Thursday, July 23, 2026
BREAKING
ਦੀਦ’ ਨਾਰੀ ਪੀੜਾ ਤੇ ਰੁਮਾਂਸ ਦਾ ਕਾਵਿ ਚਿੱਤਰਨ ਹੈ ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ ਗਲੋਬਲ ਤਣਾਅ ਕਾਰਨ ਸ਼ੇਅਰ ਬਾਜ਼ਾਰ 'ਚ ਭੂਚਾਲ : 700 ਤੋਂ ਵਧ ਅੰਕ ਡਿੱਗਿਆ ਸੈਂਸੈਕਸ, ਜਾਣੋ ਕਾਰਨ ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ ਚਿੱਕੜ 'ਚ ਨੰਗੇ ਪੈਰ ਚੱਲੇ ਵਿਰਾਟ-ਅਨੁਸ਼ਕਾ, ਆਸ਼ਰਮ ਪੁੱਜ ਕੇ ਲਿਆ ਪ੍ਰੇਮਾਨੰਦ ਮਹਾਰਾਜ ਦਾ ਆਸ਼ੀਰਵਾਦ J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ PGI ਦੀ ਡੈਕਸਾ ਸਕੈਨ ਮਸ਼ੀਨ ਇਕ ਮਹੀਨੇ ਤੋਂ ਬੰਦ, ਮਰੀਜ਼ ਖੱਜਲ-ਖੁਆਰ

ਪੰਜਾਬ

ਸਾਫ ਸੁਥਰੀ ਤੇ ਸ਼ੁਧ ਆਕਸੀਜਨ ਲਈ ਰੁੱਖ ਜ਼ਰੂਰੀ - ਪ੍ਰਿੰਸੀਪਲ ਅਗਨੀਹੋਤਰੀ

05 ਜੂਨ, 2026 07:55 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਅੱਜ ਵਿਸ਼ਵ ਵਾਤਾਵਰਣ ਦਿਵਸ ਮੌਕੇ ਪੀ ਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੰਗੜੋਆ ਵਿਖੇ ਪ੍ਰਿੰਸੀਪਲ ਡਾਕਟਰ ਸੁਰਿੰਦਰ ਪਾਲ ਅਗਨੀਹੋਤਰੀ ਸਟੇਟ ਐਵਾਰਡੀ ਦੀ ਅਗਵਾਈ ਵਿੱਚ ਸਕੂਲ ਦੇ ਸਟਾਫ ਵਲੋਂ ਵੱਖ ਵੱਖ ਤਰ੍ਹਾਂ ਦੇ ਪੌਦੇ ਲਗਾਏ ਗਏ। ਡਾਕਟਰ ਸੁਰਿੰਦਰ ਪਾਲ ਅਗਨੀਹੋਤਰੀ ਨੇ ਕਿਹਾ ਕਿ ਸਾਫ ਤੇ ਸ਼ੁਧ ਆਕਸੀਜਨ ਲਈ ਹਰ ਇਕ ਲਈ ਪੌਦੇ ਲਾਉਣੇ ਜ਼ਰੂਰੀ ਹਨ। ਆਪਣੇ ਸੁਨੇਹੇ ਵਿੱਚ ਪ੍ਰਿੰਸੀਪਲ ਨੇ ਬੱਚਿਆਂ ਨੂੰ ਆਨਲਾਈਨ ਸਮਰ ਕੈਂਪ ਲਾਉਣ ਦੇ ਨਾਲ ਨਾਲ ਹਰ ਇਕ ਬੱਚੇ ਨੂੰ ਪੌਦਾ ਲਾਉਣ ਲਈ ਪ੍ਰੇਰਿਤ ਕੀਤਾ। ਮੈਡਮ ਗੁਨੀਤ ਨੇ ਦਿਨੋਂ ਦਿਨ ਵੱਧ ਰਹੀ ਤਪਸ਼ ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਰੁੱਖ ਲਾਉਣ ਨਾਲ ਪਿਘਲ ਰਹੇ ਗਲੇਸ਼ੀਅਰਾਂ ਨੂੰ ਠੱਲ੍ਹ ਪਵੇਗੀ ਤੇ ਇਨਸਾਨ ਨੂੰ ਸਾਹ ਲੈਣ ਚ ਸੌਖ ਮਹਿਸੂਸ ਹੋਵੇਗੀ।ਇਸ ਮੌਕੇ ਪ੍ਰਿੰਸੀਪਲ ਡਾਕਟਰ ਅਗਨੀਹੋਤਰੀ ਨੇ ਅੱਜ ਦੇ ਦਿਨ ਦੀ ਮਹੱਤਤਾ ਬਾਰੇ ਕਿਹਾ ਕਿ ਕੁਦਰਤ ਅਤੇ ਧਰਤੀ ਦੀ ਰੱਖਿਆ ਕਰਨ ਅਤੇ ਵਾਤਾਵਰਨ ਲਈ ਸਕਾਰਾਤਮਕ ਕਾਰਵਾਈ ਕਰਨ ਦੇ ਮਕਸਦ ਨਾਲ ਸੰਸਾਰ ਭਰ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਹਰ ਸਾਲ 5 ਜੂਨ, ਨੂੰ ਮਨਾਇਆ ਜਾਂਦਾ ਹੈ। ਇਹ ਪ੍ਰੋਗਰਾਮ ਸੰਯੁਕਤ ਰਾਸ਼ਟਰ ਦੁਆਰਾ ਚਲਾਇਆ ਜਾਂਦਾ ਹੈ। 1972 ਵਿੱਚ, ਇਸ ਨੂੰ ਪਹਿਲੀ ਵਾਰ ਆਯੋਜਿਤ ਕੀਤਾ ਗਿਆ, ਇਹ ਵਾਤਾਵਰਨ ਦੇ ਮੁੱਦਿਆਂ ਤੋਂ ਲੈ ਕੇ ਸਮੁੰਦਰੀ ਪ੍ਰਦੂਸ਼ਣ, ਮਨੁੱਖੀ ਅਤਿ-ਆਬਾਦੀ, ਅਤੇ ਗਲੋਬਲ ਵਾਰਮਿੰਗ, ਟਿਕਾਊ ਖਪਤ ਅਤੇ ਜੰਗਲੀ-ਜੀਵਨ ਜੁਰਮਾਂ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਇੱਕ ਮੁਹਿੰਮ ਰਹੀ ਸੀ। ਵਿਸ਼ਵ ਵਾਤਾਵਰਨ ਦਿਵਸ ਸਾਲ ਵਿੱਚ 143 ਤੋਂ ਵੱਧ ਦੇਸ਼ਾਂ ਦੀ ਭਾਗੀਦਾਰੀ ਨਾਲ ਮੰਨਾਇਆ ਜਾਂਦਾ ਹੈ। ਇਹ ਸਰਵ ਜਨਕ ਪਹੁੰਚ ਲਈ ਇੱਕ ਵਿਸ਼ਵਵਿਆਪੀ ਪਲੇਟਫਾਰਮ ਬਣ ਗਿਆ ਹੈ। ਹਰ ਸਾਲ, ਡਬਲਿਊ.ਈ.ਡੀ. ਨੇ ਪ੍ਰਮੁੱਖ ਕਾਰਪੋਰੇਸ਼ਨਾਂ, ਐਨ.ਜੀ.ਓ (ਸੰਸਥਾਵਾਂ), ਕਮਿਊਨਿਟੀਆਂ,ਸਰਕਾਰਾਂ ਅਤੇ ਵਾਤਾਵਰਨ ਦੇ ਕਾਰਨਾਂ ਦੀ ਵਕਾਲਤ ਕਰਨ ਵਾਲੇ ਵਿਸ਼ਵ ਪ੍ਰਸਿੱਧ ਲੋਕਾਂ ਨੂੰ ਇੱਕ ਨਵਾਂ ਥੀਮ ਪ੍ਰਦਾਨ ਕੀਤਾ ਹੈ।ਇਸ ਮੌਕੇ ਤੇ ਮੈਡਮ ਰੇਖਾ ਜਨੇਜਾ, ਅਮਨਦੀਪ ਕੌਰ, ਗੁਰਪ੍ਰੀਤ ਕੌਰ, ਕਿਰਨਦੀਪ, ਹਰਿੰਦਰ ਸਿੰਘ ਤੋਂ ਇਲਾਵਾ ਹਾਜ਼ਰ ਸਟਾਫ ਮੈਂਬਰਾਂ ਜਿਨ੍ਹਾਂ ਵਿਚ ਕੈਂਪਸ ਮੈਨੇਜਰ ਸਤਨਾਮ ਸਿੰਘ, ਸੁਰੱਖਿਆ ਗਾਰਡ ਬਲਜਿੰਦਰ ਸਿੰਘ ਤੇ ਅਨਿਲ ਕੁਮਾਰ ਨੇ ਆਪਣਾ ਆਪਣਾ ਬੂਟਾ ਲਗਾ ਕੇ ਵਾਤਾਵਰਨ ਦੀ ਸ਼ੁੱਧਤਾ ਦਾ ਸੁਨੇਹਾ ਦਿੱਤਾ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ

ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ

ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ

ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ

ਡਿਪਟੀ ਕਮਿਸ਼ਨਰ ਸ਼੍ਰੀ ਗੁਲਪ੍ਰੀਤ ਸਿੰਘ ਔਲਖ ਵੱਲੋਂ ਨਾਗਰਿਕਾਂ ਨੂੰ “17ਵਾਂ ਅੰਤਰਾਸ਼ਟਰੀ ਮਾਈ ਟ੍ਰੀ ਡੇ” ਮਨਾਉਣ ਦੀ ਅਪੀਲ

ਡਿਪਟੀ ਕਮਿਸ਼ਨਰ ਸ਼੍ਰੀ ਗੁਲਪ੍ਰੀਤ ਸਿੰਘ ਔਲਖ ਵੱਲੋਂ ਨਾਗਰਿਕਾਂ ਨੂੰ “17ਵਾਂ ਅੰਤਰਾਸ਼ਟਰੀ ਮਾਈ ਟ੍ਰੀ ਡੇ” ਮਨਾਉਣ ਦੀ ਅਪੀਲ

ਜ਼ਿਲ੍ਹੇ ਵਿਚ ਮੂੰਹ ਢੱਕ ਕੇ ਡਰਾਈਵਿੰਗ ਕਰਨ ‘ਤੇ ਲਗਾਈ ਪਾਬੰਦੀ

ਜ਼ਿਲ੍ਹੇ ਵਿਚ ਮੂੰਹ ਢੱਕ ਕੇ ਡਰਾਈਵਿੰਗ ਕਰਨ ‘ਤੇ ਲਗਾਈ ਪਾਬੰਦੀ

ਜ਼ਿਲ੍ਹਾ ਮੈਜਿਸਟਰੇਟ ਵਲੋਂ ਸ਼ੌਰ ਪ੍ਰਦੂਸ਼ਣ ਨੂੰ ਰੋਕਣ ਲਈ ਆਦੇਸ਼ ਜਾਰੀ

ਜ਼ਿਲ੍ਹਾ ਮੈਜਿਸਟਰੇਟ ਵਲੋਂ ਸ਼ੌਰ ਪ੍ਰਦੂਸ਼ਣ ਨੂੰ ਰੋਕਣ ਲਈ ਆਦੇਸ਼ ਜਾਰੀ

ਐੱਚ.ਪੀ.ਵੀ. ਟੀਕਾ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ: ਡਾ. ਹਰਪਿੰਦਰ ਸਿੰਘ

ਐੱਚ.ਪੀ.ਵੀ. ਟੀਕਾ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ: ਡਾ. ਹਰਪਿੰਦਰ ਸਿੰਘ

ਖਸਰਾ-ਰੁਬੈਲਾ ਦੇ ਖ਼ਾਤਮੇ ਦੇ ਟੀਚੇ ਨੂੰ ਹਾਸਲ ਕਰਨ ਲਈ ਕੋਈ ਵੀ ਯੋਗ ਬੱਚਾ ਟੀਕਾਕਰਨ ਤੋਂ ਵਾਂਝਾ ਨਾ ਰਹੇ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਖਸਰਾ-ਰੁਬੈਲਾ ਦੇ ਖ਼ਾਤਮੇ ਦੇ ਟੀਚੇ ਨੂੰ ਹਾਸਲ ਕਰਨ ਲਈ ਕੋਈ ਵੀ ਯੋਗ ਬੱਚਾ ਟੀਕਾਕਰਨ ਤੋਂ ਵਾਂਝਾ ਨਾ ਰਹੇ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ

ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ

ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ ਪਿੰਡਾਂ ਦਾ ਸੰਪਰਕ

ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ ਪਿੰਡਾਂ ਦਾ ਸੰਪਰਕ

ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਕਿਉਂ

ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਕਿਉਂ