Thursday, July 30, 2026
BREAKING
ਭਾਰਤੀ ਸ਼ਹਿਰਾਂ ਦੇ ਸੁਧਾਰ ਲਈ ADB ਦੇਵੇਗਾ 1 ਅਰਬ ਡਾਲਰ ਦਾ ਕਰਜ਼ਾ ਜੋਤੀ ਦੀ ਮੌਤ ਮਾਮਲੇ 'ਚ ਪੰਜਾਬ ਯੂਨੀਵਰਸਿਟੀ ਦਾ ਵੱਡਾ ਐਕਸ਼ਨ, ਐਕਸੀਅਨ ਅਤੇ SDO ਮੁਅੱਤਲ ਸ਼ੇਅਰ ਬਾਜ਼ਾਰ ਨੇ ਲਗਾਈ ਦੌੜ, ਸੈਂਸੈਕਸ 880 ਅੰਕ ਚੜ੍ਹ ਕੇ ਹੋਇਆ ਬੰਦ, ਇਨ੍ਹਾਂ ਸ਼ੇਅਰਾਂ ਕਾਰਨ ਮਿਲੀ ਰਫ਼ਤਾਰ ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ DHC ਦਾ ਵੱਡਾ ਫ਼ੈਸਲਾ, Paytm Payment Bank ਨੂੰ ਬੰਦ ਕਰਨ ਦਾ ਦਿੱਤਾ ਆਦੇਸ਼ 30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ ਬਾਜ਼ਾਰ 'ਚ ਜਲਦ ਨਜ਼ਰ ਆਉਣਗੇ 10-20 ਰੁਪਏ ਦੇ ਪਲਾਸਟਿਕ ਨੋਟ, ਜਾਣੋ ਕਾਗਜ਼ੀ ਨੋਟਾਂ ਦਾ ਕੀ ਹੋਵੇਗਾ ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ

ਸ਼੍ਰੋਮਣੀ ਅਕਾਲੀ ਦਲ ਦੀ ਵਾਰਡ ਪ੍ਰਧਾਨ ਅਮਰਜੀਤ ਕੌਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ

27 ਦਸੰਬਰ, 2025 06:31 PM

ਬਠਿੰਡਾ: ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਾ, ਜਦੋਂ ਮਹਿਲਾ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਵਾਰਡ ਨੰਬਰ 45 ਦੇ ਪ੍ਰਧਾਨ ਮੈਡਮ ਅਮਰਜੀਤ ਕੌਰ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਜੁਆਇੰਨ ਕਰ ਲਈ। ਬਠਿੰਡਾ ਦੇ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਉਨ੍ਹਾਂ ਨੂੰ ਪਾਰਟੀ ਦਾ ਝੰਡਾ ਪਹਿਨਾ ਕੇ ਰਸਮੀ ਤੌਰ 'ਤੇ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਕੀਤਾ। ਇਸ ਦੌਰਾਨ ਸੀਨੀਅਰ ਡਿਪਟੀ ਮੇਅਰ ਸ੍ਰੀ ਸ਼ਾਮ ਲਾਲ ਜੈਨ ਵੀ ਮੌਜੂਦ ਸਨ। ਸਾਧੂ ਸਿੰਘ ਦੀ ਅਗਵਾਈ ਵਿੱਚ ਮੈਡਮ ਅਮਰਜੀਤ ਕੌਰ ਦੇ ਪਰਿਵਾਰਕ ਮੈਂਬਰ ਵੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।ਇਸ ਮੌਕੇ ਆਪਣੇ ਸੰਬੋਧਨ ਵਿੱਚ ਮੈਡਮ ਅਮਰਜੀਤ ਕੌਰ ਨੇ ਕਿਹਾ ਕਿ ਉਹ ਲਗਭਗ 20 ਸਾਲਾਂ ਤੱਕ ਮਹਿਲਾ ਅਕਾਲੀ ਦਲ ਦੇ ਵਾਰਡ ਪ੍ਰਧਾਨ ਵਜੋਂ ਸੇਵਾ ਨਿਭਾਅ ਰਹੇ ਸਨ, ਪਰ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਵੱਲੋਂ ਪਿਛਲੇ ਦਸ ਮਹੀਨਿਆਂ ਵਿੱਚ ਬਠਿੰਡਾ ਸ਼ਹਿਰ ਦੇ ਵਿਕਾਸ ਲਈ ਕੀਤੇ ਗਏ ਯਤਨਾਂ ਤੋਂ ਬਹੁਤ ਪ੍ਰਭਾਵਿਤ ਹੋਏ ਹਨ।

ਉਨ੍ਹਾਂ ਕਿਹਾ ਕਿ ਨਗਰ ਨਿਗਮ ਵੱਲੋਂ ਕੀਤੇ ਜਾ ਰਹੇ ਵਿਕਾਸ ਪ੍ਰੋਜੈਕਟਾਂ, ਸਫਾਈ ਵਿੱਚ ਸੁਧਾਰ, ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਜਨਤਕ ਸਮੱਸਿਆਵਾਂ ਦੇ ਤੁਰੰਤ ਹੱਲ ਨੇ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ ਕੀਤੇ ਜਾ ਰਹੇ ਲੋਕ ਭਲਾਈ ਕਾਰਜਾਂ ਨੇ ਜਨਤਾ ਵਿੱਚ ਇੱਕ ਸਕਾਰਾਤਮਕ ਮਾਹੌਲ ਪੈਦਾ ਕੀਤਾ ਹੈ ਅਤੇ ਉਹ ਹੁਣ ਇਸ ਤਬਦੀਲੀ ਦਾ ਹਿੱਸਾ ਬਣਕੇ ਲੋਕਾਂ ਦੀ ਸੇਵਾ ਕਰਨਾ ਚਾਹੁੰਦੇ ਹਨ। ਇਸ ਮੌਕੇ ਕੌਂਸਲਰ ਸ੍ਰੀ ਰਤਨ ਰਾਹੀ, ਸ੍ਰੀ ਜਗਪਾਲ ਸਿੰਘ ਗੋਰਾ ਸਿੱਧੂ ਅਤੇ ਸ੍ਰੀ ਯਾਦਵਿੰਦਰ ਸਿੰਘ ਮਾਨ ਸਮੇਤ ਕਈ ਪਾਰਟੀ ਵਰਕਰ ਮੌਜੂਦ ਸਨ।

ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਮੈਡਮ ਅਮਰਜੀਤ ਕੌਰ ਦਾ ਪਾਰਟੀ ਵਿੱਚ ਸਵਾਗਤ ਕੀਤਾ, ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਵਿਸ਼ਵਾਸ ਪ੍ਰਗਟ ਕੀਤਾ ਕਿ ਉਨ੍ਹਾਂ ਦਾ ਤਜਰਬਾ ਅਤੇ ਜਨ ਸੰਪਰਕ ਪਾਰਟੀ ਨੂੰ ਮਜ਼ਬੂਤ ਕਰਨਗੇ। ਉਨ੍ਹਾਂ ਭਰੋਸਾ ਦਿੱਤਾ ਕਿ ਉਨ੍ਹਾਂ ਨੂੰ ਪਾਰਟੀ ਅੰਦਰ ਪੂਰਾ ਸਤਿਕਾਰ ਦਿੱਤਾ ਜਾਵੇਗਾ ਅਤੇ ਮਹੱਤਵਪੂਰਨ ਸੰਗਠਨਾਤਮਕ ਜ਼ਿੰਮੇਵਾਰੀਆਂ ਸੌਂਪੀਆਂ ਜਾਣਗੀਆਂ।
ਮੇਅਰ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਨੂੰ ਸਮੱਸਿਆ-ਮੁਕਤ ਅਤੇ ਨਸ਼ਾ ਮੁਕਤ ਕਰਕੇ ਰੰਗਲਾ ਪੰਜਾਬ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਬਠਿੰਡਾ ਨੂੰ ਇੱਕ ਖੁਸ਼ਹਾਲ ਅਤੇ ਸੁੰਦਰ ਸ਼ਹਿਰ ਬਣਾਉਣ ਲਈ ਵੱਖ-ਵੱਖ ਯੋਜਨਾਵਾਂ 'ਤੇ ਤੇਜ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ, ਅਤੇ ਨੇੜਲੇ ਭਵਿੱਖ ਵਿੱਚ ਬਠਿੰਡਾ ਨੂੰ ਨਾ ਸਿਰਫ਼ ਪੰਜਾਬ ਸਗੋਂ ਦੇਸ਼ ਦੇ ਆਦਰਸ਼ ਸ਼ਹਿਰਾਂ ਵਿੱਚ ਗਿਣਿਆ ਜਾਵੇਗਾ।

Have something to say? Post your comment

ਅਤੇ ਪੰਜਾਬ ਖਬਰਾਂ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼