Friday, July 24, 2026
BREAKING
ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ ਭਾਰਤੀ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਜ਼ਿੰਬਾਬਵੇ ਨੂੰ 125 ਦੌੜਾਂ 'ਤੇ ਰੋਕਿਆ EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼ ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ IND vs ZIM 1st T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ 'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਪੰਜਾਬ

ਸਿਹਤ ਸੇਵਾਵਾਂ ਦੀ ਗੁਣਵੱਤਾ ਸਹੀ ਰਿਪੋਰਟਿੰਗ ਨਾਲ ਹੀ ਸੰਭਵ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

22 ਮਈ, 2026 07:34 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਵੱਲੋਂ ਜ਼ਿਲ੍ਹੇ ਵਿੱਚ ਸਿਹਤ ਸੇਵਾਵਾਂ ਦੀ ਗੁਣਵੱਤਾ ਨੂੰ ਹੋਰ ਉੱਚਾ ਚੁੱਕਣ ਅਤੇ ਡਿਜਿਟਲ ਡਾਟਾ ਪ੍ਰਬੰਧਨ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸੇ ਕੜੀ ਤਹਿਤ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੀ ਦੇਖ-ਰੇਖ ਹੇਠ ਸਿਵਲ ਸਰਜਨ ਦਫਤਰ, ਸ਼ਹੀਦ ਭਗਤ ਸਿੰਘ ਨਗਰ ਵਿਖੇ ਨਵਾਂਸ਼ਹਿਰ ਤੇ ਬੰਗਾ ਅਰਬਨ ਖੇਤਰਾਂ ਦੀਆਂ ਐੱਲ.ਐੱਚ.ਵੀਜ਼, ਏ.ਐੱਨ.ਐੱਮਜ਼, ਸੂਚਨਾ ਸਹਾਇਕਾਂ ਲਈ ਰੀਪ੍ਰੋਡਕਟਿਸ ਅਤੇ ਬਾਲ ਸਿਹਤ (ਆਰ.ਸੀ.ਐੱਚ.) ਅਤੇ ਸਿਹਤ ਪ੍ਰਬੰਧਨ ਸੂਚਨਾ ਸਿਸਟਮ (ਐੱਚ.ਐੱਮ.ਆਈ.ਐੱਸ.) ਸਬੰਧੀ ਵਿਸਤ੍ਰਿਤ ਟ੍ਰੇਨਿੰਗ ਕਰਵਾਈ ਗਈ।
 
ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਉੱਚ ਦਰਜੇ ਦੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਡਿਜਿਟਲ ਪਲੇਟਫਾਰਮਾਂ ਦੀ ਭੂਮਿਕਾ ਨੂੰ ਉਤਸ਼ਾਹਿਤ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ “ਜੇ ਡਾਟਾ ਸਹੀ ਹੋਵੇਗਾ ਤਾਂ ਯੋਜਨਾਵਾਂ ਦੀ ਯੋਜਨਾ ਬਣਾਉਣ ਅਤੇ ਲਾਗੂ ਕਰਨ ਵਿੱਚ ਤੇਜ਼ੀ ਆਵੇਗੀ, ਜਿਸ ਨਾਲ ਲੋਕਾਂ ਤੱਕ ਸਿਹਤ ਸੇਵਾਵਾਂ ਦਾ ਲਾਭ ਸਮੇਂ ਸਿਰ ਪਹੁੰਚੇਗਾ।” ਉਨ੍ਹਾਂ ਨੇ ਸਾਰੇ ਸਿਹਤ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਜ਼ਿੰਮੇਵਾਰੀ ਨਾਲ ਨਿਭਾਉਣ। ਡਾ. ਹਰੀਸ਼ ਕਿਰਪਾਲ ਨੇ ਕਿਹਾ ਕਿ ਇਹ ਟ੍ਰੇਨਿੰਗ ਪ੍ਰੋਗਰਾਮ ਸਿਰਫ ਜਾਣਕਾਰੀ ਤੱਕ ਸੀਮਿਤ ਨਹੀਂ, ਸਗੋਂ ਪ੍ਰੈਕਟਿਕਲ ਸਿੱਖਣ ਦਾ ਵੀ ਇੱਕ ਮਹੱਤਵਪੂਰਨ ਮੰਚ ਹੈ।
 
ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਹਰੀਸ਼ ਕਿਰਪਾਲ ਨੇ ਟ੍ਰੇਨਿੰਗ ਦੀ ਅਗਵਾਈ ਕਰਦੇ ਹੋਏ ਕਿਹਾ ਕਿ ਮੌਜੂਦਾ ਸਮੇਂ ਵਿੱਚ ਸਿਹਤ ਪ੍ਰੋਗਰਾਮਾਂ ਦੀ ਸਫਲਤਾ ਡਾਟਾ ਦੀ ਸ਼ੁੱਧਤਾ, ਸਹੀ ਅਤੇ ਸਮੇਂ-ਸਿਰ ਡਾਟਾ ਐਂਟਰੀ ਤੇ ਵਿਸ਼ਲੇਸ਼ਣ 'ਤੇ ਨਿਰਭਰ ਕਰਦੀ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਆਰ.ਸੀ.ਐੱਚ. ਅਤੇ ਐੱਚ.ਐੱਮ.ਆਈ.ਐੱਸ. ਪੋਰਟਲਾਂ ਦੀ ਸਹੀ ਵਰਤੋਂ ਨਾਲ ਮਾਤਾ ਤੇ ਬੱਚੇ ਦੀ ਸਿਹਤ ਨਾਲ ਜੁੜੀਆਂ ਸੇਵਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਸਕਦਾ ਹੈ, ਜਿਸ ਨਾਲ ਮਾਤਾ ਅਤੇ ਸ਼ਿਸ਼ੁ ਮੌਤ ਦਰ ਵਿੱਚ ਕਮੀ ਲਿਆਉਣ ਵਿੱਚ ਵੀ ਮਦਦ ਮਿਲੇਗੀ। 
 
ਇਸ ਮੌਕੇ ਐੱਚ.ਐੱਮ.ਆਈ.ਐੱਸ. ਡਿਵੀਜ਼ਨਲ ਕੋਆਰਡੀਨੇਟਰ ਸ੍ਰੀ ਮੋਹਿਤ ਗਰੋਵਰ ਨੇ ਟ੍ਰੇਨਿੰਗ ਦੌਰਾਨ ਭਾਗੀਦਾਰਾਂ ਨੂੰ ਡਾਟਾ ਐਂਟਰੀ ਦੇ ਨਵੇਂ ਮਾਪਦੰਡਾਂ, ਰਿਪੋਰਟਿੰਗ ਪ੍ਰਣਾਲੀ, ਅਤੇ ਆਨਲਾਈਨ ਮਾਨੀਟਰਿੰਗ ਦੇ ਤਰੀਕਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਨਾਲ ਹੀ, ਫੀਲਡ ਪੱਧਰ ‘ਤੇ ਆਉਣ ਵਾਲੀਆਂ ਆਮ ਸਮੱਸਿਆਵਾਂ ਅਤੇ ਉਨ੍ਹਾਂ ਦੇ ਤੁਰੰਤ ਹੱਲਾਂ ‘ਤੇ ਵੀ ਚਰਚਾ ਕੀਤੀ ਗਈ। ਵਿਸ਼ੇਸ਼ ਧਿਆਨ ਇਸ ਗੱਲ ‘ਤੇ ਦਿੱਤਾ ਗਿਆ ਕਿ ਹਰ ਇੱਕ ਸਿਹਤ ਕਰਮਚਾਰੀ ਆਪਣੀ ਜ਼ਿੰਮੇਵਾਰੀ ਨੂੰ ਸਮਝਦੇ ਹੋਏ ਡਾਟਾ ਦੀ ਸ਼ੁੱਧਤਾ ਅਤੇ ਪੂਰਨਤਾ ਨੂੰ ਯਕੀਨੀ ਬਣਾਵੇ।
 
ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ ਹਰਪ੍ਰੀਤ ਸਿੰਘ, ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਹਰੀਸ਼ ਕਿਰਪਾਲ, ਜਿਲ੍ਹਾ ਪ੍ਰੋਗਰਾਮ ਮੈਨੇਜਰ ਰਾਮ ਸਿੰਘ ਤੇ ਜਿਲ੍ਹਾ ਨਿਗਰਾਨ ਅਤੇ ਮੁਲਾਣਕ ਅਫਸਰ ਗੁਰਪ੍ਰੀਤ ਸਿੰਘ ਵੀ ਮੌਜੂਦ ਸਨ। 

Have something to say? Post your comment

ਅਤੇ ਪੰਜਾਬ ਖਬਰਾਂ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ

ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ

ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ

ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ

'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ

'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ

ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ

ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ

ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ ਦਾ ਨਸ਼ੇ ਤੇ ਹਥਿਆਰਾਂ ਦੇ ਜ਼ਖੀਰੇ ਸਮੇਤ ਗ੍ਰਿਫਤਾਰ

ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ ਦਾ ਨਸ਼ੇ ਤੇ ਹਥਿਆਰਾਂ ਦੇ ਜ਼ਖੀਰੇ ਸਮੇਤ ਗ੍ਰਿਫਤਾਰ

ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ CBI ਦੀ ਰੇਡ, ਪੜ੍ਹੋ ਟੀਮ ਨੂੰ ਕੀ-ਕੀ ਮਿਲਿਆ

ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ CBI ਦੀ ਰੇਡ, ਪੜ੍ਹੋ ਟੀਮ ਨੂੰ ਕੀ-ਕੀ ਮਿਲਿਆ

ਪੰਜਾਬ ਭਾਜਪਾ ਨੇ ਸੂਬਾ ਕਾਂਗਰਸ ਦਫ਼ਤਰ ਨੇੜੇ ਕੀਤਾ ਪ੍ਰਦਰਸ਼ਨ, ਢਿੱਲੋਂ ਸਮੇਤ ਕਈ ਹਿਰਾਸਤ ’ਚ

ਪੰਜਾਬ ਭਾਜਪਾ ਨੇ ਸੂਬਾ ਕਾਂਗਰਸ ਦਫ਼ਤਰ ਨੇੜੇ ਕੀਤਾ ਪ੍ਰਦਰਸ਼ਨ, ਢਿੱਲੋਂ ਸਮੇਤ ਕਈ ਹਿਰਾਸਤ ’ਚ

ਜਲੰਧਰ 'ਚ ਸਨੈਚਰਾਂ ਦਾ ਕਹਿਰ: ਬਜ਼ੁਰਗ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟੀ, ਮਾਸ ਦਾ ਟੁਕੜਾ ਵੀ ਨਾਲ ਲੈ ਗਏ ਲੁਟੇਰੇ

ਜਲੰਧਰ 'ਚ ਸਨੈਚਰਾਂ ਦਾ ਕਹਿਰ: ਬਜ਼ੁਰਗ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟੀ, ਮਾਸ ਦਾ ਟੁਕੜਾ ਵੀ ਨਾਲ ਲੈ ਗਏ ਲੁਟੇਰੇ