ਭਗਤਾ ਭਾਈ (ਸਿਕੰਦਰ ਸਿੰਘ ਕੋਇਰ ਸਿੰਘ ਵਾਲਾ) : ਹਲਕਾ ਰਾਮਪੁਰਾ ਫੂਲ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਬਲ ਮਿਲਿਆ ਜਦੋਂ ਪਿੰਡ ਗੁਰੂਸਰ ਤੋਂ ਸਾਬਕਾ ਸਰਪੰਚ ਨਿਹਾਲ ਸਿੰਘ ਨੇ ਕਾਂਗਰਸ ਛੱਡ ਕੇ 15 ਪਰਿਵਾਰਾਂ ਸਮੇਤ ਸਿਕੰਦਰ ਸਿੰਘ ਮਲੂਕਾ ਦੀ ਅਗਵਾਈ ਹੇਠ ਮੁੜ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਮੂਲੀਅਤ ਕੀਤੀ।ਨਿਹਾਲ ਸਿੰਘ ਸਾਬਕਾ ਸਰਪੰਚ, ਗੁਰਦੀਪ ਸਿੰਘ,ਸੁਖਵਿੰਦਰ ਸਿੰਘ , ਬੇਅੰਤ ਸਿੰਘ ਲਾਡੀ, ਜਗਤਾਰ ਸਿੰਘ, ਨਿਰਭੈ ਸਿੰਘ, ਜਗਤਾਰ ਸਿੰਘ, ਕੁਲਦੀਪ ਸਿੰਘ ਧਾਲੀਵਾਲ , ਗੁਰਪ੍ਰੀਤ ਸਿੰਘ, ਨਿਰਭੈ ਸਿੰਘ ਚੌਹਾਨ, ਰਾਜਵਿੰਦਰ ਸਿੰਘ, ਮਲਕੀਤ ਸਿੰਘ ਚੌਹਾਨ, ਸਰਬਜੀਤ ਸਿੰਘ ਅਤੇ ਬੇਅੰਤ ਸਿੰਘ ਧਾਲੀਵਾਲ ਨੇ ਕਾਂਗਰਸ ਅਤੇ ਆਪ ਛੱਡਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਮੂਲੀਅਤ ਕੀਤੀ।ਇਸ ਮੌਕੇ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦੀ ਹਨੇਰੀ ਚੱਲ ਰਹੀ ਹੈ ਵੱਡੀ ਗਿਣਤੀ ਵਿੱਚ ਲੋਕ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਵੱਲੋਂ ਆਪਣੀ ਸਰਕਾਰ ਸਮੇਂ ਵੱੱਡੇ ਪੱਧਰ ਤੇ ਕਰਵਾਏ ਵਿਕਾਸ ਕਾਰਜਾਂ ਨੂੰ ਯਾਦ ਕਰਦਿਆਂ ਲੋਕ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ਛੱਡ ਕੇ ਮੁੜ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਰਹੇ ਹਨ। ਪੰਜਾਬ ਦੇ ਲੋਕਾਂ ਦਾ ਉਤਸ਼ਾਹ ਦੱਸ ਰਿਹਾ ਹੈ ਕਿ ਉਹ 2027 ਵਿੱਚ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਲਿਆਉਣਗੇ।ਇਸ ਮੌਕੇ ਸਿਕੰਦਰ ਸਿੰਘ ਮਲੂਕਾ ਨੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਵੀਰਾਂ ਨੂੰ ਜੀ ਆਇਆਂ ਕਿਹਾ ਅਤੇ ਕਿਹਾ ਕਿ ਪਾਰਟੀ ਵਿੱਚ ਉਨ੍ਹਾਂ ਨੂੰ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ।ਇਸ ਮੌਕੇ ਕੁਲਦੀਪ ਸਿੰਘ ਪੰਚ, ਸੇਵਕ ਸਿੰਘ ਪੰਚ, ਬਹਾਦਰ ਸਿੰਘ, ਜਗਜੀਤ ਮੱਲ੍ਹੀ,ਇਕਬਾਲ ਸਿੰਘ, ਰੇਸ਼ਮ ਸਿੰਘ, ਸੁਖਚੈਨ ਸਿੰਘ, ਜੈਲਦਾਰ ਫੌਜੀ, ਰੂਪ ਸਿੰਘ, ਬਲਵੀਰ ਸਿੰਘ, ਨਿਰਮਲ ਸਿੰਘ, ਸਰਬਜੀਤ ਸਿੰਘ ਅਤੇ ਪਿੰਡ ਦੀ ਸਮੁੱਚੀ ਜਥੇਬੰਦੀ ਹਾਜ਼ਰ ਰਹੀ।