ਖਰੜ (ਪ੍ਰੀਤ ਪੱਤੀ) : ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਗੁਰਪ੍ਰਤਾਪ ਸਿੰਘ ਪਡਿਆਲਾ ਜਨਰਲ ਸਕੱਤਰ (ਪੰਜਾਬ ਕਿਸਾਨ ਕਾਂਗਰਸ) ਵੱਲੋਂ ਵੀ ਮੀਟਿੰਗਾਂ ਸ਼ੁਰੂ ਕਰ ਦਿੱਤੀਆਂ ਹਨ। ਜਿਸ ਦੇ ਚੱਲਦਿਆਂ ਅੱਜ ਖਰੜ ਦੇ ਵਾਰਡ ਨੰਬਰ 16 ਵਿੱਚ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਦੌਰਾਨ ਵੱਡੀ ਗਿਣਤੀ ਵਿੱਚ ਇਕੱਤਰ ਵਾਰਡ ਨਿਵਾਸੀਆਂ ਨੂੰ ਸੰਬੋਧਨ ਕਰਦਿਆਂ ਸ. ਪਡਿਆਲਾ ਨੇ ਕਿਹਾ ਕਿ ਜੇਕਰ ਲੋਕ ਚਾਹੁੰਦੇ ਹਨ ਕਿ ਪੰਜਾਬ ਵਿੱਚੋਂ ਨਸ਼ਾ, ਗੈਂਗਸਟਰਵਾਦ, ਬੇਰੁਜ਼ਗਾਰੀ ਦਾ ਖਾਤਮਾ ਹੋ ਜਾਵੇ ਅਤੇ ਪੰਜਾਬ ਵਿੱਚ ਮੁੜ ਸ਼ਾਂਤੀ ਆ ਜਾਵੇ ਤਾਂ ਆਉਣ ਵਾਲੀਆਂ ਵਿਧਾਨ ਸਭਾ ਦੇ ਵਿੱਚ ਲੋਕਾਂ ਨੂੰ ਕਾਂਗਰਸ ਪਾਰਟੀ ਨੂੰ ਵੋਟਾਂ ਪਾ ਕੇ ਸੱਤਾ ਦੇ ਵਿੱਚ ਲਿਆਉਣਾ ਹੋਵੇਗਾ। ਉਹਨਾਂ ਕਿਹਾ ਕੀ ਆਮ ਆਦਮੀ ਪਾਰਟੀ ਵੱਲੋਂ ਚੋਣਾਂ ਦੌਰਾਨ ਪੰਜਾਬ ਦੇ ਭੋਲੇ ਭਾਲੇ ਲੋਕਾਂ ਨੂੰ ਕਈ ਵਾਅਦੇ ਕੀਤੇ ਪਰ ਹੁਣ ਵਾਅਦੇ ਪੂਰੇ ਕਰਨ ਵਿੱਚ ਪੂਰੀ ਤਰ੍ਹਾਂ ਫੇਲ ਹੋ ਚੁੱਕੀ ਹੈ। ਉਹਨਾਂ ਕਿਹਾ ਕਿ ਪੰਜਾਬ ਦੇ ਉੱਤੇ ਲਗਭਗ ਚਾਰ ਲੱਖ ਕਰੋੜ ਰੁਪਏ ਉੱਤੇ ਦਾ ਕਰਜ਼ਾ ਚੜਾ ਦਿੱਤਾ ਹੈ ਪਰ ਵਿਕਾਸ ਬਿਲਕੁਲ ਜ਼ੀਰੋ ਹੈ। ਹਰ ਇੱਕ ਪਿੰਡਾਂ ਅਤੇ ਸ਼ਹਿਰਾਂ ਦੀਆਂ ਸੜਕਾਂ ਦੀ ਹਾਲਤ ਬੜੀ ਖਰਾਬ ਹੈ। ਲੋਕਾਂ ਨੂੰ ਛੋਟੇ-ਛੋਟੇ ਕੰਮਾਂ ਲਈ ਰਿਸ਼ਵਤ ਦੇਣੀ ਪੈ ਰਹੀ ਹੈ। ਇਸ ਲਈ ਜੇਕਰ ਪੰਜਾਬ ਵਿੱਚੋਂ ਇਹ ਸਭ ਕੁਝ ਖਤਮ ਕਰਨਾ ਹੈ ਤਾਂ ਪੰਜਾਬ ਦੇ ਲੋਕਾਂ ਨੂੰ ਮੁੜ ਕਾਂਗਰਸ ਪਾਰਟੀ ਨੂੰ ਵੋਟਾਂ ਪਾ ਕੇ ਮੁੜ ਪੰਜਾਬ ਨੂੰ ਖੁਸ਼ਹਾਲੀ ਦੇ ਰਾਹ ਤੇ ਲਿਆਉਣਾ ਪਵੇਗਾ। ਇਸ ਮੌਕੇ ਦੀਪਕ ਕੌਸ਼ਲ ਸਿਟੀ ਪ੍ਰਧਾਨ, ਵਿਸ਼ਾਲ ਮੱਟੂ, ਮੇਵਾ ਸਿੰਘ ਸ਼ੋਂਕੀ, ਮੱਘਰ ਸਿੰਘ, ਮਨਜੀਤ ਕੌਰ ਸੋਨੂੰ, ਮਨਪ੍ਰੀਤ ਰਾਹੀਂ, ਜਸਵਿੰਦਰ ਕੌਰ, ਸ਼ਸ਼ੀ ਅਗਨੀਹੋਤਰੀ, ਮਨਮੋਹਨ ਗੁਪਤਾ,ਜਗਦੀਸ਼ ਸਿੰਘ, ਮੁਕੇਸ਼ ਰਾਣਾ ਸਾਬਕਾ ਕੋਸ਼ਲਰ, ਪ੍ਰਿੰਸ ਸ਼ਰਮਾ ਕੁਰਾਲੀ, ਭੁਪਿੰਦਰ ਕੌਰ, ਕੁਲਵਿੰਦਰ ਸਿੰਘ ਸਾਬਕਾ ਸਰਪੰਚ, ਰਵਿੰਦਰ ਸਿੰਘ ਬੋਬੀ, ਅਵਤਾਰ ਸੋਹੀ, ਸਤਨਾਮ ਕੌਰ, ਏ ਐਸ ਬੇਦੀ, ਵਿਜੇ ਜਿੰਦਲ ਸਮੇਤ ਵੱਡੀ ਗਿਣਤੀ ਵਿੱਚ ਵਾਰਡ ਵਾਸੀ ਹਾਜ਼ਰ ਸਨ।