Sunday, July 26, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਰਾਸ਼ਟਰੀ

ਸਿੰਧੂ ਜਲ ਸੰਧੀ ਦੀ ਸੁਣਵਾਈ ’ਚ ਸ਼ਾਮਲ ਨਹੀਂ ਹੋਵੇਗਾ ਭਾਰਤ, ਕਿਹਾ- 'ਇਹ ਕੋਰਟ ਗੈਰ-ਕਾਨੂੰਨੀ, ਅਸੀਂ ਹੁਕਮ ਨਹੀਂ ਮੰਨਦੇ'

03 ਫ਼ਰਵਰੀ, 2026 12:13 PM

ਨਵੀਂ ਦਿੱਲੀ : ਭਾਰਤ ਨੇ ਸਿੰਧੂ ਜਲ ਸੰਧੀ ਤਹਿਤ ਗਠਿਤ ਕੋਰਟ ਆਫ਼ ਆਰਬਿਟ੍ਰੇਸ਼ਨ ਦੀ ਕਾਰਵਾਈ ਨੂੰ ਖਾਰਿਜ ਕਰ ਦਿੱਤਾ ਹੈ। ਭਾਰਤ ਨੇ ਕਿਹਾ ਕਿ ਉਹ ਇਸ ਅਦਾਲਤ ਦੀ ਜਾਇਜ਼ਤਾ ਨੂੰ ਨਹੀਂ ਮੰਨਦਾ ਅਤੇ ਇਸ ਦੀ ਕਿਸੇ ਵੀ ਪ੍ਰਕਿਰਿਆ ’ਚ ਸ਼ਾਮਲ ਨਹੀਂ ਹੋਵੇਗਾ। ਸਰਕਾਰ ਨੇ ਕਿਹਾ ਕਿ ਜਦੋਂ ਸਿੰਧੂ ਜਲ ਸੰਧੀ ਨੂੰ ਹੀ ਭਾਰਤ ਨੇ ਮੁਅੱਤਲ ਕੀਤਾ ਹੋਇਆ ਹੈ ਤਾਂ ਉਸ ਸੰਧੀ ਦੇ ਤਹਿਤ ਬਣੀ ਕਿਸੇ ਸੰਸਥਾ ਨੂੰ ਜਵਾਬ ਦੇਣ ਲਈ ਪਾਬੰਦ ਨਹੀਂ ਹੈ। ਕੋਰਟ ਆਫ਼ ਆਰਬਿਟ੍ਰੇਸ਼ਨ ਨੇ ਫਰਵਰੀ 2-3 ਨੂੰ ਨੀਦਰਲੈਂਡਜ਼ ਦੇ ਪੀਸ ਪੈਲੇਸ ’ਚ ਸੁਣਵਾਈ ਤੈਅ ਕੀਤੀ ਹੈ। ਨਾਲ ਹੀ ਭਾਰਤ ਦੇ ਬਗਲਿਹਾਰ ਅਤੇ ਕਿਸ਼ਨਗੰਗਾ ਹਾਈਡ੍ਰੋ ਪਾਵਰ ਪ੍ਰਾਜੈਕਟਾਂ ਨਾਲ ਜੁੜੇ ‘ਪੋਂਡੇਜ ਲੌਗਬੁੱਕ’ ਦਸਤਾਵੇਜ਼ ਪੇਸ਼ ਕਰਨ ਦਾ ਹੁਕਮ ਦਿੱਤਾ ਹੈ। ਭਾਰਤ ਨੇ ਇਨ੍ਹਾਂ ਹੁਕਮਾਂ ਦਾ ਜਵਾਬ ਦੇਣ ਤੋਂ ਇਨਕਾਰ ਕਰ ਦਿੱਤਾ ਹੈ।


ਪਾਕਿਸਤਾਨ ਇਕੱਲਿਆਂ ਹੀ ਦਲੀਲਾਂ ਦੇਵੇਗਾ
ਕੋਰਟ ਨੇ 24 ਜਨਵਰੀ 2026 ਦੇ ਹੁਕਮ ’ਚ ਕਿਹਾ ਕਿ ਜੇਕਰ ਭਾਰਤ ਮੌਜੂਦ ਨਹੀਂ ਰਹਿੰਦਾ, ਤਾਂ ਪਾਕਿਸਤਾਨ ਇਕੱਲਿਆਂ ਹੀ ਸੁਣਵਾਈ ’ਚ ਦਲੀਲਾਂ ਦੇਵੇਗਾ। ਇਸ ਤੋਂ ਬਾਅਦ 29 ਜਨਵਰੀ ਨੂੰ ਕੋਰਟ ਨੇ ਭਾਰਤ ਤੋਂ ਬਗਲਿਹਾਰ ਅਤੇ ਕਿਸ਼ਨਗੰਗਾ ਪ੍ਰਾਜੈਕਟਾਂ ਦੇ ਸੰਚਾਲਨ ਰਿਕਾਰਡ ਮੰਗੇ। ਕੋਰਟ ਨੇ ਕਿਹਾ ਕਿ ਜੇਕਰ ਲੋੜੀਂਦੇ ਦਸਤਾਵੇਜ਼ ਪੇਸ਼ ਨਾ ਕੀਤੇ ਗਏ ਤਾਂ ਉਹ ਮੰਨ ਸਕਦੀ ਹੈ ਕਿ ਇਹ ਕਾਗਜ਼ਾਤ ਜਾਣਬੁੱਝ ਕੇ ਲੁਕਾਏ ਜਾ ਰਹੇ ਹਨ ਅਤੇ ਇਸ ਨਾਲ ਉਨ੍ਹਾਂ ਦੇ ਖ਼ਿਲਾਫ਼ ਫੈਸਲਾ ਜਾ ਸਕਦਾ ਹੈ। ਨਾਲ ਹੀ ਕੋਰਟ ਨੇ ਸਪੱਸ਼ਟ ਕੀਤਾ ਕਿ ਭਾਰਤ ਨੇ ਸੰਧੀ ਨੂੰ ਰੋਕਣ ਦਾ ਜੋ ਫੈਸਲਾ ਲਿਆ ਹੈ, ਉਸ ਨਾਲ ਕੋਰਟ ਦੇ ਮਾਮਲੇ ਸੁਣਨ ਦੇ ਅਧਿਕਾਰ ’ਤੇ ਕੋਈ ਅਸਰ ਨਹੀਂ ਪਵੇਗਾ। ਭਾਰਤ ਦਾ ਕਹਿਣਾ ਹੈ ਕਿ ਮੌਜੂਦਾ ਵਿਵਾਦ ਤਕਨੀਕੀ ਹੈ ਅਤੇ ਇਸ ਨੂੰ ਨਿਰਪੱਖ ਮਾਹਰਾਂ ਦੇ ਜ਼ਰੀਏ ਸੁਲਝਾਇਆ ਜਾਣਾ ਚਾਹੀਦਾ ਹੈ। ਸਿੰਧੂ ਨਦੀ ਦੇ ਪਾਣੀ ਨੂੰ ਲੈ ਕੇ ਜਦੋਂ ਵੀ ਕੋਈ ਤਕਨੀਕੀ ਵਿਵਾਦ ਹੁੰਦਾ ਹੈ, ਤਾਂ ਉਸ ਨੂੰ ਸੁਲਝਾਉਣ ਲਈ ਨਿਰਪੱਖ ਮਾਹਿਰ ਦੀ ਵਿਵਸਥਾ ਕੀਤੀ ਗਈ ਹੈ।


ਪਿਛਲੇ ਸਾਲ ਸਿੰਧੂ ਜਲ ਸੰਧੀ ਨੂੰ ਮੁਅੱਤਲ ਕਰ ਚੁੱਕੈ ਭਾਰਤ
ਭਾਰਤ-ਪਾਕਿਸਤਾਨ ਵਿਚਾਲੇ 1960 ’ਚ ਸਿੰਧੂ ਜਲ ਸੰਧੀ ਹੋਈ ਸੀ। 22 ਅਪ੍ਰੈਲ ਨੂੰ ਜੰਮੂ-ਕਸ਼ਮੀਰ ਦੇ ਪਹਿਲਗਾਮ ’ਚ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਨੇ ਇਸ ਸੰਧੀ ਨੂੰ ਮੁਅੱਤਲ ਕਰ ਦਿੱਤਾ ਸੀ। ਸਿੰਧੂ ਨਦੀ ਪ੍ਰਣਾਲੀ ’ਚ ਕੁੱਲ 6 ਨਦੀਆਂ- ਸਿੰਧੂ, ਜੇਹਲਮ, ਚਨਾਬ, ਰਾਵੀ, ਬਿਆਸ ਅਤੇ ਸਤਲੁਜ ਆਉਂਦੀਆਂ ਹਨ। ਇਨ੍ਹਾਂ ਦੇ ਕੰਢਿਆਂ ਦਾ ਇਲਾਕਾ ਲੱਗਭਗ 11.2 ਲੱਖ ਵਰਗ ਕਿਲੋਮੀਟਰ ’ਚ ਫੈਲਿਆ ਹੋਇਆ ਹੈ। ਇਸ ਵਿਚ 47 ਫੀਸਦੀ ਜ਼ਮੀਨ ਪਾਕਿਸਤਾਨ, 39 ਫੀਸਦੀ ਜ਼ਮੀਨ ਭਾਰਤ, 8 ਫੀਸਦੀ ਜ਼ਮੀਨ ਚੀਨ ਅਤੇ 6 ਫੀਸਦੀ ਜ਼ਮੀਨ ਅਫਗਾਨਿਸਤਾਨ ’ਚ ਹੈ। ਇਨ੍ਹਾਂ ਸਾਰੇ ਦੇਸ਼ਾਂ ਦੇ ਲੱਗਭਗ 30 ਕਰੋੜ ਲੋਕ ਇਨ੍ਹਾਂ ਇਲਾਕਿਆਂ ’ਚ ਰਹਿੰਦੇ ਹਨ।


ਸਿੰਧੂ ਜਲ ਸੰਧੀ ਮੁਅੱਤਲ ਕਰਨ ਨਾਲ ਪਾਕਿਸਤਾਨ ’ਤੇ ਅਸਰ
ਪਾਕਿਸਤਾਨ ’ਚ ਵਾਹੀਯੋਗ 90 ਫੀਸਦੀ ਜ਼ਮੀਨ ਭਾਵ 4.7 ਕਰੋੜ ਏਕੜ ਏਰੀਆ ’ਚ ਸਿੰਚਾਈ ਲਈ ਪਾਣੀ ਸਿੰਧੂ ਨਦੀ ਪ੍ਰਣਾਲੀ ਤੋਂ ਮਿਲਦਾ ਹੈ। ਪਾਕਿਸਤਾਨ ਦੀ ਨੈਸ਼ਨਲ ਆਮਦਨ ’ਚ ਖੇਤੀਬਾੜੀ ਖੇਤਰ ਦੀ ਹਿੱਸੇਦਾਰੀ 23 ਫੀਸਦੀ ਹੈ ਅਤੇ ਇਸ ਨਾਲ 68 ਫੀਸਦੀ ਪਿੰਡਾਂ ’ਚ ਰਹਿਣ ਵਾਲੇ ਪਾਕਿਸਤਾਨੀ ਲੋਕਾਂ ਦੀ ਰੋਜ਼ੀ-ਰੋਟੀ ਚੱਲਦੀ ਹੈ। ਇਸ ਦਾ ਅਸਰ ਪਾਕਿਸਤਾਨ ’ਚ ਆਮ ਲੋਕਾਂ ਦੇ ਨਾਲ-ਨਾਲ ਬਿਜਲੀ ਉਤਪਾਦਨ ’ਤੇ ਵੀ ਪੈ ਰਿਹਾ ਹੈ। ਰਿਪੋਰਟਾਂ ਮੁਤਾਬਕ ਸਾਲਾਨਾ ਬਿਜਲੀ ਉਤਪਾਦਨ ’ਚ 30 ਫੀਸਦੀ ਤੋਂ 50 ਫੀਸਦੀ ਤੱਕ ਦੀ ਕਮੀ ਆ ਸਕਦੀ ਹੈ।

 

Have something to say? Post your comment

ਅਤੇ ਰਾਸ਼ਟਰੀ ਖਬਰਾਂ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ