Wednesday, August 05, 2026
BREAKING
ਮੁਅੱਤਲ DIG ਭੁੱਲਰ ਦੀ ਜ਼ਮਾਨਤ 'ਤੇ ਨਵੀਂ ਅਪਡੇਟ! ਹਾਈਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ ਜ਼ਕਰਬਰਗ ਨੇ ਮੰਗ ਲਈ ਮੁਆਫ਼ੀ ! CSAM ਮਾਮਲੇ 'ਚ META ਨੇ ਮੰਨੀ ਗ਼ਲਤੀ ਲੋਕ ਸਭਾ 'ਚ 135 ਸਾਲ ਪੁਰਾਣਾ ਕਾਨੂੰਨ ਰੱਦ ਕਰਕੇ ਪਾਸ ਹੋਇਆ 'The Bankers’ Books Evidence Bill, 2026' ਬਿੱਲ ਅੰਮ੍ਰਿਤਸਰ 'ਚ 10 ਕਿੱਲੋ ਹੈਰੋਇਨ ਬਰਾਮਦ, 2 ਨਸ਼ਾ ਤਸਕਰਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ Gold-Silver ਦੀਆਂ ਕੀਮਤਾਂ 'ਚ ਭਾਰੀ ਵਾਧਾ, ਖ਼ਰੀਦਦਾਰੀ ਕਰਨ ਤੋਂ ਪਹਿਲਾਂ ਚੈੱਕ ਕਰੋ ਤਾਜ਼ਾ ਰੇਟ ਔਰਤਾਂ ਨੂੰ ਹੁਣ ਸੋਨੇ ਦਾ ਸਿੱਕਾ ਤੇ ਸਾੜ੍ਹੀ ਦੇਵੇਗੀ ਵਿਜੇ ਸਰਕਾਰ, ਬਜਟ 'ਚ ਕਰ 'ਤੇ ਵੱਡੇ ਐਲਾਨ ਪੰਜਾਬ : ਇਨ੍ਹਾਂ ਸਕੂਲਾਂ ਵਿਚ ਕੀਤੀ ਗਈ ਛੁੱਟੀ, ਧਮਕੀ ਮਿਲਣ ਤੋਂ ਬਾਅਦ ਲਿਆ ਫੈਸਲਾ Repo Rate 'ਤੇ MPC Meeting ਦਾ ਫ਼ੈਸਲਾ ਆਇਆ ਸਾਹਮਣੇ, ਜਾਣੋ ਕਰਜ਼ਦਾਰਾਂ ਨੂੰ ਰਾਹਤ ਮਿਲੀ ਜਾਂ ਨਹੀਂ Article 370 ਖ਼ਤਮ ਹੋਇਆਂ 7 ਸਾਲ ਹੋਏ ਪੂਰੇ: J&K ਅਤੇ PoJK 'ਚ ਵਿਕਾਸ ਦੀਆਂ ਵੱਖ-ਵੱਖ ਤਸਵੀਰਾਂ DC ਦਫ਼ਤਰ ਮੋਹਾਲੀ ਦੀ ਸੀਨੀਅਰ ਸਹਾਇਕ 1,00,000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ

ਪੰਜਾਬ

ਸਾਨੂੰ ਪਾਣੀ ਮਿਲੇ ਤਾਂ ਅੱਗੇ ਦਈਏ, ਪਾਣੀਆਂ ਦੇ ਮੁੱਦੇ 'ਤੇ ਮੀਟਿੰਗ ਮਗਰੋਂ ਬੋਲੇ CM ਮਾਨ

09 ਜੁਲਾਈ, 2025 06:50 PM

ਨਵੀਂ ਦਿੱਲੀ : ਦਿੱਲੀ ਵਿਖੇ ਸਤਲੁਜ-ਯਮੁਨਾ ਲਿੰਕ ਨਹਿਰ ਵਿਵਾਦ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਵਿਚਾਲੇ ਹੋ ਰਹੀ ਮੀਟਿੰਗ ਖ਼ਤਮ ਹੋ ਗਈ ਹੈ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੀਟਿੰਗ ਖ਼ਤਮ ਹੋਣ ਤੋਂ ਬਾਅਦ ਦਿੱਲੀ ਦੇ ਸ਼੍ਰਮ ਸ਼ਕਤੀ ਭਵਨ ਤੋਂ ਬਾਹਰ ਆ ਗਏ। ਦੱਸ ਦੇਈਏ ਕਿ ਪਾਣੀ ਨੂੰ ਲੈ ਕੇ ਅਗਲੀ ਮੀਟਿੰਗ 5 ਅਗਸਤ, 2025 ਨੂੰ ਹੋਵੇਗੀ।

ਪਾਣੀਆਂ ਦੇ ਮੁੱਦੇ 'ਤੇ ਹੋਈ ਬੈਠਕ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਬਹੁਤ ਚੰਗੇ ਮਾਹੌਲ ਵਿਚ ਮੀਟਿੰਗ ਹੋਈ ਹੈ। ਬਹੁਤ ਸਾਰੀਆਂ ਗੱਲ਼ਾਂ 'ਤੇ ਵਿਚਾਰ ਚਰਚਾ ਕੀਤੀ ਗਈ। ਦੋਹਾਂ ਸੂਬਿਆਂ ਵਿੱਚ ਪਾਣੀ ਦਾ ਮਸਲਾ ਬਹੁਤ ਗੰਭੀਰ ਹੈ। ਇਸ ਮੀਟਿੰਗ ਦੌਰਾਨ 'ਸਿੰਧੂ ਜਲ ਸਮਝੌਤਾ' ਰੱਦ ਹੋਣ ਪਿੱਛੋਂ ਪੰਜਾਬ ਨੂੰ ਇਹ ਉਮੀਦ ਜਾਗੀ ਹੈ ਕਿ 23 ਐਮ.ਐਫ. ਪਾਣੀ ਹੋਰ ਮਿਲੇਗਾ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਜੇ ਚਨਾਬ ਤੋਂ ਪਾਣੀ ਮਿਲੇਗਾ ਤਾਂ ਹੀ ਅਸੀਂ ਅੱਗੇ ਦੇਵਾਂਗੇ। ਅਸੀਂ ਇਸ ਸਬੰਧ ਵਿਚ ਜਲ ਸ਼ਕਤੀ ਮੰਤਰੀ ਕੋਲ BBMB ਦੀ ਸ਼ਿਕਾਇਤ ਕੀਤੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਸਰਹੱਦੀ ਇਲਾਕੇ ਵਿਚ ਰਹਿੰਦੇ ਹਾਂ। ਅਸੀਂ ਪਾਕਿਸਤਾਨ ਨਾਲ ਲੜਾਈ ਕਰੀਏ ਜਾਂ ਹਰਿਆਣਾ ਨਾਲ। ਹਰ ਵਾਰ ਪਾਣੀ ਦੇ ਮੁੱਦੇ ਨੂੰ ਲੈ ਕੇ ਸਿਆਸਤ ਕੀਤੀ ਜਾਂਦੀ ਹੈ, ਜੋ ਅਸੀ ਨਹੀਂ ਚਾਹੁੰਦੇ। ਜੇਕਰ ਸਿਆਸਤ ਕਰਨੀ ਹੈ ਤਾਂ ਸਿੱਖਿਆ 'ਤੇ ਕਰੋ ਜਾਂ ਕਿਸੇ ਹੋਰ ਮਸਲੇ ਨੂੰ ਲੈ ਕੇ ਕਰੋ। ਸਮਝ ਨਹੀਂ ਆ ਰਹੀ ਅਸੀਂ ਪਾਕਿ ਤੋਂ ਡਰੀਏ ਜਾਂ ਹਰਿਆਣਾ ਤੋਂ। ਸੀਐੱਮ ਮਾਨ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਦੋ ਭਰਾ ਹਨ, ਜਿਹਨਾਂ ਵਿਚ ਇਕ ਕੰਧ ਹੈ। ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਪਾਣੀ ਨੂੰ ਲੈ ਕੇ ਕੋਈ ਨਹਿਰ ਨਹੀਂ ਬਣੇਗੀ। ਪੰਜਾਬ ਦਾ ਹੱਕ ਕਿਤੇ ਨਹੀਂ ਜਾਣ ਦੇਵਾਂਗੇ।

ਪੰਜਾਬ-ਹਰਿਆਣਾ ਭਰਾ-ਭਰਾ : CM ਨਾਇਬ ਸੈਣੀ
ਬੈਠਕ ਹੋਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਮੀਟਿੰਗ 'ਤੇ ਸੰਤੁਸ਼ਟੀ ਜ਼ਾਹਿਰ ਕਰਦੇ ਹੋਏ ਕਿਹਾ ਕਿ ਬੈਠਕ ਬਹੁਤ ਦੋਸਤਾਨਾ ਮਾਹੌਲ ਵਿਚ ਹੋਈ ਹੈ। ਇਸ ਦੇ ਚੰਗੇ ਨਤੀਜੇ ਨਿਕਲਣ ਦੀ ਆਸ ਹੈ। ਇਸ ਦੌਰਾਨ ਨਾਇਬ ਸੈਣੀ ਨੇ ਪੰਜਾਬ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਪੰਜਾਬ ਅਤੇ ਹਰਿਆਣਾ ਦੋਵੇ ਭਰਾ-ਭਰਾ ਹਨ। ਅਸੀਂ ਮਿਲ ਕੇ ਕਢਾਂਗੇ ਹੱਲ। ਮੀਟਿੰਗ ਦੇ ਨਿਕਲਣਗੇ।

Have something to say? Post your comment

ਅਤੇ ਪੰਜਾਬ ਖਬਰਾਂ

ਮੁਅੱਤਲ DIG ਭੁੱਲਰ ਦੀ ਜ਼ਮਾਨਤ 'ਤੇ ਨਵੀਂ ਅਪਡੇਟ! ਹਾਈਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ

ਮੁਅੱਤਲ DIG ਭੁੱਲਰ ਦੀ ਜ਼ਮਾਨਤ 'ਤੇ ਨਵੀਂ ਅਪਡੇਟ! ਹਾਈਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ

ਅੰਮ੍ਰਿਤਸਰ 'ਚ 10 ਕਿੱਲੋ ਹੈਰੋਇਨ ਬਰਾਮਦ, 2 ਨਸ਼ਾ ਤਸਕਰਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ

ਅੰਮ੍ਰਿਤਸਰ 'ਚ 10 ਕਿੱਲੋ ਹੈਰੋਇਨ ਬਰਾਮਦ, 2 ਨਸ਼ਾ ਤਸਕਰਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ

ਪੰਜਾਬ : ਇਨ੍ਹਾਂ ਸਕੂਲਾਂ ਵਿਚ ਕੀਤੀ ਗਈ ਛੁੱਟੀ, ਧਮਕੀ ਮਿਲਣ ਤੋਂ ਬਾਅਦ ਲਿਆ ਫੈਸਲਾ

ਪੰਜਾਬ : ਇਨ੍ਹਾਂ ਸਕੂਲਾਂ ਵਿਚ ਕੀਤੀ ਗਈ ਛੁੱਟੀ, ਧਮਕੀ ਮਿਲਣ ਤੋਂ ਬਾਅਦ ਲਿਆ ਫੈਸਲਾ

DC ਦਫ਼ਤਰ ਮੋਹਾਲੀ ਦੀ ਸੀਨੀਅਰ ਸਹਾਇਕ 1,00,000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ

DC ਦਫ਼ਤਰ ਮੋਹਾਲੀ ਦੀ ਸੀਨੀਅਰ ਸਹਾਇਕ 1,00,000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ

ਪੰਜਾਬ : ਪਰਿਵਾਰ 'ਤੇ ਕਹਿਰ ਬਣ ਕੇ ਵਰਿਆ ਮੀਂਹ, ਸੁੱਤੀ ਪਈ ਮਾਂ-ਧੀ 'ਤੇ ਆ ਡਿੱਗੀ ਛੱਤ

ਪੰਜਾਬ : ਪਰਿਵਾਰ 'ਤੇ ਕਹਿਰ ਬਣ ਕੇ ਵਰਿਆ ਮੀਂਹ, ਸੁੱਤੀ ਪਈ ਮਾਂ-ਧੀ 'ਤੇ ਆ ਡਿੱਗੀ ਛੱਤ

ਪੰਜਾਬ ਵਿਧਾਨ ਸਭਾ 'ਚ ਸਿੱਖਿਆ ਦੇ ਮੁੱਦੇ 'ਤੇ ਗਰਮਾਇਆ ਮਾਹੌਲ

ਪੰਜਾਬ ਵਿਧਾਨ ਸਭਾ 'ਚ ਸਿੱਖਿਆ ਦੇ ਮੁੱਦੇ 'ਤੇ ਗਰਮਾਇਆ ਮਾਹੌਲ

ਵਾਹਨ ਚਾਲਕ ਹੋ ਜਾਣ ਸਾਵਧਾਨ! ਮੋਹਾਲੀ ਪੁਲਸ ਨੇ ਲਿਆ ਵੱਡਾ ਐਕਸ਼ਨ, ਸੜਕ 'ਤੇ ਨਿਕਲਣ ਤੋਂ ਪਹਿਲਾਂ...

ਵਾਹਨ ਚਾਲਕ ਹੋ ਜਾਣ ਸਾਵਧਾਨ! ਮੋਹਾਲੀ ਪੁਲਸ ਨੇ ਲਿਆ ਵੱਡਾ ਐਕਸ਼ਨ, ਸੜਕ 'ਤੇ ਨਿਕਲਣ ਤੋਂ ਪਹਿਲਾਂ...

ਪੰਜਾਬ ਵਿਧਾਨ ਸਭਾ 'ਚ ਕਾਂਗਰਸ ਦੇ ਕੰਮ ਰੋਕੂ ਮਤੇ ਰੱਦ! ਸਦਨ 'ਚੋਂ ਕੀਤਾ ਵਾਕਆਊਟ

ਪੰਜਾਬ ਵਿਧਾਨ ਸਭਾ 'ਚ ਕਾਂਗਰਸ ਦੇ ਕੰਮ ਰੋਕੂ ਮਤੇ ਰੱਦ! ਸਦਨ 'ਚੋਂ ਕੀਤਾ ਵਾਕਆਊਟ

ਪੰਜਾਬ ਦੇ ਨਿੱਜੀ ਸਕੂਲਾਂ ’ਚ ਫੀਸ ਵਾਧੇ ਸਬੰਧੀ ਆਰਡੀਨੈਂਸ ਮਾਮਲੇ ’ਚ ਹਾਈ ਕੋਰਟ ਵੱਲੋਂ ਨੋਟਿਸ ਜਾਰੀ

ਪੰਜਾਬ ਦੇ ਨਿੱਜੀ ਸਕੂਲਾਂ ’ਚ ਫੀਸ ਵਾਧੇ ਸਬੰਧੀ ਆਰਡੀਨੈਂਸ ਮਾਮਲੇ ’ਚ ਹਾਈ ਕੋਰਟ ਵੱਲੋਂ ਨੋਟਿਸ ਜਾਰੀ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ