Tuesday, July 21, 2026
BREAKING
ਸਟ੍ਰਾਬੇਰੀ ਫੀਲਡਜ਼ ਹਾਈ ਸਕੂਲ ਦੇ ਸੰਗਤਪ੍ਰੀਤ ਸਿੰਘ ਪੰਜਾਬ ਸਟੇਟ ਸ਼ਾਟਗਨ ਚੈਂਪੀਅਨਸ਼ਿਪ ਵਿੱਚ ਜਿੱਤੇ 3 ਤਗ਼ਮੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨੂੰ ਲੋਕਮਾਨਯ ਤਿਲਕ ਐਵਾਰਡ ਕੀਤਾ ਜਾਵੇਗਾ ਸਨਮਾਨਤ ਪੰਜਾਬ ਵਿਧਾਨ ਸਭਾ ਚੋਣਾਂ ਲੜਣਗੇ ਅੰਮ੍ਰਿਤਪਾਲ ਸਿੰਘ, ਪਾਰਟੀ ਨੇ ਐਲਾਨਿਆ CM ਚਿਹਰਾ 24 ਜੁਲਾਈ ਤੋਂ ਸ਼ੁਰੂ ਹੋਵੇਗਾ ਮੀਰੀ-ਪੀਰੀ ਖ਼ਾਲਸਾ ਮਾਰਚ: SGPC ਪ੍ਰਧਾਨ ਧਾਮੀ ਨੇ ਲਈਆਂ ਤਿਆਰੀਆਂ ਦਾ ਜਾਇਜ਼ਾ ਦੀਪਕੇ ਨੂੰ ਹਿਰਾਸਤ 'ਚ ਲੈਣ ਦੀ ਖ਼ਬਰ 'ਤੇ ਦਿੱਲੀ ਪੁਲਸ ਦਾ ਵੱਡਾ ਬਿਆਨ; ਆਖੀ ਇਹ ਗੱਲ ਨਕੋਦਰ ਪਹੁੰਚੇ ਹਰਿਆਣਾ ਦੇ CM ਸੈਣੀ, ਕਿਹਾ-ਪੰਜਾਬ ਫਿਰ ਬਣੇ ਦੇਸ਼ ਦਾ ਨੰਬਰ-1 ਸੂਬਾ 2 ਅਗਸਤ ਨੂੰ ਫ਼ਰੀਦਕੋਟ ਆਉਣਗੇ ਹਰਿਆਣਾ ਦੇ CM ਨਾਇਬ ਸਿੰਘ ਸੈਣੀ ਪੰਜਾਬ ਯੂਨੀਵਰਸਿਟੀ 'ਚ ਹੰਗਾਮਾ! ਵਿਦਿਆਰਥੀਆਂ ਨੂੰ ਪੁਲਸ ਨੇ ਹਿਰਾਸਤ 'ਚ ਲਿਆ ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 442 ਅੰਕ ਡਿੱਗਾ ਜਲੰਧਰ ਵਿਖੇ ਚੱਲਦੇ ਮੇਲੇ 'ਚ ਨੌਜਵਾਨਾਂ 'ਤੇ ਭੜਕੇ ਪੰਜਾਬੀ ਗਾਇਕ ਖਾਨ ਸਾਬ, ਕੀਤੀ ਇਹ ਖ਼ਾਸ ਅਪੀਲ

ਪੰਜਾਬ

ਸਿੱਖਾਂ ਨੂੰ ਆਪਸੀ ਧੜੇਬੰਦੀ ਤੋਂ ਉੱਠ ਕੇ ਕੌਮ ਦੀ ਭਲਾਈ ਲਈ ਇਕਜੁੱਟ ਹੋਣਾ ਚਾਹੀਦੈ : ਜਥੇਦਾਰ ਗੜਗੱਜ

20 ਜੁਲਾਈ, 2026 06:40 PM

ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਆਪਣੇ ਯੂ. ਕੇ. ਦੌਰੇ ਦੌਰਾਨ ਸ਼ਨੀਵਾਰ ਨੂੰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਵਿਖੇ ਪ੍ਰਬੰਧਕ ਕਮੇਟੀ ਵੱਲੋਂ ਸੰਗਤ ਤੇ ਨੌਜਵਾਨਾਂ ਦੇ ਸਹਿਯੋਗ ਨਾਲ ਕਰਵਾਏ ਗਏ ਗੁਰਮਤਿ ਸਮਾਗਮ ’ਚ ਸ਼ਮੂਲੀਅਤ ਕੀਤੀ। ਇਸ ਦੌਰਾਨ ਜਥੇਦਾਰ ਗੜਗੱਜ ਨੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਨਾਲ ਇਕ ਵਿਸ਼ੇਸ਼ ਮੁਲਾਕਾਤ ਵੀ ਕੀਤੀ, ਜਿਸ ’ਚ ਖ਼ਾਲਸਾ ਪੰਥ, ਪੰਜਾਬ ਅਤੇ ਨੌਜਵਾਨਾਂ ਦੀ ਚੜ੍ਹਦੀ ਕਲਾ ਤੇ ਇਕਜੁੱਟਤਾ ਸਬੰਧੀ ਵਿਚਾਰਾਂ ਹੋਈਆਂ। ਕਮੇਟੀ ਵੱਲੋਂ ਜਥੇਦਾਰ ਗੜਗੱਜ ਨੂੰ ਕੁਝ ਅਹਿਮ ਸੁਝਾਅ ਦਿੱਤੇ ਗਏ ਅਤੇ ਸਿੰਘ ਸਾਹਿਬ ਨੇ ਗੁਰੂ ਘਰ ਦੇ ਪ੍ਰਬੰਧਕਾਂ ਤੇ ਹਾਜ਼ਰ ਸਿੱਖ ਚਿੰਤਕਾਂ ਨੂੰ ਇਹ ਸੁਝਾਅ ਵਿਸਥਾਰ ’ਚ ਲਿਖਤੀ ਤੌਰ ’ਤੇ ਵੀ ਭੇਜਣ ਲਈ ਆਖਿਆ।

ਸਮਾਗਮ ਦੌਰਾਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਮੇਲ ਸਿੰਘ ਮੱਲ੍ਹੀ ਅਤੇ ਸਟੇਜ ਸਕੱਤਰ ਮਨਜੀਤ ਸਿੰਘ ਨੇ ਜਥੇਦਾਰ ਗੜਗੱਜ ਦਾ ਯੂ. ਕੇ. ਪੁੱਜਣ ’ਤੇ ਨਿੱਘਾ ਸਵਾਗਤ ਕੀਤਾ। ਉਨ੍ਹਾਂ ਜਥੇਦਾਰ ਗੜਗੱਜ ਵੱਲੋਂ ਨਿਭਾਈਆਂ ਜਾ ਰਹੀਆਂ ਪੰਥਕ ਸੇਵਾਵਾਂ ਦੀ ਭਰਪੂਰ ਸ਼ਲਾਘਾ ਕੀਤੀ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਗੁਰਦੁਆਰਾ ਸਾਹਿਬਾਨ ਸਾਨੂੰ ਜੋੜਨ ਦੀ ਥਾਂ ਹਨ, ਜਿੱਥੇ ਸਿੱਖ ਇਕ-ਦੂਜੇ ਨਾਲ ਮੇਲ-ਮਿਲਾਪ ਕਰਦੇ ਹਨ ਅਤੇ ਗੁਰੂ ਚਰਨਾਂ ਨਾਲ ਜੁੜਦੇ ਹਨ। ਉਨ੍ਹਾਂ ਕਿਹਾ ਕਿ ਸਾਨੂੰ ਆਪਣੀ ਨਵੀਂ ਪੀੜ੍ਹੀ ਨੂੰ ਵੱਧ ਤੋਂ ਵੱਧ ਗੁਰੂ ਘਰਾਂ ਨਾਲ ਜੋੜਨਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਸੇਵਾਵਾਂ ’ਚ ਅੱਗੇ ਆਉਣ ਦੇ ਮੌਕੇ ਦੇਣੇ ਚਾਹੀਦੇ ਹਨ। ਸਿੱਖਾਂ ਅਤੇ ਪੰਜਾਬੀਆਂ ਨੇ ਯੂ. ਕੇ. ਦੀ ਧਰਤੀ ’ਤੇ ਪਹੁੰਚ ਕੇ ਵੀ ਇੱਥੋਂ ਦੀ ਤਰੱਕੀ ਅਤੇ ਪੰਜਾਬ ਦੀ ਚੜ੍ਹਦੀ ਕਲਾ ਲਈ ਵੱਡਾ ਯੋਗਦਾਨ ਪਾਇਆ ਹੈ।

ਜਥੇਦਾਰ ਗੜਗੱਜ ਨੇ ਨੌਜਵਾਨਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਆਪਣਾ ਇਤਿਹਾਸ ਜ਼ਰੂਰ ਪੜ੍ਹਨ ਅਤੇ ਉਸ ਦੀ ਰੋਸ਼ਨੀ ਤੇ ਸਿੱਖਿਆ ਅਨੁਸਾਰ ਕਾਰਜ ਕਰਨ। ਉਨ੍ਹਾਂ ਕਿਹਾ ਕਿ ਸਮਾਗਮ ’ਚ ਨੌਜਵਾਨਾਂ ਦੀ ਭਰਵੀਂ ਸ਼ਮੂਲੀਅਤ ਦੱਸਦੀ ਹੈ ਕਿ ਉਨ੍ਹਾਂ ਦਾ ਗੁਰੂ ਪ੍ਰਤੀ ਅਥਾਹ ਪ੍ਰੇਮ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਅੱਜ ਸਿੱਖਾਂ ਨੂੰ ਆਪਸੀ ਧੜੇਬੰਦੀ ਤੋਂ ਉੱਪਰ ਉੱਠ ਕੇ ਕੌਮ ਦੀ ਭਲਾਈ ਲਈ ਇਕਜੁੱਟ ਹੋਣਾ ਚਾਹੀਦਾ ਹੈ। ਅੱਜ ਲੋੜ ਹੈ ਕਿ ਸਿੱਖ ਮੀਰੀ ਅਤੇ ਪੀਰੀ ਦੇ ਸਿਧਾਂਤ ਨੂੰ ਸਮਝਣ ਅਤੇ ਪੰਥ ਤੇ ਪੰਜਾਬ ਨੂੰ ਇਸ ਅਨੁਸਾਰ ਤਕੜਾ ਕਰਨ। ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਦੀ ਪ੍ਰਬੰਧਕ ਕਮੇਟੀ ਵੱਲੋਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਸਿਰੋਪਾਓ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਵਿਸ਼ੇਸ਼ ਸਨਮਾਨ ਕੀਤਾ ਗਿਆ।

ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੀਤ ਪ੍ਰਧਾਨ ਹਰਜੀਤ ਸਿੰਘ ਸਰਪੰਚ, ਜਨਰਲ ਸਕੱਤਰ ਸ਼ਰਨਬੀਰ ਸਿੰਘ ਸੰਘਾ, ਜਨਰਲ ਸਕੱਤਰ ਸੁਰਿੰਦਰ ਸਿੰਘ ਢੱਟ, ਸਟੇਜ ਸਕੱਤਰ ਮਨਜੀਤ ਸਿੰਘ, ਸਟੇਜ ਸਕੱਤਰ ਸਤਨਾਮ ਸਿੰਘ ਚੌਹਾਨ, ਜਸਕਰਨ ਸਿੰਘ ਮੀਡੀਆ ਸਲਾਹਕਾਰ, ਪਤਵੰਤੇ ਸੱਜਣ ਸ. ਸੁਖਦੀਪ ਸਿੰਘ ਰੰਧਾਵਾ, ਮਨਪ੍ਰੀਤ ਸਿੰਘ ਬੱਧਨੀ ਕਲਾਂ, ਸੁਖਵਿੰਦਰ ਸਿੰਘ ਸੁੱਖੀ, ਗੁਰਸ਼ਰਨ ਸਿੰਘ ਮੰਡ, ਬੀਬੀ ਸਰਬਜੀਤ ਕੌਰ ਤੇ ਸਰਬਜੀਤ ਸਿੰਘ ਵੀ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਵਿਧਾਨ ਸਭਾ ਚੋਣਾਂ ਲੜਣਗੇ ਅੰਮ੍ਰਿਤਪਾਲ ਸਿੰਘ, ਪਾਰਟੀ ਨੇ ਐਲਾਨਿਆ CM ਚਿਹਰਾ

ਪੰਜਾਬ ਵਿਧਾਨ ਸਭਾ ਚੋਣਾਂ ਲੜਣਗੇ ਅੰਮ੍ਰਿਤਪਾਲ ਸਿੰਘ, ਪਾਰਟੀ ਨੇ ਐਲਾਨਿਆ CM ਚਿਹਰਾ

24 ਜੁਲਾਈ ਤੋਂ ਸ਼ੁਰੂ ਹੋਵੇਗਾ ਮੀਰੀ-ਪੀਰੀ ਖ਼ਾਲਸਾ ਮਾਰਚ: SGPC ਪ੍ਰਧਾਨ ਧਾਮੀ ਨੇ ਲਈਆਂ ਤਿਆਰੀਆਂ ਦਾ ਜਾਇਜ਼ਾ

24 ਜੁਲਾਈ ਤੋਂ ਸ਼ੁਰੂ ਹੋਵੇਗਾ ਮੀਰੀ-ਪੀਰੀ ਖ਼ਾਲਸਾ ਮਾਰਚ: SGPC ਪ੍ਰਧਾਨ ਧਾਮੀ ਨੇ ਲਈਆਂ ਤਿਆਰੀਆਂ ਦਾ ਜਾਇਜ਼ਾ

ਨਕੋਦਰ ਪਹੁੰਚੇ ਹਰਿਆਣਾ ਦੇ CM ਸੈਣੀ, ਕਿਹਾ-ਪੰਜਾਬ ਫਿਰ ਬਣੇ ਦੇਸ਼ ਦਾ ਨੰਬਰ-1 ਸੂਬਾ

ਨਕੋਦਰ ਪਹੁੰਚੇ ਹਰਿਆਣਾ ਦੇ CM ਸੈਣੀ, ਕਿਹਾ-ਪੰਜਾਬ ਫਿਰ ਬਣੇ ਦੇਸ਼ ਦਾ ਨੰਬਰ-1 ਸੂਬਾ

2 ਅਗਸਤ ਨੂੰ ਫ਼ਰੀਦਕੋਟ ਆਉਣਗੇ ਹਰਿਆਣਾ ਦੇ CM ਨਾਇਬ ਸਿੰਘ ਸੈਣੀ

2 ਅਗਸਤ ਨੂੰ ਫ਼ਰੀਦਕੋਟ ਆਉਣਗੇ ਹਰਿਆਣਾ ਦੇ CM ਨਾਇਬ ਸਿੰਘ ਸੈਣੀ

ਪੰਜਾਬ ਦੇ 12 ਜ਼ਿਲ੍ਹਿਆਂ ਲਈ ਵੱਡੀ ਖ਼ੁਸ਼ਖ਼ਬਰੀ, ਇਨ੍ਹਾਂ ਪ੍ਰਾਜੈਕਟਾਂ ਨਾਲ ਮਿਲੇਗਾ ਸਿੱਧਾ ਲਾਭ

ਪੰਜਾਬ ਦੇ 12 ਜ਼ਿਲ੍ਹਿਆਂ ਲਈ ਵੱਡੀ ਖ਼ੁਸ਼ਖ਼ਬਰੀ, ਇਨ੍ਹਾਂ ਪ੍ਰਾਜੈਕਟਾਂ ਨਾਲ ਮਿਲੇਗਾ ਸਿੱਧਾ ਲਾਭ

ਸਿਆਸਤ 'ਚ ਵੱਡੀ ਹਲਚਲ! ਕਾਂਗਰਸ ਦੇ ਇਨ੍ਹਾਂ ਆਗੂਆਂ ਨੂੰ ਪਾਰਟੀ 'ਚੋਂ ਕੱਢਿਆ ਗਿਆ ਬਾਹਰ

ਸਿਆਸਤ 'ਚ ਵੱਡੀ ਹਲਚਲ! ਕਾਂਗਰਸ ਦੇ ਇਨ੍ਹਾਂ ਆਗੂਆਂ ਨੂੰ ਪਾਰਟੀ 'ਚੋਂ ਕੱਢਿਆ ਗਿਆ ਬਾਹਰ

ਗੁਰਦੁਆਰਾ ਅੰਬ ਸਾਹਿਬ ਜ਼ਮੀਨ ਮਾਮਲਾ : ਸਾਬਕਾ ਮੈਨੇਜਰ ਟੌਹੜਾ ਨੂੰ ਨਹੀਂ ਮਿਲੀ ਜ਼ਮਾਨਤ

ਗੁਰਦੁਆਰਾ ਅੰਬ ਸਾਹਿਬ ਜ਼ਮੀਨ ਮਾਮਲਾ : ਸਾਬਕਾ ਮੈਨੇਜਰ ਟੌਹੜਾ ਨੂੰ ਨਹੀਂ ਮਿਲੀ ਜ਼ਮਾਨਤ

SIT ਅੱਗੇ ਪੇਸ਼ੀ ਮਗਰੋਂ ਬਾਹਰ ਆਏ ਸੁਖਬੀਰ ਸਿੰਘ ਬਾਦਲ, ਦਿੱਤਾ ਵੱਡਾ ਬਿਆਨ

SIT ਅੱਗੇ ਪੇਸ਼ੀ ਮਗਰੋਂ ਬਾਹਰ ਆਏ ਸੁਖਬੀਰ ਸਿੰਘ ਬਾਦਲ, ਦਿੱਤਾ ਵੱਡਾ ਬਿਆਨ

ਵਿਦੇਸ਼ 'ਚ ਲੁਕਿਆ ਖ਼ਤਰਨਾਕ ਗੈਂਗਸਟਰ ਵਰਿੰਦਰ ਜੋਬਨ ਗ੍ਰਿਫ਼ਤਾਰ, ਕਈ ਕਤਲ ਕੇਸਾਂ 'ਚ ਹੈ ਲੋੜੀਂਦਾ

ਵਿਦੇਸ਼ 'ਚ ਲੁਕਿਆ ਖ਼ਤਰਨਾਕ ਗੈਂਗਸਟਰ ਵਰਿੰਦਰ ਜੋਬਨ ਗ੍ਰਿਫ਼ਤਾਰ, ਕਈ ਕਤਲ ਕੇਸਾਂ 'ਚ ਹੈ ਲੋੜੀਂਦਾ

ਸੱਥ ਵੱਲੋਂ ਗ਼ਜ਼ਲ ਵਰਕਸ਼ਾਪ ਅਤੇ ਕਵੀ ਦਰਬਾਰ ਕਰਵਾਇਆ

ਸੱਥ ਵੱਲੋਂ ਗ਼ਜ਼ਲ ਵਰਕਸ਼ਾਪ ਅਤੇ ਕਵੀ ਦਰਬਾਰ ਕਰਵਾਇਆ