Tuesday, August 11, 2026
BREAKING
ਵਿਧਾਇਕ ਅਨਮੋਲ ਗਗਨ ਮਾਨ ਨੇ ਖਿਜ਼ਰਾਬਾਦ–ਚਟੋਲੀ ਸੜਕ ਦੇ ਨਿਰਮਾਣ ਕਾਰਜ ਦਾ ਨੀਂਹ ਪੱਥਰ ਰੱਖਿਆ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਮੈਕਸੀਮ ਮੈਰੀ ਸਕੂਲ, ਖਰੜ ਵਿਖੇ ਜਾਗਰੂਕਤਾ ਸੈਮੀਨਾਰ ਗੁਰਪ੍ਰਤਾਪ ਸਿੰਘ ਪਡਿਆਲਾ ਵੱਲੋਂ ਖਰੜ ਵਿਖ਼ੇ ਛੇਵੀਂ ਤੂਫ਼ਾਨੀ ਡਾਕ ਕਾਵੜ ਯਾਤਰਾ ਰਵਾਨਾ ਪਿੰਡ ਓਇੰਦ ਚ ਕਰਵਾਏ ਜਾ ਰਹੇ ਸਾਲਾਨਾ ਖੇਡ ਮੇਲੇ ਦਾ ਪੋਸਟਰ ਸੀਨੀਅਰ ਕਾਂਗਰਸੀ ਆਗੂ ਗੁਰਪ੍ਰਤਾਪ ਸਿੰਘ ਪਡਿਆਲਾ ਵੱਲੋਂ ਜਾਰੀ ਐਸ ਸੀ ਵਿੰਗ ਜਿਲ੍ਹਾ ਮੋਹਾਲੀ ਵੱਲੋਂ ਕਾਂਗਰਸੀ ਆਗੂਆਂ ਨੂੰ ਨਿਯੁਕਤੀ ਪੱਤਰ ਸੌਂਪੇ ਸਾਬਕਾ ਕੌਂਸਲਰ ਵਾਰਡ ਨੰਬਰ 12 ਰਾਜਵੀਰ ਸਿੰਘ ਰਾਜੀ ਦੀ ਮਿਹਨਤ ਲਿਆਈ ਰੰਗ, ਖਰੜ ਵਿੱਚ ਅਵਾਰਾ ਕੁੱਤਿਆਂ ਦੀ ਨਸਬੰਦੀ ਮੁਹਿੰਮ ਸ਼ੁਰੂ 52,600 ਰੁਪਏ ਘੱਟੋ-ਘੱਟ ਤਨਖਾਹ ਅਤੇ 2.92 ਫਿਟਮੈਂਟ ਫੈਕਟਰ ਦੀ ਮੰਗ, 8ਵੇਂ ਤਨਖਾਹ ਕਮਿਸ਼ਨ ਤੋਂ ਵੱਡਾ ਅਪਡੇਟ ਪੰਜਾਬ: ਵੱਧ ਗਿਆ ਰਾਵੀ ਦਰਿਆ ਦਾ ਪਾਣੀ, ਅੱਧੀ ਦਰਜਨ ਪਿੰਡਾਂ ਦਾ ਟੁੱਟਿਆ ਸੰਪਰਕ ਅਮਰੀਕਾ-ਈਰਾਨ ਮਾਮਲੇ ਨੇ ਦੁਚਿੱਤੀ 'ਚ ਪਾਏ ਨਿਵੇਸ਼ਕ, ਸੈਂਸੈਕਸ 388 ਅੰਕ ਟੁੱਟਿਆ, 1.6 ਲੱਖ ਕਰੋੜ ਡੁੱਬੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ ਭਾਜਪਾ 'ਚ ਸ਼ਾਮਲ, ਕੇਵਲ ਸਿੰਘ ਢਿੱਲੋਂ ਨੇ ਕੀਤਾ ਵੱਡਾ ਦਾਅਵਾ

ਪੰਜਾਬ

ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ ਭਾਜਪਾ 'ਚ ਸ਼ਾਮਲ, ਕੇਵਲ ਸਿੰਘ ਢਿੱਲੋਂ ਨੇ ਕੀਤਾ ਵੱਡਾ ਦਾਅਵਾ

11 ਅਗਸਤ, 2026 07:26 PM

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ ਅੱਜ ਕਈ ਸਰਪੰਚਾਂ, ਪੰਚਾਂ ਅਤੇ ਆਪਣੇ ਸਮਰਥਕਾਂ ਨਾਲ ਭਾਰਤੀ ਜਨਤਾ ਪਾਰਟੀ 'ਚ ਸ਼ਾਮਲ ਹੋ ਗਏ। ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਉਨ੍ਹਾਂ ਨੂੰ ਪਾਰਟੀ 'ਚ ਸ਼ਾਮਲ ਕਰਵਾਇਆ। ਕੇਵਲ ਢਿੱਲੋਂ ਨੇ ਭਾਜਪਾ 'ਚ ਹੋ ਰਹੀਆਂ ਨਵੀਆਂ ਸ਼ਮੂਲੀਅਤਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਪਾਰਟੀ ਦਾ ਪਰਿਵਾਰ ਲਗਾਤਾਰ ਵੱਡਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਪਾਰਟੀਆਂ ਦੇ ਆਗੂ, ਮੌਜੂਦਾ ਅਤੇ ਸਾਬਕਾ ਸਰਪੰਚਾਂ ਸਮੇਤ ਵੱਡੀ ਗਿਣਤੀ 'ਚ ਲੋਕ ਭਾਜਪਾ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਸੂਬੇ 'ਚ ਭਾਜਪਾ ਦਾ ਆਧਾਰ ਹੋਰ ਮਜ਼ਬੂਤ ਹੋ ਰਿਹਾ ਹੈ। ਉਨ੍ਹਾਂ ਇਸ ਮੌਕੇ ਬਠਿੰਡਾ ਦਿਹਾਤੀ ਨਾਲ ਸਬੰਧਿਤ ਆਗੂਆਂ ਦਾ ਵੀ ਭਾਜਪਾ ਵਿੱਚ ਸਵਾਗਤ ਕੀਤਾ।

ਕੇਵਲ ਢਿੱਲੋਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਬਠਿੰਡਾ ਦਿਹਾਤੀ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ ਸਮੇਤ ਪਾਰਟੀ 'ਚ ਸ਼ਾਮਲ ਹੋਣ ਵਾਲੇ ਆਗੂਆਂ ਨੂੰ ਭਾਜਪਾ 'ਚ ਬਣਦਾ ਸਨਮਾਨ ਦੇਣ ਦੀ ਗੱਲ ਕਹੀ। ਉਨ੍ਹਾਂ ਕਿਹਾ ਕਿ ਇਹ ਆਗੂ ਲੰਬੇ ਸਮੇਂ ਤੋਂ ਸਮਾਜ ਸੇਵਾ ਕਰਦੇ ਆ ਰਹੇ ਹਨ ਅਤੇ ਉਨ੍ਹਾਂ ਦੇ ਤਜੁਰਬੇ ਦਾ ਭਾਜਪਾ ਨੂੰ ਲਾਭ ਮਿਲੇਗਾ। ਇਸ ਦੌਰਾਨ ਮਿੰਟੂ ਸਿੰਘ ਸਮੇਤ ਕਈ ਸਰਪੰਚਾਂ ਅਤੇ ਹੋਰ ਸਥਾਨਕ ਆਗੂਆਂ ਨੇ ਵੀ ਭਾਜਪਾ ਦਾ ਪੱਲਾ ਫੜ੍ਹਿਆ। ਕੇਵਲ ਢਿੱਲੋਂ ਨੇ ਨਵੇਂ ਸ਼ਾਮਲ ਹੋਏ ਆਗੂਆਂ ਅਤੇ ਵਰਕਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਭਾਜਪਾ 'ਚ ਆਉਣ ਵਾਲੇ ਹਰੇਕ ਵਿਅਕਤੀ ਨੂੰ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ 'ਚ ਭਾਜਪਾ ਦਾ ਜੱਥੇਬੰਦਕ ਢਾਂਚਾ ਲਗਾਤਾਰ ਮਜ਼ਬੂਤ ਹੋ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਵੱਡੀ ਗਿਣਤੀ ਵਿੱਚ ਆਗੂ ਅਤੇ ਵਰਕਰ ਪਾਰਟੀ ਨਾਲ ਜੁੜਨਗੇ।

ਵਿਰੋਧੀ ਧਿਰਾਂ 'ਤੇ ਕੀਤਾ ਤਿੱਖਾ ਹਮਲਾ
ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਵਿਰੋਧੀ ਧਿਰਾਂ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਤਰੱਕੀ ਦੇ ਰਾਹ ’ਤੇ ਅੱਗੇ ਵੱਧ ਰਿਹਾ ਹੈ, ਜਿਸ ਕਾਰਨ ਵਿਰੋਧੀ ਪਾਰਟੀਆਂ ਨੂੰ ਜੈਲਸੀ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਦੇ ਸੈਸ਼ਨਾਂ ਦਾ ਬਾਈਕਾਟ ਕਰਨਾ ਲੋਕਾਂ ਦੇ ਪੈਸੇ ਦੀ ਬਰਬਾਦੀ ਦੇ ਬਰਾਬਰ ਹੈ। ਕੇਵਲ ਢਿੱਲੋਂ ਨੇ ਕਿਹਾ ਕਿ ਵਿਧਾਨ ਸਭਾ ਦੇ ਹਰ ਸੈਸ਼ਨ ’ਤੇ ਕਰੋੜਾਂ ਰੁਪਏ ਖ਼ਰਚ ਹੁੰਦੇ ਹਨ ਅਤੇ ਜੇਕਰ ਵਿਰੋਧੀ ਧਿਰਾਂ ਨੇ ਸਰਕਾਰ ਤੋਂ ਕੋਈ ਸਵਾਲ ਪੁੱਛਣੇ ਹਨ ਤਾਂ ਉਨ੍ਹਾਂ ਨੂੰ ਸਦਨ ਦੇ ਅੰਦਰ ਰਹਿ ਕੇ ਜਵਾਬ ਮੰਗਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਨਾਲ ਸਬੰਧਿਤ ਕਿਸੇ ਮੁੱਦੇ ’ਤੇ ਜਵਾਬ ਚਾਹੀਦਾ ਹੈ ਤਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਜਾਂ ਹੋਰ ਕੇਂਦਰੀ ਮੰਤਰੀਆਂ ਤੋਂ ਜਵਾਬ ਲਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਤੋਂ ਜਵਾਬ ਮੰਗਣਾ ਵਿਰੋਧੀ ਧਿਰ ਦਾ ਹੱਕ ਹੈ ਪਰ ਸੈਸ਼ਨ ਦਾ ਬਾਈਕਾਟ ਕਰਕੇ ਲੋਕਾਂ ਦੇ ਪੈਸੇ ਨੂੰ ਬਰਬਾਦ ਕਰਨਾ ਕਿਸੇ ਵੀ ਤਰ੍ਹਾਂ ਠੀਕ ਨਹੀਂ। ਉਨ੍ਹਾਂ ਵਿਰੋਧੀ ਧਿਰਾਂ ਨੂੰ ਅਪੀਲ ਕੀਤੀ ਕਿ ਉਹ ਸਦਨ ਦੀ ਕਾਰਵਾਈ 'ਚ ਹਿੱਸਾ ਲੈਣ ਅਤੇ ਲੋਕਾਂ ਨਾਲ ਜੁੜੇ ਮੁੱਦਿਆਂ ’ਤੇ ਗੰਭੀਰ ਬਹਿਸ ਕਰਨ।

Have something to say? Post your comment

ਅਤੇ ਪੰਜਾਬ ਖਬਰਾਂ

ਵਿਧਾਇਕ ਅਨਮੋਲ ਗਗਨ ਮਾਨ ਨੇ ਖਿਜ਼ਰਾਬਾਦ–ਚਟੋਲੀ ਸੜਕ ਦੇ ਨਿਰਮਾਣ ਕਾਰਜ ਦਾ ਨੀਂਹ ਪੱਥਰ ਰੱਖਿਆ

ਵਿਧਾਇਕ ਅਨਮੋਲ ਗਗਨ ਮਾਨ ਨੇ ਖਿਜ਼ਰਾਬਾਦ–ਚਟੋਲੀ ਸੜਕ ਦੇ ਨਿਰਮਾਣ ਕਾਰਜ ਦਾ ਨੀਂਹ ਪੱਥਰ ਰੱਖਿਆ

ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਮੈਕਸੀਮ ਮੈਰੀ ਸਕੂਲ, ਖਰੜ ਵਿਖੇ ਜਾਗਰੂਕਤਾ ਸੈਮੀਨਾਰ

ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਮੈਕਸੀਮ ਮੈਰੀ ਸਕੂਲ, ਖਰੜ ਵਿਖੇ ਜਾਗਰੂਕਤਾ ਸੈਮੀਨਾਰ

ਗੁਰਪ੍ਰਤਾਪ ਸਿੰਘ ਪਡਿਆਲਾ ਵੱਲੋਂ ਖਰੜ ਵਿਖ਼ੇ ਛੇਵੀਂ ਤੂਫ਼ਾਨੀ ਡਾਕ ਕਾਵੜ ਯਾਤਰਾ ਰਵਾਨਾ

ਗੁਰਪ੍ਰਤਾਪ ਸਿੰਘ ਪਡਿਆਲਾ ਵੱਲੋਂ ਖਰੜ ਵਿਖ਼ੇ ਛੇਵੀਂ ਤੂਫ਼ਾਨੀ ਡਾਕ ਕਾਵੜ ਯਾਤਰਾ ਰਵਾਨਾ

ਪਿੰਡ ਓਇੰਦ ਚ ਕਰਵਾਏ ਜਾ ਰਹੇ ਸਾਲਾਨਾ ਖੇਡ ਮੇਲੇ ਦਾ ਪੋਸਟਰ ਸੀਨੀਅਰ ਕਾਂਗਰਸੀ ਆਗੂ ਗੁਰਪ੍ਰਤਾਪ ਸਿੰਘ ਪਡਿਆਲਾ ਵੱਲੋਂ ਜਾਰੀ

ਪਿੰਡ ਓਇੰਦ ਚ ਕਰਵਾਏ ਜਾ ਰਹੇ ਸਾਲਾਨਾ ਖੇਡ ਮੇਲੇ ਦਾ ਪੋਸਟਰ ਸੀਨੀਅਰ ਕਾਂਗਰਸੀ ਆਗੂ ਗੁਰਪ੍ਰਤਾਪ ਸਿੰਘ ਪਡਿਆਲਾ ਵੱਲੋਂ ਜਾਰੀ

ਐਸ ਸੀ ਵਿੰਗ ਜਿਲ੍ਹਾ ਮੋਹਾਲੀ ਵੱਲੋਂ ਕਾਂਗਰਸੀ ਆਗੂਆਂ ਨੂੰ ਨਿਯੁਕਤੀ ਪੱਤਰ ਸੌਂਪੇ

ਐਸ ਸੀ ਵਿੰਗ ਜਿਲ੍ਹਾ ਮੋਹਾਲੀ ਵੱਲੋਂ ਕਾਂਗਰਸੀ ਆਗੂਆਂ ਨੂੰ ਨਿਯੁਕਤੀ ਪੱਤਰ ਸੌਂਪੇ

ਸਾਬਕਾ ਕੌਂਸਲਰ ਵਾਰਡ ਨੰਬਰ 12 ਰਾਜਵੀਰ ਸਿੰਘ ਰਾਜੀ ਦੀ ਮਿਹਨਤ ਲਿਆਈ ਰੰਗ, ਖਰੜ ਵਿੱਚ ਅਵਾਰਾ ਕੁੱਤਿਆਂ ਦੀ ਨਸਬੰਦੀ ਮੁਹਿੰਮ ਸ਼ੁਰੂ

ਸਾਬਕਾ ਕੌਂਸਲਰ ਵਾਰਡ ਨੰਬਰ 12 ਰਾਜਵੀਰ ਸਿੰਘ ਰਾਜੀ ਦੀ ਮਿਹਨਤ ਲਿਆਈ ਰੰਗ, ਖਰੜ ਵਿੱਚ ਅਵਾਰਾ ਕੁੱਤਿਆਂ ਦੀ ਨਸਬੰਦੀ ਮੁਹਿੰਮ ਸ਼ੁਰੂ

ਪੰਜਾਬ: ਵੱਧ ਗਿਆ ਰਾਵੀ ਦਰਿਆ ਦਾ ਪਾਣੀ, ਅੱਧੀ ਦਰਜਨ ਪਿੰਡਾਂ ਦਾ ਟੁੱਟਿਆ ਸੰਪਰਕ

ਪੰਜਾਬ: ਵੱਧ ਗਿਆ ਰਾਵੀ ਦਰਿਆ ਦਾ ਪਾਣੀ, ਅੱਧੀ ਦਰਜਨ ਪਿੰਡਾਂ ਦਾ ਟੁੱਟਿਆ ਸੰਪਰਕ

ਪੁਲਸ ਤੇ ਬਦਮਾਸ਼ ਦਰਮਿਆਨ ਹੋਈ ਮੁੱਠਭੇੜ, ਪੁਲਸ ਦੀਆਂ ਗੋਲੀਆਂ ਨਾਲ ਮੁਲਜ਼ਮ ਜ਼ਖਮੀ

ਪੁਲਸ ਤੇ ਬਦਮਾਸ਼ ਦਰਮਿਆਨ ਹੋਈ ਮੁੱਠਭੇੜ, ਪੁਲਸ ਦੀਆਂ ਗੋਲੀਆਂ ਨਾਲ ਮੁਲਜ਼ਮ ਜ਼ਖਮੀ

ਪੰਜਾਬ ਵਿਧਾਨ ਸਭਾ ’ਚ 9 ਬਿੱਲ ਪਾਸ, ਹੰਗਾਮੇ ਦੌਰਾਨ ਕੁੱਝ ਬਿੱਲਾਂ ’ਤੇ ਨਹੀਂ ਹੋਈ ਬਹਿਸ

ਪੰਜਾਬ ਵਿਧਾਨ ਸਭਾ ’ਚ 9 ਬਿੱਲ ਪਾਸ, ਹੰਗਾਮੇ ਦੌਰਾਨ ਕੁੱਝ ਬਿੱਲਾਂ ’ਤੇ ਨਹੀਂ ਹੋਈ ਬਹਿਸ

ਫਿਰੋਜ਼ਪੁਰ ਵਿੱਚ 30 ਕਿਲੋਗ੍ਰਾਮ ਹੋਰ ਹੈਰੋਇਨ ਬਰਾਮਦ; ਤਿੰਨ ਵਿਅਕਤੀ ਕਾਬੂ

ਫਿਰੋਜ਼ਪੁਰ ਵਿੱਚ 30 ਕਿਲੋਗ੍ਰਾਮ ਹੋਰ ਹੈਰੋਇਨ ਬਰਾਮਦ; ਤਿੰਨ ਵਿਅਕਤੀ ਕਾਬੂ