Saturday, July 18, 2026
BREAKING
ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ ਕੇਂਦਰ ਸਰਕਾਰ ਨੇ ਭਾਜਪਾ ਆਗੂ ਹਰਜੀਤ ਗਰੇਵਾਲ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ ਯੂਰਪ 'ਚ ਹੀਟਵੇਵ ਦਾ ਕਹਿਰ, ਲਗਭਗ 10 ਹਜ਼ਾਰ ਲੋਕਾਂ ਦੀ ਮੌਤ PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ ਦੇ ਕੇ ਜਾਂਦੇ ਹਨ: ਕੇਵਲ ਢਿੱਲੋਂ ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ 1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4 ਸਟੇਸ਼ਨਾਂ ਦਾ ਕੰਮ ਪੂਰਾ : ਅਸ਼ਵਨੀ ਵੈਸ਼ਨਵ ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ : ਰਵਨੀਤ ਬਿੱਟੂ ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ: ਸੁਨੀਲ ਜਾਖੜ

ਚੰਡੀਗੜ੍ਹ

ਸਿੱਪੀ ਕਤਲ ਕੇਸ ਦੀ ਸੁਣਵਾਈ 3 ਮਹੀਨਿਆਂ ਲਈ ਮੁਲਤਵੀ, 21 ਅਪ੍ਰੈਲ ਨੂੰ ਹੋਵੇਗੀ

21 ਜਨਵਰੀ, 2025 05:08 PM

ਚੰਡੀਗੜ੍ਹ : ਸਿੱਪੀ ਕਤਲ ਮਾਮਲੇ 'ਚ ਸੋਮਵਾਰ ਨੂੰ ਸੀ. ਬੀ. ਆਈ. ਦੀ ਵਿਸ਼ੇਸ਼ ਅਦਾਲਤ 'ਚ ਹੋਣ ਵਾਲੀ ਸੁਣਵਾਈ ਮੁਲਤਵੀ ਕਰ ਦਿੱਤੀ ਗਈ ਹੈ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 21 ਅਪ੍ਰੈਲ ਨੂੰ ਹੋਵੇਗੀ। ਸੋਮਵਾਰ ਨੂੰ ਮਾਮਲੇ ਦੀ ਸੁਣਵਾਈ ਦੌਰਾਨ ਸੀ. ਬੀ. ਆਈ. ਜੱਜ ਨੇ ਸੁਣਵਾਈ ਤਿੰਨ ਮਹੀਨਿਆਂ ਲਈ ਟਾਲਦਿਆਂ ਸੁਣਵਾਈ ਲਈ ਇਹ ਤਾਰੀਖ਼ ਦਿੱਤੀ। ਪਿਛਲੇ ਸਾਲ ਅਦਾਲਤ ਨੇ ਸਿੱਪੀ ਕਤਲ ਮਾਮਲੇ ਨੂੰ ਦਸੰਬਰ ਦੇ ਅਖ਼ੀਰ ਤੱਕ ਖ਼ਤਮ ਕਰਨ ਦਾ ਟੀਚਾ ਰੱਖਿਆ ਸੀ, ਪਰ ਅਦਾਲਤ 'ਚ ਪੈਂਡਿੰਗ ਕੁੱਝ ਹੋਰ ਮਾਮਲਿਆਂ ਦੇ ਨਿਪਟਾਰੇ ਕਾਰਨ ਇਸ ਮਾਮਲੇ ਦੀ ਸੁਣਵਾਈ ਅੱਗੇ ਵਧਾ ਦਿੱਤੀ ਗਈ ਹੈ। ਇਸ ਮਾਮਲੇ 'ਚ ਹਾਲੇ ਕਈ ਗਵਾਹਾਂ ਦੇ ਬਿਆਨ ਲਏ ਜਾਣੇ ਬਾਕੀ ਹਨ। ਸਿੱਪੀ ਦੇ ਭਰਾ ਦਾ ਕਹਿਣਾ ਹੈ ਕਿ ਸਾਲ 2015 'ਚ ਉਸ ਦੇ ਭਰਾ ਦਾ ਕਤਲ ਕਰ ਦਿੱਤਾ ਗਿਆ ਸੀ। ਇਸ ਘਟਨਾ ਦੇ ਕਰੀਬ ਸਾਢੇ ਨੌਂ ਸਾਲ ਬੀਤ ਜਾਣ ਤੋਂ ਬਾਅਦ ਵੀ ਉਸ ਨੂੰ ਇਨਸਾਫ਼ ਨਹੀਂ ਮਿਲ ਸਕਿਆ ਹੈ।

ਸਾਲ 2015 'ਚ ਹੋਇਆ ਸੀ ਕਤਲ
ਜ਼ਿਕਰਯੋਗ ਹੈ ਕਿ ਕਰੀਬ 9 ਸਾਲ ਪਹਿਲਾਂ 20 ਸਤੰਬਰ 2015 ਨੂੰ ਸੈਕਟਰ-27 ਦੇ ਪਾਰਕ 'ਚ ਕੌਮੀ ਨਿਸ਼ਾਨੇਬਾਜ਼ ਅਤੇ ਪੰਜਾਬ-ਹਰਿਆਣਾ ਹਾਈਕੋਰਟ ਦੇ ਵਕੀਲ ਸੁਖਮਨਪ੍ਰੀਤ ਸਿੰਘ ਉਰਫ਼ ਸਿੱਪੀ ਸਿੱਧੂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਮਾਮਲੇ 'ਚ ਸੈਕਟਰ-26 ਥਾਣਾ ਪੁਲਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕਤਲ ਸਮੇਤ ਹੋਰ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਸੀ। ਸਾਰੀਆਂ ਕੋਸ਼ਿਸ਼ਾਂ ਦੇ ਬਾਵਜੂਦ ਪੁਲਸ ਇਸ ਕਤਲ ਮਾਮਲੇ ਨੂੰ ਸੁਲਝਾਉਣ ਵਿਚ ਪੂਰੀ ਤਰ੍ਹਾਂ ਨਾਕਾਮ ਸਾਬਤ ਹੋਈ। ਪੀੜਤ ਪਰਿਵਾਰ ਵੱਲੋਂ ਲਗਾਏ ਜਾ ਰਹੇ ਦੋਸ਼ਾਂ ਅਤੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਸਾਲ 2016 'ਚ ਇਹ ਮਾਮਲਾ ਸੀ. ਬੀ. ਆਈ. ਨੂੰ ਟਰਾਂਸਫਰ ਕੀਤਾ ਗਿਆ।

ਸੀ. ਬੀ. ਆਈ. ਇਸ ਮਾਮਲੇ ’ਚ ਪੁੱਛਗਿਛ-ਪੜਤਾਲ ਕਰਦੀ ਰਹੀ, ਪਰ 7 ਸਾਲ ਬੀਤ ਜਾਣ ਦੇ ਬਾਵਜੂਦ ਇਹ ਕਤਲ ਮਾਮਲਾ ਨਹੀਂ ਸੁਲਝਿਆ। ਫਿਰ ਸੀ. ਬੀ. ਆਈ. ਨੇ ਅਣਟਰੇਸ ਰਿਪੋਰਟ ਵੀ ਫਾਈਲ ਕਰ ਦਿੱਤੀ। ਇਸ ਤੋਂ ਬਾਅਦ ਵੀ ਸੀ. ਬੀ. ਆਈ. ਨੇ ਜਾਂਚ ਨੂੰ ਜਾਰੀ ਰੱਖਦੇ ਹੋਏ ਇਸ ਕਤਲ ਮਾਮਲੇ ’ਚ ਜੂਨ 2022 ’ਚ ਕਲਿਆਣੀ ਨੂੰ ਗ੍ਰਿਫ਼ਤਾਰ ਕੀਤਾ ਸੀ। ਇਹ ਦੋਵੇਂ ਪਹਿਲਾਂ ਚੰਗੇ ਦੋਸਤ ਸਨ ਅਤੇ ਉਨ੍ਹਾਂ ਦੇ ਰਿਸ਼ਤੇ ਦੀ ਵੀ ਗੱਲਬਾਤ ਚੱਲੀ ਸੀ, ਪਰ ਫਿਰ ਦੋਵਾਂ ਵਿਚਾਲੇ ਕੁੱਝ ਤਕਰਾਰ ਹੋ ਗਈ। ਫਿਰ ਅਚਾਨਕ ਇੱਕ ਰਾਤ ਸਿੱਪੀ ਦੀ ਖੂਨ ਨਾਲ ਲੱਥਪੱਥ ਲਾਸ਼ ਪਾਰਕ ਵਿਚੋਂ ਮਿਲੀ। ਹਾਲਾਂਕਿ ਸੀ. ਬੀ. ਆਈ. ਅੱਜ ਤੱਕ ਉਸ ਸ਼ੂਟਰ ਨੂੰ ਨਹੀਂ ਫੜ੍ਹ ਸਕੀ ਹੈ। ਇਸ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਤਿੰਨ ਮਹੀਨੇ ਬਾਅਦ ਹੀ ਕਲਿਆਣੀ ਨੂੰ ਜ਼ਮਾਨਤ ਮਿਲ ਗਈ ਸੀ।

Have something to say? Post your comment

ਅਤੇ ਚੰਡੀਗੜ੍ਹ ਖਬਰਾਂ

ਪੋਤੀ ਦੀ ਉਮਰ ਦੀ ਬੱਚੀ ਨਾਲ ਛੇੜਛਾੜ ਕਰਨ ਵਾਲਾ 84 ਸਾਲਾ ਬਜ਼ੁਰਗ ਦੋਸ਼ੀ ਕਰਾਰ, ਅੱਜ ਹੋਵੇਗੀ ਸਜ਼ਾ

ਪੋਤੀ ਦੀ ਉਮਰ ਦੀ ਬੱਚੀ ਨਾਲ ਛੇੜਛਾੜ ਕਰਨ ਵਾਲਾ 84 ਸਾਲਾ ਬਜ਼ੁਰਗ ਦੋਸ਼ੀ ਕਰਾਰ, ਅੱਜ ਹੋਵੇਗੀ ਸਜ਼ਾ

SIR 'ਚ 66 ਹਜ਼ਾਰ ਨਾਂ ਕੱਟਣ ਦੀ ਤਿਆਰੀ! ਚੰਡੀਗੜ੍ਹ 'ਚ ਵੋਟਰਾਂ ਬਾਰੇ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ

SIR 'ਚ 66 ਹਜ਼ਾਰ ਨਾਂ ਕੱਟਣ ਦੀ ਤਿਆਰੀ! ਚੰਡੀਗੜ੍ਹ 'ਚ ਵੋਟਰਾਂ ਬਾਰੇ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ

ਹਾਈ ਅਲਰਟ 'ਤੇ ਪੂਰਾ ਚੰਡੀਗੜ੍ਹ! 16-17 ਜੁਲਾਈ ਨੂੰ ਲੱਗੀ ਵੱਡੀ ਪਾਬੰਦੀ, PM ਮੋਦੀ ਦੇ ਦੌਰੇ ਨੂੰ ਲੈ ਕੇ...

ਹਾਈ ਅਲਰਟ 'ਤੇ ਪੂਰਾ ਚੰਡੀਗੜ੍ਹ! 16-17 ਜੁਲਾਈ ਨੂੰ ਲੱਗੀ ਵੱਡੀ ਪਾਬੰਦੀ, PM ਮੋਦੀ ਦੇ ਦੌਰੇ ਨੂੰ ਲੈ ਕੇ...

PGI ਕੰਪਲੈਕਸ ’ਚ ਬੀੜੀ-ਸਿਗਰੇਟ ਪੀਣ ਵਾਲੇ ਸਾਵਧਾਨ, ਹੁਣ ਲੱਗੇਗਾ ਵੱਡਾ ਜੁਰਮਾਨਾ

PGI ਕੰਪਲੈਕਸ ’ਚ ਬੀੜੀ-ਸਿਗਰੇਟ ਪੀਣ ਵਾਲੇ ਸਾਵਧਾਨ, ਹੁਣ ਲੱਗੇਗਾ ਵੱਡਾ ਜੁਰਮਾਨਾ

ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਸਾਵਧਾਨ! ਅਦਾਲਤ ਨੇ ਦਿੱਤੀ ਅਜਿਹੀ ਸਜ਼ਾ, ਹਰ ਕੋਈ ਦੇਖਦਾ ਰਹਿ ਗਿਆ

ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਸਾਵਧਾਨ! ਅਦਾਲਤ ਨੇ ਦਿੱਤੀ ਅਜਿਹੀ ਸਜ਼ਾ, ਹਰ ਕੋਈ ਦੇਖਦਾ ਰਹਿ ਗਿਆ

ਪੀ. ਜੀ. ਆਈ. ਸੂਚਕਾਂਕ 'ਚ ਚੰਡੀਗੜ੍ਹ ਦੇਸ਼ 'ਚੋਂ ਪਹਿਲੇ ਸਥਾਨ 'ਤੇ,  ਪੰਜਾਬ, ਦਿੱਲੀ ਤੇ ਕੇਰਲ ਦੂਜੇ ਨੰਬਰ 'ਤੇ

ਪੀ. ਜੀ. ਆਈ. ਸੂਚਕਾਂਕ 'ਚ ਚੰਡੀਗੜ੍ਹ ਦੇਸ਼ 'ਚੋਂ ਪਹਿਲੇ ਸਥਾਨ 'ਤੇ, ਪੰਜਾਬ, ਦਿੱਲੀ ਤੇ ਕੇਰਲ ਦੂਜੇ ਨੰਬਰ 'ਤੇ

PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਜ਼ੋਰਾਂ ’ਤੇ, ਪੀ. ਈ. ਸੀ. ’ਚ ਲੱਗੇਗਾ ਵਿਸ਼ੇਸ਼ ਵਾਟਰ ਪਰੂਫ ਟੈਂਟ

PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਜ਼ੋਰਾਂ ’ਤੇ, ਪੀ. ਈ. ਸੀ. ’ਚ ਲੱਗੇਗਾ ਵਿਸ਼ੇਸ਼ ਵਾਟਰ ਪਰੂਫ ਟੈਂਟ

6 ਤੋਂ 8 ਜੁਲਾਈ ਤੱਕ ਭਾਰੀ ਮੀਂਹ ਦੇ ਆਸਾਰ, ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ

6 ਤੋਂ 8 ਜੁਲਾਈ ਤੱਕ ਭਾਰੀ ਮੀਂਹ ਦੇ ਆਸਾਰ, ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ

ਵੱਡੀ ਖ਼ਬਰ : ਤਾਸ਼ ਦੇ ਪੱਤਿਆਂ ਵਾਂਗ ਢਹਿ ਗਈ ਚੰਡੀਗੜ੍ਹ ਦੀ 2 ਮੰਜ਼ਿਲਾ ਇਮਾਰਤ, 2 ਲੋਕਾਂ ਦੀ ਮੌਤ

ਵੱਡੀ ਖ਼ਬਰ : ਤਾਸ਼ ਦੇ ਪੱਤਿਆਂ ਵਾਂਗ ਢਹਿ ਗਈ ਚੰਡੀਗੜ੍ਹ ਦੀ 2 ਮੰਜ਼ਿਲਾ ਇਮਾਰਤ, 2 ਲੋਕਾਂ ਦੀ ਮੌਤ

ਯਮੁਨਾਨਗਰ ਵਿੱਚ 'ਵਾਰਤਾਲਾਪ' ਵਰਕਸ਼ਾਪ ਦਾ ਆਯੋਜਨ; ਭਲਾਈ ਸਕੀਮਾਂ ਅਤੇ 12 ਸਾਲਾਂ ਦੀਆਂ ਪ੍ਰਾਪਤੀਆਂ ’ਤੇ ਹੋਈ ਵਿਸਤ੍ਰਿਤ ਚਰਚਾ

ਯਮੁਨਾਨਗਰ ਵਿੱਚ 'ਵਾਰਤਾਲਾਪ' ਵਰਕਸ਼ਾਪ ਦਾ ਆਯੋਜਨ; ਭਲਾਈ ਸਕੀਮਾਂ ਅਤੇ 12 ਸਾਲਾਂ ਦੀਆਂ ਪ੍ਰਾਪਤੀਆਂ ’ਤੇ ਹੋਈ ਵਿਸਤ੍ਰਿਤ ਚਰਚਾ