ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਦੇ ਹਾਲੀਆ ਬਿਆਨ ਨੇ ਪੰਜਾਬ ਦੀ ਰਾਜਨੀਤੀ ’ਚ ਹਲਚਲ ਮਚਾ ਦਿੱਤੀ ਹੈ। ਵਿਰੋਧੀ ਪਾਰਟੀਆਂ ਨੇ ‘ਆਪ’ ਨੂੰ ਘੇਰਨਾ ਸ਼ੁਰੂ ਕਰ ਦਿੱਤਾ। ਹਾਲਾਤ ਨੂੰ ਸੰਭਾਲਣ ਲਈ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਖ਼ੁਦ ਮੀਡੀਆ ਅੱਗੇ ਆਏ ਤੇ ਸਪੱਸ਼ਟੀਕਰਨ ਦਿੱਤਾ।
ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਮਨੀਸ਼ ਸਿਸੋਦੀਆ ਦੇ ਵਿਚਾਰ ਨਿੱਜੀ ਹਨ, ਪਾਰਟੀ ਦੀ ਅਧਿਕਾਰਤ ਲਾਈਨ ਨਹੀਂ। ਉਨ੍ਹਾਂ ਕਿਹਾ ਕਿ ‘ਆਪ’ ਆਪਣੀ ਈਮਾਨਦਾਰੀ ’ਤੇ ਪੂਰੀ ਤਰ੍ਹਾਂ ਕਾਇਮ ਹੈ। ਸਾਡੀ ਪਾਰਟੀ ਸਿਰਫ਼ ਤੇ ਸਿਰਫ਼ ਆਪਣੇ ਕੰਮ ਦੇ ਆਧਾਰ ਉਤੇ ਹੀ ਲੋਕਾਂ ਤੋਂ ਵੋਟ ਮੰਗੇਗੀ।