Thursday, April 23, 2026
BREAKING
ਭਗਵੰਤ ਮਾਨ ਸਰਕਾਰ ਵੱਲੋਂ ਵਿੱਤੀ ਸਾਲ 2026-27 ਲਈ ਗਰੁੱਪ-ਡੀ ਮੁਲਾਜ਼ਮਾਂ ਨੂੰ ਕਣਕ ਲਈ ਵਿਆਜ ਮੁਕਤ ਕਰਜ਼ਾ ਦੇ ਕੇ ਜ਼ਰੂਰੀ ਲੋੜਾਂ ਲਈ ਸਮੇਂ ਸਿਰ ਸਹਾਇਤਾ ਯਕੀਨੀ ਬਣਾਈ: ਹਰਪਾਲ ਸਿੰਘ ਚੀਮਾ ਮਾਨ ਸਰਕਾਰ ਵੱਲੋਂ ਗੜ੍ਹੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਲਈ 123.28 ਕਰੋੜ ਰੁਪਏ ਦੀ ਰਾਹਤ ਰਾਸ਼ੀ ਜਾਰੀ ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ ਨੂੰ ਪਰਤ ਰਹੇ ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਭਗਤਾਂਵਾਲਾ ਦਾਣਾ ਮੰਡੀ ਵਿੱਚ ਕਣਕ ਦੀ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲਿਆ ਪੰਜਾਬ ਵਿੱਚ 24 ਅਪ੍ਰੈਲ ਨੂੰ ਕਰਵਾਈ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼ ਪੰਜਾਬ 'ਚ ਬਦਲੇਗਾ ਮੌਸਮ! 24, 25, 26 ਤਾਰੀਖ਼ ਲਈ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert ਪੰਜਾਬ 'ਚ ਬਿਜਲੀ ਦੇ ਲੰਬੇ ਪਾਵਰ ਕੱਟ ਸ਼ੁਰੂ! ਬਿਜਲੀ ਦੀ ਮੰਗ 9 ਹਜ਼ਾਰ ਮੈਗਾਵਾਟ ਵਧੀ 'ਪੰਜਾਬ 'ਚ ਕਰਾਵਾਂਗੇ ਅਫ਼ੀਮ ਦੀ ਖੇਤੀ', ਨਵਜੋਤ ਕੌਰ ਸਿੱਧੂ ਦਾ ਵੱਡਾ ਬਿਆਨ ਮੋਹਾਲੀ 'ਚ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਲਾਸ਼ ਬਰਾਮਦ, ਇਲਾਕੇ 'ਚ ਫੈਲੀ ਸਨਸਨੀ

ਪੰਜਾਬ

ਸਾਰੀਆਂ ਗਰਭਵਤੀ ਔਰਤਾਂ ਦੀ 12 ਹਫਤਿਆਂ ਦੇ ਅੰਦਰ-ਅੰਦਰ ਰਜਿਸਟ੍ਰੇਸ਼ਨ ਨੂੰ ਯਕੀਨੀ ਬਣਾਇਆ ਜਾਏ : ਡਾ. ਹਰੀਸ਼ ਕਿਰਪਾਲ 

10 ਅਕਤੂਬਰ, 2025 06:28 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਹਰੀਸ਼ ਕਿਰਪਾਲ ਦੀ ਯੋਗ ਰਹਿਨੁਮਾਈ ਹੇਠ ਵੀਰਵਾਰ ਨੂੰ ਸਿਵਲ ਸਰਜਨ ਦਫਤਰ, ਸ਼ਹੀਦ ਭਗਤ ਸਿੰਘ ਨਗਰ ਵਿਖੇ ਜ਼ਿਲ੍ਹੇ ਦੇ ਸਿਹਤ ਬਲਾਕ ਸੁੱਜੋਂ ਦੀਆਂ ਐੱਲ.ਐੱਚ.ਵੀਜ ਨਾਲ ਵਿਸ਼ੇਸ਼ ਮੀਟਿੰਗ ਆਯੋਜਿਤ ਕੀਤੀ।
 
ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਹਰੀਸ਼ ਕਿਰਪਾਲ ਨੇ ਹਦਾਇਤਾਂ ਜਾਰੀ ਕਰਦੇ ਹੋਏ ਜ਼ਿਲ੍ਹੇ ਅੰਦਰ ਜੱਚਾ ਬੱਚਾ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਬਣਾਉਣ, ਆਭਾ ਅਕਾਊਂਟ ਬਣਾਉਣ ਦੇ ਕੰਮ ਵਿੱਚ ਤੇਜ਼ੀ ਲਿਆਉਣ, ਬੇਟੀ ਬਚਾਓ, ਬੇਟੀ ਪੜ੍ਹਾਓ ਪ੍ਰੋਗਰਾਮ ਤਹਿਤ ਲਿੰਗ ਅਨੁਪਾਤ ਵਿੱਚ ਹੋਰ ਸੁਧਾਰ ਲਿਆਉਣ, ਮਾਤਰੀ ਮੌਤ ਦਰ ਘਟਾਉਣ ਲਈ ਸਾਰੀਆਂ ਗਰਭਵਤੀ ਔਰਤਾਂ ਦੀ ਸਮੇਂ ਸਿਰ ਰਜਿਸਟ੍ਰੇਸ਼ਨ ਯਕੀਨੀ ਬਣਾਉਣ ਦੀ ਲੋੜ 'ਤੇ ਜ਼ੋਰ ਦਿੱਤਾ।
 
ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਆਯੂਸ਼ਮਾਨ ਭਾਰਤ ਡਿਜੀਟਲ ਹੈਲਥ ਮਿਸ਼ਨ ਅਧੀਨ ਇਕ ਡਿਜੀਟਲੀ ਇੰਟੀਗ੍ਰੇਟਿਡ ਈਕੋ-ਸਿਸਟਮ ਰਾਹੀਂ ਹੈਲਥਕੇਅਰ ਡਲਿਵਰੀ ਨੂੰ ਹੋਰ ਬਿਹਤਰ ਬਣਾਉਣ ਦੀ ਦਿਸ਼ਾ ਵਿੱਚ ਕੰਮ ਕਰ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਆਭਾ ਆਈ.ਡੀ. ਭਵਿੱਖ ਦੇ ਸਿਹਤ ਸੰਭਾਲ ਸਿਸਟਮ ਦਾ ਮੂਲ ਆਧਾਰ ਹਨ, ਇਸ ਲਈ ਆਭਾ ਅਕਾਊਂਟ ਬਣਾਉਣ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ।
 
ਉਨ੍ਹਾਂ ਸਿਹਤ ਕਰਮੀਆਂ ਨੂੰ ਮਾਤਰੀ ਮੌਤ ਦਰ ਘਟਾਉਣ ਲਈ ਕੁਆਲਿਟੀ ਐਂਟੀਨੇਟਲ ਕੇਅਰ ਸੇਵਾਵਾਂ ਮੁਹੱਈਆ ਕਰਵਾਉਣ ਵੱਲ ਵਿਸ਼ੇਸ਼ ਧਿਆਨ ਦੇਣ ਦੀ ਹਦਾਇਤ ਕੀਤੀ। ਉਨ੍ਹਾਂ ਨੇ ਸਾਰੀਆਂ ਗਰਭਵਤੀ ਔਰਤਾਂ ਦੀ 12 ਹਫਤਿਆਂ ਦੇ ਅੰਦਰ-ਅੰਦਰ ਰਜਿਸਟ੍ਰੇਸ਼ਨ ਨੂੰ ਯਕੀਨੀ ਬਣਾਉਣ ਲਈ ਵੀ ਨਿਰਦੇਸ਼ ਦਿੱਤੇ ਤਾਂ ਜੋ ਉਨ੍ਹਾਂ ਦੀਆਂ ਸਾਰੇ ਏ.ਐੱਨ.ਸੀ. ਸਮੇਂ ਸਿਰ ਮੁਕੰਮਲ ਹੋ ਸਕਣ। ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਕੁਆਲਿਟੀ ਐਂਟੀਨੇਟਲ ਕੇਅਰ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ, ਸਾਰੀਆਂ ਗਰਭਵਤੀ ਔਰਤਾਂ ਦਾ ਇੱਕ ਮੈਡੀਸਨ ਸਪੈਸ਼ਲਿਸਟ ਦੁਆਰਾ "ਲਾਜ਼ਮੀ ਚੈੱਕਅਪ" ਕਰਵਾਉਣਾ ਯਕੀਨੀ ਬਣਾਇਆ ਜਾਏ। 
 
ਉਨ੍ਹਾਂ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਸਾਰੀਆਂ ਗਰਭਵਤੀ ਔਰਤਾਂ ਨੂੰ ਕੁਆਲਿਟੀ ਐਂਟੀਨੇਟਲ ਕੇਅਰ ਸਰਵਿਸ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਹਦਾਇਤ ਕੀਤੀ ਕਿ ਜਿਹੜੀਆਂ ਗਰਭਵਤੀ ਔਰਤਾਂ ਹਾਈ ਰਿਸਕ 'ਤੇ ਹਨ ਤਾਂ ਉਨ੍ਹਾਂ ਦੀ ਇੱਕ ਲਿਸਟ ਤਿਆਰ ਕਰਕੇ ਹਮੇਸ਼ਾ ਆਪਣੇ ਕੋਲ ਰੱਖੀ ਜਾਵੇ ਤਾਂ ਜੋ ਪਹਿਲਾਂ ਤੋਂ ਗਰਭਵਤੀ ਔਰਤ ਦੀ ਸਿਹਤ ਸੁਰੱਖਿਆ ਲਈ ਇਕ ਐਕਸ਼ਨ ਪਲਾਨ ਬਣਾ ਕੇ ਉਸ ਦਾ ਸੁਰੱਖਿਅਤ ਜਣੇਪਾ ਯਕੀਨੀ ਬਣਾਇਆ ਜਾ ਸਕੇ।
 
ਇਸ ਮੌਕੇ ਹੋਰਨਾਂ ਤੋ ਇਲਾਵਾ ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਦਲਜੀਤ ਸਿੰਘ, ਡਿਪਟੀ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਤਰਸੇਮ ਲਾਲ, ਜ਼ਿਲ੍ਹਾ ਨਿਗਰਾਨੀ ਤੇ ਮੁਲਾਂਕਣ ਅਫਸਰ ਗੁਰਪ੍ਰੀਤ ਸਿੰਘ ਸਮੇਤ ਹੋਰ ਸਿਹਤ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ। 
 
Have something to say? Post your comment

ਅਤੇ ਪੰਜਾਬ ਖਬਰਾਂ

ਭਗਵੰਤ ਮਾਨ ਸਰਕਾਰ ਵੱਲੋਂ ਵਿੱਤੀ ਸਾਲ 2026-27 ਲਈ ਗਰੁੱਪ-ਡੀ ਮੁਲਾਜ਼ਮਾਂ ਨੂੰ ਕਣਕ ਲਈ ਵਿਆਜ ਮੁਕਤ ਕਰਜ਼ਾ ਦੇ ਕੇ ਜ਼ਰੂਰੀ ਲੋੜਾਂ ਲਈ ਸਮੇਂ ਸਿਰ ਸਹਾਇਤਾ ਯਕੀਨੀ ਬਣਾਈ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਵੱਲੋਂ ਵਿੱਤੀ ਸਾਲ 2026-27 ਲਈ ਗਰੁੱਪ-ਡੀ ਮੁਲਾਜ਼ਮਾਂ ਨੂੰ ਕਣਕ ਲਈ ਵਿਆਜ ਮੁਕਤ ਕਰਜ਼ਾ ਦੇ ਕੇ ਜ਼ਰੂਰੀ ਲੋੜਾਂ ਲਈ ਸਮੇਂ ਸਿਰ ਸਹਾਇਤਾ ਯਕੀਨੀ ਬਣਾਈ: ਹਰਪਾਲ ਸਿੰਘ ਚੀਮਾ

ਮਾਨ ਸਰਕਾਰ ਵੱਲੋਂ ਗੜ੍ਹੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਲਈ 123.28 ਕਰੋੜ ਰੁਪਏ ਦੀ ਰਾਹਤ ਰਾਸ਼ੀ ਜਾਰੀ

ਮਾਨ ਸਰਕਾਰ ਵੱਲੋਂ ਗੜ੍ਹੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਲਈ 123.28 ਕਰੋੜ ਰੁਪਏ ਦੀ ਰਾਹਤ ਰਾਸ਼ੀ ਜਾਰੀ

ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ ਨੂੰ ਪਰਤ ਰਹੇ

ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ ਨੂੰ ਪਰਤ ਰਹੇ

ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ

ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ

ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਭਗਤਾਂਵਾਲਾ ਦਾਣਾ ਮੰਡੀ ਵਿੱਚ ਕਣਕ ਦੀ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲਿਆ

ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਭਗਤਾਂਵਾਲਾ ਦਾਣਾ ਮੰਡੀ ਵਿੱਚ ਕਣਕ ਦੀ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲਿਆ

ਪੰਜਾਬ ਵਿੱਚ 24 ਅਪ੍ਰੈਲ ਨੂੰ ਕਰਵਾਈ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼

ਪੰਜਾਬ ਵਿੱਚ 24 ਅਪ੍ਰੈਲ ਨੂੰ ਕਰਵਾਈ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼

ਪੰਜਾਬ 'ਚ ਬਦਲੇਗਾ ਮੌਸਮ! 24, 25, 26 ਤਾਰੀਖ਼ ਲਈ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert

ਪੰਜਾਬ 'ਚ ਬਦਲੇਗਾ ਮੌਸਮ! 24, 25, 26 ਤਾਰੀਖ਼ ਲਈ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert

ਪੰਜਾਬ 'ਚ ਬਿਜਲੀ ਦੇ ਲੰਬੇ ਪਾਵਰ ਕੱਟ ਸ਼ੁਰੂ! ਬਿਜਲੀ ਦੀ ਮੰਗ 9 ਹਜ਼ਾਰ ਮੈਗਾਵਾਟ ਵਧੀ

ਪੰਜਾਬ 'ਚ ਬਿਜਲੀ ਦੇ ਲੰਬੇ ਪਾਵਰ ਕੱਟ ਸ਼ੁਰੂ! ਬਿਜਲੀ ਦੀ ਮੰਗ 9 ਹਜ਼ਾਰ ਮੈਗਾਵਾਟ ਵਧੀ

'ਪੰਜਾਬ 'ਚ ਕਰਾਵਾਂਗੇ ਅਫ਼ੀਮ ਦੀ ਖੇਤੀ', ਨਵਜੋਤ ਕੌਰ ਸਿੱਧੂ ਦਾ ਵੱਡਾ ਬਿਆਨ

'ਪੰਜਾਬ 'ਚ ਕਰਾਵਾਂਗੇ ਅਫ਼ੀਮ ਦੀ ਖੇਤੀ', ਨਵਜੋਤ ਕੌਰ ਸਿੱਧੂ ਦਾ ਵੱਡਾ ਬਿਆਨ

ਮੋਹਾਲੀ 'ਚ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਲਾਸ਼ ਬਰਾਮਦ, ਇਲਾਕੇ 'ਚ ਫੈਲੀ ਸਨਸਨੀ

ਮੋਹਾਲੀ 'ਚ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਲਾਸ਼ ਬਰਾਮਦ, ਇਲਾਕੇ 'ਚ ਫੈਲੀ ਸਨਸਨੀ