Friday, July 24, 2026
BREAKING
ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ ਭਾਰਤੀ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਜ਼ਿੰਬਾਬਵੇ ਨੂੰ 125 ਦੌੜਾਂ 'ਤੇ ਰੋਕਿਆ EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼ ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ IND vs ZIM 1st T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ 'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਪੰਜਾਬ

ਸੀ.ਈ.ਓ. ਪੰਜਾਬ ਵੱਲੋਂ ਵੋਟਾਂ ਦੀ ਗਿਣਤੀ ਸਬੰਧੀ ਪ੍ਰਣਾਲੀ ਦੀ ਮਜ਼ਬੂਤੀ ਬਾਰੇ ਵਰਕਸ਼ਾਪ

18 ਮਈ, 2026 06:21 PM
ਚੰਡੀਗੜ੍ਹ : ਦਫ਼ਤਰ ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਅੱਜ ਇੱਥੇ ਇੰਡੀਆ ਇੰਟਰਨੈਸ਼ਨਲ ਇੰਸਟੀਚਿਊਟ ਆਫ਼ ਡੈਮੋਕ੍ਰੇਸੀ ਐਂਡ ਇਲੈਕਸ਼ਨ ਮੈਨੇਜਮੈਂਟ ਦੇ ਸਹਿਯੋਗ ਨਾਲ ਵੋਟਾਂ ਦੀ ਗਿਣਤੀ ਸਬੰਧੀ ਪ੍ਰਣਾਲੀ ਦੀ ਮਜ਼ਬੂਤੀ (ਰੋਬਸਟਨੈਸ ਆਫ਼ ਵੋਟ ਕਾਊਂਟਿੰਗ ਪ੍ਰੋਸੈਸ) ਸਬੰਧੀ ਵਰਕਸ਼ਾਪ ਕਰਵਾਈ ਗਈ। ਇਸ ਵਰਕਸ਼ਾਪ ਵਿੱਚ ਪੰਜਾਬ ਤੋਂ ਇਲਾਵਾ ਚੰਡੀਗੜ੍ਹ ਅਤੇ ਹਰਿਆਣੇ ਦੇ ਚੋਣ ਅਧਿਕਾਰੀਆਂ ਵੱਲੋਂ ਭਾਗ ਲਿਆ ਗਿਆ। ਵਰਕਸ਼ਾਪ ਦੇ ਉਦਘਾਟਨ ਮੌਕੇ ਬੋਲਦਿਆਂ ਮੁੱਖ ਚੋਣ ਅਫ਼ਸਰ, ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਦੇ ਦਫ਼ਤਰ ਮੁੱਖ ਚੋਣ ਅਫ਼ਸਰ ਨੂੰ ਵੋਟਾਂ ਦੀ ਗਿਣਤੀ ਸਬੰਧੀ ਪ੍ਰਣਾਲੀ ਦੀ ਮਜ਼ਬੂਤੀ ਬਾਰੇ ਅਧਿਐਨ ਕਰਨ ਲਈ ਜ਼ਿੰਮੇਵਾਰੀ ਸੌਂਪੀ ਸੀ ਜਿਸ ਨੂੰ ਅਸੀਂ ਸਫ਼ਲਤਾਪੂਰਵਕ ਨੇਪਰੇ ਚਾੜ੍ਹਿਆ ਹੈ। ਉਨ੍ਹਾਂ ਦੱਸਿਆ ਕਿ ਇਸ ਅਧਿਐਨ ਦੌਰਾਨ ਅਸੀਂ ਦੁਨੀਆਂ ਦੇ 48 ਲੋਕਤੰਤਰਿਕ ਦੇਸ਼ਾਂ ਦੀ ਵੋਟਾਂ ਦੀ ਗਿਣਤੀ ਸਬੰਧੀ ਪ੍ਰਣਾਲੀ ਦਾ ਅਧਿਐਨ ਕੀਤਾ ਅਤੇ ਪਾਇਆ ਕਿ ਭਾਰਤ ਵਿੱਚ ਵੋਟਾਂ ਦੀ ਗਿਣਤੀ ਸਬੰਧੀ ਲਾਗੂ ਪ੍ਰਣਾਲੀ ਬਹੁਤ ਬਿਹਤਰੀਨ ਢੰਗ ਨਾਲ ਕੰਮ ਕਰ ਰਹੀ ਹੈ।

ਇਸ ਵਰਕਸ਼ਾਪ ਨੂੰ ਸੰਬੋਧਨ ਕਰਦਿਆਂ ਅਧਿਐਨ ਟੀਮ ਦੇ ਮੈਂਬਰ ਡਾ. ਅਭਿਨੰਦਨ ਬਸੀ ਨੇ ਦੱਸਿਆ ਕਿ ਵੋਟਾਂ ਦੀ ਗਿਣਤੀ ਤੋਂ ਪਹਿਲਾਂ ਅਤੇ ਬਾਅਦ ਵਿੱਚ ਪੈਦਾ ਹੋਣ ਵਾਲੇ ਮਸਲਿਆਂ ਨੂੰ ਆਧਾਰ ਬਣਾ ਕੇ ਇਹ ਅਧਿਐਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੂਰੀ ਦੁਨੀਆਂ ਵਿੱਚ ਚੋਣਾਂ ਸਬੰਧੀ ਲੋਕ-ਭਾਵਨਾਵਾਂ ਹਨ ਉਨ੍ਹਾਂ ਨੂੰ ਖ਼ਿਆਲ ਵਿੱਚ ਰੱਖਿਆ ਗਿਆ ਅਤੇ ਦੇਖਿਆ ਗਿਆ ਕਿ ਵੋਟਾਂ ਦੀ ਗਿਣਤੀ ਕਿਵੇਂ ਹੋਵੇਗੀ ਤੋਂ ਵੋਟਾਂ ਦੀ ਗਿਣਤੀ ਦੀ ਪ੍ਰਕਿਰਿਆ ਨੂੰ ਭਰੋਸੇਯੋਗ ਕਿਵੇਂ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਗਿਣਤੀ ਤੋਂ ਪਹਿਲਾਂ ਈ.ਵੀ.ਐਮ. ਦੀ ਸੀਲਿੰਗ, ਟਰਾਂਸਪੋਰਟ ਅਤੇ ਸਟੋਰੇਜ ਤੋਂ ਲੈ ਕੇ ਨਤੀਜਿਆਂ ਦੇ ਐਲਾਨ ਤੱਕ ਦੀਆਂ ਸਾਰੀਆਂ ਪ੍ਰਕਿਰਿਆਵਾਂ ਨੂੰ ਜਿੰਨਾ ਬਿਹਤਰ ਤਰੀਕੇ ਨਾਲ ਲਾਗੂ ਕਰਾਂਗੇ ਓਨਾ ਜ਼ਿਆਦਾ ਚੋਣ ਪ੍ਰਕਿਰਿਆ ਬਿਹਤਰ ਢੰਗ ਨਾਲ ਨੇਪਰੇ ਚੜ੍ਹੇਗੀ।

ਇਸ ਮੌਕੇ ਉਨ੍ਹਾਂ ਈ.ਵੀ.ਐਮ., ਬੈਲਟ ਪੇਪਰ ਅਤੇ ਹਾਈਬ੍ਰਿਡ ਵਿਧੀ ਰਾਹੀਂ ਚੋਣ ਪ੍ਰਕਿਰਿਆ ਕਰਨ ਵਾਲੇ ਦੇਸ਼ਾਂ ਦੀ ਅਧਿਐਨ ਰਿਪੋਰਟ ਵੀ ਪੇਸ਼ ਕੀਤੀ ਅਤੇ ਦੱਸਿਆ ਕਿ ਕਿਵੇਂ ਈ.ਵੀ.ਐਮ. ਰਾਹੀਂ ਸਭ ਤੋਂ ਬਿਹਤਰ ਢੰਗ ਨਾਲ ਚੋਣ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਿਆ ਜਾ ਸਕਦਾ ਹੈ।

ਇਸ ਮੌਕੇ ਅਭਿਜੀਤ ਕਪਲਿਸ਼, ਆਈ.ਏ.ਐਸ. ਨੇ ਵੋਟਾਂ ਦੀ ਗਿਣਤੀ ਸਬੰਧੀ ਦੱਖਣੀ ਅਫਰੀਕਾ ਅਤੇ ਭਾਰਤ ਦੀ ਪ੍ਰਕਿਰਿਆ ਦਾ ਤੁਲਨਾਤਮਕ ਅਧਿਐਨ ਪੇਸ਼ ਕੀਤਾ। ਉਨ੍ਹਾਂ ਦੱਸਿਆ ਕਿ ਕਿਵੇਂ ਭਾਰਤੀ ਲੋਕ ਪ੍ਰਤੀਨਿਧੀ ਐਕਟ ਸਾਨੂੰ ਆਪਣੇ ਪ੍ਰਤੀਨਿਧੀ ਚੁਣਨ ਲਈ ਅਧਿਕਾਰ ਦਿੰਦਾ ਹੈ। ਉਨ੍ਹਾਂ ਕਿਹਾ ਕਿ ਭਾਰਤ ਇਸ ਸਮੇਂ ਦੁਨੀਆਂ ਵਿੱਚ ਚੋਣ ਪ੍ਰਕਿਰਿਆ ਦੌਰਾਨ ਤਕਨਾਲੋਜੀ ਦੀ ਵਰਤੋਂ ਕਰਨ ਵਿੱਚ ਮੋਹਰੀ ਦੇਸ਼ ਹੈ। ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ ਭਾਰਤ ਵਿੱਚ ਚੋਣ ਪ੍ਰਕਿਰਿਆ ਨੂੰ ਬਹੁਤ ਜ਼ਿਆਦਾ ਪਾਰਦਰਸ਼ਤਾ ਅਤੇ ਰਫ਼ਤਾਰ ਨਾਲ ਨੇਪਰੇ ਚਾੜ੍ਹਿਆ ਜਾਂਦਾ ਹੈ।

ਜੁਆਇੰਟ ਸੀ.ਈ.ਓ. ਨਵਨੀਤ ਕੌਰ ਬੱਲ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਚੋਣ ਪ੍ਰਕਿਰਿਆ ਦੀ ਅਖੰਡਤਾ ਅਤੇ ਚੋਣ ਨਤੀਜਿਆਂ ਦੀ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਸਾਨੂੰ ਹੋਰ ਮਿਹਨਤ ਨਾਲ ਕੰਮ ਕਰਨ ਦੀ ਲੋੜ ਹੈ ਤਾਂ ਜੋ ਅਸੀਂ ਭਾਰਤੀ ਚੋਣ ਪ੍ਰਕਿਰਿਆ ਵਿੱਚ ਲੋਕਾਂ ਦੀ ਆਸਥਾ ਨੂੰ ਹੋਰ ਮਜ਼ਬੂਤ ਕਰ ਸਕੀਏ।

Have something to say? Post your comment

ਅਤੇ ਪੰਜਾਬ ਖਬਰਾਂ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ

ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ

ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ

ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ

'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ

'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ

ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ

ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ

ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ ਦਾ ਨਸ਼ੇ ਤੇ ਹਥਿਆਰਾਂ ਦੇ ਜ਼ਖੀਰੇ ਸਮੇਤ ਗ੍ਰਿਫਤਾਰ

ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ ਦਾ ਨਸ਼ੇ ਤੇ ਹਥਿਆਰਾਂ ਦੇ ਜ਼ਖੀਰੇ ਸਮੇਤ ਗ੍ਰਿਫਤਾਰ

ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ CBI ਦੀ ਰੇਡ, ਪੜ੍ਹੋ ਟੀਮ ਨੂੰ ਕੀ-ਕੀ ਮਿਲਿਆ

ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ CBI ਦੀ ਰੇਡ, ਪੜ੍ਹੋ ਟੀਮ ਨੂੰ ਕੀ-ਕੀ ਮਿਲਿਆ

ਪੰਜਾਬ ਭਾਜਪਾ ਨੇ ਸੂਬਾ ਕਾਂਗਰਸ ਦਫ਼ਤਰ ਨੇੜੇ ਕੀਤਾ ਪ੍ਰਦਰਸ਼ਨ, ਢਿੱਲੋਂ ਸਮੇਤ ਕਈ ਹਿਰਾਸਤ ’ਚ

ਪੰਜਾਬ ਭਾਜਪਾ ਨੇ ਸੂਬਾ ਕਾਂਗਰਸ ਦਫ਼ਤਰ ਨੇੜੇ ਕੀਤਾ ਪ੍ਰਦਰਸ਼ਨ, ਢਿੱਲੋਂ ਸਮੇਤ ਕਈ ਹਿਰਾਸਤ ’ਚ

ਜਲੰਧਰ 'ਚ ਸਨੈਚਰਾਂ ਦਾ ਕਹਿਰ: ਬਜ਼ੁਰਗ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟੀ, ਮਾਸ ਦਾ ਟੁਕੜਾ ਵੀ ਨਾਲ ਲੈ ਗਏ ਲੁਟੇਰੇ

ਜਲੰਧਰ 'ਚ ਸਨੈਚਰਾਂ ਦਾ ਕਹਿਰ: ਬਜ਼ੁਰਗ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟੀ, ਮਾਸ ਦਾ ਟੁਕੜਾ ਵੀ ਨਾਲ ਲੈ ਗਏ ਲੁਟੇਰੇ