Wednesday, October 14, 2026
BREAKING
• ਸਿਹਤ ਮੰਤਰੀ ਡਾ. ਬਲਬੀਰ ਸਿੰਘ ਭਲਕੇ ਪਿੰਡ ਭੌਰਾ ਵਿਖੇ ਨਵੇਂ ਆਮ ਆਦਮੀ ਕਲੀਨਿਕ ਦਾ ਕਰਨਗੇ ਉਦਘਾਟਨ • ਝੋਨੇ ਦੀ ਫ਼ਸਲ ਪੂਰੀ ਤਰ੍ਹਾਂ ਸੁਕਾ ਕੇ ਹੀ ਮੰਡੀਆਂ ਵਿੱਚ ਲੈ ਕੇ ਆਉਣ ਕਿਸਾਨ: ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ • 15 ਅਕਤੂਬਰ ਨੂੰ ਪੰਜਾਬ ਬੰਦ: SGPC ਵੱਲੋਂ ਸਮਰਥਨ ਦਾ ਐਲਾਨ • 15 ਅਕਤੂਬਰ ਨੂੰ ਪੰਜਾਬ ਬੰਦ ਦੇ ਸੱਦੇ ਦਰਮਿਆਨ ਕਿਸਾਨ ਯੂਨੀਅਨ ਨੇ ਕਰ 'ਤਾ ਵੱਡਾ ਐਲਾਨ • ਨੀਲਾ ਡਰੰਮ ਮਾਮਲੇ 'ਚ ਆਇਆ ਫੈਸਲਾ, ਮੁਸਕਾਨ ਤੇ ਸਾਹਿਲ ਨੂੰ ਮਿਲੀ ਫਾਂਸੀ ਦੀ ਸਜ਼ਾ • ਪਰਵਿੰਦਰ ਝੋਟਾ ਕਤਲ ਮਾਮਲੇ 'ਚ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ • ਗਲੋਬਲ ਤਣਾਅ ਕਾਰਨ ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ , ਸੈਂਸੈਕਸ 250 ਅੰਕ ਟੁੱਟਿਆ • ਪਰਵਿੰਦਰ ਸਿੰਘ ਝੋਟਾ ਕਤਲਕਾਂਡ ਦੀ ਹੋਵੇ CBI ਜਾਂਚ: ਕੇਵਲ ਸਿੰਘ ਢਿੱਲੋਂ • 'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ ਗਾਇਕਾ ਦਾ ਵੱਡਾ ਦਾਅਵਾ • ਪਰਵਿੰਦਰ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਲਾਏ ਧਰਨੇ 'ਚ ਪੁੱਜੇ ਪਰਗਟ ਸਿੰਘ, ਪੜ੍ਹੋ ਕੀ ਬੋਲੇ

ਪੰਜਾਬ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਭਲਕੇ ਪਿੰਡ ਭੌਰਾ ਵਿਖੇ ਨਵੇਂ ਆਮ ਆਦਮੀ ਕਲੀਨਿਕ ਦਾ ਕਰਨਗੇ ਉਦਘਾਟਨ

14 ਅਕਤੂਬਰ, 2026 07:13 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਜੀ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਮਿਆਰੀ ਅਤੇ ਮੁਫ਼ਤ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸੇ ਉਦੇਸ਼ ਤਹਿਤ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਵੱਲੋਂ ਆਪਣੇ ਪੂਜਨੀਕ ਪਿਤਾ ਸ. ਪਿਆਰਾ ਸਿੰਘ ਜੀ ਅਤੇ ਮਾਤਾ ਸ੍ਰੀਮਤੀ ਦਲਜੀਤ ਕੌਰ ਜੀ ਦੀ ਨਿੱਘੀ ਯਾਦ ਨੂੰ ਸਮਰਪਿਤ, ਉਨ੍ਹਾਂ ਦੇ ਜੱਦੀ ਪਿੰਡ ਭੌਰਾ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਨਵੇਂ ਉਸਾਰੇ ਗਏ ਆਮ ਆਦਮੀ ਕਲੀਨਿਕ ਦਾ ਉਦਘਾਟਨ 14 ਅਕਤੂਬਰ, 2026 ਨੂੰ ਕੀਤਾ ਜਾਵੇਗਾ। ਇਸ ਨਵੀਂ ਆਮ ਆਦਮੀ ਕਲੀਨਿਕ ਦੇ ਕਾਰਜਸ਼ੀਲ ਹੋਣ ਨਾਲ ਜ਼ਿਲ੍ਹੇ ਵਿੱਚ ਆਮ ਆਮ ਆਦਮੀ ਕਲੀਨਿਕਾਂ ਦੀ ਕੁੱਲ ਗਿਣਤੀ 23 ਹੋ ਜਾਵੇਗੀ।

ਇੱਥੇ ਵਰਨਣਯੋਗ ਹੈ ਕਿ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਆਮ ਆਦਮੀ ਕਲੀਨਿਕ ਸਥਾਪਤ ਕਰਨ ਲਈ ਆਪਣੇ ਜੱਦੀ ਪਿੰਡ ਭੌਰਾ ਵਿਖੇ ਆਪਣੇ ਘਰ ਦਾ ਇਕ ਹਿੱਸਾ ਪੰਜਾਬ ਸਰਕਾਰ ਨੂੰ ਦਿੱਤਾ ਹੈ।
 
ਇਸ ਸਬੰਧੀ ਸਿਵਲ ਸਰਜਨ ਡਾ. ਅਮਨ ਸੂਦ ਨੇ ਉਦਘਾਟਨ ਸਮਾਰੋਹ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਪਿੰਡ ਭੌਰਾ ਵਿਖੇ ਨਵੇਂ ਉਸਾਰੇ ਗਏ ਆਮ ਆਦਮੀ ਕਲੀਨਿਕ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਸਿਹਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਦਘਾਟਨ ਸਮਾਰੋਹ ਨੂੰ ਸੁਚੱਜੇ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰੇ ਲੋੜੀਂਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕੀਤੇ ਜਾਣ।
 
ਸਿਵਲ ਸਰਜਨ ਨੇ ਕਲੀਨਿਕ ਵਿਖੇ ਲੋੜੀਂਦੀ ਮੈਨਪਾਵਰ, ਦਵਾਈਆਂ, ਟੈਸਟਿੰਗ ਸਹੂਲਤਾਂ ਅਤੇ ਮੈਡੀਕਲ ਉਪਕਰਨਾਂ ਦੀ ਉਪਲੱਬਧਤਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਇਸ ਦੇ ਨਾਲ ਹੀ ਉਨ੍ਹਾਂ ਕਲੀਨਿਕ ਦੀ ਸਾਫ-ਸਫ਼ਾਈ, ਪੀਣ ਵਾਲੇ ਸਾਫ਼ ਪਾਣੀ, ਬਿਜਲੀ, ਰੌਸ਼ਨੀ ਅਤੇ ਹੋਰ ਬੁਨਿਆਦੀ ਸਹੂਲਤਾਂ ਦੇ ਪ੍ਰਬੰਧ ਵੀ ਸਮੇਂ ਸਿਰ ਮੁਕੰਮਲ ਕਰਨ ਲਈ ਕਿਹਾ। ਉਨ੍ਹਾਂ ਸਮਾਗਮ ਵਾਲੀ ਥਾਂ ’ਤੇ ਸਵਾਗਤ, ਬੈਠਣ, ਆਵਾਜਾਈ ਅਤੇ ਪਾਰਕਿੰਗ ਦੇ ਢੁੱਕਵੇਂ ਪ੍ਰਬੰਧ ਕਰਨ ਦੀ ਲੋੜ ’ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਤਿਆਰੀਆਂ ਦੌਰਾਨ ਸਾਹਮਣੇ ਆਉਣ ਵਾਲੀ ਕਿਸੇ ਵੀ ਕਮੀ ਨੂੰ ਤੁਰੰਤ ਦੂਰ ਕੀਤਾ ਜਾਵੇ, ਤਾਂ ਜੋ ਸਮਾਰੋਹ ਦੌਰਾਨ ਲੋਕਾਂ ਨੂੰ ਕਿਸੇ ਕਿਸਮ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ।
 
ਇਸ ਮੌਕੇ ਸਿਵਲ ਸਰਜਨ ਡਾ. ਅਮਨ ਸੂਦ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਲੋਕਾਂ ਨੂੰ ਘਰਾਂ ਦੇ ਨੇੜੇ ਮਿਆਰੀ ਅਤੇ ਮੁਫ਼ਤ ਸਿਹਤ ਸੇਵਾਵਾਂ ਪ੍ਰਦਾਨ ਕਰਨ ਤੇ ਲੋਕਾਂ ਦੀ ਸਿਹਤ ਸੁਰੱਖਿਆ ਯਕੀਨੀ ਬਣਾਉਣ ਲਈ ਵਰਦਾਨ ਸਾਬਿਤ ਹੋ ਰਹੇ ਹਨ। ਇਨ੍ਹਾਂ ਕਲੀਨਿਕਾਂ ਰਾਹੀਂ ਲੋਕਾਂ ਨੂੰ ਮੁੱਢਲੀਆਂ ਸਿਹਤ ਸੇਵਾਵਾਂ, ਲੋੜੀਂਦੀਆਂ ਦਵਾਈਆਂ ਅਤੇ ਜਾਂਚ ਸਹੂਲਤਾਂ ਨੇੜੇ ਹੀ ਉਪਲੱਬਧ ਹੋ ਰਹੀਆਂ ਹਨ, ਜਿਸ ਨਾਲ ਸਮੇਂ ਸਿਰ ਇਲਾਜ ਕਰਵਾਉਣ ਵਿੱਚ ਮਦਦ ਮਿਲਦੀ ਹੈ।
 
ਉਨ੍ਹਾਂ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਵਿੱਚ 107 ਜ਼ਰੂਰੀ ਦਵਾਈਆਂ ਅਤੇ 47 ਕਿਸਮਾਂ ਦੇ ਟੈਸਟ ਮੁਫ਼ਤ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸਿਹਤ ਸਹੂਲਤਾਂ ਦਾ ਮੁੱਖ ਮਕਸਦ ਲੋਕਾਂ ਨੂੰ ਸੁਖਾਲੀਆਂ, ਪਹੁੰਚਯੋਗ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਹੈ।
 
ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ ਹਰਪ੍ਰੀਤ ਸਿੰਘ, ਮੁੱਢਲਾ ਸਿਹਤ ਕੇਂਦਰ, ਸੁੱਜੋਂ ਦੇ ਸੀਨੀਅਰ ਮੈਡੀਕਲ ਅਫਸਰ ਡਾ ਚਰਨਜੀਤ ਕੁਮਾਰ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ। 

Have something to say? Post your comment

ਅਤੇ ਪੰਜਾਬ ਖਬਰਾਂ

ਝੋਨੇ ਦੀ ਫ਼ਸਲ ਪੂਰੀ ਤਰ੍ਹਾਂ ਸੁਕਾ ਕੇ ਹੀ ਮੰਡੀਆਂ ਵਿੱਚ ਲੈ ਕੇ ਆਉਣ ਕਿਸਾਨ: ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ

ਝੋਨੇ ਦੀ ਫ਼ਸਲ ਪੂਰੀ ਤਰ੍ਹਾਂ ਸੁਕਾ ਕੇ ਹੀ ਮੰਡੀਆਂ ਵਿੱਚ ਲੈ ਕੇ ਆਉਣ ਕਿਸਾਨ: ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ

15 ਅਕਤੂਬਰ ਨੂੰ ਪੰਜਾਬ ਬੰਦ: SGPC ਵੱਲੋਂ ਸਮਰਥਨ ਦਾ ਐਲਾਨ

15 ਅਕਤੂਬਰ ਨੂੰ ਪੰਜਾਬ ਬੰਦ: SGPC ਵੱਲੋਂ ਸਮਰਥਨ ਦਾ ਐਲਾਨ

15 ਅਕਤੂਬਰ ਨੂੰ ਪੰਜਾਬ ਬੰਦ ਦੇ ਸੱਦੇ ਦਰਮਿਆਨ ਕਿਸਾਨ ਯੂਨੀਅਨ ਨੇ ਕਰ 'ਤਾ ਵੱਡਾ ਐਲਾਨ

15 ਅਕਤੂਬਰ ਨੂੰ ਪੰਜਾਬ ਬੰਦ ਦੇ ਸੱਦੇ ਦਰਮਿਆਨ ਕਿਸਾਨ ਯੂਨੀਅਨ ਨੇ ਕਰ 'ਤਾ ਵੱਡਾ ਐਲਾਨ

ਪਰਵਿੰਦਰ ਝੋਟਾ ਕਤਲ ਮਾਮਲੇ 'ਚ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ

ਪਰਵਿੰਦਰ ਝੋਟਾ ਕਤਲ ਮਾਮਲੇ 'ਚ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ

ਪਰਵਿੰਦਰ ਸਿੰਘ ਝੋਟਾ ਕਤਲਕਾਂਡ ਦੀ ਹੋਵੇ CBI ਜਾਂਚ: ਕੇਵਲ ਸਿੰਘ ਢਿੱਲੋਂ

ਪਰਵਿੰਦਰ ਸਿੰਘ ਝੋਟਾ ਕਤਲਕਾਂਡ ਦੀ ਹੋਵੇ CBI ਜਾਂਚ: ਕੇਵਲ ਸਿੰਘ ਢਿੱਲੋਂ

ਪਰਵਿੰਦਰ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਲਾਏ ਧਰਨੇ 'ਚ ਪੁੱਜੇ ਪਰਗਟ ਸਿੰਘ, ਪੜ੍ਹੋ ਕੀ ਬੋਲੇ

ਪਰਵਿੰਦਰ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਲਾਏ ਧਰਨੇ 'ਚ ਪੁੱਜੇ ਪਰਗਟ ਸਿੰਘ, ਪੜ੍ਹੋ ਕੀ ਬੋਲੇ

ਝੋਟੇ ਦੇ ਕਾਤਲ ਦੇ ਮੈਡੀਕਲ ਸਟੋਰ ਨੂੰ ਲੋਕਾਂ ਨੇ ਲਾ 'ਤੀ ਅੱਗ, ਇਲਾਕੇ 'ਚ ਭਾਰੀ ਪੁਲਸ ਤਾਇਨਾਤ

ਝੋਟੇ ਦੇ ਕਾਤਲ ਦੇ ਮੈਡੀਕਲ ਸਟੋਰ ਨੂੰ ਲੋਕਾਂ ਨੇ ਲਾ 'ਤੀ ਅੱਗ, ਇਲਾਕੇ 'ਚ ਭਾਰੀ ਪੁਲਸ ਤਾਇਨਾਤ

ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ ਗ੍ਰਿਫ਼ਤਾਰ

ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ ਗ੍ਰਿਫ਼ਤਾਰ

ਹਜਾਰਾਂ ਲੋਕਾਂ ਨੇ ਧੂਮਧਾਮ ਨਾਲ ਮਨਾਈ ਮਹਾਰਾਜਾ ਅਗਰਸੇਨ ਜੈਯੰਤੀ, ਸਮਾਜ ਨੂੰ ਇੱਕਮੁੱਠ ਹੋਣ ਦਾ ਸੱਦਾ

ਹਜਾਰਾਂ ਲੋਕਾਂ ਨੇ ਧੂਮਧਾਮ ਨਾਲ ਮਨਾਈ ਮਹਾਰਾਜਾ ਅਗਰਸੇਨ ਜੈਯੰਤੀ, ਸਮਾਜ ਨੂੰ ਇੱਕਮੁੱਠ ਹੋਣ ਦਾ ਸੱਦਾ

ਭਗਵਾਨ ਸ੍ਰੀ ਰਾਮ ਦੇ ਆਦਰਸ਼ਾਂ ਨੂੰ ਜੀਵਨ ਅਤੇ ਸਮਾਜ ਵਿੱਚ ਅਪਣਾਉਣਾ ਸਮੇਂ ਦੀ ਲੋੜ: ਅਮਨ ਅਰੋੜਾ

ਭਗਵਾਨ ਸ੍ਰੀ ਰਾਮ ਦੇ ਆਦਰਸ਼ਾਂ ਨੂੰ ਜੀਵਨ ਅਤੇ ਸਮਾਜ ਵਿੱਚ ਅਪਣਾਉਣਾ ਸਮੇਂ ਦੀ ਲੋੜ: ਅਮਨ ਅਰੋੜਾ