ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਸ਼ਿਬੂ ਸੋਰੇਨ ਪਿਛਲੇ ਤਿੰਨ ਦਿਨਾਂ ਤੋਂ ਰਾਸ਼ਟਰੀ ਰਾਜਧਾਨੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਹਨ। ਇਸ ਗੱਲ ਦੀ ਜਾਣਕਾਰੀ ਮੰਗਲਵਾਰ ਨੂੰ ਸੂਤਰਾਂ ਵਲੋਂ ਦਿੱਤੀ ਗਈ ਹੈ। ਇੱਕ ਸੂਤਰ ਨੇ ਦੱਸਿਆ ਕਿ 81 ਸਾਲਾ ਸੋਰੇਨ ਦਾ ਗੰਗਾ ਰਾਮ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਕੋਈ ਰੁਟੀਨ ਚੈੱਕ-ਅੱਪ ਨਹੀਂ ਹੈ। ਉਹ ਪਿਛਲੇ ਤਿੰਨ ਦਿਨਾਂ ਤੋਂ ਹਸਪਤਾਲ ਵਿੱਚ ਦਾਖਲ ਹਨ। ਸੂਤਰ ਅਨੁਸਾਰ ਉਨ੍ਹਾਂ ਦੀ ਹਾਲਤ ਇਸ ਸਮੇਂ ਸਥਿਰ ਦੱਸੀ ਜਾ ਰਹੀ ਹੈ। ਸੋਰੇਨ ਪਿਛਲੇ 38 ਸਾਲਾਂ ਤੋਂ ਝਾਰਖੰਡ ਮੁਕਤੀ ਮੋਰਚਾ (ਜੇਐਮਐਮ) ਦੇ ਆਗੂ ਹਨ ਅਤੇ ਉਹ ਪਾਰਟੀ ਦੇ ਸੰਸਥਾਪਕ ਸਰਪ੍ਰਸਤ ਹਨ।