Sunday, July 26, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਸਿਹਤਮੰਦ ਜੀਵਨਸ਼ੈਲੀ ਅਪਣਾਓ – ਚੰਗੀਆਂ ਆਦਤਾਂ ਲੰਮੀ ਉਮਰ ਦਾ ਰਾਜ : ਡਾ. ਰੇਣੂ ਮਿੱਤਲ 

08 ਅਪ੍ਰੈਲ, 2026 06:51 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਕਾਰਜਕਾਰੀ ਸਿਵਲ ਸਰਜਨ-ਕਮ-ਜ਼ਿਲ੍ਹਾ ਸਿਹਤ ਅਫ਼ਸਰ ਡਾ. ਰੇਣੂ ਮਿੱਤਲ ਨੇ ਮੰਗਲਵਾਰ ਨੂੰ ਸਿਵਲ ਸਰਜਨ ਦਫਤਰ, ਸ਼ਹੀਦ ਭਗਤ ਸਿੰਘ ਨਗਰ ਵਿਖੇ ਵਿਸ਼ਵ ਸਿਹਤ ਦਿਵਸ ਮੌਕੋ ਜ਼ਿਲ੍ਹਾ ਨਿਵਾਸੀਆਂ ਦੇ ਨਾਮ ਆਪਣਾ ਜਾਗਰੂਕਤਾ ਸੰਦੇਸ਼ ਦਿੱਤਾ ਹੈ। ਇਸ ਸਾਲ ਵਿਸ਼ਵ ਸਿਹਤ ਦਿਵਸ ਦਾ ਥੀਮ "ਸਿਹਤ ਲਈ ਇਕੱਠੇ ਵਿਗਿਆਨ ਦੇ ਨਾਲ ਖੜ੍ਹੇ ਰਹੋ" ਰੱਖਿਆ ਗਿਆ ਹੈ।

ਆਪਣੇ ਸੰਦੇਸ਼ ਵਿੱਚ ਡਾ. ਰੇਣੂ ਮਿੱਤਲ ਨੇ ਦੱਸਿਆ ਕਿ ਵਿਸ਼ਵ ਸਿਹਤ ਦਿਵਸ ਸਾਨੂੰ ਇਹ ਸੰਦੇਸ਼ ਦਿੰਦਾ ਹੈ ਕਿ ਸਿਹਤ ਸਿਰਫ਼ ਵਿਅਕਤੀਗਤ ਨਹੀਂ, ਸਗੋਂ ਸਮੂਹਿਕ ਜ਼ਿੰਮੇਵਾਰੀ ਵੀ ਹੈ। ਸਾਰਿਆਂ ਦੇ ਸਾਂਝੇ ਯਤਨਾਂ ਨਾਲ ਹੀ ਇੱਕ ਤੰਦਰੁਸਤ ਅਤੇ ਖੁਸ਼ਹਾਲ ਸਮਾਜ ਦੀ ਸਿਰਜਣਾ ਸੰਭਵ ਹੈ। ਉਨ੍ਹਾਂ ਦੱਸਿਆ ਕਿ ਮਨੁੱਖ ਦੀ ਸਭ ਤੋਂ ਵੱਡੀ ਦੌਲਤ ਸਿਹਤ ਹੁੰਦੀ ਹੈ ਅਤੇ ਜੇਕਰ ਅਸੀਂ ਸਿਹਤਮੰਦ ਹੋਵਾਂਗੇ ਤਾਂ ਹੀ ਆਪਣੀ ਜ਼ਿੰਦਗੀ ਦਾ ਆਨੰਦ ਮਾਣ ਸਕਾਂਗੇ।
 
ਉਨ੍ਹਾਂ ਅੱਗੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਸਿਹਤ ਸਬੰਧੀ ਚੁਣੌਤੀਆਂ ਦਾ ਸਮਰਥਿਤ ਢੰਗ ਨਾਲ ਮੁਕਾਬਲਾ ਕਰਨ ਲਈ ਵਿਗਿਆਨਕ ਸੋਚ ਅਤੇ ਤੱਥਾਂ ‘ਤੇ ਆਧਾਰਿਤ ਜਾਣਕਾਰੀ ਨੂੰ ਅਪਣਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਟੀਕਾਕਰਨ, ਸਾਫ-ਸਫ਼ਾਈ, ਪੋਸ਼ਣਯੁਕਤ ਖੁਰਾਕ ਅਤੇ ਨਿਯਮਿਤ ਵਿਆਯਾਮ ਸਿਹਤਮੰਦ ਜੀਵਨ ਦੇ ਅਹਿਮ ਅੰਗ ਹਨ, ਜਿਨ੍ਹਾਂ ਨਾਲ ਅਨੇਕਾਂ ਬਿਮਾਰੀਆਂ ਤੋਂ ਬਚਾਅ ਕੀਤਾ ਜਾ ਸਕਦਾ ਹੈ।
 
ਕਾਰਜਕਾਰੀ ਸਿਵਲ ਸਰਜਨ ਨੇ ਅੱਗੇ ਦੱਸਿਆ ਕਿ ਇਕ ਸਿਹਤਮੰਦ ਸਰੀਰ ਲਈ ਨਾ ਕੇਵਲ ਸਰੀਰਕ, ਸਗੋਂ ਮਾਨਸਿਕ ਰੂਪ ਨਾਲ ਵੀ ਤੰਦਰੁਸਤ ਰਹਿਣ ਦੀ ਜ਼ਰੂਰਤ ਹੈ। ਉਨ੍ਹਾਂ ਦੱਸਿਆ ਕਿ ਅਨੇਕਾਂ ਬਿਮਾਰੀਆਂ ਦਾ ਇਲਾਜ ਜਾਗਰੂਕਤਾ ਹੈ ਅਤੇ ਅਸੀਂ ਆਪਣੀ ਜੀਵਨਸ਼ੈਲੀ ਵਿਚ ਤਬਦੀਲੀਆਂ ਕਰਕੇ ਸਿਹਤਮੰਦ ਬਣ ਸਕਦੇ ਹਾਂ। ਉਨ੍ਹਾਂ ਦੱਸਿਆ ਕਿ ਅਜੋਕੇ ਸਮਾਂ ਤਣਾਅ ਨਾਲ ਭਰਪੂਰ ਹੈ ਅਤੇ ਸਾਨੂੰ ਸਿਹਤਮੰਦ ਰਹਿਣ ਲਈ ਪੌਸ਼ਟਿਕ ਆਹਾਰ ਖਾਣ, ਗੂੜੀ ਨੀਂਦ ਲੈਣ, ਤਣਾਅ ਤੋਂ ਦੂਰ ਰਹਿਣ, ਰੋਜ਼ਾਨਾ ਕਸਰਤ ਕਰਨ ਉੱਤੇ ਖਾਸ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਦੁਨੀਆਂ ਵਿਚ ਲੱਖਾਂ ਦੀ ਗਿਣਤੀ ਵਿਚ ਲੋਕ ਕਈ ਵੱਡੀਆਂ ਬਿਮਾਰੀਆਂ ਨਾਲ ਜੂਝ ਰਹੇ ਹਨ ਅਤੇ ਲੋਕਾਂ ਨੂੰ ਸਰੀਰਕ, ਮਾਨਸਿਕ ਅਤੇ ਸਮਾਜਿਕ ਰੂਪ ਨਾਲ ਸਿਹਤਮੰਦ ਬਣਾਉਣ ਲਈ ਜਾਗਰੂਕ ਕਰਨਾ ਹੀ ਇਸ ਦਿਵਸ ਦਾ ਮੁੱਖ ਉਦੇਸ਼ ਹੈ।  
 
ਉਨ੍ਹਾਂ ਇਹ ਵੀ ਦੱਸਿਆ ਕਿ ਅੱਜ ਦੇ ਸਮੇਂ ਵਿਚ ਗੈਰ-ਸੰਚਾਰੀ ਬਿਮਾਰੀਆਂ ਦੇ ਮਰੀਜ਼ਾਂ ਦੀ ਗਿਣਤੀ ਵਿੱਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ, ਜਿਨ੍ਹਾਂ ਦੇ ਮੁੱਖ ਕਾਰਨ ਮੋਟਾਪਾ, ਕਸਰਤ ਘੱਟ ਕਰਨਾ, ਗੈਰ-ਸੰਤੁਲਿਤ ਭੋਜਨ ਖਾਣਾ, ਤਣਾਅ ਅਤੇ ਪਰਿਵਾਰਕ ਇਤਿਹਾਸ ਹਨ। ਇਸ ਲਈ ਜ਼ਰੂਰੀ ਹੈ ਸੁੰਤਲਿਤ ਭੋਜਨ ਦੀ ਵਰਤੋਂ ਕੀਤੀ ਜਾਵੇ ਅਤੇ ਬਾਹਰੀ ਡੱਬਾਬੰਦ ਭੋਜਨ ਦੀ ਵਰਤੋਂ ਘੱਟ ਤੋਂ ਘੱਟ ਕੀਤੀ ਜਾਵੇ। ਇਸਦੇ ਨਾਲ ਹੀ ਹਰ ਰੋਜ਼ ਘੱਟ ਤੋਂ ਘੱਟ ਅੱਧਾ ਘੰਟਾ ਕਸਰਤ ਵੀ ਕਰਨੀ ਚਾਹੀਦੀ ਹੈ।
 
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਫਵਾਹਾਂ ਅਤੇ ਗਲਤ ਜਾਣਕਾਰੀ ਤੋਂ ਦੂਰ ਰਹਿਣ ਅਤੇ ਸਿਰਫ਼ ਪ੍ਰਮਾਣਿਤ ਸਰੋਤਾਂ ਤੋਂ ਹੀ ਸਿਹਤ ਸੰਬੰਧੀ ਜਾਣਕਾਰੀ ਪ੍ਰਾਪਤ ਕਰਨ। ਉਨ੍ਹਾਂ ਇਹ ਵੀ ਕਿਹਾ ਕਿ ਸਿਹਤ ਵਿਭਾਗ ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਸਿਹਤ ਪ੍ਰੋਗਰਾਮਾਂ ਦਾ ਲਾਭ ਲੈ ਕੇ ਲੋਕ ਆਪਣੀ ਅਤੇ ਆਪਣੇ ਪਰਿਵਾਰ ਦੀ ਸਿਹਤ ਨੂੰ ਬਿਹਤਰ ਬਣਾ ਸਕਦੇ ਹਨ।
 
Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ