ਸੁਨਾਮ (ਰਮੇਸ਼ ਗਰਗ) : ਅੱਜ ਸ੍ਰੀ ਸੂਰਜਕੁੰਡ ਸਰਵਹਿੱਤਕਾਰੀ ਵਿੱਦਿਆ ਮੰਦਰ ਸੁਨਾਮ ਵਿੱਚ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਬਹੁਤ ਹੀ ਸ਼ਰਧਾਪੂਰਵਕ ਮਨਾਇਆ ਗਿਆ । ਜਿਸਦਾ ਆਰੰਭ ਸਰਸਵਤੀ ਵੰਦਨਾਂ ਅਤੇ ਸ਼ਬਦ ਨਾਲ ਕੀਤਾ ਗਿਆ । ਇਸ ਪ੍ਰੋਗਰਾਮ ਵਿੱਚ ਸਰਦਾਰ ਹਰਪਾਲ ਸਿੰਘ ( ਪਰਿਵਾਰਿਕ ਮੈਂਬਰ ਸ਼ਹੀਦ ਊਧਮ ਸਿੰਘ ) ਅਤੇ ਸਰਦਾਰ ਅਵਤਾਰ ਸਿੰਘ ਜੀ , (ਸਾਬਕਾ ਪ੍ਰਧਾਨ ਰਾਮ ਮਹੁੰਮਦ ਸਿੰਘ ਅਜ਼ਾਦ ਕਲੱਬ ) ਅਤੇ ਹਰਜਿੰਦਰ ਸਿੰਘ( ਸਕੱਤਰ ਰਾਮ ਮਹੁੰਮਦ ਸਿੰਘ ਅਜ਼ਾਦ ਕਲੱਬ)ਜੀ ਮੁੱਖ ਮਹਿਮਾਨ ਵਜੋ ਸ਼ਾਮਲ ਹੋਏ । ਸਕੂਲ ਦੇ ਪ੍ਰਿੰਸੀਪਲ ਸ੍ਰੀ ਅਮਿਤ ਡੋਗਰਾ ਜੀ ਵੱਲੋਂ ਆਏ ਹੋਏ ਮਹਿਮਾਨਾਂ ਨਾਲ ਜਾਣ ਪਛਾਣ ਕਰਵਾਈ ਅਤੇ ਉਹਨਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ । ਉਹਨਾਂ ਕਿਹਾ ਕਿ ਸਾਡੇ ਲਈ ਬਹੁਤ ਮਾਣ ਦੀ ਗੱਲ ਹੈ ਕਿ ਅੱਜ ਸਾਡੇ ਸਕੂਲ ਵਿੱਚ ਸ਼ਹੀਦ ਊਧਮ ਸਿੰਘ ਦੇ ਪਰਿਵਾਰ ਦੇ ਮੈਂਬਰ ਆਏ ਹਨ । ਉਹਨਾਂ ਕਿਹਾ ਕਿ ਸਾਨੂੰ ਉਹਨਾਂ ਦੇ ਜੀਵਨ ਤੋਂ ਸਿੱਖਿਆ ਲੈਣੀ ਚਾਹੀਦੀ ਹੈ ਸ਼ਹੀਦਾਂ ਦੀ ਸ਼ਹੀਦੀ ਨੂੰ ਹਮੇਸ਼ਾ ਯਾਦ ਰੱਖਣਾਂ ਚਾਹੀਦਾ ਹੈ । ਸਕੂਲ ਦੇ ਪ੍ਰਿੰਸੀਪਲ, ਮੁੱਖ ਮਹਿਮਾਨ ਅਤੇ ਸਮੂਹ ਸਟਾਫ ਵੱਲੋਂ ਸ਼ਹੀਦ ਊਧਮ ਸਿੰਘ ਜੀ ਦੀ ਤਸਵੀਰ ਤੇ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ । ਇਸ ਮੌਕੇ ਤੇ ਪ੍ਰਾਇਮਰੀ ਵਿਭਾਗ ਵਿੱਚ ਸ਼ਹੀਦ ਊਧਮ ਸਿੰਘ ਜੀ ਦੇ ਜੀਵਨ ਤੇ ਅੰਤਰ ਹਾਊਸ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ । ਪ੍ਰਾਇਮਰੀ ਤੇ ਮਿਡਲ ਵਿਭਾਗ ਦੇ ਵਿਦਿਆਰਥੀਆਂ ਵੱਲੋਂ ਸ਼ਹੀਦ ਊਧਮ ਸਿੰਘ ਜੀ ਦੇ ਸਮਾਰਕ ਤੇ ਜਾ ਕੇ ਸ਼ਰਧਾਂਜਲੀ ਭੇਟ ਕੀਤੀ ਗਈ । ਪੰਜਾਬੀ ਕਲੱਬ ਦੀ ਵਿਦਿਆਰਥਣ ਰਵਨੀਤ ਕੌਰ ਵੱਲੋਂ ਸ਼ਹੀਦ ਊਧਮ ਸਿੰਘ ਜੀ ਦੇ ਜੀਵਨ ਤੇ ਕਵਿਤਾ ਪੇਸ਼ ਕੀਤੀ ਗਈ। ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਹੁਸਨਪ੍ਰੀਤ ਕੌਰ ਵੱਲੋ ਸ਼ਹੀਦ ਊਧਮ ਸਿੰਘ ਜੀ ਦੇ ਜੀਵਨ ਤੇ ਚਾਨਣਾ ਪਾਇਆ ਗਿਆ । ਇਸ ਮੌਕੇ ਤੇ ਵਿਦਿਆਰਥੀ ਬਲਦੀਪ ਸਿੰਘ ਦੀ ਅਗਵਾਈ ਵਿੱਚ ਸ਼ਹੀਦ ਊਧਮ ਸਿੰਘ ਜੀ ਦੇ ਜੀਵਨ ਅਧਾਰਿਤ ਫਿਲਮ ਪੇਸ਼ ਕੀਤੀ ਗਈ । ਇਸ ਮੌਕੇ ਤੇ ਮੁੱਖ ਮਹਿਮਾਨ ਅਵਤਾਰ ਸਿੰਘ ਜੀ ਵੱਲੋਂ ਉਹਨਾਂ ਦੇ ਜੀਵਨ ਦੇ ਕੁਝ ਅਣਸੁਣੇ ਤੱਥਾਂ ਤੇ ਚਾਨਣਾ ਪਾਇਆ ਗਿਆ । ਉਹਨਾਂ ਸ਼ਹੀਦ ਊਧਮ ਸਿੰਘ ਜੀ ਦੇ ਜੀਵਨ ਬਾਰੇ ਗਹਿਰਾਈ ਨਾਲ ਦੱਸਿਆ ਗਿਆ । ਨੈਤਿਕ ਤੇ ਅਧਿਆਤਮਿਕ ਕੌਂਸਿਲ ਦੇ ਵਿਦਿਆਰਥੀਆਂ ਵੱਲੋਂ ਇੱਕ ਨਾਟਕ ਪੇਸ਼ ਕੀਤਾ ਗਿਆ । ਜੋ ਕਿ ਸ਼ਹੀਦ ਊਧਮ ਸਿੰਘ ਜੀ ਦੇ ਜੀਵਨ ਤੇ ਸ਼ਹੀਦੀ ਨੂੰ ਸਮਰਪਿਤ ਸੀ । ਇਸ ਮੌਕੇ ਤੇ ਸਕੂਲ ਦੇ ਪ੍ਰਿੰਸੀਪਲ ਸ੍ਰੀ ਅਮਿਤ ਡੋਗਰਾ ਜੀ ਵੱਲੋਂ ਆਏ ਹੋਏ ਮਹਿਮਾਨਾਂ ਨੂੰ ਯਾਦਗਾਰੀ ਚਿੰਨ੍ਹ ਭੇਂਟ ਕੀਤਾ ਗਿਆ ।ਇਹ ਪ੍ਰੋਗਰਾਮ ਪੰਜਾਬੀ ਕਲੱਬ ਅਤੇ ਨੈਤਿਕ ਤੇ ਅਧਿਆਤਮਿਕ ਕੌਸਿਲ ਵੱਲੋਂ ਕਰਵਾਇਆ ਗਿਆ । ਚੰਨਪ੍ਰੀਤ ਕੌਰ ਅਤੇ ਊਸ਼ਾ ਸ਼ਰਮਾਂ ਵੱਲੋਂ ਮੰਚ ਸੰਚਾਲਨ ਕੀਤਾ ਗਿਆ । ਇਸ ਮੌਕੇ ਤੇ ਸਕੂਲ ਪ੍ਰਬੰਧਕ ਕਮੇਟੀ ਮੈਂਬਰ ਸ੍ਰੀ ਬਲਵਿੰਦਰ ਭਾਰਦਵਾਜ ਜੀ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਅਜਿਹੇ ਪ੍ਰੋਗਰਾਮ ਸਕੂਲਾਂ ਵਿੱਚ ਕਰਵਾਏ ਜਾਣੇ ਚਾਹੀਦੇ ਹਨ ਤਾਂ ਜੋ ਵਿਦਿਆਰਥੀਆਂ ਨੂੰ ਸ਼ਹੀਦਾਂ ਅਤੇ ਪੰਜਾਬ ਦੇ ਇਤਿਹਾਸ ਬਾਰੇ ਜਾਣਕਾਰੀ ਮਿਲ ਸਕੇ । ਇਸ ਮੌਕੇ ਤੇ ਸਕੂਲ ਪ੍ਰਬੰਧਕ ਸ੍ਰੀ ਦੀਵਾਨ ਗੋਇਲ ਜੀ,ਸ੍ਰੀ ਬਲਵਿੰਦਰ ਭਾਰਦਵਾਜ ਜੀ , ਹਰਜਿੰਦਰ ਸਿੰਘ ਜੀ , ਸ੍ਰੀ ਰਾਕੇਸ਼ ਸ਼ਰਮਾਂ ਜੀ , ਮਨਵਿੰਦਰ ਕੌਰ , ਸ਼ਿਵਾਨੀ ਸ਼ਰਮਾਂ ਜੀ , ਅਵਿਨਾਸ਼ੀ ਦੀਦੀ , ਅੰਜਨਾਂ ਦੀਦੀ , ਪ੍ਰੇਮ ਸ਼ਰਮਾਂ ਜੀ ਹਾਜ਼ਰ ਸਨ ।