Sunday, July 26, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਸ਼੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਸਰਨਾ ਦਾਨਾ ਮੰਡੀ (ਰਾਜਨ ਦੀ ਮੰਡੀ )ਵਿਖੇ ਕਣਕ ਦੀ ਖਰੀਦ ਕਰਵਾਈ ਸ਼ੁਰੂ

16 ਅਪ੍ਰੈਲ, 2026 06:43 PM

ਚੰਡੀਗੜ੍ਹ/ਪਠਾਨਕੋਟ : ਪਠਾਨਕੋਟ ਦੇ ਵਿਧਾਨ ਸਭਾ ਹਲਕਾ ਭੋਆ ਦੇ ਅਧੀਨ ਆਉਂਦੀ ਸਰਨਾ ਦਾਨਾ ਮੰਡੀ (ਰਾਜਨ ਦੀ ਮੰਡੀ) ਵਿਖੇ ਅੱਜ ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਵੱਲੋਂ ਕਣਕ ਦੀ ਖਰੀਦ ਪ੍ਰਕਿਰਿਆ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਉਨ੍ਹਾਂ ਮੰਡੀ ਵਿੱਚ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ ਅਤੇ ਕਿਸਾਨਾਂ ਨਾਲ ਗੱਲਬਾਤ ਕੀਤੀ।

ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸਰਵ ਸ਼੍ਰੀ
ਵਿਕਾਸ ਸੈਣੀ ਚੇਅਰਮੈਨ ਮਾਰਕੀਟ ਕਮੇਟੀ ਪਠਾਨਕੋਟ, ਰਾਜ ਰਿਸ਼ੀ ਮਹਿਰਾ ਜ਼ਿਲਾ ਖੁਰਾਕ ਤੇ ਸਪਲਾਈ ਕੰਟਰੋਲਰ, ਨਿਤਿਨ ਠਾਕੁਰ ਮੈਂਬਰ ਜਿਲ੍ਹਾ ਪਰਿਸ਼ਦ, ਭੁਪਿੰਦਰ ਸਿੰਘ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਪਵਨ ਕੁਮਾਰ ਚੇਅਰਮੈਨ ਬਲਾਕ ਸੰਮਤੀ ਘਰੋਟਾ, ਸੰਦੀਪ ਕੁਮਾਰ ਬਲਾਕ ਪ੍ਰਧਾਨ ਅਤੇ ਆਮ ਆਦਮੀ ਪਾਰਟੀ ਦੇ ਕਾਰਜਕਰਤਾ ਅਤੇ ਅਹੁਦੇਦਾਰ ਵੀ ਹਾਜ਼ਰ ਸਨ।

ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਪੂਰੇ ਪੰਜਾਬ ਅੰਦਰ ਕਣਕ ਦੀ ਖਰੀਦ ਦਾ ਸਿਲਸਿਲਾ 1 ਅਪ੍ਰੈਲ ਤੋਂ ਸ਼ੁਰੂ ਕਰ ਦਿੱਤਾ ਗਿਆ ਹੈ।ਜਿਸ ਅਧੀਨ ਮੰਡੀਆਂ ਵਿੱਚ ਆ ਰਹੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸਰਕਾਰ ਵੱਲੋਂ ਪੂਰੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਕਿਸੇ ਵੀ ਕਿਸਾਨ ਨੂੰ ਮੰਡੀ ਵਿੱਚ ਕਿਸੇ ਤਰ੍ਹਾਂ ਦੀ ਦਿੱਕਤ ਨਾ ਆਵੇ।

ਉਨ੍ਹਾਂ ਕਿਹਾ ਕਿ ਜਿਹੜੀਆਂ ਵੀ ਖਰੀਦ ਨਾਲ ਸੰਬੰਧਤ ਏਜੰਸੀਆਂ ਹਨ, ਉਹਨਾਂ ਲਈ ਲੋੜੀਂਦਾ ਮਕੈਨਿਜ਼ਮ ਤਿਆਰ ਕੀਤਾ ਗਿਆ ਹੈ ਅਤੇ ਅਧਿਕਾਰੀ ਲਗਾਤਾਰ ਮੰਡੀਆਂ ਵਿੱਚ ਜਾ ਕੇ ਸਥਿਤੀ ਦਾ ਜਾਇਜ਼ਾ ਲੈ ਰਹੇ ਹਨ। ਉਨ੍ਹਾਂ ਦੱਸਿਆ ਕਿ ਭਾਵੇਂ ਪਿਛਲੇ ਕੁਝ ਦਿਨਾਂ ਦੌਰਾਨ ਮੌਸਮ ਖਰਾਬ ਰਹਿਣ ਕਾਰਨ ਖਰੀਦ ਦੀ ਰਫ਼ਤਾਰ ਥੋੜ੍ਹੀ ਪ੍ਰਭਾਵਿਤ ਹੋਈ ਸੀ, ਪਰ ਹੁਣ ਮੌਸਮ ਵਿੱਚ ਸੁਧਾਰ ਆਉਣ ਨਾਲ ਮੰਡੀਆਂ ਵਿੱਚ ਕਣਕ ਦੀ ਆਮਦ ਤੇਜ਼ੀ ਨਾਲ ਵੱਧ ਰਹੀ ਹੈ। ਉਹਨਾਂ ਕਿਹਾ ਕਿ ਹੁਣ ਤੱਕ ਪੂਰੇ ਪੰਜਾਬ ਅੰਦਰ 4 ਲੱਖ ਮੈਟਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ ਅਤੇ ਇਸ ਵਿੱਚੋਂ ਕਰੀਬ 80 ਹਜਾਰ ਮੈਟਰਿਕ ਟਨ ਕਣਕ ਦੀ ਖਰੀਦ ਕਰ ਲਈ ਗਈ ਹੈ। ਉਹਨਾਂ ਕਿਹਾ ਕਿ ਇਸ ਦੇ ਨਾਲ ਹੀ ਸੈਂਟਰ ਤੋਂ ਜੋ ਟੀਮਾਂ ਫਸਲ ਦੀ ਜਾਂਚ ਲਈ ਪੰਜਾਬ ਪਹੁੰਚੀਆਂ ਹਨ ਉਹਨਾਂ ਵੱਲੋਂ ਵੀ ਪਿਛਲੇ ਦਿਨੀ ਕਣਕ ਦੇ ਸੈਂਪਲ ਲੈ ਲਏ ਗਏ ਹਨ।
ਉਹਨਾਂ ਨੇ ਕਿਹਾ ਕਿ ਇਸ ਵਾਰ ਪੰਜਾਬ ਨੂੰ 122 ਲੱਖ ਮੈਟਰਿਕ ਟਨ ਕਣਕ ਦਾ ਟੀਚਾ ਮਿਲਿਆ ਹੈ ਪਰ ਪੰਜਾਬ ਨੇ 132 ਲੱਖ ਮੈਟਰਿਕ ਟਨ ਦਾ ਇੰਤਜ਼ਾਮ ਕੀਤਾ।

ਉਹਨਾਂ ਦੱਸਿਆ ਕਿ ਮੰਡੀਆਂ ਚ ਵਾਰਦਾਨਾ ਕੰਪਲੀਟ ਹੈ ਅਤੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ।

ਉਹਨਾਂ ਕਿਹਾ ਕਿ ਜਿਹੜਾ ਵਾਅਦਾ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਨਾਲ ਕੀਤਾ ਗਿਆ ਸੀ ਕਿ ਮੰਡੀਆਂ ਅੰਦਰੋਂ ਇੱਕ ਇੱਕ ਦਾਣੇ ਦੀ ਖਰੀਦ ਕੀਤੀ ਜਾਵੇਗੀ ਅਤੇ ਕਣਕ ਖਰੀਦਣ ਤੋਂ ਬਾਅਦ 24 ਘੰਟਿਆਂ ਦੇ ਵਿੱਚ ਵਿੱਚ ਕਿਸਾਨ ਦੇ ਖਾਤੇ ਚ ਪੈਸੇ ਪਾਏ ਜਾਣਗੇ। ਉਹਨਾਂ ਕਿਹਾ ਕਿ ਪਿਛਲੇ ਚਾਰ ਸਾਲ ਤੋ ਸਰਕਾਰ ਦਾ ਰਿਕਾਰਡ ਰਿਹਾ ਹੈ ਕਿ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਪਰੇਸ਼ਾਨੀ ਨਾ ਆਵੇ ਅਤੇ ਇਸ ਸੀਜਨ ਵੀ ਕਿਸਾਨਾਂ ਨੂੰ ਕਿਸੇ ਕਿਸਮ ਦੀ ਕੋਈ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਉਹਨਾਂ ਕਿਹਾ ਕਿ ਜਿੰਨੀਆਂ ਵੀ ਵਿਵਸਥਾਵਾਂ ਨੇ ਮੰਡੀ ਦੇ ਵਿੱਚ ਕੀਤੀਆਂ ਹੋਈਆਂ ਹਨ।

ਕੈਬਿਨੇਟ ਮੰਤਰੀ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਵੱਲੋਂ ਉਨ੍ਹਾਂ ਦੀ ਫਸਲ ਦਾ ਇਕ-ਇਕ ਦਾਣਾ ਖਰੀਦਿਆ ਜਾਵੇਗਾ ਅਤੇ ਭੁਗਤਾਨ ਵੀ ਸਮੇਂ ਸਿਰ ਕੀਤਾ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਸਹੂਲਤਾਂ ਨੂੰ ਹੋਰ ਮਜ਼ਬੂਤ ਬਣਾਇਆ ਜਾਵੇ ਤਾਂ ਜੋ ਕਿਸਾਨਾਂ ਨੂੰ ਕੋਈ ਪਰੇਸ਼ਾਨੀ ਨਾ ਆਵੇ।

ਇਸ ਮੌਕੇ ਵੱਡੀ ਗਿਣਤੀ ਵਿੱਚ ਕਿਸਾਨ ਅਤੇ ਮੰਡੀ ਨਾਲ ਸੰਬੰਧਿਤ ਅਧਿਕਾਰੀ ਵੀ ਮੌਜੂਦ ਸਨ

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ