Sunday, July 12, 2026
BREAKING
​ਜ਼ੀਰਕਪੁਰ: ਵੀ.ਆਈ.ਪੀ. ਰੋਡ 'ਤੇ ਸਾਲਾਂ ਪੁਰਾਣੀ ਜਲਭਰਾਅ ਦੀ ਸਮੱਸਿਆ ਦੇ ਹੱਲ ਲਈ ਕਾਰਜ ਸ਼ੁਰੂ ​ਨਵ-ਨਿਯੁਕਤ ਪ੍ਰਧਾਨ ਗੁਰਪ੍ਰੀਤ ਵਿਰਕ ਵੱਲੋਂ ਅਧਿਕਾਰੀਆਂ ਨਾਲ ਵਾਰਡ ਨੰਬਰ 6 ਦਾ ਨਿਰੀਖਣ, ​ਪ੍ਰਸ਼ਾਸਨਿਕ ਅਣਗਹਿਲੀ: ਜ਼ੀਰਕਪੁਰ-ਨਗਲਾ ਸੜਕ ਦੀ ਐਂਟਰੈਂਸ 'ਤੇ ਬਣੇ 2-2 ਫੁੱਟ ਡੂੰਘੇ ਖੱਡੇ, ਰੋਜ਼ਾਨਾ ਹਾਦਸਿਆਂ ਦਾ ਸ਼ਿਕਾਰ ਹੋ ਰਹੇ ਨੇ ਰਾਹਗੀਰ ਅਵਤਾਰ ਸਿੰਘ ਲੋਹਗੜ੍ਹ ਬਣੇ ਜ਼ੀਰਕਪੁਰ ਦੇ ਨਵੇਂ ਬਲਾਕ ਪ੍ਰਧਾਨ, ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਦਿੱਤੀ ਵਧਾਈ ਉੱਘੀ ਐਂਕਰ ਅਤੇ ਅਦਾਕਾਰਾ ਸਤਿੰਦਰ ਸੱਤੀ ਨੇ ਨੌਜਵਾਨ ਵੋਟਰਾਂ, ਖ਼ਾਸ ਕਰਕੇ ਲੜਕੀਆਂ ਨੂੰ SIR-2026 ਤਹਿਤ ਐਨਿਊਮਰੇਸ਼ਨ ਫਾਰਮ ਭਰਨ ਦੀ ਕੀਤੀ ਅਪੀਲ ਨਯਾਗਾਓਂ ਨਗਰ ਕੌਂਸਲ ਵਿੱਚ ਭਾਜਪਾ ਦਾ ਪ੍ਰਧਾਨ ਬਣਨਾ ਲੋਕਾਂ ਦੇ ਭਰੋਸੇ ਅਤੇ ਵਿਕਾਸ ਦੀ ਰਾਜਨੀਤੀ ਦੀ ਜਿੱਤ : ਨਰਿੰਦਰ ਸਿੰਘ ਰਾਣਾ ਮਾਨਸੂਨ ਦੀ ਸ਼ੁਰੂਆਤ ਮੌਕੇ ਐਸਡੀਐਮ ਤਰਸੇਮ ਚੰਦ ਵੱਲੋਂ ਰੁੱਖ ਲਗਾਉਣ ਮੁਹਿੰਮ ਦਾ ਆਗਾਜ ਪੰਜਾਬ 'ਚ ਫੜਿਆ ਗਿਆ ਨਸ਼ਾ ਸਪਲਾਈ ਕਰਨ ਵਾਲਾ ਗਿਰੋਹ, ਹੈਰੋਇਨ ਦੀ ਵੱਡੀ ਖੇਪ ਤੇ ਡਰੱਗ ਮਨੀ ਬਰਾਮਦ ਪੰਜਾਬ ਕਾਂਗਰਸ ਦੇ ਕਲੇਸ਼ 'ਤੇ ਬੋਲੇ ਰਾਜਾ ਵੜਿੰਗ, ਅਗਲੇ ਦੋ ਦਿਨਾਂ 'ਚ ਸਾਰੇ ਇਕੋ ਮੰਚ 'ਤੇ ਹੋ ਸਕਦੇ ਨੇ ਇਕੱਠੇ ਵਾਧਾ ਲੈ ਕੇ ਬੰਦ ਹੋਏ ਬਾਜ਼ਾਰ, ਸੈਂਸੈਕਸ-ਨਿਫਟੀ ਨੇ ਦਰਜ ਕੀਤਾ ਵੱਡਾ ਉਛਾਲ, ਜਾਣੋ ਤੇਜ਼ੀ ਦੇ ਕਾਰਨ

ਬਾਜ਼ਾਰ

ਸ਼ੇਅਰ ਬਾਜ਼ਾਰਾਂ 'ਚ ਹਾਹਾਕਾਰ : ਸੈਂਸੈਕਸ 705 ਅੰਕ ਡਿੱਗਿਆ ਤੇ ਨਿਫਟੀ 200 ਤੋਂ ਵਧ ਅੰਕ ਟੁੱਟਿਆ

28 ਅਗਸਤ, 2025 06:10 PM

ਮੁੰਬਈ : ਵੀਰਵਾਰ ਨੂੰ ਸੈਂਸੈਕਸ ਅਤੇ ਨਿਫਟੀ ਵਿੱਚ ਗਿਰਾਵਟ ਦਾ ਰੁਝਾਨ ਦੇਖਣ ਨੂੰ ਮਿਲਿਆ ਹੈ। ਰੂਸੀ ਤੇਲ ਖਰੀਦਣ ਲਈ ਅਮਰੀਕਾ ਵੱਲੋਂ ਭਾਰਤ 'ਤੇ ਲਗਾਈ ਗਈ 25 ਪ੍ਰਤੀਸ਼ਤ ਵਾਧੂ ਡਿਊਟੀ ਨੇ ਘਰੇਲੂ ਬਾਜ਼ਾਰਾਂ 'ਤੇ ਦਬਾਅ ਵਧਾ ਦਿੱਤਾ। ਭਾਰਤ ਨੂੰ ਹੁਣ ਕੁੱਲ 50 ਪ੍ਰਤੀਸ਼ਤ ਅਮਰੀਕੀ ਡਿਊਟੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਤੋਂ ਇਲਾਵਾ ਵਿਦੇਸ਼ੀ ਪੂੰਜੀ ਦੀ ਵਾਪਸੀ ਨੇ ਵੀ ਨਿਵੇਸ਼ਕਾਂ ਦੀ ਭਾਵਨਾ ਨੂੰ ਪ੍ਰਭਾਵਿਤ ਕੀਤਾ।

ਏਸ਼ੀਆਈ ਬਾਜ਼ਾਰਾਂ ਤੋਂ ਮਿਲੇ-ਜੁਲੇ ਸੰਕੇਤਾਂ ਵਿਚਕਾਰ ਘਰੇਲੂ ਸਟਾਕ ਬਾਜ਼ਾਰਾਂ ਵਿੱਚ ਵੀਰਵਾਰ ਨੂੰ ਗਿਰਾਵਟ ਜਾਰੀ ਰਹੀ। 30 ਸ਼ੇਅਰਾਂ ਵਾਲਾ ਬੀਐਸਈ ਸੰਵੇਦਨਸ਼ੀਲ ਸੂਚਕਾਂਕ ਸੈਂਸੈਕਸ 705.97 ਅੰਕ ਭਾਵ 0.87% ਡਿੱਗ ਕੇ 80,080.57 'ਤੇ ਬੰਦ ਹੋਇਆ ਹੈ। ਸੈਂਸੈਕਸ 'ਤੇ ਸੂਚੀਬੱਧ 30 ਕੰਪਨੀਆਂ ਵਿੱਚੋਂ, ਸਿਰਫ਼ 7 ਸ਼ੇਅਰ ਵਾਧੇ ਨਾਲ ਅਤੇ 23 ਸਟਾਕ ਗਿਰਾਵਟ ਨਾਲ ਕਾਰੋਬਾਰ ਕਰਦੇ ਦੇਖੇ ਗਏ।

ਟਾਪ ਗੇਨਰਸ
Titan,LT,Maruti, Axisbank, reliance asianpaonts, ਅਤੇ Bajajfinance ਵਾਧੇ ਨਾਲ ਕਾਰੋਬਾਰ ਕਰਦੇ ਦੇਖੇ ਗਏ।

ਟਾਪ ਲੂਜ਼ਰਸ
HCLTech INFY Powergrid ,TCS,HDFC Bank ਅਤੇ Hindunilvr ਦੇ ਸ਼ੇਅਰ ਘਾਟੇ ਵਿੱਚ ਸਨ।

ਦੂਜੇ ਪਾਸੇ ਨੈਸ਼ਨਲ ਸਟਾਕ ਐਕਸਚੇਂਜ ਦਾ ਨਿਫਟੀ-50 ਸੂਚਕਾਂਕ ਵੀ 211.15 ਅੰਕ ਭਾਵ 0.85% ਡਿੱਗ ਕੇ 24,500.90 'ਤੇ ਬੰਦ ਹੋਇਆ ਹੈ। ਬੈਂਕ ਨਿਫਟੀ 3 ਮਹੀਨੇ ਦੇ ਨਿਚਲੇ ਪੱਧਰ 'ਤੇ ਫਿਸਲਾ। ਬੈਂਕ ਨਿਫਟੀ 630 ਅੰਕ ਟੁੱਟ ਕੇ 53820 ਦੇ ਪੱਧਰ 'ਤੇ ਬੰਦ ਹੋਇਆ ਹੈ। ਮਿਡਕੈਪ ਅਤੇ ਸਮੌਲਕੈਪ ਇੰਡੈਕਸ ਵਿੱਚ ਵੀ ਤੇਜ਼ ਬਿਕਵਾਲੀ ਰਹੀ।

ਇਸ ਕਾਰਨ ਆਈ ਗਿਰਾਵਟ
ਬੁੱਧਵਾਰ ਤੋਂ ਅਮਰੀਕਾ ਵੱਲੋਂ ਭਾਰਤੀ ਉਤਪਾਦਾਂ 'ਤੇ 25 ਪ੍ਰਤੀਸ਼ਤ ਆਯਾਤ ਡਿਊਟੀ ਵਧਾਉਣ ਦਾ ਪ੍ਰਭਾਵ ਘਰੇਲੂ ਸ਼ੇਅਰ ਬਾਜ਼ਾਰਾਂ 'ਤੇ ਦੇਖਿਆ ਜਾ ਰਿਹਾ ਹੈ। ਸੈਂਸੈਕਸ ਵਿੱਚ, ਨਿਵੇਸ਼ਕ HDFC ਬੈਂਕ, ਇਨਫੋਸਿਸ, ICICI ਬੈਂਕ, TCS, HCL ਟੈਕਨਾਲੋਜੀ, ਸਨ ਫਾਰਮਾ, ਮਹਿੰਦਰਾ ਐਂਡ ਮਹਿੰਦਰਾ, ਏਅਰਟੈੱਲ ਅਤੇ ਟਾਟਾ ਮੋਟਰਜ਼ ਸਮੇਤ 20 ਕੰਪਨੀਆਂ ਦੇ ਸ਼ੇਅਰ ਵੇਚ ਰਹੇ ਹਨ। ਈਟਰਨਲ, L&T, ਅਡਾਨੀ ਪੋਰਟਸ ਅਤੇ ਏਸ਼ੀਅਨ ਪੇਂਟਸ ਸਮੇਤ 10 ਕੰਪਨੀਆਂ ਵਿੱਚ ਖਰੀਦਦਾਰੀ ਚੱਲ ਰਹੀ ਹੈ।

ਗਲੋਬਲ ਬਾਜ਼ਾਰਾਂ ਦਾ ਹਾਲ
ਏਸ਼ੀਆਈ ਬਾਜ਼ਾਰਾਂ ਵਿੱਚ, ਦੱਖਣੀ ਕੋਰੀਆ ਦਾ Kospi, ਚੀਨ ਦਾ Shanghai SSE Composite ਅਤੇ ਜਾਪਾਨ ਦਾ Nikkei 225 ਲਾਭ ਵਿੱਚ ਸਨ। ਹਾਂਗ ਕਾਂਗ ਦਾ Hang Seng ਘਾਟੇ ਵਿੱਚ ਸੀ। ਬੁੱਧਵਾਰ ਨੂੰ ਅਮਰੀਕੀ ਬਾਜ਼ਾਰ ਨਕਾਰਾਤਮਕ ਰੁਝਾਨ ਨਾਲ ਬੰਦ ਹੋਏ।

ਅੰਤਰਰਾਸ਼ਟਰੀ ਮਿਆਰੀ ਬ੍ਰੈਂਟ ਕਰੂਡ 0.76 ਪ੍ਰਤੀਸ਼ਤ ਡਿੱਗ ਕੇ 67.53 ਡਾਲਰ ਪ੍ਰਤੀ ਬੈਰਲ 'ਤੇ ਆ ਗਿਆ। ਸਟਾਕ ਮਾਰਕੀਟ ਦੇ ਅੰਕੜਿਆਂ ਅਨੁਸਾਰ, ਵਿਦੇਸ਼ੀ ਸੰਸਥਾਗਤ ਨਿਵੇਸ਼ਕ (FII) ਮੰਗਲਵਾਰ ਨੂੰ ਸ਼ੁੱਧ ਵਿਕਰੇਤਾ ਸਨ ਅਤੇ ਉਨ੍ਹਾਂ ਨੇ 6,516.49 ਕਰੋੜ ਰੁਪਏ ਦੇ ਸ਼ੇਅਰ ਵੇਚੇ। ਘਰੇਲੂ ਸੰਸਥਾਗਤ ਨਿਵੇਸ਼ਕਾਂ (DII) ਨੇ 7,060.37 ਕਰੋੜ ਰੁਪਏ ਦੇ ਸ਼ੇਅਰ ਖਰੀਦੇ। ਬੁੱਧਵਾਰ ਨੂੰ ਗਣੇਸ਼ ਚਤੁਰਥੀ ਦੇ ਮੌਕੇ 'ਤੇ ਸਟਾਕ ਅਤੇ ਵਿਦੇਸ਼ੀ ਮੁਦਰਾ ਬਾਜ਼ਾਰ ਬੰਦ ਰਹੇ।

Have something to say? Post your comment

ਅਤੇ ਬਾਜ਼ਾਰ ਖਬਰਾਂ

ਵਾਧਾ ਲੈ ਕੇ ਬੰਦ ਹੋਏ ਬਾਜ਼ਾਰ, ਸੈਂਸੈਕਸ-ਨਿਫਟੀ ਨੇ ਦਰਜ ਕੀਤਾ ਵੱਡਾ ਉਛਾਲ, ਜਾਣੋ ਤੇਜ਼ੀ ਦੇ ਕਾਰਨ

ਵਾਧਾ ਲੈ ਕੇ ਬੰਦ ਹੋਏ ਬਾਜ਼ਾਰ, ਸੈਂਸੈਕਸ-ਨਿਫਟੀ ਨੇ ਦਰਜ ਕੀਤਾ ਵੱਡਾ ਉਛਾਲ, ਜਾਣੋ ਤੇਜ਼ੀ ਦੇ ਕਾਰਨ

LPG ਗਾਹਕਾਂ ਲਈ ਮਹੱਤਵਪੂਰਨ ਅਪਡੇਟ: ਜਾਣੋ ਗੈਸ ਕੁਨੈਕਸ਼ਨ ਨਾਲ ਜੁੜੇ ਇਹਨਾਂ ਨਵੇਂ ਨਿਯਮਾਂ ਬਾਰੇ

LPG ਗਾਹਕਾਂ ਲਈ ਮਹੱਤਵਪੂਰਨ ਅਪਡੇਟ: ਜਾਣੋ ਗੈਸ ਕੁਨੈਕਸ਼ਨ ਨਾਲ ਜੁੜੇ ਇਹਨਾਂ ਨਵੇਂ ਨਿਯਮਾਂ ਬਾਰੇ

ਮਾਨਿਟਰੀ ਪਾਲਿਸੀ ਲਈ RBI ਨੇ ਸ਼ੁਰੂ ਕੀਤੇ 3 ਵੱਡੇ ਸਰਵੇਖਣ

ਮਾਨਿਟਰੀ ਪਾਲਿਸੀ ਲਈ RBI ਨੇ ਸ਼ੁਰੂ ਕੀਤੇ 3 ਵੱਡੇ ਸਰਵੇਖਣ

Flipkart ਨੇ ਫੂਡ ਐਂਡ ਨਿਊਟ੍ਰੀਸ਼ੀਅਨ ਕੈਟਾਗਰੀ ’ਚ 50 ਫੀਸਦੀ ਦਾ ਵਾਧਾ ਕੀਤਾ ਦਰਜ

Flipkart ਨੇ ਫੂਡ ਐਂਡ ਨਿਊਟ੍ਰੀਸ਼ੀਅਨ ਕੈਟਾਗਰੀ ’ਚ 50 ਫੀਸਦੀ ਦਾ ਵਾਧਾ ਕੀਤਾ ਦਰਜ

ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਰਿਕਵਰੀ : ਸੈਂਸੈਕਸ 238 ਅੰਕ ਚੜ੍ਹਿਆ ਤੇ ਨਿਫਟੀ 23,900 ਦੇ ਪਾਰ ਬੰਦ

ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਰਿਕਵਰੀ : ਸੈਂਸੈਕਸ 238 ਅੰਕ ਚੜ੍ਹਿਆ ਤੇ ਨਿਫਟੀ 23,900 ਦੇ ਪਾਰ ਬੰਦ

Gold-Silver ਦੀਆਂ ਕੀਮਤਾਂ ਦਾ U-Turn, ਡਿੱਗਣ ਤੋਂ ਬਾਅਦ ਅਚਾਨਕ ਉਛਾਲੇ ਰੇਟ

Gold-Silver ਦੀਆਂ ਕੀਮਤਾਂ ਦਾ U-Turn, ਡਿੱਗਣ ਤੋਂ ਬਾਅਦ ਅਚਾਨਕ ਉਛਾਲੇ ਰੇਟ

ਖੰਡ ਦੀਆਂ ਕੀਮਤਾਂ ’ਚ ਅਚਾਨਕ ਆਈ ਤੇਜ਼ੀ! 6-7 ਫੀਸਦੀ ਤੱਕ ਚੜ੍ਹੇ ਭਾਅ

ਖੰਡ ਦੀਆਂ ਕੀਮਤਾਂ ’ਚ ਅਚਾਨਕ ਆਈ ਤੇਜ਼ੀ! 6-7 ਫੀਸਦੀ ਤੱਕ ਚੜ੍ਹੇ ਭਾਅ

RBI ਨੇ ਕ੍ਰਿਪਟੋਕਰੰਸੀਆਂ 'ਤੇ ਅਪਣਾਇਆ ਸਖ਼ਤ ਰੁਖ਼ , ਫਿਰ ਤੋਂ ਪਾਬੰਦੀ ਲਗਾਉਣ ਦੇ ਦਿੱਤੇ ਸੰਕੇਤ

RBI ਨੇ ਕ੍ਰਿਪਟੋਕਰੰਸੀਆਂ 'ਤੇ ਅਪਣਾਇਆ ਸਖ਼ਤ ਰੁਖ਼ , ਫਿਰ ਤੋਂ ਪਾਬੰਦੀ ਲਗਾਉਣ ਦੇ ਦਿੱਤੇ ਸੰਕੇਤ

ਗੁੰਮਰਾਹਕੁੰਨ ਦਾਅਵਿਆਂ ’ਤੇ FSSAI ਸਖਤ, Lotte India, Ferns n Petals ਅਤੇ Kubera Foods ਨੂੰ ਨੋਟਿਸ

ਗੁੰਮਰਾਹਕੁੰਨ ਦਾਅਵਿਆਂ ’ਤੇ FSSAI ਸਖਤ, Lotte India, Ferns n Petals ਅਤੇ Kubera Foods ਨੂੰ ਨੋਟਿਸ

ਟਰੰਪ ਦੇ ਬਿਆਨ ਕਾਰਨ ਤਾਸ਼ ਦੇ ਪੱਤਿਆਂ ਵਾਂਹ ਢਹਿ ਗਿਆ ਸ਼ੇਅਰ ਬਾਜ਼ਾਰ, ਸੈਂਸੈਕਸ 1663 ਅੰਕ ਡਿੱਗ ਕੇ ਬੰਦ

ਟਰੰਪ ਦੇ ਬਿਆਨ ਕਾਰਨ ਤਾਸ਼ ਦੇ ਪੱਤਿਆਂ ਵਾਂਹ ਢਹਿ ਗਿਆ ਸ਼ੇਅਰ ਬਾਜ਼ਾਰ, ਸੈਂਸੈਕਸ 1663 ਅੰਕ ਡਿੱਗ ਕੇ ਬੰਦ