਰ ਸਿੰਘ, ਜ਼ਿਲ੍ਹਾ ਡੈਂਟਲ ਹੈਲਥ ਅਫ਼ਸਰ ਡਾ ਰਾਜ ਕੁਮਾਰੀ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਰਾਕੇਸ਼ ਪਾਲ, ਸ਼ਿਆਮਾਵੇਦਾ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਦਲਜੀਤ ਸਿੰਘ, ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਰਾਮ ਸਿੰਘ ਸਮੇਤ ਹੋਰ ਸਿਹਤ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ। 
 
Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.