ਚੰਡੀਗੜ੍ਹ : ਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਦਾ ਅੱਜ ਦੇਹਾਂਤ ਹੋ ਗਿਆ। ਇਸ ਨਾਲ ਪੂਰੇ ਪੰਜਾਬ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵੀ ਰਾਜਵੀਰ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਰਾਜਵੀਰ ਜਵੰਦਾ ਦੇ ਗੀਤ ਅਤੇ ਉਨ੍ਹਾਂ ਦੀ ਮਿੱਠੀ ਆਵਾਜ਼ ਹਮੇਸ਼ਾ ਸਾਡੇ ਦਿਲਾਂ ‘ਚ ਜ਼ਿੰਦਾ ਰਹੇਗੀ।
ਉਨ੍ਹਾਂ ਸੋਸ਼ਲ ਮੀਡੀਆ 'ਤੇ ਲਿਖਿਆ, "ਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਦੇਹਾਂਤ ਦੀ ਖਬਰ ਸੁਣ ਕੇ ਮਨ ਨੂੰ ਗਹਿਰਾ ਦੁੱਖ ਪਹੁੰਚਿਆ। ਬੀਤੇ ਦਿਨੀਂ ਹਿਮਾਚਲ ਪ੍ਰਦੇਸ਼ ਦੇ ਬੱਦੀ ਇਲਾਕੇ ਵਿੱਚ ਸੜਕ ਹਾਦਸੇ ਦਾ ਸ਼ਿਕਾਰ ਹੋਏ ਰਾਜਵੀਰ ਜਵੰਦਾ ਪਿਛਲੇ ਕਈ ਦਿਨਾਂ ਤੋਂ ਫੋਰਟਿਸ ਹਸਪਤਾਲ ‘ਚ ਜ਼ੇਰੇ ਇਲਾਜ ਸਨ। ਗੁਰੂ ਸਾਹਿਬ ਵਿਛੜੀ ਰੂਹ ਨੂੰ ਆਪਣੇ ਚਰਨਾਂ ‘ਚ ਨਿਵਾਸ ਬਖ਼ਸ਼ਣ ਅਤੇ ਪਰਿਵਾਰ ਤੇ ਚਾਹੁੰਣ ਵਾਲਿਆਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ। ਰਾਜਵੀਰ ਜਵੰਦਾ ਦੇ ਗੀਤ ਅਤੇ ਉਨ੍ਹਾਂ ਦੀ ਮਿੱਠੀ ਆਵਾਜ਼ ਹਮੇਸ਼ਾ ਸਾਡੇ ਦਿਲਾਂ ‘ਚ ਜ਼ਿੰਦਾ ਰਹੇਗੀ।"