Friday, September 04, 2026
BREAKING
ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਮਨੋਰੰਜਨ

ਸਿਧਾਰਥ ਮਲਹੋਤਰਾ ਤੇ ਤਮੰਨਾ ਭਾਟੀਆ ਦੀ ਫਿਲਮ 'Vvan' ਦੀ ਰਿਲੀਜ਼ ਦਾ ਹੋਇਆ ਐਲਾਨ

25 ਮਾਰਚ, 2026 07:30 PM

ਮੁੰਬਈ : ਬਾਲੀਵੁੱਡ ਅਦਾਕਾਰ ਸਿਧਾਰਥ ਮਲਹੋਤਰਾ ਅਤੇ ਤਮੰਨਾ ਭਾਟੀਆ ਦੇ ਪ੍ਰਸ਼ੰਸਕਾਂ ਲਈ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਦੋਵਾਂ ਦੀ ਆਉਣ ਵਾਲੀ ਫਿਲਮ 'Vvan' ਦੀ ਰਿਲੀਜ਼ ਡੇਟ ਦਾ ਅਧਿਕਾਰਤ ਐਲਾਨ ਕਰ ਦਿੱਤਾ ਗਿਆ ਹੈ। ਇਹ ਫਿਲਮ ਇਸ ਸਾਲ ਰੱਖੜੀ ਦੇ ਖਾਸ ਮੌਕੇ 'ਤੇ 28 ਅਗਸਤ 2026 ਨੂੰ ਸਿਨੇਮਾਘਰਾਂ ਵਿੱਚ ਦਸਤਕ ਦੇਵੇਗੀ। ਮਸ਼ਹੂਰ ਟ੍ਰੇਡ ਐਨਾਲਿਸਟ ਤਰਨ ਆਦਰਸ਼ ਨੇ ਸੋਸ਼ਲ ਮੀਡੀਆ 'ਤੇ ਇਸ ਦੀ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਦੱਸਿਆ ਕਿ 'Vvan' ਇੱਕ ਲੋਕ-ਕਥਾਵਾਂ 'ਤੇ ਅਧਾਰਿਤ ਥ੍ਰਿਲਰ ਫਿਲਮ ਹੈ। ਏਕਤਾ ਕਪੂਰ ਅਤੇ TVF ਦੀ ਭਾਈਵਾਲੀ ਹੇਠ ਬਣੀ ਇਹ ਫਿਲਮ ਮੱਧ ਭਾਰਤ ਦੇ ਸੰਘਣੇ ਜੰਗਲਾਂ, ਪ੍ਰਾਚੀਨ ਮਾਨਤਾਵਾਂ ਅਤੇ ਲੁਕੇ ਹੋਏ ਮੰਦਰਾਂ ਦੀ ਇੱਕ ਰੋਮਾਂਚਕ ਕਹਾਣੀ ਪੇਸ਼ ਕਰੇਗੀ।

ਹਾਲ ਹੀ ਵਿੱਚ ਸੋਸ਼ਲ ਮੀਡੀਆ 'ਤੇ ਸਿਧਾਰਥ ਅਤੇ ਤਮੰਨਾ ਦੀ ਇੱਕ 'ਬੀਹਾਈਂਡ ਦਾ ਸੀਨ' (BTS) ਤਸਵੀਰ ਵਾਇਰਲ ਹੋਈ ਸੀ, ਜਿਸ ਵਿੱਚ ਦੋਵਾਂ ਦੀ ਕਿਊਟ ਕੈਮਿਸਟਰੀ ਨੇ ਪ੍ਰਸ਼ੰਸਕਾਂ ਦਾ ਦਿਲ ਜਿੱਤ ਲਿਆ। ਫਿਲਮ ਦਾ ਨਿਰਦੇਸ਼ਨ ਦੀਪਕ ਮਿਸ਼ਰਾ ਅਤੇ ਅਰੁਣਭ ਕੁਮਾਰ ਨੇ ਕੀਤਾ ਹੈ। ਇਸ ਨੂੰ ਬਾਲਾਜੀ ਮੋਸ਼ਨ ਪਿਕਚਰਜ਼ ਅਤੇ 'ਦਿ ਵਾਇਰਲ ਫੀਵਰ' (TVF) ਵੱਲੋਂ ਮਿਲ ਕੇ ਪ੍ਰੋਡਿਊਸ ਕੀਤਾ ਗਿਆ ਹੈ। ਪਹਿਲਾਂ ਇਹ ਫਿਲਮ 15 ਮਈ 2026 ਨੂੰ ਰਿਲੀਜ਼ ਹੋਣੀ ਸੀ, ਪਰ ਹੁਣ ਮੇਕਰਸ ਨੇ ਇਸ ਨੂੰ ਤਿਉਹਾਰੀ ਸੀਜ਼ਨ ਦੇ ਮਦੇਨਜ਼ਰ ਅਗਸਤ ਵਿੱਚ ਰਿਲੀਜ਼ ਕਰਨ ਦਾ ਫੈਸਲਾ ਕੀਤਾ ਹੈ। ਦੱਸਣਯੋਗ ਹੈ ਕਿ ਸਿਧਾਰਥ ਮਲਹੋਤਰਾ ਆਖਰੀ ਵਾਰ ਫਿਲਮ 'ਪਰਮ ਸੁੰਦਰੀ' ਵਿੱਚ ਜਾਨ੍ਹਵੀ ਕਪੂਰ ਨਾਲ ਨਜ਼ਰ ਆਏ ਸਨ।

 

Have something to say? Post your comment

ਅਤੇ ਮਨੋਰੰਜਨ ਖਬਰਾਂ

ਫਿਲਮ

ਫਿਲਮ "ਓਮ ਕਾ ਹਰੀ" ਦਾ ਟ੍ਰੇਲਰ ਰਿਲੀਜ਼

"ਡੋਂਟ ਬੀ ਸ਼ਾਯ" ਦਾ ਨਵਾਂ ਗਾਣਾ "ਝੂਮੋ" ਰਿਲੀਜ਼

"ਦਾਇਰਾ" ਦੇ ਮਲਿਆਲਮ ਵਰਜਨ 'ਚ ਕਰੀਨਾ ਦੇ ਕਿਰਦਾਰ "ਅਜੂਨੀ" ਨੂੰ ਆਵਾਜ਼ ਦੇਵੇਗੀ ਪਾਰਵਤੀ ਥਿਰੂਵੋਥੂ

ਸੋਨੂੰ ਸੂਦ ਹੜ੍ਹ ਪ੍ਰਭਾਵਿਤਾਂ ਲਈ ਰਾਹਤ ਸਮੱਗਰੀ ਲੈ ਕੇ ਪਹੁੰਚੇ ਨੇਪਾਲ

ਸੋਨੂੰ ਸੂਦ ਹੜ੍ਹ ਪ੍ਰਭਾਵਿਤਾਂ ਲਈ ਰਾਹਤ ਸਮੱਗਰੀ ਲੈ ਕੇ ਪਹੁੰਚੇ ਨੇਪਾਲ

ਸੁਸ਼ਾਂਤ ਦੀ ਮੈਨੇਜਰ ਦਿਸ਼ਾ ਸਾਲਿਆਨ ਦੀ ਮੌਤ ਦੀ ਜਾਂਚ ਕਰੇਗੀ CBI, ਹਾਈ ਕੋਰਟ ਨੇ ਦਿੱਤੇ ਹੁਕਮ

ਸੁਸ਼ਾਂਤ ਦੀ ਮੈਨੇਜਰ ਦਿਸ਼ਾ ਸਾਲਿਆਨ ਦੀ ਮੌਤ ਦੀ ਜਾਂਚ ਕਰੇਗੀ CBI, ਹਾਈ ਕੋਰਟ ਨੇ ਦਿੱਤੇ ਹੁਕਮ

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

ਰਸ਼ਮਿਕਾ ਮੰਦਾਨਾ ਦੀ 'ਮਾਈਸਾ' ਦੀ ਰਿਲੀਜ਼ ਦਾ ਹੋਇਆ ਐਲਾਨ

ਰਸ਼ਮਿਕਾ ਮੰਦਾਨਾ ਦੀ 'ਮਾਈਸਾ' ਦੀ ਰਿਲੀਜ਼ ਦਾ ਹੋਇਆ ਐਲਾਨ

ਕੋਰੀਆ ਦੀ ਸਭ ਤੋਂ ਵੱਡੀ ਸਾਇੰਸ-ਫਿਕਸ਼ਨ ਐਕਸ਼ਨ ਫਿਲਮ

ਕੋਰੀਆ ਦੀ ਸਭ ਤੋਂ ਵੱਡੀ ਸਾਇੰਸ-ਫਿਕਸ਼ਨ ਐਕਸ਼ਨ ਫਿਲਮ "ਹੋਪ" ਇਸ ਦਿਨ ਹੋਵੇਗੀ ਭਾਰਤ 'ਚ ਰਿਲੀਜ਼

ਰਸ਼ਮਿਕਾ ਮੰਦਾਨਾ ਜਲਦ ਕਰੇਗੀ ਕੰਮ 'ਤੇ ਵਾਪਸੀ, Hip Injury ਕਾਰਨ ਬ੍ਰੇਕ 'ਤੇ ਸੀ ਅਦਾਕਾਰਾ

ਰਸ਼ਮਿਕਾ ਮੰਦਾਨਾ ਜਲਦ ਕਰੇਗੀ ਕੰਮ 'ਤੇ ਵਾਪਸੀ, Hip Injury ਕਾਰਨ ਬ੍ਰੇਕ 'ਤੇ ਸੀ ਅਦਾਕਾਰਾ

‘ਸਿੰਘ ਵਰਸਿਜ਼ ਕੌਰ-2’ ਦੇ ਗੀਤਾਂ ਨੇ ਮਚਾਈ ਧੂਮ, ‘ਨੋਟਾਂ’ ਦੀ ਮਸਤੀ ਤੋਂ ਬਾਅਦ ‘ਸੋਹਣੀ’ ਨੇ ਛੇੜਿਆ ਪਿਆਰ ਦਾ ਰੰਗ

‘ਸਿੰਘ ਵਰਸਿਜ਼ ਕੌਰ-2’ ਦੇ ਗੀਤਾਂ ਨੇ ਮਚਾਈ ਧੂਮ, ‘ਨੋਟਾਂ’ ਦੀ ਮਸਤੀ ਤੋਂ ਬਾਅਦ ‘ਸੋਹਣੀ’ ਨੇ ਛੇੜਿਆ ਪਿਆਰ ਦਾ ਰੰਗ