Monday, April 27, 2026
BREAKING
ਪੰਜਾਬ ਸਰਕਾਰ ਨੇ ਬੇਅਦਬੀ ਵਿਰੁੱਧ ਇਕ ਇਤਿਹਾਸਕ ਅਤੇ ਫੈਸਲਾਕੁਨ ਕਦਮ ਲਿਆ: ਚੇਅਰਮੈਨ ਦਲਵੀਰ ਸਿੰਘ ਢਿੱਲੋਂ ਧੂਰੀ ‘ਚ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਲੰਟੀਅਰਾਂ ਵੱਲੋਂ ਰਾਘਵ ਚੱਢਾ ਖ਼ਿਲਾਫ਼ ਪੁਤਲਾ ਫੂਕ ਪ੍ਰਦਰਸ਼ਨ ਆਪ ਨੇ ਪੰਜਾਬ ਨਾਲ ਗੱਦਾਰੀ ਕਰਨ ਵਾਲੇ ਸਾਰੇ 7 ਸੰਸਦ ਮੈਂਬਰਾਂ ਨੂੰ ਅਯੋਗ ਕਰਾਰ ਦੇਣ ਦੀ ਮੰਗ ਨੂੰ ਲੈ ਕੇ ਰਾਜ ਸਭਾ ਦੇ ਚੇਅਰਮੈਨ ਅਤੇ ਉਪ ਰਾਸ਼ਟਰਪਤੀ ਨੂੰ ਸੌਂਪੀ ਪਟੀਸ਼ਨ: ਸੰਜੇ ਸਿੰਘ ਗੈਂਗਸਟਰਾਂ ‘ਤੇ ਵਾਰ ਦਾ 95ਵਾਂ ਦਿਨ: ਪੰਜਾਬ ਪੁਲਿਸ ਵੱਲੋਂ 577 ਥਾਵਾਂ ‘ਤੇ ਛਾਪੇਮਾਰੀ; 309 ਗ੍ਰਿਫ਼ਤਾਰ ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ! ਵੱਡੇ ਲੀਡਰ ਨੂੰ ਭਾਜਪਾ 'ਚ ਸ਼ਾਮਲ ਕਰਵਾਉਣਗੇ ਅਮਿਤ ਸ਼ਾਹ 'ਦਬਾਅ ਹੇਠ ਨਹੀਂ ਕਰਾਂਗੇ ਗੱਲ਼ਬਾਤ'! ਈਰਾਨੀ ਰਾਸ਼ਟਰਪਤੀ ਦੀ ਟਰੰਪ ਨੂੰ ਦੋ ਟੁੱਕ ਫਰੀਦਕੋਟ 'ਚ ਲੱਗੀ ਭਿਆਨਕ ਅੱਗ! 250 ਏਕੜ ਜੰਗਲ ਸੜ ਕੇ ਸੁਆਹ ਪੰਜਾਬ ਵਿਚ ਬਿਜਲੀ ਕੱਟਾਂ ਨੂੰ ਲੈ ਕੇ ਨਵੇਂ ਹੁਕਮ ਜਾਰੀ, 30 ਅਪ੍ਰੈਲ ਤਕ... ਪੱਛਮੀ ਬੰਗਾਲ 'ਚ ਗਰਜੇ ਤੇਜਸਵੀ ਯਾਦਵ, ਕਿਹਾ- ਚੌਥੀ ਵਾਰ CM ਬਣਨਗੇ ਮਮਤਾ ਬਨਰਜੀ ਹਰਿਆਣਾ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਭਲਕੇ, 18 ਹਜ਼ਾਰ ਗਰੁੱਪ-ਡੀ ਕਰਮਚਾਰੀਆਂ ਦੀ ਚਮਕੇਗੀ ਕਿਸਮਤ

ਪੰਜਾਬ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ

31 ਅਗਸਤ, 2025 04:44 PM

ਗੁਰਦਾਸਪੁਰ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਅੱਜ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਦੇ ਨਾਲ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਪਿੰਡ ਨੜ੍ਹਾਂਵਾਲੀ, ਕਲਾਨੌਰ, ਮਛਰਾਲਾ, ਪੱਖੋਕੇ ਤੇ ਡੇਰਾ ਬਾਬਾ ਨਾਨਕ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਏ ਗਏ ਰਾਹਤ ਕੈਂਪਾਂ ਵਿੱਚ ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ। ਇਸ ਮੌਕੇ ਡਾ. ਬਲਬੀਰ ਸਿੰਘ ਨੇ ਹੜ੍ਹ ਪ੍ਰਭਾਵਿਤ ਖੇਤਰਾਂ `ਚੋਂ ਰਾਹਤ ਕੈਂਪਾਂ ਵਿੱਚ ਪਹੁੰਚੇ ਵਿਅਕਤੀਆਂ ਨੂੰ ਰਾਹਤ ਸਮਗਰੀ ਵੰਡੀ ਅਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਸੰਕਟ ਦੀ ਇਹ ਘੜੀ ਵਿੱਚ ਪੰਜਾਬ ਸਰਕਾਰ ਉਨ੍ਹਾਂ ਦੇ ਨਾਲ ਹੈ। ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਸਿਹਤ ਸੇਵਾਵਾਂ ਦੇਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ


ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਉਹ ਸੂਬੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਦੌਰਾ ਕਰ ਰਹੇ ਹਨ ਜਿਸ ਤਹਿਤ ਉਹ ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਪਹੁੰਚੇ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਹੜ੍ਹਾਂ ਕਾਰਨ ਲੋਕਾਂ ਨੂੰ ਕਾਫ਼ੀ ਨੁਕਸਾਨ ਝੱਲਣਾ ਪਿਆ ਹੈ।


ਸਿਹਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਮੁੱਚੀ ਪੰਜਾਬ ਸਰਕਾਰ ਹੀ ਹੜ੍ਹ ਪੀੜ੍ਹਤਾਂ ਦੀ ਹਰ ਤਰ੍ਹਾਂ ਨਾਲ ਮਦਦ ਲਈ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਸਭ ਤੋਂ ਪਹਿਲਾਂ ਲੋਕਾਂ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚੋਂ ਸੁਰੱਖਿਅਤ ਬਾਹਰ ਕੱਢਿਆ ਗਿਆ ਹੈ। ਉਨ੍ਹਾਂ ਕਿਹਾ ਸਰਕਾਰ ਵੱਲੋਂ ਹੜ੍ਹ ਪੀੜ੍ਹਤਾਂ ਲਈ ਲਗਾਤਾਰ ਰਾਹਤ ਕਾਰਜ ਚਲਾਏ ਜਾ ਰਹੇ ਹਨ ਅਤੇ ਹੋਰ ਲੋੜਵੰਦ ਤੱਕ ਖਾਣ-ਪੀਣ ਦੀ ਰਾਹਤ ਸਮਗਰੀ ਪਹੁੰਚਾਈ ਜਾ ਰਹੀ ਹੈ। ਪਸ਼ੂਆਂ ਲਈ ਚਾਰੇ ਦਾ ਪ੍ਰਬੰਧ ਵੀ ਕੀਤਾ ਜਾ ਰਿਹਾ ਹੈ ਅਤੇ ਇਸ ਸਭ ਵਿੱਚ ਸਮਾਜ ਸੇਵੀ ਸੰਸਥਾਵਾਂ ਦਾ ਵੀ ਵੱਡਾ ਸਹਿਯੋਗ ਮਿਲ ਰਿਹਾ ਹੈ।


ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਹੜ੍ਹਾਂ ਦੇ ਇਸ ਸੰਕਟ ਵਿੱਚ ਲੋਕਾਂ ਨੂੰ ਸਿਹਤ ਪੱਖੋਂ ਕੋਈ ਸਮੱਸਿਆ ਨਾ ਆਵੇ ਇਸ ਲਈ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਲਗਾਤਾਰ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਵਿਸ਼ੇਸ਼ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹੜ੍ਹ ਦੇ ਪਾਣੀ ਨਾਲ ਡੇਂਗੂ, ਮਲੇਰੀਆ ਤੇ ਡਾਇਰੀਆ ਸਮੇਤ ਹੋਰ ਕੋਈ ਬਿਮਾਰੀ ਨਾਲ ਫੈਲੇ ਇਸ ਲਈ ਸਿਹਤ ਵਿਭਾਗ ਵੱਲੋਂ ਲੋੜੀਂਦੇ ਕਦਮ ਚੁੱਕੇ ਗਏ ਹਨ। ਸਿਹਤ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਇੰਡੀਅਨ ਮੈਡੀਕਲ ਐਸੋਸੀਏਸ਼ਨ ਕੋਲੋਂ 100 ਐਂਬੂਲੈਂਸਾਂ ਤੇ ਨਾਲ ਪੈਰਾ ਮੈਡੀਕਲ ਸਟਾਫ਼ ਦੀ ਮੰਗ ਕੀਤੀ ਹੈ ਜੋ ਜਲਦੀ ਹੀ ਪਹੁੰਚ ਜਾਣਗੀਆਂ।

 

ਡਾ. ਬਲਬੀਰ ਸਿੰਘ ਨੇ ਕਿਹਾ ਕਿ ਹੜ੍ਹਾਂ ਨਾਲ ਲੋਕਾਂ ਦੀਆਂ ਫਸਲਾਂ ਤੇ ਘਰਾਂ ਦਾ ਬਹੁਤ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਹੜ੍ਹ ਪੀੜ੍ਹਤ ਪਰਿਵਾਰਾਂ ਦੀ ਜਿੱਥੇ ਪੰਜਾਬ ਸਰਕਾਰ ਵੱਲੋਂ ਹਰ ਤਰਾਂ ਨਾਲ ਮਦਦ ਕੀਤੀ ਜਾ ਰਹੀ ਹੈ ਓਥੇ ਉਹ ਆਪਣੇ ਵੱਲੋਂ ਵੀ ਇੱਕ ਹੜ੍ਹ ਪੀੜ੍ਹਤ ਕਿਸਾਨ ਦਾ ਪਰਿਵਾਰ ਤੇ ਇੱਕ ਮਜ਼ਦੂਰ ਦਾ ਪਰਿਵਾਰ ਦੀ ਇੱਕ-ਇੱਕ ਲੱਖ ਰੁਪਏ ਦੀ ਮਾਲੀ ਸਹਾਇਤਾ ਕਰਨਗੇ। ਇਸ ਤੋਂ ਇਲਾਵਾ ਪੰਜਾਬ ਸਰਕਾਰ ਦੇ ਫੈਸਲੇ ਅਨੁਸਾਰ ਉਹ ਆਪਣੀ ਇੱਕ ਮਹੀਨੇ ਦੀ ਤਨਖ਼ਾਹ ਵੀ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਦੇਣਗੇ। ਉਨ੍ਹਾਂ ਪ੍ਰਵਾਸੀ ਭਾਰਤੀਆਂ ਅਤੇ ਸਮਾਜ ਸੇਵੀ ਸੰਸਥਾਵਾਂ ਨੂੰ ਵੀ ਅਪੀਲ ਕੀਤੀ ਕਿ ਉਹ ਹੜ੍ਹ ਪੀੜ੍ਹਤਾਂ ਦੀ ਵੱਧ ਤੋਂ ਵੱਧ ਮਦਦ ਲਈ ਅੱਗੇ ਆਉਣ। ਆਪਣੇ ਦੌਰੇ ਦੌਰਾਨ ਸਿਹਤ ਮੰਤਰੀ ਨੇ ਕਮਿਊਨਿਟੀ ਹੈੱਲਥ ਸੈਂਟਰ ਕਲਾਨੌਰ ਦਾ ਦੌਰਾ ਵੀ ਕੀਤਾ।

 

ਇਸ ਮੌਕੇ ਸਿਵਲ ਸਰਜਨ ਗੁਰਦਾਸਪੁਰ ਡਾ. ਜਸਵਿੰਦਰ ਸਿੰਘ ਨੇ ਸਿਹਤ ਮੰਤਰੀ ਨੂੰ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਮੈਡੀਕਲ ਕੈਂਪ ਲਗਾਉਣ ਤੋਂ ਇਲਾਵਾ ਪ੍ਰਭਾਵਿਤ ਪਿੰਡਾਂ ਵਿੱਚ ਵਾਟਰ ਸੈਂਪਲਿੰਗ, ਸਿਹਤ ਜਾਗਰੂਕਤਾ ਅਤੇ ਮਰੀਜ਼ਾਂ ਦਾ ਰੈਸਕਿਊ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਮਰੀਜ਼ਾਂ ਨੂੰ ਜ਼ਰੂਰੀ ਸਿਹਤ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ।

 

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰ `ਤੇ 3 ਰੈਪਿਡ ਰਿਸਪਾਂਸ ਟੀਮਾਂ ਬਣਾਈਆਂ ਗਈਆਂ ਹਨ ਜਦਕਿ ਬਲਾਕ ਪੱਧਰ `ਤੇ 19 ਰੈਪਿਡ ਰਿਸਪਾਂਸ ਟੀਮਾਂ ਕੰਮ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਲੋਕਾਂ ਦੀ ਸਹੂਲਤ ਅਨੁਸਾਰ 38 ਮੋਬਾਈਲ ਮੈਡੀਕਲ ਟੀਮਾਂ ਬਣਾਈਆਂ ਗਈਆਂ ਹਨ ਜੋ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਆਪਣੀਆਂ ਮੈਡੀਕਲ ਸੇਵਾਵਾਂ ਦੇ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਸਿਹਤ ਵਿਭਾਗ ਦੀਆਂ 6 ਜਦਕਿ 108 ਵਾਲੀਆਂ 18 ਐਂਬੂਲੈਂਸ ਲੋਕਾਂ ਦੀ ਸੇਵਾ ਵਿੱਚ ਮੌਜੂਦ ਹਨ। ਉਨ੍ਹਾਂ ਦੱਸਿਆ ਕਿ ਮਰੀਜ਼ਾਂ ਨੂੰ ਸਾਰੀਆਂ ਦਵਾਈਆਂ ਮੁਫਤ ਦਿੱਤੀਆ ਜਾ ਰਹੀਆਂ ਹਨ। ਪਾਣੀ ਦੀ ਸੈਂਪਲਿੰਗ ਲਈ ਟੀਮਾਂ ਨੂੰ ਆਨ ਸਪੋਟ ਵਾਟਰ ਟੈਸਟਿੰਗ ਕਿੱਟਾਂ ਦਿੱਤੀਆ ਗਈਆ ਹਨ, ਜਿਸ ਨਾਲ ਮੌਕੇ `ਤੇ ਹੀ ਪੀਣ ਵਾਲੇ ਪਾਣੀ ਦੀ ਗੁਣਵੱਤਾ ਚੈਕ ਕੀਤੀ ਜਾ ਰਹੀ ਹੈ। ਸਿਹਤ ਵਿਭਾਗ ਵੱਲੋਂ ਪਾਣੀ ਦੀ ਕਲੋਰੀਨੇਸ਼ਨ ਕੀਤੀ ਜਾ ਰਹੀ ਹੈ।

 

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਰਕਾਰ ਨੇ ਬੇਅਦਬੀ ਵਿਰੁੱਧ ਇਕ ਇਤਿਹਾਸਕ ਅਤੇ ਫੈਸਲਾਕੁਨ ਕਦਮ ਲਿਆ: ਚੇਅਰਮੈਨ ਦਲਵੀਰ ਸਿੰਘ ਢਿੱਲੋਂ

ਪੰਜਾਬ ਸਰਕਾਰ ਨੇ ਬੇਅਦਬੀ ਵਿਰੁੱਧ ਇਕ ਇਤਿਹਾਸਕ ਅਤੇ ਫੈਸਲਾਕੁਨ ਕਦਮ ਲਿਆ: ਚੇਅਰਮੈਨ ਦਲਵੀਰ ਸਿੰਘ ਢਿੱਲੋਂ

ਧੂਰੀ ‘ਚ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਲੰਟੀਅਰਾਂ ਵੱਲੋਂ ਰਾਘਵ ਚੱਢਾ ਖ਼ਿਲਾਫ਼ ਪੁਤਲਾ ਫੂਕ ਪ੍ਰਦਰਸ਼ਨ

ਧੂਰੀ ‘ਚ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਲੰਟੀਅਰਾਂ ਵੱਲੋਂ ਰਾਘਵ ਚੱਢਾ ਖ਼ਿਲਾਫ਼ ਪੁਤਲਾ ਫੂਕ ਪ੍ਰਦਰਸ਼ਨ

ਆਪ ਨੇ ਪੰਜਾਬ ਨਾਲ ਗੱਦਾਰੀ ਕਰਨ ਵਾਲੇ ਸਾਰੇ 7 ਸੰਸਦ ਮੈਂਬਰਾਂ ਨੂੰ ਅਯੋਗ ਕਰਾਰ ਦੇਣ ਦੀ ਮੰਗ ਨੂੰ ਲੈ ਕੇ ਰਾਜ ਸਭਾ ਦੇ ਚੇਅਰਮੈਨ ਅਤੇ ਉਪ ਰਾਸ਼ਟਰਪਤੀ ਨੂੰ ਸੌਂਪੀ ਪਟੀਸ਼ਨ: ਸੰਜੇ ਸਿੰਘ

ਆਪ ਨੇ ਪੰਜਾਬ ਨਾਲ ਗੱਦਾਰੀ ਕਰਨ ਵਾਲੇ ਸਾਰੇ 7 ਸੰਸਦ ਮੈਂਬਰਾਂ ਨੂੰ ਅਯੋਗ ਕਰਾਰ ਦੇਣ ਦੀ ਮੰਗ ਨੂੰ ਲੈ ਕੇ ਰਾਜ ਸਭਾ ਦੇ ਚੇਅਰਮੈਨ ਅਤੇ ਉਪ ਰਾਸ਼ਟਰਪਤੀ ਨੂੰ ਸੌਂਪੀ ਪਟੀਸ਼ਨ: ਸੰਜੇ ਸਿੰਘ

ਗੈਂਗਸਟਰਾਂ ‘ਤੇ ਵਾਰ ਦਾ 95ਵਾਂ ਦਿਨ: ਪੰਜਾਬ ਪੁਲਿਸ ਵੱਲੋਂ 577 ਥਾਵਾਂ ‘ਤੇ ਛਾਪੇਮਾਰੀ; 309 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 95ਵਾਂ ਦਿਨ: ਪੰਜਾਬ ਪੁਲਿਸ ਵੱਲੋਂ 577 ਥਾਵਾਂ ‘ਤੇ ਛਾਪੇਮਾਰੀ; 309 ਗ੍ਰਿਫ਼ਤਾਰ

ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ! ਵੱਡੇ ਲੀਡਰ ਨੂੰ ਭਾਜਪਾ 'ਚ ਸ਼ਾਮਲ ਕਰਵਾਉਣਗੇ ਅਮਿਤ ਸ਼ਾਹ

ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ! ਵੱਡੇ ਲੀਡਰ ਨੂੰ ਭਾਜਪਾ 'ਚ ਸ਼ਾਮਲ ਕਰਵਾਉਣਗੇ ਅਮਿਤ ਸ਼ਾਹ

ਫਰੀਦਕੋਟ 'ਚ ਲੱਗੀ ਭਿਆਨਕ ਅੱਗ! 250 ਏਕੜ ਜੰਗਲ ਸੜ ਕੇ ਸੁਆਹ

ਫਰੀਦਕੋਟ 'ਚ ਲੱਗੀ ਭਿਆਨਕ ਅੱਗ! 250 ਏਕੜ ਜੰਗਲ ਸੜ ਕੇ ਸੁਆਹ

ਪੰਜਾਬ ਵਿਚ ਬਿਜਲੀ ਕੱਟਾਂ ਨੂੰ ਲੈ ਕੇ ਨਵੇਂ ਹੁਕਮ ਜਾਰੀ, 30 ਅਪ੍ਰੈਲ ਤਕ...

ਪੰਜਾਬ ਵਿਚ ਬਿਜਲੀ ਕੱਟਾਂ ਨੂੰ ਲੈ ਕੇ ਨਵੇਂ ਹੁਕਮ ਜਾਰੀ, 30 ਅਪ੍ਰੈਲ ਤਕ...

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ