Saturday, February 28, 2026
BREAKING
ਹਰ ਪਿੰਡ, ਹਰ ਵਾਰਡ ‘ਚ ਆਭਾ ਅਕਾਊਂਟ ਦੀ ਪੂਰੀ ਕਵਰੇਜ ਯਕੀਨੀ ਬਣਾਈ ਜਾਵੇ : ਡਾ. ਹਰੀਸ਼ ਕਿਰਪਾਲ ਵਿਧਾਇਕ ਸੁਖਵਿੰਦਰ ਸਿੰਘ ਸੁੱਖੀ ਵੱਲੋਂ ਚੁਣੇ ਗਏ ਪ੍ਰਤੀਨਿਧੀਆਂ ਨੂੰ ਲੋਕ ਭਲਾਈ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਦੀ ਅਪੀਲ ਵਰਿੰਦਰ ਜੈਨ ਦੀ ਬਰਸੀ 'ਤੇ 20 ਲੋੜਵੰਦਾਂ ਨੂੰ ਰਾਸ਼ਨ ਵੰਡਿਆ ਗਿਆ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਲੜਕੀਆਂ ਵਿਖੇ ਸਿੱਖਿਆ ਕ੍ਰਾਂਤੀ ਦੇ ਤਹਿਤ ਪੰਜਾਬ ਸਰਕਾਰ ਵੱਲੋਂ 19 ਕੰਪਿਊਟਰ ਅਤੇ 2 ਟੱਚ ਪੈਨਲ ਦਿੱਤੇ ਗਏ... ਮਹਾਰਾਜਾ ਅਗਰਸੇਨ ਚੌਕ ‘ਚ ਨਿਸ਼ਾਨ ਯਾਤਰਾ ਦਾ ਸ਼ਾਨਦਾਰ ਸਵਾਗਤ *ਸੱਚਾਈ ਅਤੇ ਇਮਾਨਦਾਰੀ ਦੀ ਸਭ ਤੋਂ ਵੱਡੀ ਜਿੱਤ, ਕੋਰਟ ਦੇ ਫੈਸਲੇ ਨੇ ਤਾਨਾਸ਼ਾਹੀ ਤਾਕਤਾਂ ਦੇ ਮੂੰਹ 'ਤੇ ਜੜਿਆ ਕਰਾਰਾ ਤਮਾਚਾ: ਹਰਜੋਤ ਬੈਂਸ* *ਸੱਚ ਦੀ ਜਿੱਤ ਹੋਈ: ਭਾਜਪਾ ਨੂੰ ਅਰਵਿੰਦ ਕੇਜਰੀਵਾਲ ਵਿਰੁੱਧ ਸਾਜ਼ਿਸ਼ ਲਈ ਦੇਸ਼ ਤੋਂ ਮਾਫੀ ਮੰਗਣੀ ਚਾਹੀਦੀ ਹੈ: ਅਮਨ ਅਰੋੜਾ* ਅਦਾਲਤ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਵਿਰੁੱਧ ਕੇਸ ਖਾਰਜ ਕੀਤਾ, ਫਰਜੀ 'ਸ਼ਰਾਬ ਘੁਟਾਲਾ' ਆਜ਼ਾਦ ਭਾਰਤ ਵਿੱਚ 'ਆਪ' ਨੂੰ ਖਤਮ ਕਰਨ ਦੀ ਸਭ ਤੋਂ ਵੱਡੀ ਸਿਆਸੀ ਸਾਜ਼ਿਸ਼ ਸੀ- 'ਆਪ' ਸੇਵਾ ਦੀ ਭਾਵਨਾ ਨਾਲ ਕੰਮ ਕਰੋ, ਪਾਰਦਰਸ਼ਤਾ, ਇਮਾਨਦਾਰੀ ਤੇ ਜਵਾਬਦੇਹੀ ਨੂੰ ਆਪਣੀ ਕਾਰਜਸ਼ੈਲੀ ਦਾ ਬਣਾਓ ਆਧਾਰ : ਡਾ. ਰਵਜੋਤ ਸਿੰਘ ਮਹਿਲਾ ਕਾਂਗਰਸ ਖਰੜ ਵੱਲੋਂ ਜ਼ਿਲ੍ਹਾ ਪ੍ਰਧਾਨ ਮੋਹਾਲੀ ਕਮਲ ਕਿਸ਼ੋਰ ਸ਼ਰਮਾ ਨੂੰ ਕੀਤਾ ਸਨਮਾਨਿਤ

ਪੰਜਾਬ

ਸ਼੍ਰੋਮਣੀ ਅਕਾਲੀ ਦਲ ਦਾ ਨਾਂ ਵਰਤਣ ’ਤੇ ਪਾਰਟੀ ਵੱਖਰਾ ਚੁੱਲ੍ਹਾ ਦਲ ਦੇ ਆਗੂਆਂ ਖਿਲਾਫ ਫੌਜਦਾਰੀ ਸ਼ਿਕਾਇਤ ਦਰਜ ਕਰਵਾਏਗੀ

12 ਅਗਸਤ, 2025 08:59 PM

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਐਲਾਨ ਕੀਤਾ ਕਿ ਉਹ ਕੇਂਦਰੀ ਏਜੰਸੀਆਂ ਦੀ ਸ਼ਹਿ ’ਤੇ ਬਣੇ ਵੱਖਰਾ ਚੁੱਲ੍ਹਾ ਦਲ ਦੇ ਆਗੂਆਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦਾ ਨਾਂ ਵਰਤਣ ’ਤੇ ਉਹਨਾਂ ਖਿਲਾਫ ਫੌਜਦਾਰੀ ਕਾਰਵਾਈ ਕਰੇਗਾ ਕਿਉਂਕਿ ਸ਼੍ਰੋਮਣੀ ਅਕਾਲੀ ਦਲ 1996 ਦੇ ਨੋਟੀਫਿਕੇਸ਼ਨ ਮੁਤਾਬਕ ਚੋਣ ਕਮਿਸ਼ਨ ਕੋਲ ਇਕ ਰਜਿਸਟਰਡ ਤੇ ਮਾਨਤਾ ਪ੍ਰਾਪਤ ਪਾਰਟੀ ਹੈ।

ਪਾਰਟੀ ਨੇ ਪੰਜਾਬ ਦੀ 65,000 ਏਕੜ ਉਪਜਾਊ ਜ਼ਮੀਨ ਕੌਡੀਆਂ ਦੇ ਭਾਅ ਐਕਵਾਇਰ ਕਰਨ ਦੀ ਅਰਵਿੰਦ ਕੇਜਰੀਵਾਲ ਦੀ ਸਾਜ਼ਿਸ਼ ਨੂੰ ਮਾਤ ਪਾਉਣ ਲਈ ਅਕਾਲੀ ਦਲ ਦੇ ਜ਼ਮੀਨੀ ਪੱਧਰ ਦੇ ਸੰਘਰਸ਼ ਲਈ ਡਟਵਾਂ ਸਮਰਥਨ ਦੇਣ ਵਾਸਤੇ ਇਕਜੁੱਟ ਹੋਣ ’ਤੇ ਸਮੁੱਚੀਆਂ ਦਾ ਧੰਨਵਾਦ ਵੀ ਕੀਤਾ। ਪਾਰਟੀ ਨੇ ਅਕਾਲੀ ਦਲ ਦੇ ਵਰਕਰਾਂ ਦਾ ਵੀ ਧੰਨਵਾਦ ਕੀਤਾ ਜਿਹਨਾਂ ਨੇ ਮੋਹਰੀ ਹੋ ਕੇ ਇਹ ਲੜਾਈ ਲੜੀ ਅਤੇ ਆਪ ਸਰਕਾਰ ਨੂੰ ਲੈਂਡ ਪੂਲਿੰਗ ਨੀਤੀ ਵਾਪਸ ਲੈਣ ਲਈ ਮਜਬੂਰ ਕੀਤਾ। ਪਾਰਟੀ ਨੇ ਇਹ ਵੀ ਐਲਾਨ ਕੀਤਾ ਕਿ ਉਹ 31 ਅਗਸਤ ਨੂੰ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਸ਼ੁਕਰਾਨਾ ਸਮਾਗਮ ਕਰੇਗੀ ਤੇ ਪਾਰਟੀ ਨੇ ਆਪ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਪਾਰਟੀ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਵਾਸਤੇ ਆਪ ਸਰਕਾਰ ਦੇ ਖਿਲਾਫ ਡੱਟਣ ਤੋਂ ਪਾਸੇ ਨਹੀਂ ਹਟੇਗੀ।

ਝੂਠੇ ਦਾਅਵੇ ਕਰਨ ਲਈ ਵੱਖਰਾ ਚੁੱਲ੍ਹਾ ਪਾਰਟੀ ਨੂੰ ਚੇਤਾਵਨੀ ਦਿੰਦਿਆਂ ਸੀਨੀਅਰ ਪਾਰਟੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ 100 ਫੀਸਦੀ ਡੈਲੀਗੇਟ ਪਾਰਟੀ ਦੇ ਨਾਲ ਹਨ ਅਤੇ ਇਕ ਵੀ ਮੈਂਬਰ ਵੱਖਰੇ ਗਰੁੱਪ ਨਾਲ ਨਹੀਂ ਹੈ ਜਦੋਂ ਕਿ ਇਹ ਧੜਾ ਸ਼੍ਰੋਮਣੀ ਅਕਾਲੀ ਦਲ ਦੇ ਨਾਂ ਦੀ ਦੁਰਵਰਤੋਂ ਕਰ ਰਿਹਾ ਹੈ।

ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਡੈਲੀਗੇਟਾਂ ਦੀ ਚੋਣ ਬਕਾਇਦਾ ਪਿਛਲੀ ਵਰਕਿੰਗ ਕਮੇਟੀ ਦੀ ਮਿਆਦ ਖ਼ਤਮ ਹੋਣ ਮਗਰੋਂ ਨਵੇਂ ਸਿਰੇ ਤੋਂ ਕੀਤੀ ਗਈ ਹੈ। ਉਹਨਾਂ ਕਿਹਾ ਕਿ ਵੱਖਰਾ ਚੁੱਲ੍ਹਾ ਦੇ ਮੈਂਬਰਾਂ ਨੇ ਤਾਂ ਮੈਂਬਰਸ਼ਿਪ ਮੁਹਿੰਮ ਵਿਚ ਸ਼ਮੂਲੀਅਤ ਵੀ ਨਹੀਂ ਕੀਤੀ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਮੈਂਬਰਾਂ ਨੇ 10 ਰੁਪਏ ਮੈਂਬਰਸ਼ਿਪ ਫੀਸ ਭਰ ਕੇ ਮੈਂਬਰਸ਼ਿਪ ਲਈ ਹੈ ਜੋ 5 ਸਾਲਾਂ ਲਈ ਲਾਗੂ ਹੈ। ਉਹਨਾਂ ਕਿਹਾ ਕਿ ਵੱਖਰੇ ਧੜੇ ਨੇ ਪਾਰਟੀ ਦੇ ਸੰਵਿਧਾਨ ਮੁਤਾਬਕ ਭਰਤੀ ਵੀ ਨਹੀਂ ਕੀਤੀ ਜਿਸ ਮੁਤਾਬਕ ਹਰ ਮੈਂਬਰ ਲਈ 10 ਰੁਪਏ ਫੀਸ ਭਰਨੀ ਲਾਜ਼ਮੀ ਹੈ। ਉਹਨਾਂ ਕਿਹਾ ਕਿ ਇਸ ਲਈ ਉਹਨਾਂ ਵਾਸਤੇ ਆਪਣੀ ਪਾਰਟੀ ਦੀ ਮੀਟਿੰਗ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਡੈਲੀਗੇਟ ਸੈਸ਼ਨ ਸੱਦਣ ਦਾ ਅਧਿਕਾਰ ਵੀ ਨਹੀਂ ਹੈ ਅਤੇ ਉਹਨਾਂ ਖਿਲਾਫ ਧੋਖਾਧੜੀ ਤੇ ਜਾਅਲਸਾਜ਼ੀ ਦੇ ਦੋਸ਼ਾਂ ਤਹਿਤ ਕਾਰਵਾਈ ਕੀਤੀ ਜਾ ਸਕਦੀ ਹੈ।

ਉਹਨਾਂ ਨੇ ਇਸ ਕਾਰਵਾਈ ਨੂੰ ਗੈਰ ਕਾਨੂੰਨੀ, ਗੈਰ ਸੰਵਿਧਾਨਕ ਤੇ ਅਨੈਤਿਕ ਕਰਾਰ ਦਿੰਦਿਆਂ ਕਿਹਾ ਕਿ ਅਕਾਲੀ ਦਲ ਇਸ ਮਾਮਲੇ ਵਿਚ ਫੌਜਦਾਰੀ ਸ਼ਿਕਾਇਤ ਕਰਨ ਵਾਸਤੇ ਕਾਨੂੰਨੀ ਮਾਹਿਰਾਂ ਨਾਲ ਰਾਇ ਮਸ਼ਵਰਾ ਕਰ ਰਿਹਾ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਹਰ ਪਿੰਡ, ਹਰ ਵਾਰਡ ‘ਚ ਆਭਾ ਅਕਾਊਂਟ ਦੀ ਪੂਰੀ ਕਵਰੇਜ ਯਕੀਨੀ ਬਣਾਈ ਜਾਵੇ : ਡਾ. ਹਰੀਸ਼ ਕਿਰਪਾਲ

ਹਰ ਪਿੰਡ, ਹਰ ਵਾਰਡ ‘ਚ ਆਭਾ ਅਕਾਊਂਟ ਦੀ ਪੂਰੀ ਕਵਰੇਜ ਯਕੀਨੀ ਬਣਾਈ ਜਾਵੇ : ਡਾ. ਹਰੀਸ਼ ਕਿਰਪਾਲ

ਵਿਧਾਇਕ ਸੁਖਵਿੰਦਰ ਸਿੰਘ ਸੁੱਖੀ ਵੱਲੋਂ ਚੁਣੇ ਗਏ ਪ੍ਰਤੀਨਿਧੀਆਂ ਨੂੰ ਲੋਕ ਭਲਾਈ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਦੀ ਅਪੀਲ

ਵਿਧਾਇਕ ਸੁਖਵਿੰਦਰ ਸਿੰਘ ਸੁੱਖੀ ਵੱਲੋਂ ਚੁਣੇ ਗਏ ਪ੍ਰਤੀਨਿਧੀਆਂ ਨੂੰ ਲੋਕ ਭਲਾਈ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਦੀ ਅਪੀਲ

ਵਰਿੰਦਰ ਜੈਨ ਦੀ ਬਰਸੀ 'ਤੇ 20 ਲੋੜਵੰਦਾਂ ਨੂੰ ਰਾਸ਼ਨ ਵੰਡਿਆ ਗਿਆ

ਵਰਿੰਦਰ ਜੈਨ ਦੀ ਬਰਸੀ 'ਤੇ 20 ਲੋੜਵੰਦਾਂ ਨੂੰ ਰਾਸ਼ਨ ਵੰਡਿਆ ਗਿਆ

ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਲੜਕੀਆਂ ਵਿਖੇ ਸਿੱਖਿਆ ਕ੍ਰਾਂਤੀ ਦੇ ਤਹਿਤ ਪੰਜਾਬ ਸਰਕਾਰ ਵੱਲੋਂ 19 ਕੰਪਿਊਟਰ ਅਤੇ 2 ਟੱਚ ਪੈਨਲ ਦਿੱਤੇ ਗਏ...

ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਲੜਕੀਆਂ ਵਿਖੇ ਸਿੱਖਿਆ ਕ੍ਰਾਂਤੀ ਦੇ ਤਹਿਤ ਪੰਜਾਬ ਸਰਕਾਰ ਵੱਲੋਂ 19 ਕੰਪਿਊਟਰ ਅਤੇ 2 ਟੱਚ ਪੈਨਲ ਦਿੱਤੇ ਗਏ...

ਮਹਾਰਾਜਾ ਅਗਰਸੇਨ ਚੌਕ ‘ਚ ਨਿਸ਼ਾਨ ਯਾਤਰਾ ਦਾ ਸ਼ਾਨਦਾਰ ਸਵਾਗਤ

ਮਹਾਰਾਜਾ ਅਗਰਸੇਨ ਚੌਕ ‘ਚ ਨਿਸ਼ਾਨ ਯਾਤਰਾ ਦਾ ਸ਼ਾਨਦਾਰ ਸਵਾਗਤ

*ਸੱਚਾਈ ਅਤੇ ਇਮਾਨਦਾਰੀ ਦੀ ਸਭ ਤੋਂ ਵੱਡੀ ਜਿੱਤ, ਕੋਰਟ ਦੇ ਫੈਸਲੇ ਨੇ ਤਾਨਾਸ਼ਾਹੀ ਤਾਕਤਾਂ ਦੇ ਮੂੰਹ 'ਤੇ ਜੜਿਆ ਕਰਾਰਾ ਤਮਾਚਾ: ਹਰਜੋਤ ਬੈਂਸ*

*ਸੱਚਾਈ ਅਤੇ ਇਮਾਨਦਾਰੀ ਦੀ ਸਭ ਤੋਂ ਵੱਡੀ ਜਿੱਤ, ਕੋਰਟ ਦੇ ਫੈਸਲੇ ਨੇ ਤਾਨਾਸ਼ਾਹੀ ਤਾਕਤਾਂ ਦੇ ਮੂੰਹ 'ਤੇ ਜੜਿਆ ਕਰਾਰਾ ਤਮਾਚਾ: ਹਰਜੋਤ ਬੈਂਸ*

*ਸੱਚ ਦੀ ਜਿੱਤ ਹੋਈ: ਭਾਜਪਾ ਨੂੰ ਅਰਵਿੰਦ ਕੇਜਰੀਵਾਲ ਵਿਰੁੱਧ ਸਾਜ਼ਿਸ਼ ਲਈ ਦੇਸ਼ ਤੋਂ ਮਾਫੀ ਮੰਗਣੀ ਚਾਹੀਦੀ ਹੈ: ਅਮਨ ਅਰੋੜਾ*

*ਸੱਚ ਦੀ ਜਿੱਤ ਹੋਈ: ਭਾਜਪਾ ਨੂੰ ਅਰਵਿੰਦ ਕੇਜਰੀਵਾਲ ਵਿਰੁੱਧ ਸਾਜ਼ਿਸ਼ ਲਈ ਦੇਸ਼ ਤੋਂ ਮਾਫੀ ਮੰਗਣੀ ਚਾਹੀਦੀ ਹੈ: ਅਮਨ ਅਰੋੜਾ*

ਅਦਾਲਤ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਵਿਰੁੱਧ ਕੇਸ ਖਾਰਜ ਕੀਤਾ, ਫਰਜੀ 'ਸ਼ਰਾਬ ਘੁਟਾਲਾ' ਆਜ਼ਾਦ ਭਾਰਤ ਵਿੱਚ 'ਆਪ' ਨੂੰ ਖਤਮ ਕਰਨ ਦੀ ਸਭ ਤੋਂ ਵੱਡੀ ਸਿਆਸੀ ਸਾਜ਼ਿਸ਼ ਸੀ- 'ਆਪ'

ਅਦਾਲਤ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਵਿਰੁੱਧ ਕੇਸ ਖਾਰਜ ਕੀਤਾ, ਫਰਜੀ 'ਸ਼ਰਾਬ ਘੁਟਾਲਾ' ਆਜ਼ਾਦ ਭਾਰਤ ਵਿੱਚ 'ਆਪ' ਨੂੰ ਖਤਮ ਕਰਨ ਦੀ ਸਭ ਤੋਂ ਵੱਡੀ ਸਿਆਸੀ ਸਾਜ਼ਿਸ਼ ਸੀ- 'ਆਪ'

ਸੇਵਾ ਦੀ ਭਾਵਨਾ ਨਾਲ ਕੰਮ ਕਰੋ, ਪਾਰਦਰਸ਼ਤਾ, ਇਮਾਨਦਾਰੀ ਤੇ ਜਵਾਬਦੇਹੀ ਨੂੰ ਆਪਣੀ ਕਾਰਜਸ਼ੈਲੀ ਦਾ ਬਣਾਓ ਆਧਾਰ : ਡਾ. ਰਵਜੋਤ ਸਿੰਘ

ਸੇਵਾ ਦੀ ਭਾਵਨਾ ਨਾਲ ਕੰਮ ਕਰੋ, ਪਾਰਦਰਸ਼ਤਾ, ਇਮਾਨਦਾਰੀ ਤੇ ਜਵਾਬਦੇਹੀ ਨੂੰ ਆਪਣੀ ਕਾਰਜਸ਼ੈਲੀ ਦਾ ਬਣਾਓ ਆਧਾਰ : ਡਾ. ਰਵਜੋਤ ਸਿੰਘ

ਮਹਿਲਾ ਕਾਂਗਰਸ ਖਰੜ ਵੱਲੋਂ ਜ਼ਿਲ੍ਹਾ ਪ੍ਰਧਾਨ ਮੋਹਾਲੀ ਕਮਲ ਕਿਸ਼ੋਰ ਸ਼ਰਮਾ ਨੂੰ ਕੀਤਾ ਸਨਮਾਨਿਤ

ਮਹਿਲਾ ਕਾਂਗਰਸ ਖਰੜ ਵੱਲੋਂ ਜ਼ਿਲ੍ਹਾ ਪ੍ਰਧਾਨ ਮੋਹਾਲੀ ਕਮਲ ਕਿਸ਼ੋਰ ਸ਼ਰਮਾ ਨੂੰ ਕੀਤਾ ਸਨਮਾਨਿਤ