Friday, July 31, 2026
BREAKING
ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ. ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼ ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ ਹਟਾਏ ਜਾਣਗੇ Energy Drink ਦੇ ਲੇਬਲ, FSSAI ਦੇ ਫੈਸਲੇ ਕਾਰਨ ਵਧੀ ਕੰਪਨੀਆਂ ਦੀ ਚਿੰਤਾ 'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ ਹੋਰਮੁਜ਼ 'ਚੋਂ ਨਹੀਂ ਲੰਘੇਗਾ ਕੋਈ ਜਹਾਜ਼! ਈਰਾਨ ਨੇ ਦੇ'ਤੀ ਚੇਤਾਵਨੀ

ਰਾਸ਼ਟਰੀ

ਸਿਹਤ ਵਿਭਾਗ ਹੜ੍ਹਾਂ ਦੀ ਸੰਭਾਵਨਾ ਦੇ ਮੱਦੇਨਜ਼ਰ ਐਮਰਜੈਂਸੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਮੁਸਤੈਦ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ 

26 ਅਗਸਤ, 2025 04:53 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੀ ਯੋਗ ਰਹਿਨੁਮਾਈ ਹੇਠ ਜ਼ਿਲ੍ਹਾ ਸਿਹਤ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਹੜ੍ਹਾਂ ਦੀ ਸੰਭਾਵਨਾ ਦੇ ਮੱਦੇਨਜ਼ਰ ਸਤਲੁਜ ਦਰਿਆ ਨਾਲ ਲੱਗਦੇ ਪਿੰਡਾਂ ਵਿੱਚ ਐਮਰਜੈਂਸੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਮੁਸਤੈਦ ਹੈ।

ਇਸ ਸਬੰਧੀ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਅੱਜ ਮੁੱਢਲਾ ਸਿਹਤ ਕੇਂਦਰ, ਮੁਜ਼ੱਫਰਪੁਰ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ. ਗੀਤਾਂਜਲੀ ਸਿੰਘ ਸਮੇਤ ਹੋਰ ਸਿਹਤ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਉਨ੍ਹਾਂ ਨੇ ਮੁੱਢਲਾ ਸਿਹਤ ਕੇਂਦਰ, ਮੁਜ਼ੱਫਰਪੁਰ ਵਿਖੇ ਹੜ੍ਹ ਵਰਗੀਆਂ ਸੰਭਾਵੀ ਕੁਦਰਤੀ ਆਫਤਾਂ ਨਾਲ ਨਜਿੱਠਣ ਲਈ ਜ਼ਰੂਰੀ ਦਵਾਈਆਂ ਤੇ ਮੈਡੀਕਲ ਸਾਜੋ-ਸਮਾਨ ਦੀ ਉਪਲੱਬਧਤਾ ਨੂੰ ਦੇਖਿਆ। ਇਸ ਮੌਕੇ ਉਨ੍ਹਾਂ ਨੇ ਸਿਹਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹੜ੍ਹਾਂ ਦੀ ਸੰਭਾਵਨਾ ਦੇ ਮੱਦੇਨਜ਼ਰ ਸਤਲੁਜ ਦਰਿਆ ਨਾਲ ਲੱਗਦੇ ਪਿੰਡਾਂ ਵਿੱਚ ਐਮਰਜੈਸੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਪੁਖਤਾ ਪ੍ਰਬੰਧ ਕੀਤੇ ਜਾਣ। 
 
ਉਨ੍ਹਾਂ ਦੱਸਿਆ ਕਿ ਮੈਡੀਕਲ ਐਮਰਜੈਂਸੀ ਦੀ ਸਥਿਤੀ ਵਿੱਚ ਸਤਲੁਜ ਦਰਿਆ ਨਾਲ ਲੱਗਦੇ ਪਿੰਡਾਂ ਵਿੱਚ ਲੋਕਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਰੈਪਿਡ ਰਿਸਪਾਂਸ ਮੈਡੀਕਲ ਟੀਮਾਂ ਚੌਕਸ ਰਹਿਣ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਇਸ ਕੁਦਰਤੀ ਆਫਤ ਵਿਚ ਲੋਕਾਂ ਨੂੰ ਆਪਣੀ ਸਿਹਤ ਨੂੰ ਲੈ ਕੇ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
 
ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਹੜ੍ਹਾਂ ਦੀ ਸਥਿਤੀ ਵਿਚ ਦੂਸ਼ਿਤ ਪਾਣੀ ਅਤੇ ਵੈਕਟਰ ਬੌਰਨ ਬਿਮਾਰੀਆਂ ਫੈਲਣ ਦਾ ਖਦਸ਼ਾ ਹੁੰਦਾ ਹੈ, ਇਸ ਲਈ ਲੋੜੀਂਦੀਆਂ ਸਾਵਧਾਨੀਆਂ ਵਰਤੀਆਂ ਜਾਣ ਅਤੇ ਦੂਸ਼ਿਤ ਪਾਣੀ ਅਤੇ ਵੈਕਟਰ ਬੌਰਨ ਬਿਮਾਰੀਆਂ ਦੇ ਫੈਲਾਅ ਨੂੰ ਰੋਕਣ ਲਈ ਢੁੱਕਵੇਂ ਕਦਮ ਉਠਾਉਣ ਦੇ ਨਾਲ-ਨਾਲ ਲੋਕਾਂ ਵਿੱਚ ਜਾਗਰੂਕਤਾ ਫੈਲਾਈ ਜਾਵੇ।
 
ਇਸੇ ਦੌਰਾਨ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਸਤਲੁਜ ਦਰਿਆ ਨਾਲ ਲੱਗਦੇ ਪਿੰਡਾਂ ਦਾ ਦੌਰਾ ਕੀਤਾ। ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਹਰੀਸ਼ ਕਿਰਪਾਲ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਰਾਕੇਸ਼ ਪਾਲ ਤੇ ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ, ਬਲਾਕ ਐਕਸਟੈਂਸ਼ਨ ਐਜੂਕੇਟਰ ਮਨਿੰਦਰ ਸਿੰਘ ਤੇ ਸੀਨੀਅਰ ਮੈਡੀਕਲ ਲੈਬ ਟੈਕਨੀਸ਼ਅਨ ਅੰਮ੍ਰਿਤਪਾਲ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ। ਇਸ ਮੌਕੇ ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸਿਹਤ ਵਿਭਾਗ ਲੋਕਾਂ ਨੂੰ ਐਮਰਜੈਂਸੀ ਸਿਹਤ ਸਹੂਲਤਾਂ ਦੇਣ ਲਈ ਮੁਸਤੈਦੀ ਨਾਲ ਕੰਮ ਕਰ ਰਿਹਾ ਹੈ

Have something to say? Post your comment

ਅਤੇ ਰਾਸ਼ਟਰੀ ਖਬਰਾਂ

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ

ਦਿੱਲੀ 'ਚ ਭਾਰੀ ਮੀਂਹ ਨੇ ਮਚਾਈ ਤਬਾਹੀ, DTC ਬੱਸ 'ਚ ਭਰਿਆ ਪਾਣੀ, ਯਾਤਰੀ ਹੋਏ ਖੱਜਲ-ਖੁਆਰ

ਦਿੱਲੀ 'ਚ ਭਾਰੀ ਮੀਂਹ ਨੇ ਮਚਾਈ ਤਬਾਹੀ, DTC ਬੱਸ 'ਚ ਭਰਿਆ ਪਾਣੀ, ਯਾਤਰੀ ਹੋਏ ਖੱਜਲ-ਖੁਆਰ

ਵਿਦਿਆਰਥੀਆਂ ਵਿਰੁੱਧ ਪੁਲਸ ਕਾਰਵਾਈ ਤੇ ਰਾਮ ਮੰਦਰ ਮੁੱਦੇ 'ਤੇ ਵਿਰੋਧੀ ਧਿਰ ਨੇ ਸੰਸਦ 'ਚ ਕੀਤਾ ਪ੍ਰਦਰਸ਼ਨ

ਵਿਦਿਆਰਥੀਆਂ ਵਿਰੁੱਧ ਪੁਲਸ ਕਾਰਵਾਈ ਤੇ ਰਾਮ ਮੰਦਰ ਮੁੱਦੇ 'ਤੇ ਵਿਰੋਧੀ ਧਿਰ ਨੇ ਸੰਸਦ 'ਚ ਕੀਤਾ ਪ੍ਰਦਰਸ਼ਨ

ਸੋਸ਼ਲ ਮੀਡੀਆ ’ਤੇ ‘PM ਮੋਦੀ ਨੰਬਰ-1’, 10.5 ਕਰੋੜ ਤੋਂ ਪਾਰ ਹੋਏ Instagram ‘ਫ਼ਾਲੋਅਰਜ਼’

ਸੋਸ਼ਲ ਮੀਡੀਆ ’ਤੇ ‘PM ਮੋਦੀ ਨੰਬਰ-1’, 10.5 ਕਰੋੜ ਤੋਂ ਪਾਰ ਹੋਏ Instagram ‘ਫ਼ਾਲੋਅਰਜ਼’

ਸਾਬਕਾ PM ਮਨਮੋਹਨ ਸਿੰਘ ਨੂੰ ਮੌਤ ਪਿੱਛੋਂ ਮਿਲਿਆ ਇਨਸਾਫ਼, ਕੋਲਾ ਘੁਟਾਲਾ ਮਾਮਲੇ 'ਚ SC ਵੱਲੋਂ 'ਕਲੀਨ ਚਿੱਟ'

ਸਾਬਕਾ PM ਮਨਮੋਹਨ ਸਿੰਘ ਨੂੰ ਮੌਤ ਪਿੱਛੋਂ ਮਿਲਿਆ ਇਨਸਾਫ਼, ਕੋਲਾ ਘੁਟਾਲਾ ਮਾਮਲੇ 'ਚ SC ਵੱਲੋਂ 'ਕਲੀਨ ਚਿੱਟ'

ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ

ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ

ਪ੍ਰਸ਼ਨ ਪੱਤਰ ਲੀਕ ਰੋਕਣ ਲਈ ਬਿੱਲ 'ਤੇ ਚਰਚਾ ਤੋਂ ਬਚ ਰਹੀ ਵਿਰੋਧੀ ਧਿਰ: ਰਿਜਿਜੂ

ਪ੍ਰਸ਼ਨ ਪੱਤਰ ਲੀਕ ਰੋਕਣ ਲਈ ਬਿੱਲ 'ਤੇ ਚਰਚਾ ਤੋਂ ਬਚ ਰਹੀ ਵਿਰੋਧੀ ਧਿਰ: ਰਿਜਿਜੂ

ਰੱਖੜੀ ਮੌਕੇ ਔਰਤਾਂ ਦੇ ਖਾਤਿਆਂ 'ਚ ਆਉਣਗੇ 2500 ਰੁਪਏ, BJP ਸੰਸਦ ਮੈਂਬਰ ਨੇ ਕੀਤੀ ਇਹ ਅਪੀਲ

ਰੱਖੜੀ ਮੌਕੇ ਔਰਤਾਂ ਦੇ ਖਾਤਿਆਂ 'ਚ ਆਉਣਗੇ 2500 ਰੁਪਏ, BJP ਸੰਸਦ ਮੈਂਬਰ ਨੇ ਕੀਤੀ ਇਹ ਅਪੀਲ

ਰਾਹੁਲ ਗਾਂਧੀ ਨੇ ਲੋਕ ਸਭਾ 'ਚ ਗ੍ਰਹਿ ਮੰਤਰੀ 'ਤੇ ਲਗਾਏ ਦੋਸ਼, ਸੱਤਾ ਪੱਖ ਨੇ ਮੁਆਫ਼ੀ ਦੀ ਕੀਤੀ ਮੰਗ

ਰਾਹੁਲ ਗਾਂਧੀ ਨੇ ਲੋਕ ਸਭਾ 'ਚ ਗ੍ਰਹਿ ਮੰਤਰੀ 'ਤੇ ਲਗਾਏ ਦੋਸ਼, ਸੱਤਾ ਪੱਖ ਨੇ ਮੁਆਫ਼ੀ ਦੀ ਕੀਤੀ ਮੰਗ