Sunday, November 15, 2026
BREAKING
• ਵਿਸ਼ਵ ਬੈਂਕ ਦੀ ਰਿਪੋਰਟ: ਭਾਰਤ ਨੇ ਗਰੀਬੀ ਹਟਾਉਣ 'ਚ ਰਚਿਆ ਇਤਿਹਾਸ, ਪਾਕਿਸਤਾਨ ਪਛੜਿਆ • ਦਿਵਯ ਜਯੋਤੀ ਜਾਗ੍ਰਿਤੀ ਸੰਸਥਾਨ ਨੇ ਸ਼ੂਗਰ ਸੈਂਸ ਤਹਿਤ ਚਲਾਈ ਜਨ ਜਾਗਰੂਕਤਾ ਮੁਹਿੰਮ • ਸੜਕ ਤੇ ਘੁੰਮ ਰਹੇ ਮੰਦਬੁੱਧੀ ਨੂੰ ਸੇਵਾਦਾਰਾਂ ਨੇ ਪਰਿਵਾਰ ਨਾਲ ਮਿਲਾਇਆ • PCS ਭਰਤੀ ਪ੍ਰਕਿਰਿਆ ਵਿੱਚ ਕਥਿਤ ਘਪਲੇ ਨੂੰ ਲੈ ਕੇ ਭਾਜਪਾ ਯੁਵਾ ਮੋਰਚਾ ਦਾ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ • ਸੁਨਾਮ ਵਿਖੇ ਦੋ ਰੋਜ਼ਾ ਬਲਾਕ ਪੱਧਰੀ ਵਿਸ਼ਾ ਮੇਲਾ ਸਫਲਤਾਪੂਰਵਕ ਸੰਪੰਨ, 25 ਤੋਂ ਵੱਧ ਸਕੂਲਾਂ ਦੇ ਵਿਦਿਆਰਥੀਆਂ ਨੇ ਦਿਖਾਈ ਆਪਣੀ ਪ੍ਰਤਿਭਾ • ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਭਾਰਤ ਕੋ ਜਾਨੋ ਮੁਕਾਬਲੇ ਕਰਵਾਏ ਗਏ • ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਰੋਜ਼ਾਨਾ ਐਫ.ਐਲ.ਸੀ. ਪ੍ਰਕਿਰਿਆ ਵਿੱਚ ਲੈਣ ਭਾਗ: ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ • ਸਿਹਤ ਵਿਭਾਗ ਦੀਆਂ ਯੋਜਨਾਵਾਂ ਦਾ ਲਾਭ ਹਰ ਯੋਗ ਲਾਭਪਾਤਰੀ ਤੱਕ ਪਹੁੰਚਾਉਣਾ ਸਾਡੀ ਤਰਜੀਹ : ਐੱਸ.ਐੱਮ.ਓ. ਡਾ ਸਤਿੰਦਰਜੀਤ ਕੌਰ • ਬੱਚਿਆਂ ਵਿੱਚ ਤੇਜ਼ ਸਾਹ ਚੱਲਣਾ ਨਿਮੋਨੀਆ ਦਾ ਸ਼ੁਰੂਆਤੀ ਚੇਤਾਵਨੀ ਸੰਕੇਤ, ਤੁਰੰਤ ਕਰਵਾਓ ਡਾਕਟਰੀ ਜਾਂਚ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ • ਸ਼ੂਗਰ ਸਿਰਫ਼ ਬਜ਼ੁਰਗਾਂ ਦੀ ਬਿਮਾਰੀ ਨਹੀਂ, ਹਰ ਉਮਰ ਵਿੱਚ ਰਹੋ ਸੁਚੇਤ : ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਪੰਜਾਬ

ਸ਼ੂਗਰ ਸਿਰਫ਼ ਬਜ਼ੁਰਗਾਂ ਦੀ ਬਿਮਾਰੀ ਨਹੀਂ, ਹਰ ਉਮਰ ਵਿੱਚ ਰਹੋ ਸੁਚੇਤ : ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

15 ਨਵੰਬਰ, 2026 07:29 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ ਦੀ ਯੋਗ ਰਹਿਨੁਮਾਈ ਹੇਠ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਵਿਖੇ ਸ਼ਨਿੱਚਰਵਾਰ ਨੂੰ ਵਿਸ਼ਵ ਡਾਇਬੀਟੀਜ਼ ਦਿਵਸ ਮੌਕੇ ਜਾਗਰੂਕਤਾ ਸਮਾਰੋਹ ਕਰਵਾਇਆ ਗਿਆ। ਇਸ ਦਾ ਉਦੇਸ਼ ਲੋਕਾਂ ਨੂੰ ਸ਼ੂਗਰ ਦੀ ਬਿਮਾਰੀ ਦੇ ਲੱਛਣਾਂ, ਕਾਰਨਾਂ, ਬਚਾਅ, ਸਮੇਂ ਸਿਰ ਜਾਂਚ ਅਤੇ ਇਲਾਜ ਸਬੰਧੀ ਜਾਗਰੂਕ ਕਰਨਾ ਸੀ।

 
ਇਸ ਮੌਕੇ ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ ਨੇ ਲੋਕਾਂ ਨੂੰ ਜਾਗਰੂਕਤਾ ਸੰਦੇਸ਼ ਦਿੰਦਿਆਂ ਕਿਹਾ ਕਿ ਸ਼ੂਗਰ ਨੂੰ ਹਲਕੇ ਵਿੱਚ ਨਹੀਂ ਲੈਣਾ ਚਾਹੀਦਾ, ਕਿਉਂਕਿ ਸਮੇਂ ਸਿਰ ਜਾਂਚ ਅਤੇ ਸਹੀ ਇਲਾਜ ਨਾਲ ਇਸ ਬਿਮਾਰੀ ਕਾਰਨ ਹੋਣ ਵਾਲੀਆਂ ਗੰਭੀਰ ਪੇਚੀਦਗੀਆਂ ਦੇ ਖ਼ਤਰੇ ਨੂੰ ਘਟਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਸਾਲ ਵਿਸ਼ਵ ਡਾਇਬੀਟੀਜ਼ ਦਿਵਸ ਦਾ ਥੀਮ “ਸ਼ੂਗਰ 'ਤੇ ਸਮੇਂ ਸਿਰ ਕਾਰਵਾਈ" ਹੈ, ਜੋ ਬਿਮਾਰੀ ਦੀ ਸ਼ੁਰੂਆਤੀ ਪਛਾਣ ਅਤੇ ਸਮੇਂ ਸਿਰ ਇਲਾਜ ਦੀ ਮਹੱਤਤਾ ਨੂੰ ਦਰਸਾਉਂਦਾ ਹੈ।
 
ਉਨ੍ਹਾਂ ਦੱਸਿਆ ਕਿ ਵਾਰ-ਵਾਰ ਪਿਸ਼ਾਬ ਆਉਣਾ, ਬਹੁਤ ਜ਼ਿਆਦਾ ਪਿਆਸ ਲੱਗਣਾ, ਬਿਨਾਂ ਕਾਰਨ ਭਾਰ ਘਟਣਾ, ਥਕਾਵਟ, ਕਮਜ਼ੋਰੀ, ਨਜ਼ਰ ਧੁੰਦਲੀ ਹੋਣਾ ਅਤੇ ਜ਼ਖ਼ਮਾਂ ਦਾ ਦੇਰ ਨਾਲ ਠੀਕ ਹੋਣਾ ਸ਼ੂਗਰ ਦੇ ਸੰਭਾਵੀ ਲੱਛਣ ਹਨ। ਹਾਲਾਂਕਿ ਕਈ ਵਾਰ ਸ਼ੁਰੂਆਤੀ ਪੜਾਅ ਵਿੱਚ ਕੋਈ ਸਪੱਸ਼ਟ ਲੱਛਣ ਦਿਖਾਈ ਨਹੀਂ ਦਿੰਦੇ, ਇਸ ਲਈ ਸਮੇਂ-ਸਮੇਂ 'ਤੇ ਬਲੱਡ ਸ਼ੂਗਰ ਦੀ ਜਾਂਚ ਕਰਵਾਉਣੀ ਬਹੁਤ ਜ਼ਰੂਰੀ ਹੈ।
 
ਸਿਵਲ ਸਰਜਨ ਨੇ ਕਿਹਾ ਕਿ ਸ਼ੂਗਰ ਤੋਂ ਬਚਾਅ ਅਤੇ ਇਸ ਨੂੰ ਕੰਟਰੋਲ ਵਿੱਚ ਰੱਖਣ ਲਈ ਸੰਤੁਲਿਤ ਖੁਰਾਕ, ਹਰੀਆਂ ਸਬਜ਼ੀਆਂ, ਸਾਬਤ ਅਨਾਜ ਅਤੇ ਢੁੱਕਵੀਂ ਮਾਤਰਾ ਵਿੱਚ ਫਲਾਂ ਦੀ ਵਰਤੋਂ, ਰੋਜ਼ਾਨਾ ਘੱਟੋ-ਘੱਟ 30 ਮਿੰਟ ਸੈਰ ਜਾਂ ਕਸਰਤ ਅਤੇ ਸਰੀਰਕ ਭਾਰ ਨੂੰ ਸੰਤੁਲਿਤ ਰੱਖਣਾ ਜ਼ਰੂਰੀ ਹੈ। ਇਸ ਦੇ ਨਾਲ ਹੀ ਮਿੱਠੇ ਪਦਾਰਥਾਂ, ਵਧੇਰੇ ਤੇਲ ਅਤੇ ਮੈਦੇ ਦੀ ਵਰਤੋਂ ਘਟਾਉਣ ਅਤੇ ਤੰਬਾਕੂਨੋਸ਼ੀ ਤੋਂ ਪਰਹੇਜ਼ ਕਰਨ ਦੀ ਵੀ ਅਪੀਲ ਕੀਤੀ।
 
ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ ਹਰਪ੍ਰੀਤ ਸਿੰਘ ਨੇ ਕਿਹਾ ਕਿ ਸ਼ੂਗਰ ਬੇਕਾਬੂ ਰਹਿਣ ਨਾਲ ਦਿਲ, ਗੁਰਦਿਆਂ, ਅੱਖਾਂ ਅਤੇ ਨਸਾਂ ਨੂੰ ਨੁਕਸਾਨ ਪਹੁੰਚ ਸਕਦਾ ਹੈ। ਇਸ ਲਈ ਜਿਨ੍ਹਾਂ ਵਿਅਕਤੀਆਂ ਨੂੰ ਸ਼ੂਗਰ ਹੈ, ਉਹ ਡਾਕਟਰ ਦੀ ਸਲਾਹ ਅਨੁਸਾਰ ਦਵਾਈਆਂ ਨਿਯਮਤ ਲੈਣ ਅਤੇ ਆਪਣੀ ਮਰਜ਼ੀ ਨਾਲ ਇਲਾਜ ਬੰਦ ਨਾ ਕਰਨ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਸਿਹਤ ਪ੍ਰਤੀ ਸੁਚੇਤ ਰਹਿਣ ਅਤੇ ਲੋੜ ਅਨੁਸਾਰ ਨਜ਼ਦੀਕੀ ਸਰਕਾਰੀ ਸਿਹਤ ਸੰਸਥਾ ਵਿਖੇ ਜਾਂਚ ਅਤੇ ਡਾਕਟਰੀ ਸਲਾਹ ਜ਼ਰੂਰ ਲੈਣ।
 
ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ ਹਰਪ੍ਰੀਤ ਸਿੰਘ, ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ ਅਜੇ ਬਸਰਾ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ। 

Have something to say? Post your comment

ਅਤੇ ਪੰਜਾਬ ਖਬਰਾਂ

ਦਿਵਯ ਜਯੋਤੀ ਜਾਗ੍ਰਿਤੀ ਸੰਸਥਾਨ ਨੇ ਸ਼ੂਗਰ ਸੈਂਸ ਤਹਿਤ ਚਲਾਈ ਜਨ ਜਾਗਰੂਕਤਾ ਮੁਹਿੰਮ

ਦਿਵਯ ਜਯੋਤੀ ਜਾਗ੍ਰਿਤੀ ਸੰਸਥਾਨ ਨੇ ਸ਼ੂਗਰ ਸੈਂਸ ਤਹਿਤ ਚਲਾਈ ਜਨ ਜਾਗਰੂਕਤਾ ਮੁਹਿੰਮ

ਸੜਕ ਤੇ ਘੁੰਮ ਰਹੇ ਮੰਦਬੁੱਧੀ ਨੂੰ ਸੇਵਾਦਾਰਾਂ ਨੇ ਪਰਿਵਾਰ ਨਾਲ ਮਿਲਾਇਆ

ਸੜਕ ਤੇ ਘੁੰਮ ਰਹੇ ਮੰਦਬੁੱਧੀ ਨੂੰ ਸੇਵਾਦਾਰਾਂ ਨੇ ਪਰਿਵਾਰ ਨਾਲ ਮਿਲਾਇਆ

PCS ਭਰਤੀ ਪ੍ਰਕਿਰਿਆ ਵਿੱਚ ਕਥਿਤ ਘਪਲੇ ਨੂੰ ਲੈ ਕੇ ਭਾਜਪਾ ਯੁਵਾ ਮੋਰਚਾ ਦਾ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ

PCS ਭਰਤੀ ਪ੍ਰਕਿਰਿਆ ਵਿੱਚ ਕਥਿਤ ਘਪਲੇ ਨੂੰ ਲੈ ਕੇ ਭਾਜਪਾ ਯੁਵਾ ਮੋਰਚਾ ਦਾ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ

ਸੁਨਾਮ ਵਿਖੇ ਦੋ ਰੋਜ਼ਾ ਬਲਾਕ ਪੱਧਰੀ ਵਿਸ਼ਾ ਮੇਲਾ ਸਫਲਤਾਪੂਰਵਕ ਸੰਪੰਨ, 25 ਤੋਂ ਵੱਧ ਸਕੂਲਾਂ ਦੇ ਵਿਦਿਆਰਥੀਆਂ ਨੇ ਦਿਖਾਈ ਆਪਣੀ ਪ੍ਰਤਿਭਾ

ਸੁਨਾਮ ਵਿਖੇ ਦੋ ਰੋਜ਼ਾ ਬਲਾਕ ਪੱਧਰੀ ਵਿਸ਼ਾ ਮੇਲਾ ਸਫਲਤਾਪੂਰਵਕ ਸੰਪੰਨ, 25 ਤੋਂ ਵੱਧ ਸਕੂਲਾਂ ਦੇ ਵਿਦਿਆਰਥੀਆਂ ਨੇ ਦਿਖਾਈ ਆਪਣੀ ਪ੍ਰਤਿਭਾ

ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਭਾਰਤ ਕੋ ਜਾਨੋ ਮੁਕਾਬਲੇ ਕਰਵਾਏ ਗਏ

ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਭਾਰਤ ਕੋ ਜਾਨੋ ਮੁਕਾਬਲੇ ਕਰਵਾਏ ਗਏ

ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਰੋਜ਼ਾਨਾ ਐਫ.ਐਲ.ਸੀ. ਪ੍ਰਕਿਰਿਆ ਵਿੱਚ ਲੈਣ ਭਾਗ: ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ

ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਰੋਜ਼ਾਨਾ ਐਫ.ਐਲ.ਸੀ. ਪ੍ਰਕਿਰਿਆ ਵਿੱਚ ਲੈਣ ਭਾਗ: ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ

ਸਿਹਤ ਵਿਭਾਗ ਦੀਆਂ ਯੋਜਨਾਵਾਂ ਦਾ ਲਾਭ ਹਰ ਯੋਗ ਲਾਭਪਾਤਰੀ ਤੱਕ ਪਹੁੰਚਾਉਣਾ ਸਾਡੀ ਤਰਜੀਹ : ਐੱਸ.ਐੱਮ.ਓ. ਡਾ ਸਤਿੰਦਰਜੀਤ ਕੌਰ

ਸਿਹਤ ਵਿਭਾਗ ਦੀਆਂ ਯੋਜਨਾਵਾਂ ਦਾ ਲਾਭ ਹਰ ਯੋਗ ਲਾਭਪਾਤਰੀ ਤੱਕ ਪਹੁੰਚਾਉਣਾ ਸਾਡੀ ਤਰਜੀਹ : ਐੱਸ.ਐੱਮ.ਓ. ਡਾ ਸਤਿੰਦਰਜੀਤ ਕੌਰ

ਬੱਚਿਆਂ ਵਿੱਚ ਤੇਜ਼ ਸਾਹ ਚੱਲਣਾ ਨਿਮੋਨੀਆ ਦਾ ਸ਼ੁਰੂਆਤੀ ਚੇਤਾਵਨੀ ਸੰਕੇਤ, ਤੁਰੰਤ ਕਰਵਾਓ ਡਾਕਟਰੀ ਜਾਂਚ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਬੱਚਿਆਂ ਵਿੱਚ ਤੇਜ਼ ਸਾਹ ਚੱਲਣਾ ਨਿਮੋਨੀਆ ਦਾ ਸ਼ੁਰੂਆਤੀ ਚੇਤਾਵਨੀ ਸੰਕੇਤ, ਤੁਰੰਤ ਕਰਵਾਓ ਡਾਕਟਰੀ ਜਾਂਚ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਪੰਜਾਬ 'ਚ ਮਿਲੇਗਾ 500 ਰੁਪਏ 'ਚ ਸਿਲੰਡਰ! ਜਲੰਧਰ ਆਏ ਹਰਿਆਣਾ CM ਨਾਇਬ ਸੈਣੀ ਦਾ ਬਿਆਨ

ਪੰਜਾਬ 'ਚ ਮਿਲੇਗਾ 500 ਰੁਪਏ 'ਚ ਸਿਲੰਡਰ! ਜਲੰਧਰ ਆਏ ਹਰਿਆਣਾ CM ਨਾਇਬ ਸੈਣੀ ਦਾ ਬਿਆਨ

ਅਨਮੋਲ ਗਗਨ ਮਾਨ ਦਾ ਸੋਸ਼ਲ ਮੀਡੀਆ 'ਤੇ ਖ਼ੁਲਾਸਾ, ਟਿਕਟ ਨਾ ਮਿਲਣ ਦਾ ਦੱਸਿਆ ਸੱਚ

ਅਨਮੋਲ ਗਗਨ ਮਾਨ ਦਾ ਸੋਸ਼ਲ ਮੀਡੀਆ 'ਤੇ ਖ਼ੁਲਾਸਾ, ਟਿਕਟ ਨਾ ਮਿਲਣ ਦਾ ਦੱਸਿਆ ਸੱਚ