Sunday, July 26, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕੀਤੀ ਜ਼ਿਲ੍ਹਾ ਪ੍ਰਸ਼ਾਸਨ ਨਾਲ ਮੀਟਿੰਗ

15 ਅਪ੍ਰੈਲ, 2026 06:33 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨਵਾਂਸ਼ਹਿਰ ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹਾ ਅਧਿਕਾਰੀਆਂ ਦੀ ਉੱਚ-ਪੱਧਰੀ ਮੀਟਿੰਗ ਕੀਤੀ। ਮੀਟਿੰਗ ਦੌਰਾਨ ਕੈਬਨਿਟ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਨੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ, ਯੁੱਧ ਨਸ਼ਿਆਂ ਵਿਰੁੱਧ ਅਤੇ ਵਾਟਰ/ਵੈਕਟਰ ਬੋਰਨ ਬੀਮਾਰੀਆਂ (ਜਿਵੇਂ ਡੇਂਗੂ/ਮਲੇਰੀਆ) ਦੀ ਰੋਕਥਾਮ ਸਬੰਧੀ ਕੀਤੀ ਗਈ ਪ੍ਰਗਤੀ ਦਾ ਜਾਇਜ਼ਾ ਲਿਆ ਹੈ। ਇਸ ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ, ਵਧੀਕ ਡਿਪਟੀ ਕਮਿਸ਼ਨਰ ਅਵਨੀਤ ਕੌਰ, ਐਸ.ਡੀ.ਐਮ. ਨਵਾਂਸ਼ਹਿਰ ਅਨਮਜਯੋਤ ਕੌਰ, ਐਸ.ਡੀ.ਐਮ. ਬੰਗਾ ਵਿਪਨ ਭੰਡਾਰੀ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਹਾਜ਼ਰ ਸਨ।
  ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਜ਼ਿਲ੍ਹਾ ਸਿਵਲ ਹਸਪਤਾਲ ਵੱਲੋਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਬਣਾਏ ਜਾ ਰਹੇ ਕਾਰਡਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਸਬੰਧਤ ਅਧਿਕਾਰੀਆਂ ਨੂੰ ਯੋਜਨਾ ਦੇ ਲਾਭਪਾਤਰੀਆਂ ਦੀ ਰਜਿਸਟ੍ਰੇਸ਼ਨ ਵਧਾਉਣ ‘ਤੇ ਵਿਸਥਾਰ ਨਾਲ ਵਿਚਾਰ-ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਮੀਟਿੰਗ ਦਾ ਮੁੱਖ ਮੰਤਵ ਸੂਬੇ ਵਿੱਚ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨਾ ਅਤੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਯਕੀਨੀ ਬਣਾਉਣਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਯੋਜਨਾ ਤਹਿਤ ਪੰਜਾਬ ਦਾ ਹਰ ਪਰਿਵਾਰ ਪ੍ਰਤੀ ਸਾਲ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਡਾਕਟਰੀ ਇਲਾਜ ਪ੍ਰਾਪਤ ਕਰਨ ਦਾ ਹੱਕਦਾਰ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਇਸ ਯੋਜਨਾ ਦਾ ਲਾਭ ਹਰ ਹੱਕਦਾਰ ਪਰਿਵਾਰ ਤੱਕ ਪਹੁੰਚਣਾ ਚਾਹੀਦਾ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਮਿਊਨਿਟੀ ਵਿੱਚ ਲੋਕਾਂ ਨੂੰ ਜਾਗਰੂਕ ਕਰਨ, ਕੈਂਪ ਲਗਾਉਣ ਅਤੇ ਕਾਮਨ ਸਰਵਿਸ ਸੈਂਟਰਾਂ ਵਿੱਚ ਰਜਿਸਟ੍ਰੇਸ਼ਨ ਵਧਾਉਣ ਲਈ ਨਿਰਦੇਸ਼ ਦਿੱਤੇ।
ਮੀਟਿੰਗ ਦੌਰਾਨ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਦੀ ਵੀ ਵਿਸਤ੍ਰਿਤ ਸਮੀਖਿਆ ਕੀਤੀ ਗਈ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਵਿਭਾਗ ਨੂੰ ਸਖ਼ਤ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਨਸ਼ਾ ਤਸਕਰੀ ਅਤੇ ਨਸ਼ਿਆਂ ਦੀ ਵਰਤੋਂ ਨੂੰ ਜੜ੍ਹ ਤੋਂ ਖਤਮ ਕਰਨ ਲਈ ਸਾਂਝੀ ਕਾਰਵਾਈ ਨੂੰ ਹੋਰ ਤੇਜ਼ ਕੀਤਾ ਜਾਵੇ। ਉਨ੍ਹਾਂ ਨੇ ਇਹ ਵੀ ਕਿਹਾ ਕਿ ਨਸ਼ਾ ਛੁਡਾਉ ਕੇਂਦਰਾਂ ਦੀ ਕਾਰਗੁਜ਼ਾਰੀ ਨੂੰ ਹੋਰ ਸੁਧਾਰਿਆ ਜਾਵੇ ਅਤੇ ਮਰੀਜ਼ਾਂ ਨੂੰ ਉਚਿਤ ਇਲਾਜ, ਕਾਉਂਸਲਿੰਗ ਅਤੇ ਪੁਨਰਵਾਸ ਸਹੂਲਤਾਂ ਪ੍ਰਦਾਨ ਕੀਤੀਆਂ ਜਾਣ। ਜਾਗਰੂਕਤਾ ਮੁਹਿੰਮਾਂ ਰਾਹੀਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਜਾਵੇ।
  ਸਿਹਤ ਮੰਤਰੀ ਨੇ ਆਉਣ ਵਾਲੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਪਾਣੀ ਅਤੇ ਵੈਕਟਰ ਜਨਿਤ ਬਿਮਾਰੀਆਂ ਦੀ ਰੋਕਥਾਮ ਲਈ ਪੂਰੀ ਤਿਆਰੀ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਸਿਹਤ ਵਿਭਾਗ ਨੂੰ ਕਿਹਾ ਕਿ ਡੇਂਗੂ, ਮਲੇਰੀਆ ਅਤੇ ਹੋਰ ਬਿਮਾਰੀਆਂ ਤੋਂ ਬਚਾਅ ਲਈ ਫੋਗਿੰਗ, ਸਾਫ-ਸਫ਼ਾਈ ਅਤੇ ਜਾਗਰੂਕਤਾ ਮੁਹਿੰਮਾਂ ਨੂੰ ਸਮੇਂ ਸਿਰ ਚਲਾਇਆ ਜਾਵੇ। ਉਨ੍ਹਾਂ ਨੇ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਪੀਣ ਵਾਲੇ ਪਾਣੀ ਦੀ ਗੁਣਵੱਤਾ ਦੀ ਨਿਯਮਿਤ ਜਾਂਚ ਕੀਤੀ ਜਾਵੇ ਅਤੇ ਗੰਦੇ ਪਾਣੀ ਦੀ ਨਿਕਾਸੀ ਲਈ ਢੁਕਵੇਂ ਪ੍ਰਬੰਧ ਕੀਤੇ ਜਾਣ। ਸਿਹਤ ਕੇਂਦਰਾਂ ‘ਤੇ ਲੋੜੀਂਦੀ ਦਵਾਈਆਂ ਅਤੇ ਸਾਜੋ-ਸਮਾਨ ਦੀ ਉਪਲੱਬਧਤਾ ਯਕੀਨੀ ਬਣਾਉਣ ਦੇ ਵੀ ਨਿਰਦੇਸ਼ ਦਿੱਤੇ ਗਏ।
 
  ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਸਿਹਤ ਅਤੇ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਲਈ ਹਰ ਅਧਿਕਾਰੀ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਂਦਿਆਂ ਇਮਾਨਦਾਰੀ ਅਤੇ ਲਗਨ ਨਾਲ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਜ਼ਮੀਨੀ ਪੱਧਰ ‘ਤੇ ਕੰਮ ਕਰਦਿਆਂ ਲੋਕਾਂ ਨਾਲ ਸਿੱਧਾ ਸੰਪਰਕ ਬਣਾਇਆ ਜਾਵੇ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕੀਤਾ ਜਾਵੇ।
 
Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ