ਇਸਲਾਮਾਬਾਦ : ਭਾਰਤ ਪਾਕਿਸਤਾਨ ਤਣਾਅ ਵਿਚਾਲੇ ਵੱਡੀ ਖਬਰ ਆ ਰਹੀ ਹੈ। ਅਮਰੀਕੀ ਰਾਸ਼ਟਰਪਤੀ ਦੇ ਐਲਾਨ ਤੋਂ ਬਾਅਦ ਹੁਣ ਪਾਕਿਸਤਾਨ ਦੇ ਉਪ ਪ੍ਰਧਨ ਮੰਤਰੀ ਮੁਹੰਮਦ ਅਸ਼ਫਾਕ ਡਾਰ ਦਾ ਵੀ ਵੱਡਾ ਬਿਆਨ ਸਾਹਮਣੇ ਆ ਗਿਆ ਹੈ। ਇਸ ਦੌਰਾਨ ਉਨ੍ਹਾਂ ਨੇ ਭਾਰਤ ਪਾਕਿਸਤਾਨ ਵਿਚਾਲੇ ਸੀਜ਼ਫਾਇਰ ਉੱਤੇ ਸਹਿਮਤੀ ਜਤਾਈ ਹੈ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਅਮਰੀਕੀ ਰਾਸ਼ਟਰਤੀ ਡੋਨਾਲਡ ਟਰੰਪ ਨੇ ਟਰੁੱਥ ਉੱਤੇ ਪਾਈ ਇਕ ਪੋਸਟ ਵਿਚ ਕਿਹਾ ਕਿ ਸੰਯੁਕਤ ਰਾਜ ਅਮਰੀਕਾ ਦੁਆਰਾ ਵਿਚੋਲਗੀ ਦੀ ਇੱਕ ਲੰਮੀ ਰਾਤ ਦੀ ਗੱਲਬਾਤ ਤੋਂ ਬਾਅਦ, ਮੈਨੂੰ ਇਹ ਐਲਾਨ ਕਰਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਭਾਰਤ ਅਤੇ ਪਾਕਿਸਤਾਨ ਇੱਕ ਪੂਰਨ ਅਤੇ ਤੁਰੰਤ ਜੰਗਬੰਦੀ ਲਈ ਸਹਿਮਤ ਹੋ ਗਏ ਹਨ। ਕਾਮਨ ਸੈਂਸ ਅਤੇ ਮਹਾਨ ਬੁੱਧੀ ਦੀ ਵਰਤੋਂ ਕਰਨ ਲਈ ਦੋਵਾਂ ਦੇਸ਼ਾਂ ਨੂੰ ਵਧਾਈਆਂ। ਇਸ ਮਾਮਲੇ ਵੱਲ ਤੁਹਾਡਾ ਧਿਆਨ ਦੇਣ ਲਈ ਤੁਹਾਡਾ ਧੰਨਵਾਦ!