Monday, September 14, 2026
BREAKING
ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਜਨਮ ਦਿਵਸ ਮੌਕੇ 28 ਸਤੰਬਰ ਨੂੰ ਖਟਕੜ ਕਲਾਂ ਵਿਖੇ ਹੋਵੇਗਾ ਰਾਜ ਪੱਧਰੀ ਸਮਾਰੋਹ ਸੰਤੁਲਿਤ ਖੁਰਾਕ ਲਈ ਘਰੇਲੂ ਬਗੀਚੀ ਦਾ ਵਿਸ਼ੇਸ਼ ਮਹੱਤਵ ਖੇਡਾਂ ਵਤਨ ਪੰਜਾਬ ਦੀਆਂ-2026 ਤਹਿਤ ਬੰਗਾ ਬਲਾਕ ਵਿੱਚ ਖੇਡਾਂ ਦਾ ਸ਼ਾਨਦਾਰ ਆਗਾਜ਼ ਹਿੰਦੀ ਦੀ ਤਰੱਕੀ ਉਦੋਂ ਹੀ ਸਾਰਥਕ ਹੈ ਜਦੋਂ ਹੋਰ ਭਾਰਤੀ ਭਾਸ਼ਾਵਾਂ ਨੂੰ ਵੀ ਤਰੱਕੀ ਅਤੇ ਸੁਰੱਖਿਆ ਦਿੱਤੀ ਜਾਂਦੀ ਹੈ: ਅਮਿਤ ਸ਼ਾਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਏਸ਼ੀਅਨ ਹਾਕੀ ਚੈਪੀਅਨਸ਼ਿਪ ਟਰਾਫ਼ੀ ਦਾ ਸਮਾਂ ਸਾਰਣੀ ਜਾਰੀ ਟਰੰਪ ਨੇ ਯੂਕਰੇਨ ਨੂੰ ਰੂਸੀ ਡੀਜ਼ਲ ਬਾਲਣ 'ਤੇ ਹਮਲੇ ਰੋਕਣ ਲਈ ਕਿਹਾ ਮਮਤਾ ਬੈਨਰਜੀ ਦੇ 20 ਬਾਗੀ ਸੰਸਦ ਮੈਂਬਰਾਂ ’ਚੋਂ 17 ਭਾਜਪਾ ’ਚ ਹੋਣਗੇ ਸ਼ਾਮਲ ਦਿਸ਼ਾ ਸਾਲਿਆਨ ਦੀ ਮੌਤ ਮਾਮਲੇ ’ਚ ਸੀ.ਬੀ.ਆਈ. ਨੇ ਐਫ.ਆਈ.ਆਰ. ਕੀਤੀ ਦਰਜ ਪੰਜਾਬ ਸਰਕਾਰ ਵੱਲੋਂ ਐਸ.ਸੀ. ਵਿਦਿਆਰਥੀਆਂ ਲਈ ਪੜ੍ਹਾਈ ਦਾ ਸਹਾਰਾ ਹੋਰ ਮਜ਼ਬੂਤ 'ਨਸ਼ਾ ਮੁਕਤ ਪੰਜਾਬ' ਯਾਤਰਾਵਾਂ ਲਈ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਪੰਜਾਬ ਭਾਜਪਾ ਦੇ ਵਫ਼ਦ ਵੱਲੋਂ ਡੀਜੀਪੀ ਨੂੰ ਪੱਤਰ

ਪੰਜਾਬ

ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਜਨਮ ਦਿਵਸ ਮੌਕੇ 28 ਸਤੰਬਰ ਨੂੰ ਖਟਕੜ ਕਲਾਂ ਵਿਖੇ ਹੋਵੇਗਾ ਰਾਜ ਪੱਧਰੀ ਸਮਾਰੋਹ

14 ਸਤੰਬਰ, 2026 05:08 PM

ਨਵਾਂਸ਼ਹਿਰ/ਬੰਗਾ (ਮਨੋਰੰਜਨ ਕਾਲੀਆ) : ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਜਨਮ ਦਿਵਸ ਮੌਕੇ 28 ਸਤੰਬਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਹੋਣ ਵਾਲੇ ਰਾਜ ਪੱਧਰੀ ਸਮਾਰੋਹ ਦੀਆਂ ਤਿਆਰੀਆਂ ਸਬੰਧੀ ਅੱਜ ਡਿਪਟੀ ਕਮਿਸ਼ਨਰ ਸ੍ਰੀ ਗੁਲਪ੍ਰੀਤ ਸਿੰਘ ਔਲਖ ਜੀ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਜੀ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਜੀ ਦਾ ਜਨਮ ਦਿਵਸ ਉਨ੍ਹਾਂ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਰਾਜ ਪੱਧਰੀ ਸਮਾਰੋਹ ਵਜੋਂ ਮਨਾਇਆ ਜਾਵੇਗਾ। ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਉਂਦਿਆਂ ਸਮਾਰੋਹ ਨੂੰ ਸ਼ਰਧਾਪੂਰਵਕ, ਸ਼ਾਨਦਾਰ ਅਤੇ ਵਿਵਸਥਿਤ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ।

ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਮਾਰੋਹ ਵਾਲੀ ਥਾਂ 'ਤੇ ਸਾਫ-ਸਫਾਈ, ਪੀਣ ਵਾਲੇ ਪਾਣੀ, ਮੈਡੀਕਲ ਸਹੂਲਤ, ਬਿਜਲੀ, ਪਾਰਕਿੰਗ ਅਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਸਮੇਂ ਸਿਰ ਮੁਕੰਮਲ ਕੀਤੇ ਜਾਣ। ਉਨ੍ਹਾਂ ਕਿਹਾ ਕਿ ਸਮਾਰੋਹ ਵਿੱਚ ਸ਼ਾਮਿਲ ਹੋਣ ਵਾਲੇ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਾ ਆਵੇ, ਇਸ ਲਈ ਸਾਰੇ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨ।

ਡਿਪਟੀ ਕਮਿਸ਼ਨਰ ਜੀ ਨੇ ਕਿਹਾ ਕਿ ਸਾਰੀਆਂ ਤਿਆਰੀਆਂ ਦੀ ਲਗਾਤਾਰ ਸਮੀਖਿਆ ਕੀਤੀ ਜਾਵੇ ਅਤੇ ਨਿਰਧਾਰਤ ਸਮੇਂ ਅੰਦਰ ਸਾਰੇ ਪ੍ਰਬੰਧ ਮੁਕੰਮਲ ਕੀਤੇ ਜਾਣ ਤਾਂ ਜੋ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਜੀ ਦੇ ਜਨਮ ਦਿਵਸ ਦਾ ਰਾਜ ਪੱਧਰੀ ਸਮਾਰੋਹ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਸਫਲਤਾਪੂਰਵਕ ਕਰਵਾਇਆ ਜਾ ਸਕੇ।

ਇਸ ਮੌਕੇ ਸ੍ਰੀ ਰਮਨਜੀਤ ਸਿੰਘ, ਸਹਾਇਕ ਕਮਿਸ਼ਨਰ (ਜਨਰਲ) ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਸੰਤੁਲਿਤ ਖੁਰਾਕ ਲਈ ਘਰੇਲੂ ਬਗੀਚੀ ਦਾ ਵਿਸ਼ੇਸ਼ ਮਹੱਤਵ

ਸੰਤੁਲਿਤ ਖੁਰਾਕ ਲਈ ਘਰੇਲੂ ਬਗੀਚੀ ਦਾ ਵਿਸ਼ੇਸ਼ ਮਹੱਤਵ

ਖੇਡਾਂ ਵਤਨ ਪੰਜਾਬ ਦੀਆਂ-2026 ਤਹਿਤ ਬੰਗਾ ਬਲਾਕ ਵਿੱਚ ਖੇਡਾਂ ਦਾ ਸ਼ਾਨਦਾਰ ਆਗਾਜ਼

ਖੇਡਾਂ ਵਤਨ ਪੰਜਾਬ ਦੀਆਂ-2026 ਤਹਿਤ ਬੰਗਾ ਬਲਾਕ ਵਿੱਚ ਖੇਡਾਂ ਦਾ ਸ਼ਾਨਦਾਰ ਆਗਾਜ਼

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਏਸ਼ੀਅਨ ਹਾਕੀ ਚੈਪੀਅਨਸ਼ਿਪ ਟਰਾਫ਼ੀ ਦਾ ਸਮਾਂ ਸਾਰਣੀ ਜਾਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਏਸ਼ੀਅਨ ਹਾਕੀ ਚੈਪੀਅਨਸ਼ਿਪ ਟਰਾਫ਼ੀ ਦਾ ਸਮਾਂ ਸਾਰਣੀ ਜਾਰੀ

ਪੰਜਾਬ ਸਰਕਾਰ ਵੱਲੋਂ ਐਸ.ਸੀ. ਵਿਦਿਆਰਥੀਆਂ ਲਈ ਪੜ੍ਹਾਈ ਦਾ ਸਹਾਰਾ ਹੋਰ ਮਜ਼ਬੂਤ

ਪੰਜਾਬ ਸਰਕਾਰ ਵੱਲੋਂ ਐਸ.ਸੀ. ਵਿਦਿਆਰਥੀਆਂ ਲਈ ਪੜ੍ਹਾਈ ਦਾ ਸਹਾਰਾ ਹੋਰ ਮਜ਼ਬੂਤ

'ਨਸ਼ਾ ਮੁਕਤ ਪੰਜਾਬ' ਯਾਤਰਾਵਾਂ ਲਈ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਪੰਜਾਬ ਭਾਜਪਾ ਦੇ ਵਫ਼ਦ ਵੱਲੋਂ ਡੀਜੀਪੀ ਨੂੰ ਪੱਤਰ

'ਨਸ਼ਾ ਮੁਕਤ ਪੰਜਾਬ' ਯਾਤਰਾਵਾਂ ਲਈ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਪੰਜਾਬ ਭਾਜਪਾ ਦੇ ਵਫ਼ਦ ਵੱਲੋਂ ਡੀਜੀਪੀ ਨੂੰ ਪੱਤਰ

ਗਮਾਡਾ ਵੱਲੋਂ 15,000 ਕਰੋੜ ਦੇ ਪ੍ਰਸਤਾਵਿਤ ਕਰਜ਼ੇ ਅਤੇ ਫੰਡਾਂ ਦੀ ਕਥਿਤ ਦੁਰਵਰਤੋਂ ਦਾ ਮਾਮਲਾ

ਗਮਾਡਾ ਵੱਲੋਂ 15,000 ਕਰੋੜ ਦੇ ਪ੍ਰਸਤਾਵਿਤ ਕਰਜ਼ੇ ਅਤੇ ਫੰਡਾਂ ਦੀ ਕਥਿਤ ਦੁਰਵਰਤੋਂ ਦਾ ਮਾਮਲਾ

ਭਾਰਤ ਦੀ ਜੂਨੀਅਰ ਮਹਿਲਾ ਹਾਕੀ ਟੀਮ ਨੇ ਜਿੱਤਿਆ ਏਸ਼ੀਆ ਕੱਪ ਦਾ ਖਿਤਾਬ, CM ਭਗਵੰਤ ਮਾਨ ਨੇ ਪੂਰੀ ਨੂੰ ਟਵੀਟ ਕਰਕੇ ਦਿੱਤੀਆਂ ਵਧਾਈਆਂ

ਭਾਰਤ ਦੀ ਜੂਨੀਅਰ ਮਹਿਲਾ ਹਾਕੀ ਟੀਮ ਨੇ ਜਿੱਤਿਆ ਏਸ਼ੀਆ ਕੱਪ ਦਾ ਖਿਤਾਬ, CM ਭਗਵੰਤ ਮਾਨ ਨੇ ਪੂਰੀ ਨੂੰ ਟਵੀਟ ਕਰਕੇ ਦਿੱਤੀਆਂ ਵਧਾਈਆਂ

ਮੁਲਾਜ਼ਮਾਂ ਦੇ ਧਰਨੇ ਵਿੱਚ ਖੁਦ ਪਹੁੰਚੇ ਅਮਨ ਅਰੋੜਾ, ਵਫ਼ਦ ਨਾਲ ਕੀਤੀ ਵਿਸਥਾਰਪੂਰਵਕ ਗੱਲਬਾਤ

ਮੁਲਾਜ਼ਮਾਂ ਦੇ ਧਰਨੇ ਵਿੱਚ ਖੁਦ ਪਹੁੰਚੇ ਅਮਨ ਅਰੋੜਾ, ਵਫ਼ਦ ਨਾਲ ਕੀਤੀ ਵਿਸਥਾਰਪੂਰਵਕ ਗੱਲਬਾਤ

'PU ਸਿਲੇਬਸ 'ਚ ਪੰਜਾਬ ਤੇ ਸਿੱਖ ਇਤਿਹਾਸ ਨੂੰ ਰੱਖਿਆ ਜਾਵੇ ਬਰਕਰਾਰ' ਹਰਸਿਮਰਤ ਕੌਰ ਬਾਦਲ ਦੀ ਕੇਂਦਰ ਨੂੰ ਚਿੱਠੀ

'PU ਸਿਲੇਬਸ 'ਚ ਪੰਜਾਬ ਤੇ ਸਿੱਖ ਇਤਿਹਾਸ ਨੂੰ ਰੱਖਿਆ ਜਾਵੇ ਬਰਕਰਾਰ' ਹਰਸਿਮਰਤ ਕੌਰ ਬਾਦਲ ਦੀ ਕੇਂਦਰ ਨੂੰ ਚਿੱਠੀ

ਪੰਜਾਬ ਵਿਚ ਬਿਜਲੀ ਸੰਕਟ ਵਿਚਾਲੇ ਪੀ.ਐੱਸ. ਪੀ. ਸੀ. ਐੱਲ. ਦੇ ਚੇਅਰਮੈਨ ਦਾ ਤਬਾਦਲਾ

ਪੰਜਾਬ ਵਿਚ ਬਿਜਲੀ ਸੰਕਟ ਵਿਚਾਲੇ ਪੀ.ਐੱਸ. ਪੀ. ਸੀ. ਐੱਲ. ਦੇ ਚੇਅਰਮੈਨ ਦਾ ਤਬਾਦਲਾ