Sunday, July 26, 2026
BREAKING
ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ 15 ਦਿਨਾਂ ਦਾ ਬਲਾਕ, ਕਈ ਰੇਲਗੱਡੀਆਂ ਹੋਣਗੀਆਂ ਪ੍ਰਭਾਵਿਤ

ਪੰਜਾਬ

ਸਿਹਤ ਵਿਭਾਗ ਹਰ ਨਾਗਰਿਕ ਨੂੰ ਗੁਣਵੱਤਾਪੂਰਨ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਡਾ ਗੀਤਾਂਜਲੀ ਸਿੰਘ

01 ਅਪ੍ਰੈਲ, 2026 06:15 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੁੱਢਲਾ ਸਿਹਤ ਕੇਂਦਰ, ਮੁਜ਼ੱਫਰਪੁਰ ਦੇ ਸੀਨੀਅਰ ਮੈਡੀਕਲ ਅਫਸਰ ਡਾ ਗੀਤਾਂਜਲੀ ਸਿੰਘ ਦੀ ਯੋਗ ਰਹਿਨੁਮਾਈ ਹੇਠ ਆਯੂਸ਼ਮਾਨ ਆਰੋਗਿਆ ਕੇਂਦਰ – ਸਬ ਹੈਲਥ ਸੈਂਟਰ, ਬਘੌਰਾਂ ਨੂੰ ਨੈਸ਼ਨਲ ਕੁਆਲਿਟੀ ਐਸੋਰੈਂਸ਼ ਸਟੈਂਡਰਡ (ਐੱਨ.ਕਿਊ.ਏ.ਐੱਸ.) ਅਧੀਨ “ਕੁਆਲਿਟੀ ਸਰਟੀਫਾਈਡ” ਦਾ ਦਰਜਾ ਪ੍ਰਾਪਤ ਹੋਇਆ ਹੈ। ਇਹ ਸਰਟੀਫਿਕੇਸ਼ਨ ਨੈਸ਼ਨਲ ਹੈਲਥ ਸਿਸਟਮਜ਼ ਰਿਸੋਰਸ ਸੈਂਟਰ, ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲਾ, ਭਾਰਤ ਸਰਕਾਰ ਵੱਲੋਂ ਕੀਤੀ ਗਈ ਵਰਚੁਅਲ ਅਸੈਸਮੈਂਟ ਤੋਂ ਬਾਅਦ ਪ੍ਰਦਾਨ ਕੀਤੀ ਗਈ ਹੈ।

 
ਆਯੂਸ਼ਮਾਨ ਆਰੋਗਿਆ ਕੇਂਦਰ – ਸਬ ਹੈਲਥ ਸੈਂਟਰ, ਬਘੌਰਾਂ ਦੀ ਅਸੈਸਮੈਂਟ 12 ਫਰਵਰੀ 2026 ਨੂੰ ਵਰਚੁਅਲ ਮੋਡ ਰਾਹੀਂ ਕੀਤੀ ਗਈ, ਜਿਸ ਦੌਰਾਨ ਕੇਂਦਰ ਨੇ ਆਪਣੀਆਂ ਸੇਵਾਵਾਂ ਦੀ ਕਾਰਗੁਜ਼ਾਰੀ ਪੇਸ਼ ਕੀਤੀ ਸੀ। ਕੇਂਦਰ ਨੂੰ ਕੁੱਲ 90.01 ਫੀਸਦੀ ਅੰਕ ਪ੍ਰਾਪਤ ਹੋਏ, ਜੋ ਕਿ ਉੱਚ ਗੁਣਵੱਤਾ ਵਾਲੀਆਂ ਸਿਹਤ ਸੇਵਾਵਾਂ ਦੀ ਪੁਸ਼ਟੀ ਕਰਦੇ ਹਨ। ਇਸ ਪ੍ਰਾਪਤੀ ਨਾਲ ਕੇਂਦਰ ਨੇ ਜ਼ਿਲ੍ਹੇ ਵਿੱਚ ਸਿਹਤ ਸੇਵਾਵਾਂ ਦੇ ਮਿਆਰ ਨੂੰ ਹੋਰ ਮਜ਼ਬੂਤ ਕੀਤਾ ਹੈ।
 
ਮੁੱਢਲਾ ਸਿਹਤ ਕੇਂਦਰ, ਮੁਜ਼ੱਫਰਪੁਰ ਦੇ ਸੀਨੀਅਰ ਮੈਡੀਕਲ ਅਫਸਰ ਡਾ ਗੀਤਾਂਜਲੀ ਸਿੰਘ ਨੇ ਇਸ ਮੌਕੇ 'ਤੇ ਕੇਂਦਰ ਦੀ ਟੀਮ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਉਪਲੱਬਧੀ ਸਿਹਤ ਕਰਮਚਾਰੀਆਂ ਦੀ ਨਿਰੰਤਰ ਮਿਹਨਤ, ਸਮਰਪਣ ਅਤੇ ਟੀਮ ਵਰਕ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਹੈ ਕਿ ਹਰ ਨਾਗਰਿਕ ਨੂੰ ਨਜ਼ਦੀਕੀ ਪੱਧਰ 'ਤੇ ਗੁਣਵੱਤਾ ਯੁਕਤ ਅਤੇ ਪਹੁੰਚਯੋਗ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣ। ਆਯੂਸ਼ਮਾਨ ਆਰੋਗਿਆ ਕੇਂਦਰ – ਸਬ ਹੈਲਥ ਸੈਂਟਰ, ਬਘੌਰਾਂ ਨੇ ਇਸ ਦਿਸ਼ਾ ਵਿੱਚ ਇੱਕ ਮਿਸਾਲ ਕਾਇਮ ਕੀਤੀ ਹੈ।
 
ਉਨ੍ਹਾਂ ਦੱਸਿਆ ਕਿ ਨੈਸ਼ਨਲ ਕੁਆਲਿਟੀ ਐਸੋਰੈਂਸ਼ ਸਟੈਂਡਰਡ (ਐੱਨ.ਕਿਊ.ਏ.ਐੱਸ.) ਅਧੀਨ ਮੁਲਾਂਕਣ ਦੌਰਾਨ ਮਰੀਜ਼ ਸੁਰੱਖਿਆ, ਸਾਫ-ਸਫ਼ਾਈ, ਇੰਫੈਕਸ਼ਨ ਕੰਟਰੋਲ, ਦਵਾਈਆਂ ਦੀ ਉਪਲੱਬਧਤਾ, ਰਿਕਾਰਡ ਰੱਖ-ਰਖਾਅ, ਮਰੀਜ਼ ਸੰਤੁਸ਼ਟੀ ਅਤੇ ਪ੍ਰਬੰਧਕੀ ਪ੍ਰਣਾਲੀ ਵਰਗੇ ਮਾਪਦੰਡਾਂ ਦੀ ਵਿਸਥਾਰ ਨਾਲ ਜਾਂਚ ਕੀਤੀ ਜਾਂਦੀ ਹੈ। ਆਯੂਸ਼ਮਾਨ ਆਰੋਗਿਆ ਕੇਂਦਰ – ਸਬ ਹੈਲਥ ਸੈਂਟਰ, ਬਘੌਰਾਂ ਨੇ ਹਰ ਖੇਤਰ ਵਿੱਚ ਉੱਚ ਮਿਆਰ ਦਰਸਾਇਆ ਹੈ।
 
ਉਨ੍ਹਾਂ ਨੇ ਸਮੂਹ ਸਿਹਤ ਅਧਿਕਾਰੀਆਂ, ਸਮੂਹ ਸਟਾਫ਼, ਆਸ਼ਾ ਵਰਕਰਾਂ ਅਤੇ ਕਮਿਊਨਿਟੀ ਦੇ ਸਹਿਯੋਗ ਲਈ ਧੰਨਵਾਦ ਪ੍ਰਗਟਾਇਆ। ਇਸ ਉਪਲੱਬਧੀ ਨਾਲ ਇਲਾਕੇ ਦੇ ਲੋਕਾਂ ਵਿੱਚ ਸਰਕਾਰੀ ਸਿਹਤ ਸੇਵਾਵਾਂ ਪ੍ਰਤੀ ਭਰੋਸਾ ਹੋਰ ਵਧਿਆ ਹੈ।
 
ਇਸ ਸਬੰਧੀ ਮੁੱਢਲਾ ਸਿਹਤ ਕੇਂਦਰ, ਮੁਜ਼ੱਫਰਪੁਰ ਦੇ ਸੀਨੀਅਰ ਮੈਡੀਕਲ ਅਫਸਰ ਡਾ ਗੀਤਾਂਜਲੀ ਸਿੰਘ ਨੇ ਕਿਹਾ ਕਿ ਕੇਂਦਰ ਵੱਲੋਂ ਜੱਚਾ-ਬੱਚਾ ਸਿਹਤ ਸੇਵਾਵਾਂ, ਟੀਕਾਕਰਨ, ਗੈਰ-ਸੰਚਾਰੀ ਬਿਮਾਰੀਆਂ ਦੀ ਸਕ੍ਰੀਨਿੰਗ, ਪਰਿਵਾਰ ਨਿਯੋਜਨ ਸੇਵਾਵਾਂ ਅਤੇ ਆਮ ਬਿਮਾਰੀਆਂ ਦਾ ਇਲਾਜ ਪ੍ਰਭਾਵਸ਼ਾਲੀ ਢੰਗ ਨਾਲ ਮੁਹੱਈਆ ਕਰਵਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ, ਲੋਕਾਂ ਵਿੱਚ ਸਿਹਤ ਜਾਗਰੂਕਤਾ ਵਧਾਉਣ ਲਈ ਸਮੇਂ-ਸਮੇਂ 'ਤੇ ਕੈਂਪ ਅਤੇ ਜਾਗਰੂਕਤਾ ਗਤੀਵਿਧੀਆਂ ਵੀ ਕਰਵਾਈਆਂ ਜਾਂਦੀਆਂ ਹਨ।
 
ਜ਼ਿਲ੍ਹਾ ਕੁਆਲਿਟੀ ਅਸ਼ੋਰੈਂਸ ਟੀਮ ਵੱਲੋਂ ਵੀ ਕੇਂਦਰ ਦੀ ਕਾਰਗੁਜ਼ਾਰੀ ਦੀ ਪ੍ਰਸ਼ੰਸਾ ਕੀਤੀ ਗਈ ਅਤੇ ਕਿਹਾ ਗਿਆ ਕਿ ਭਵਿੱਖ ਵਿੱਚ ਵੀ ਸਿਫਾਰਸ਼ ਕੀਤੀਆਂ ਸੁਧਾਰਾਤਮਕ ਕਾਰਵਾਈਆਂ ਨੂੰ ਲਾਗੂ ਕਰਕੇ ਸੇਵਾਵਾਂ ਦੇ ਮਿਆਰ ਨੂੰ ਕਾਇਮ ਰੱਖਿਆ ਜਾਵੇਗਾ। ਐੱਨ.ਕਿਊ.ਏ.ਐੱਸ. ਸਰਟੀਫਿਕੇਸ਼ਨ ਮਿਲਣ ਤੋਂ ਬਾਅਦ ਵੀ ਨਿਰੰਤਰ ਨਿਗਰਾਨੀ ਅਤੇ ਸਰਵੀਲੈਂਸ ਆਡਿਟ ਕੀਤੇ ਜਾਣਗੇ ਤਾਂ ਜੋ ਗੁਣਵੱਤਾ ਵਿੱਚ ਕੋਈ ਕਮੀ ਨਾ ਆਵੇ।
 
ਅੰਤ ਵਿੱਚ ਸੀਨੀਅਰ ਮੈਡੀਕਲ ਅਫ਼ਸਰ ਨੇ ਕਿਹਾ ਕਿ ਜ਼ਿਲ੍ਹੇ ਦੇ ਹੋਰ ਸਿਹਤ ਕੇਂਦਰਾਂ ਨੂੰ ਵੀ ਇਸ ਪ੍ਰਾਪਤੀ ਤੋਂ ਪ੍ਰੇਰਣਾ ਲੈ ਕੇ ਐੱਨ.ਕਿਊ.ਏ.ਐੱਸ. ਸਰਟੀਫਿਕੇਸ਼ਨ ਲਈ ਯਤਨ ਕਰਨੇ ਚਾਹੀਦੇ ਹਨ, ਤਾਂ ਜੋ ਜ਼ਿਲ੍ਹੇ ਭਰ ਵਿੱਚ ਗੁਣਵੱਤਾ ਯੁਕਤ ਸਿਹਤ ਸੇਵਾਵਾਂ ਦਾ ਵਿਸਥਾਰ ਹੋ ਸਕੇ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ